Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਓ.ਪੀ. ਸੋਨੀ ਨੇ 225 ਮਲਟੀਪਰਪਜ਼ ਸਿਹਤ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar

Web Admin

Web Admin

5 Dariya News

ਚੰਡੀਗੜ੍ਹ , 08 Dec 2021

ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਅੱਜ ਇਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵੀਆਂ ਭਰਤੀ ਹੋਈਆਂ ਮਲਟੀ ਪਰਪਜ਼ ਹੈਲਥ ਵਰਕਰਾਂ(ਐਮ.ਪੀ.ਐਚ. ਡਬਲਿਊ.) (ਫੀਮੇਲ) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸ੍ਰੀ ਵਿਕਾਸ ਗਰਗ, ਸਕੱਤਰ ਸਿਹਤ, ਡਾ: ਅੰਦੇਸ਼ , ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਅਤੇ ਡਾ. ਓ.ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ(ਪ.ਭ.) ਵੀ ਹਾਜ਼ਰ ਸਨ। ਪੰਜਾਬ ਸਰਕਾਰ ਨੇ ਐਮ.ਪੀ.ਐਚ. ਡਬਲਿਊ. (ਫ਼ੀਮੇਲ) ਦੀਆਂ 600 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕੀਤਾ ਸੀ ਅਤੇ ਅੱਜ ਦੇ ਸਮਾਗਮ ਵਿੱਚ ਪਹਿਲੇ ਪੜਾਅ ਵਿੱਚ 225 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਬਾਕੀ ਉਮੀਦਵਾਰਾਂ ਨੂੰ ਵੀ ਅਗਾਮੀ ਕੁਝ ਦਿਨਾਂ ਵਿੱਚ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।ਨਵੇਂ ਭਰਤੀ ਉਮੀਦਵਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਰਾਹੀਂ ਇਨ੍ਹਾਂ ਨਿਯੁਕਤੀਆਂ ਦੀ ਚੋਣ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। 

ਉਨ੍ਹਾਂ ਅੱਗੇ ਕਿਹਾ ਕਿ "ਰੁਜ਼ਗਾਰ ਪ੍ਰਾਪਤ ਕਰਨਾ ਕਿਸੇ ਵੀ ਵਿਅਕਤੀ ਦੇ ਜੀਵਨ ਵਿੱਚ ਇੱਕ ਨਾ ਭੁੱਲਣ ਵਾਲਾ ਪੜਾਅ ਹੁੰਦਾ ਹੈ ਅਤੇ ਸਰਕਾਰ ਉਮੀਦ ਕਰਦੀ ਹੈ ਕਿ ਸਾਰੇ ਨਵ-ਨਿਯੁਕਤ ਕਰਮਚਾਰੀ ਆਪਣੇ ਪ੍ਰੋਫਾਈਲ ਅਨੁਸਾਰ ਇਮਾਨਦਾਰੀ ਅਤੇ ਮਿਹਨਤ ਨਾਲ਼ ਡਿਊਟੀ ਨਿਭਾਉਣਗੇ ਤਾਂ ਜੋ ਆਮ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਹੋ ਸਕਣ।"ਸ੍ਰੀ ਸੋਨੀ ਨੇ ਕਿਹਾ, “ਪੰਜਾਬ ਸਰਕਾਰ ਕੋਵਿਡ-19 ਮਹਾਂਮਾਰੀ ਦੇ ਦੌਰ ਨੂੰ ਬੜੀ ਤਨਦੇਹੀ ਨਾਲ ਨਜਿੱਠਿਆ ਹੈ ਅਤੇ ਇਹ ਸਭ ਸਿਹਤ ਕਰਮਚਾਰੀਆਂ ਦੀਆਂ 24 ਘੰਟੇ ਸੇਵਾਵਾਂ ਸਦਕਾ ਹੀ ਹੋ ਰਿਹਾ ਹੈ”। ਉਨ੍ਹਾਂ ਦੱਸਿਆ ਕਿ “ਅਸੀਂ ਵੱਡੀ ਗਿਣਤੀ ਵਿੱਚ ਮੈਡੀਕਲ ਅਫ਼ਸਰਾਂ, ਸਟਾਫ਼ ਨਰਸਾਂ, ਫਾਰਮਾਸਿਸਟਾਂ, ਸਿਹਤ ਵਰਕਰ, ਰੇਡੀਓਗ੍ਰਾਫਰਾਂ, ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ, ਈਸੀਜੀ ਟੈਕਨੀਸ਼ੀਅਨ, ਓਟੀ ਅਸਿਸਟੈਂਟ  ਦੀ ਭਰਤੀ ਕਰ ਚੁੱਕੇ ਹਾਂ ਅਤੇ ਹੁਣ  800 ਤੋਂ ਵੱਧ ਵਾਰਡ ਅਟੈਂਡੈਂਟਾਂ ਦੀ ਭਰਤੀ ਪ੍ਰਕਿਰਿਆ ਵੀ ਪੂਰੀ ਹੋਣ ਦੇ ਨੇੜੇ ਹੈ, ਇਨ੍ਹਾਂ ਸਭ ਅਸਾਮੀਆਂ ਨੂੰ ਭਰਕੇ ਆਪਣੀ ਸਿਹਤ ਪ੍ਰਣਾਲੀ ਵਿੱਚ ਹੋਰ ਸੁਧਾਰ ਕਰਾਂਗੇ"।ਸਿਹਤ ਵਿਭਾਗ ਦੇ ਵੱਖ-ਵੱਖ ਹੜਤਾਲੀ ਮੁਲਾਜ਼ਮਾਂ ਨੂੰ ਅਪੀਲ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨਣ ਲਈ ਤਿਆਰ ਹੈ। ਕੋਵਿਡ 19 ਦੇ ਨਵੇਂ ਰੂਪ ਓਮਿਕਰੋਨ ਅਤੇ ਤੀਜੀ ਲਹਿਰ ਦੇ ਖਤਰੇ ਦੇ ਇਸ ਸੰਵੇਦਨਸ਼ੀਲ ਦੌਰ ਦੇ ਵਿਚਕਾਰ ਉਨ੍ਹਾਂ ਨੂੰ ਕੰਮ 'ਤੇ ਵਾਪਸ ਆਉਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੀ ਹੜਤਾਲ ਕਾਰਨ ਆਮ ਜਨਤਾ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸਰਕਾਰ ਨੇ 10 ਸਾਲ ਦੀ ਠੇਕੇ 'ਤੇ ਸੇਵਾ ਪੂਰੀ ਕਰ ਚੁੱਕੇ 36000 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਬਿੱਲ ਵੀ ਪੇਸ਼ ਕੀਤਾ ਹੈ।

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD