Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਸ਼੍ਰੋਮਣੀ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਅਧਿਕਾਰ ਦੇਣ ਦੇ ਆਦੇਸ਼ ਦੇਣ ਦੀ ਅਪੀਲ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Rama Mandi, Bathinda, Talwandi Sabo, Amarinder Singh Raja Warring

Web Admin

Web Admin

5 Dariya News

ਤਲਵੰਡੀ ਸਾਬੋ (ਬਠਿੰਡਾ) , 08 Dec 2021

Last updated on: Dec 08, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਅਧਿਕਾਰ ਦੇਣ ਦੇ ਆਦੇਸ਼ ਦਿੱਤੇ ਜਾਣ।ਇਸ ਦਾ ਉਦੇਸ਼ ਗੁਰਬਾਣੀ ਕੀਰਤਨ ਦੀ ਪਹੁੰਚ ਵੱਧ ਤੋਂ ਵੱਧ ਯਕੀਨੀ ਬਣਾਉਣਾ ਹੈ ਤਾਂ ਕਿ ਕੋਈ ਵੀ ਸ਼ਰਧਾਲੂ ਕੀਰਤਨ  ਸਰਵਨ ਕਰਨ ਤੋਂ ਵਿਰਵਾ ਨਾ ਰਹੇ।ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਸਾਹਿਬ ਨੂੰ ਨਿੱਜੀ ਤੌਰ ਉੱਤੇ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਚੰਨੀ ਨੇ ਜਿਵੇਂ ਸਿੱਖ ਸੰਗਤ ਪਾਕਿਸਤਾਨ ਵਿੱਚ ਰਹਿ ਗਏ ਪਾਵਨ ਗੁਰਧਾਮਾਂ ਦੇ ‘‘ਖੁੱਲ੍ਹੇ ਦਰਸ਼ਨ ਦੀਦਾਰਾਂ’’ ਲਈ ਤਾਂਘ ਰਹੀ ਹੈ, ਉਸੇ ਤਰ੍ਹਾਂ ਹੀ ਸਿੱਖ ਸੰਗਤ ਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਰ ਸਮੇਂ ‘‘ਖੁੱਲੇ ਪ੍ਰਸਾਰਨ’’ ਦੀ ਵੀ ਹਮੇਸ਼ਾ ਤੀਬਰ ਇੱਛਾ ਰਹੀ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਜਥੇਦਾਰ ਸਾਹਿਬ ਨੂੰ ਭਰੋਸਾ ਦਿੱਤਾ ਕਿ ਇਸ ਕਾਰਜ ਲਈ ਲੋੜੀਂਦਾ ਢਾਂਚਾ ਬਣਾਉਣ ਜਾਂ ਆਉਣ ਵਾਲੇ ਹੋਰਨਾਂ ਖਰਚਿਆਂ ਲਈ ਲੋੜੀਂਦੀ ਰਾਸ਼ੀ ਪੰਜਾਬ ਸਰਕਾਰ ਸਹਿਣ ਨੂੰ ਤਿਆਰ ਹੈ। 

ਇਸ ਸਮੇਂ ਸਿਰਫ ਇੱਕ ਚੈਨਲ ਨੂੰ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਦੇ ਹੱਕ ਦੇ ਕੇ ਸ੍ਰੋਮਣੀ ਕਮੇਟੀ ਆਪ ਹੀ ਗੁਰਬਾਣੀ ਦੇ ਚਾਨਣ ਨੂੰ ਕੀਰਤਨ ਰਾਹੀਂ ਘਰ ਘਰ ਪਹੁੰਚਣ ਦੇ ਰਾਹ ਵਿਚ ਰੋੜਾ ਬਣ ਰਹੀ ਹੈ ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਵੇਲੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰਫ ਇਕ ਸੀਮਤ ਪ੍ਰਸਾਰਨ ਘੇਰੇ ਵਾਲੇ ਅਤੇ ਇਕ ਪਰਿਵਾਰ ਦੀ ਮਾਲਕੀ ਵਾਲੇ ਪੰਜਾਬੀ ਚੈਨਲ ਨੂੰ ਕੁਝ ਰਕਮ ਬਦਲੇ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਇਲਾਹੀ ਕੀਰਤਨ ਦੇ ਸਿੱਧੇ ਪ੍ਰਸਾਰਣ ਦੇ ਹੱਕ ਦਿੱਤੇ ਹੋਏ ਹਨ ਅਤੇ ਇਹ ਫੈਸਲਾ  ਇਹ ਫੈਸਲਾ ਕਿਸੇ ਤਰ੍ਹਾਂ ਵੀ ਦਰੁਸਤ ਨਹੀਂ ਮੰਨਿਆ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵਿੱਚ ਬਹੁਮਤ ਹੈ ਅਤੇ ਉਸ ਨੇ 1996 ਅਤੇ 2004 ਵਿੱਚ ਹੋਈ ਸ਼੍ਰੋਮਣੀ ਕਮੇਟੀ ਦੀ ਚੋਣ  ਲਈ ਜਾਰੀ ਕੀਤੇ ਗਏ ਆਪਣੇ ਚੋਣ ਮੈਨੀਫੈਸਟੋ ਵਿੱਚ ਸਿੱਖ ਸੰਗਤ ਨਾਲ ਇਹ ਵਾਅਦਾ ਕੀਤਾ ਸੀ ਕਿ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸ੍ਰੋਮਣੀ ਕਮੇਟੀ ਆਪਣਾ ਟੀਵੀ ਚੈਨਲ ਸਥਾਪਤ ਕਰੇਗੀ। ਮੁੱਖ ਮੰਤਰੀ ਨੇ ਜਥੇਦਾਰ ਸਾਹਿਬ ਨੂੰ ਇਸ ਅਤਿ ਗੰਭੀਰ ਅਤੇ ਅਹਿਮ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੋੜੀਂਦੀਆਂ ਹਦਾਇਤਾਂ ਦੇਣ ਦੀ ਸਨਿਮਰ ਬੇਨਤੀ ਕੀਤੀ।     

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Rama Mandi , Bathinda , Talwandi Sabo , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD