Saturday, 13 June 2026

 

 

ਖ਼ਾਸ ਖਬਰਾਂ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਤਲਵੰਡੀ ਸਾਬੋ ਵਿਖੇ ਵਿਰਾਸਤੀ ਮਾਰਗ ਬਣਾਉਣ ਦਾ ਐਲਾਨ

ਹਲਕੇ ਦੇ ਵਿਕਾਸ ਲਈ 15 ਕਰੋੜ ਦਿੱਤੇ, ਪੇਂਡੂ ਸੜਕਾਂ ਲਈ 5 ਕਰੋੜ ਹੋਰ ਮਿਲਣਗੇ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Rama Mandi, Bathinda, Talwandi Sabo, Amarinder Singh Raja Warring

Web Admin

Web Admin

5 Dariya News

ਰਾਮਾਂ ਮੰਡੀ , 08 Dec 2021

Last updated on: Dec 08, 2021, 00:00 IST

ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਵਿਕਾਸ ਲਈ ਕੁਝ ਨਾ ਕਰਨ ਲਈ ਅਕਾਲੀ ਦਲ ਅਤੇ ਆਪ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਅੰਮ੍ਰਿਤਸਰ ਅਤੇ ਸ੍ਰੀ ਚਮਕੌਰ ਸਾਹਿਬ ਦੀ ਤਰਜ਼ ਤੇ ਤਲਵੰਡੀ ਸਾਬੋ ਵਿਖੇ ਵੀ ਵਿਰਾਸਤੀ ਮਾਰਗ ਬਣਾਇਆ ਜਾਵੇਗਾ।ਅੱਜ ਇੱਥੇ ਦਾਣਾ ਮੰਡੀ ਵਿਚ ਇਕ ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਬਾਦਲਾਂ ਨੇ ਸਾਰਾ ਧਿਆਨ ਆਪਣੇ ਖ਼ਜ਼ਾਨੇ ਭਰਨ ਤੇ ਲਗਾਈ ਰੱਖਿਆ ਅਤੇ ਪਵਿੱਤਰ ਸ਼ਹਿਰ ਤਲਵੰਡੀ ਸਾਬੋ ਦੇ ਵਿਕਾਸ ਲਈ ਕੁਝ ਨਹੀਂ ਕੀਤਾ । ਉਨ੍ਹਾਂ ਕਿਹਾ ਕਿ ਇਸ ਧਾਰਮਿਕ ਤੌਰ ਤੇ ਪਵਿੱਤਰ ਸ਼ਹਿਰ ਦੇ ਵਿਕਾਸ ਲਈ ਵਿਸ਼ੇਸ਼ ਉੱਦਮ ਕੀਤੇ ਜਾਣਗੇ।ਇਸ ਮੌਕੇ ਉਨ੍ਹਾਂ ਨੇ ਤਲਵੰਡੀ ਸਾਬੋ ਦੇ ਸਰਬਪੱਖੀ ਵਿਕਾਸ ਲਈ ਅਨੇਕਾਂ ਵੱਡੇ ਕਦਮ ਚੁੱਕਣ ਦਾ ਐਲਾਨ ਕਰਦਿਆਂ ਆਖਿਆ ਕਿ ਜਿਸ ਤਰ੍ਹਾਂ ਦਾ ਆਧੁਨਿਕ ਮਾਡਲ ਸਕੂਲ ਖਰੜ ਵਿਖੇ ਬਣਾਇਆ ਗਿਆ ਹੈ ਉਸੇ ਤਰ੍ਹਾਂ ਦਾ ਹੀ ਸਕੂਲ ਰਾਮਾਂ ਮੰਡੀ ਵਿਖੇ ਬਣਾਇਆ ਜਾਵੇਗਾ ਤਾਂ ਜੋ ਇਲਾਕੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ ।ਮੰਡੀ ਦੀ ਯਾਤਾਯਾਤ ਸਮੱਸਿਆ ਸਬੰਧੀ ਬੋਲਦਿਆਂ ਉਨ੍ਹਾਂ ਨੇ ਰਾਮਾਂ ਮੰਡੀ ਵਿਚ ਇਕ ਫਲਾਈਓਵਰ ਬਣਾਉਣ ਦਾ ਐਲਾਨ ਵੀ ਕੀਤਾ।ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੇ ਗੋਆ ਵਿੱਚ ਔਰਤਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਤਾਂ ਪੰਜਾਬ ਵਿੱਚ ਇਸ ਦੇ ਬਰਾਬਰ ਜਾਂ ਪੰਜ ਹਜ਼ਾਰ ਰੁਪਏ ਦੇਣ ਦਾ ਐਲਾਨ ਕਿਉਂ ਨਹੀਂ ਕੀਤਾ । ਉਨ੍ਹਾਂ ਨੇ ਆਪ ਵਾਲਿਆਂ ਨੂੰ ਬਾਹਰੀ ਦੱਸਦਿਆਂ ਕਿਹਾ ਕਿ ਇਸ ਪਾਰਟੀ ਨੇ ਪੰਜਾਬ ਲਈ ਝੂਠੇ ਵਾਅਦਿਆਂ ਤੋਂ ਇਲਾਵਾ ਕੁੱਝ ਵੀ ਨਹੀਂ ਕੀਤਾ ।ਲੋਕਾਂ ਦੀ ਤਾੜੀਆਂ ਦੀ ਗੜਗੜਾਹਟ ਵਿੱਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇੱਥੋਂ ਦੀ ਆਪਣੀ ਪੁਰਾਣੀ ਸਾਈਕਲ ਯਾਤਰਾ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਵਾਰੀ ਉਹ ਹੈਲੀਕਾਪਟਰ ਤੇ ਆਏ ਹਨ ਜੋ ਸਾਡੇ ਲੋਕਾਂ ਵੱਲੋਂ ਦਿੱਤੇ ਪਿਆਰ ਅਤੇ ਵਿਸ਼ਵਾਸ ਦਾ ਨਤੀਜਾ ਹੈ ।

ਉਨ੍ਹਾਂ ਆਖਿਆ ਕਿ ਗੁਲਾਬੀ ਸੁੰਡੀ ਨਾਲ ਨਰਮੇ ਦੀ ਫ਼ਸਲ ਦੇ ਹੋਏ ਖਰਾਬੇ ਦੇ ਮੁਆਵਜ਼ੇ ਵਜੋਂ ਕਿਸਾਨਾਂ ਨੂੰ 17000 ਰੁਪਏ ਪ੍ਰਤੀ ਏਕਡ਼ ਦਾ ਮੁਆਵਜ਼ਾ ਅਗਲੇ ਹਫ਼ਤੇ ਤੱਕ ਮਿਲ ਜਾਵੇਗਾ।ਮੁੱਖ ਮੰਤਰੀ ਨੇ ਕਾਂਗਰਸ ਆਗੂ ਅਤੇ ਤਲਵੰਡੀ ਸਾਬੋ ਹਲਕਾ ਦੇਖ ਰਹੇ ਖੁਸ਼ਬਾਜ ਸਿੰਘ ਜਟਾਣਾ ਵੱਲੋਂ ਇਲਾਕੇ ਦੀਆਂ ਮੰਗਾਂ ਨੂੰ ਪ੍ਰਭਾਵੀ ਤਰੀਕੇ ਨਾਲ ਉਠਾਉਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਕਾਂਗਰਸ ਸਰਕਾਰ ਤਲਵੰਡੀ ਸਾਬੋ ਦੇ ਵਿਕਾਸ ਵਿੱਚ ਇੱਕ ਵੀ ਰੁਕਾਵਟ ਨਹੀਂ ਰਹਿਣ ਦੇਵੇਗੀ। ਇਸ ਤੋਂ ਪਹਿਲਾਂ ਬੋਲਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀ ਰੋਜ਼ਾਨਾ ਆਮਦਨ ਵਿੱਚ 1.28 ਕਰੋੜ ਰੁਪਏ ਦਾ ਵਾਧਾ ਹੋਇਆ ਹੈ ਅਤੇ 14 ਕਰੋੜ ਰੁਪਏ ਦੀ ਟੈਕਸ ਵਸੂਲੀ ਹੋਈ ਹੈ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਪੰਜਾਬੀਆਂ ਨਾਲ ਧੋਖਾ ਕਰਨ ਦੀ ਗੱਲ ਵੀ ਆਖੀ ।ਇਸ ਤੋਂ ਪਹਿਲਾਂ ਖੁਸ਼ਬਾਜ ਸਿੰਘ ਜਟਾਣਾ ਨੇ ਇਸ ਮੌਕੇ ਬੋਲਦਿਆਂ ਇਲਾਕੇ ਦੀਆਂ ਮੰਗਾਂ ਮੁੱਖ ਮੰਤਰੀ ਦੇ ਸਨਮੁਖ ਰੱਖੀਆਂ ।ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਮਾਮੰਡੀ ਵਿਖੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਥਾਨਕ ਸੀਨੀਅਰ ਆਗੂ ਖੁਸ਼ਬਾਜ ਸਿੰਘ ਜਟਾਣਾ ਦੀ ਹਾਜ਼ਰੀ ਵਿੱਚ ਨਵੀਂ ਬਣਨ ਵਾਲੀ ਸਬਜ਼ੀ ਮੰਡੀ ਦਾ ਨੀਂਹ ਪੱਥਰ ਵੀ ਰੱਖਿਆ । ਇਸ ਮੌਕੇ ਉਨ੍ਹਾਂ ਨੇ ਪੰਜ ਪੰਜ ਮਰਲੇ ਦੇ ਪਲਾਟਾਂ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ। ਇਸ ਮੌਕੇ ਸਾਬਕਾ ਮੰਤਰੀ ਹਰਮਿੰਦਰ ਜੱਸੀ , ਬਠਿੰਡਾ ਦੇ ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ, ਆਈ ਜੀ ਪੁਲਸ ਬਠਿੰਡਾ ਰੇਂਜ ਜਸਕਰਨ ਸਿੰਘ, ਐੱਸਐੱਸਪੀ ਅਜੈ ਮਲੂਜਾ ਵੀ ਹੋਰਨਾਂ ਪ੍ਰਮੁੱਖ ਆਗੂਆਂ ਦੇ ਨਾਲ ਨਾਲ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Rama Mandi , Bathinda , Talwandi Sabo , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD