Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੁਰੂਆਤ

ਭਾਈ ਜੈਤਾ ਜੀ ਦੇ ‘ਜਨਮ ਦਿਵਸ‘ ‘ਤੇ ਹਰ ਸਾਲ ਗਜਟਿਡ ਛੁੱਟੀ ਦਾ ਐਲਾਨ

5 Dariya News

5 Dariya News

5 Dariya News

ਸ੍ਰੀ ਅਨੰਦਪੁਰ ਸਾਹਿਬ , 08 Dec 2021

Last updated on: Dec 08, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 346ਵੇਂ ਸਹੀਦੀ ਦਿਹਾੜੇ ਨੂੰ ਸਮਰਪਿਤ 20 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ।ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਨਤਮਸਤਕ ਹੋਣ ਉਪਰੰਤ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੁਰੂ ਜੀ ਦੀ ਧਾਰਮਿਕ ਸਹਿਣਸੀਲਤਾ, ਧਰਮ ਨਿਰਪੱਖਤਾ ਅਤੇ ਧਾਰਮਿਕ ਆਜਾਦੀ ਦੀ ਮਹਾਨ ਵਿਰਾਸਤ ਹੈ ਜੋ ਬਰਾਬਰੀ ਵਾਲੇ ਸਮਾਜ ਵਿੱਚ ਸਾਂਤੀ ਅਤੇ ਸਦਭਾਵਨਾ ਨਾਲ ਰਹਿਣ ਲਈ ਸਦਾ ਲਈ ਮਨੁੱਖਤਾ ਦਾ ਮਾਰਗਦਰਸਨ ਕਰਦੀ ਰਹੇਗੀ। ਉਨਾਂ ਕਿਹਾ ਕਿ ਅੱਜ ਦਾ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਮਹਾਨ ਸਿੱਖਿਆਵਾਂ ਦੇ ਮਾਰਗ ਤੇ ਚੱਲਣ ਦਾ ਆਤਮ ਪੜਚੋਲ ਕਰਨ ਦਾ ਹੈ ਤਾਂ ਕਿ ਵਿਸਵ-ਵਿਆਪੀ ਪਿਆਰ, ਸਦਭਾਵਨਾ ਅਤੇ ਭਾਈਚਾਰੇ ਦੇ ਸੰਦੇਸ ਦਾ ਪਾਸਾਰ ਦੁਨੀਆ ਦੇ ਕੋਨੇ-ਕੋਨੇ ‘ਚ ਪਹੁੰਚਾਇਆ ਜਾ ਸਕੇ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਦਕਰ, ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਇਲਾਵਾ ਸੰਵਿਧਾਨ ਸਭਾ ਦੇ ਮੈਂਬਰਾਂ ਨੇ ਗੁਰੂ ਸਾਹਿਬ ਜੀ ਦੀ ਲਾਮਿਸਾਲ ਕੁਰਬਾਨੀ ਤੋਂ ਪ੍ਰੇਰਨਾ ਲੈ ਕੇ ਧਰਮ ਨਿਰਪੱਖਤਾ ਦੇ ਸਿਧਾਂਤਾਂ ‘ਤੇ ਸੰਵਿਧਾਨ ਦੀ ਨੀਂਹ ਰੱਖੀ ਜਿਨਾਂ ਨੇ ਦੂਜੇ ਧਰਮਾਂ ਦੇ ਲੋਕਾਂ ਖਾਸ ਕਰਕੇ ਹਿੰਦੂਆਂ ਨੂੰ ਬਿਨਾਂ ਕਿਸੇ ਅਧੀਨਗੀ ਅਤੇ ਜਬਰ ਦੇ ਸਾਰੇ ਧਰਮਾਂ ਖਾਸ ਤੌਰ ‘ਤੇ ਹਿੰਦੂਆਂ ਨੂੰ ਆਪਣੇ ਧਰਮ ਦਾ ਪਾਲਣ ਕਰਨ ਦੇ ਯੋਗ ਬਣਾਉਣ ਲਈ ਆਪਣਾ ਜੀਵਨ ਨਿਛਾਵਰ ਕਰ ਦਿੱਤਾ ਸੀ। ਜਕਿਰਯੋਗ ਹੈ ਕਿ ਉਸ ਸਮੇਂ ਦੇ ਮੁਗਲ ਸਾਸਨ ਵੱਲੋਂ ਇਸਲਾਮ ਵਿਚ ਪਰਿਵਰਤਨ ਕਰਵਾਉਣ ਲਈ ਹਿੰਦੂਆਂ ਨੂੰ ਦਮਨ ਦਾ ਸਕਿਾਰ ਬਣਾਇਆ ਗਿਆ ਸੀ। ਹਿੰਦੂ ਧਰਮ ਦੀ ਰਾਖੀ ਲਈ ਗੁਰੂ ਜੀ ਦੀ ਅਦੁੱਤੀ ਕੁਰਬਾਨੀ ਨੂੰ ਇਤਿਹਾਸ ਵਿੱਚ ਹਮੇਸਾ ਯਾਦ ਰੱਖਿਆ ਜਾਵੇਗਾ।

ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਸਰਧਾਲੂ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਨੂੰ ਸਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਈ ਜੈਤਾ ਜੀ ਦੇ ਸਰਧਾਲੂ ਸਿੱਖ ਵਜੋਂ ਪਾਏ ਗਏ ਮਹਾਨ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਭਾਈ ਜੈਤਾ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਅਨਿੰਨ ਸੇਵਕ ਸਨ, ਜਿਨਾਂ ਨੇ ਤਤਕਾਲੀ ਮੁਗਲ ਸਾਮਰਾਜ ਦੇ ਜੁਲਮਾਂ ਦੇ ਬਾਵਜੂਦ ਸਾਰੀਆਂ ਔਖਿਆਈਆਂ ਦਾ ਸਾਹਮਣਾ ਕਰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਚਾਂਦਨੀ ਚੌਕ, ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ ਸੀ। ਬਾਅਦ ਵਿੱਚ ਭਾਈ ਜੀਵਨ ਸਿੰਘ ਜੀ ਨੇ ਵੀ ਮੁਗਲਾਂ ਨਾਲ ਲੜਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਭਾਈ ਜੈਤਾ ਜੀ ਦੇ ਆਤਮ-ਬਲੀਦਾਨ ਅਤੇ ਸਮਰਪਣ ਦੇ ਜਜਬੇ ਦੀ ਸਲਾਘਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਮਹਾਨ ਸਿੱਖ ਸਹੀਦ ਭਾਈ ਜੈਤਾ ਜੀ ਦੇ ਜਨਮ ਦਿਵਸ ‘ਤੇ ਹਰੇਕ ਸਾਲ ਗਜਟਿਡ ਛੁੱਟੀ ਦਾ ਐਲਾਨ ਕੀਤਾ।ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਚਾਰ ਪ੍ਰੋਜੈਕਟਾਂ ਦਾ ਡਿਜੀਟਲ ਤੌਰ ‘ਤੇ ਨੀਂਹ ਪੱਥਰ ਰੱਖਿਆ ਜਿਨਾਂ ਵਿੱਚ 1.5 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਤੇਗ ਬਹਾਦਰ ਅਜਾਇਬ ਘਰ ਦੇ ਆਧੁਨਿਕੀਕਰਨ ਅਤੇ ਅਪਗ੍ਰੇਡ ਕਰਨ, 10 ਕਰੋੜ ਰੁਪਏ ਦੀ ਲਾਗਤ ਨਾਲ 62 ਏਕੜ ਦੇ ਰਕਬੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ‘ਤੇ ਨੇਚਰ ਪਾਰਕ ਨੂੰ ਵਿਕਸਤ ਕੀਤਾ ਜਾਵੇਗਾ ਅਤੇ ਇਸ ਪਾਰਕ ਵਿੱਚ ਓਹ ਰੁੱਖ ਲਾਏ ਜਾਣਗੇ ਜਿਨਾਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਵਿੱਚ ਜਕਿਰ ਮਿਲਦਾ ਹੈ, 4.16 ਕਰੋੜ ਰੁਪਏ ਦੀ ਲਾਗਤ ਨਾਲ ਇਕ ਮੈਗਾਵਾਟ ਦੀ ਸਮਰੱਥਾ ਵਾਲਾ ਸੋਲਰ ਪ੍ਰੋਜੈਕਟ ਅਤੇ 2.63 ਕਰੋੜ ਰੁਪਏ ਦੀ ਲਾਗਤ ਨਾਲ ਭਾਈ ਜੈਤਾ ਜੀ ਯਾਦਗਾਰ ਦੇ ਦੂਜੇ ਪੜਾਅ ਦਾ ਪ੍ਰੋਜੈਕਟ ਸਾਮਲ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਜੋ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਵੀ ਕਰਦੇ ਹਨ, ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸਥਾਨਕ ਪੱਧਰ ਉੱਤੇ ਸਮਾਜਿਕ ਸਮਾਗਮ ਕਰਨ ਲਈ ਸਥਾਨਕ ਨਿਵਾਸੀਆਂ ਦੀ ਸਹੂਲਤ ਵਾਸਤੇ ਕਮਿਊਨਿਟੀ ਸੈਂਟਰ ਲਈ 5 ਕਰੋੜ ਰੁਪਏ ਅਤੇ ਨਗਰ ਕੌਂਸਲ ਦੇ ਅੰਦਰ ਫਾਇਰ ਬਿ੍ਰਗੇਡ ਸਟੇਸਨ ਸਥਾਪਿਤ ਕਰਨ ਦਾ ਐਲਾਨ ਕੀਤਾ। ਕਮਿਊਨਿਟੀ ਸੈਂਟਰਾਂ ਦੀ ਮਹੱਤਤਾ ਨੂੰ ਸਮਝਦੇ ਹੋਏ ਮੁੱਖ ਮੰਤਰੀ ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਭਰ ਦੇ ਹਰੇਕ ਬਲਾਕ ਵਿੱਚ ਅਜਿਹੇ ਕੇਂਦਰ ਵੀ ਖੋਲੇ ਜਾਣਗੇ ਤਾਂ ਜੋ ਲੋਕ ਸਮਾਜਿਕ ਇਕੱਠ ਕਰਨ ਦੇ ਯੋਗ ਹੋ ਸਕਣ।ਇਸ ਇਲਾਕੇ ਵਿੱਚ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸਪੀਕਰ ਨੂੰ ਭਰੋਸਾ ਦਿਵਾਇਆ ਕਿ ਸਵਾਂ ਨਦੀ ਉੱਤੇ ਪੁਲ ਦੇ ਨਿਰਮਾਣ ਲਈ ਤੁਰੰਤ ਵਿੱਤੀ ਅਤੇ ਪ੍ਰਸਾਸਨਿਕ ਪ੍ਰਵਾਨਗੀ ਦੇਣ ਲਈਉਹ ਪਹਿਲਾਂ ਹੀ ਵਿੱਤ ਮੰਤਰੀ ਨੂੰ ਕਹਿ ਚੁੱਕੇ ਹਨ। ਇਸ ਨਾਲ ਨੰਗਲ-ਸ੍ਰੀ ਆਨੰਦਪੁਰ ਸਾਹਿਬ ਖੇਤਰ ਨੂੰ ਦੁਆਬੇ ਨਾਲ ਜੋੜਿਆ ਜਾਵੇਗਾ ਜਿਸ ਨਾਲ ਦੋਵਾਂ ਖੇਤਰਾਂ ਵਿਚਲੀ ਦੂਰੀ ਘਟੇਗੀ, ਇਸ ਤਰਾਂ ਉਨਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬਚਤ ਹੋਵੇਗੀ। ਉਨਾਂ ਨੇ ਸਪੀਕਰ ਨੂੰ ਅਗਲੇ ਹਫਤੇ ਇਸ ਦਾ ਨੀਂਹ ਪੱਥਰ ਰੱਖਣ ਦੀ ਤਰੀਕ ਤੈਅ ਕਰਨ ਲਈ ਵੀ ਕਿਹਾ।ਇਸ ਤੋਂ ਪਹਿਲਾਂ ਆਪਣੇ ਵਿਚਾਰ ਪੇਸ ਕਰਦਿਆਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਚੰਨੀ ਇਕੱਲੇ ਅਜਿਹੇ ਮੁੱਖ ਮੰਤਰੀ ਹਨ ਜੋ ਅੱਜ ਦੇ ਇਸ ਪਵਿੱਤਰ ਦਿਹਾੜੇ ‘ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਰਧਾਂਜਲੀ ਭੇਟ ਕਰਨ ਲਈ ਆਏ ਹਨ। ਉਨਾਂ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਤੋਂ ਇਲਾਵਾ ਕੋਈ ਵੀ ਅਜਿਹੀ ਹਸਤੀ ਨਹੀਂ ਮਿਲਦੀ ਜਿਸ ਨੇ ਕਿਸੇ ਹੋਰ ਧਰਮ ਦੀ ਰਾਖੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੱਤੀ ਹੋਵੇ।ਆਪਣੇ ਸੰਬੋਧਨ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਵੀ ਲੋਕਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਿਚਾਰਧਾਰਾ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ, ਜਿਸ ਲਈ ਉਨਾਂ ਨੇ ਮਨੁੱਖਤਾ ਨੂੰ ਪਿਆਰ ਅਤੇ ਭਾਈਚਾਰੇ ਦਾ ਸੰਦੇਸ ਦਿੱਤਾ ਸੀ।ਇਸ ਤੋਂ ਪਹਿਲਾਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਕਰਵਾਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੱਥਾ ਟੇਕਿਆ। ਇਸ ਮੌਕੇ ਮੁੱਖ ਮੰਤਰੀ ਨੇ ਸੰਤ ਸਮਾਜ ਦੀਆਂ ਵੱਖ-ਵੱਖ ਸਖਸੀਅਤਾਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ। ਮੁੱਖ ਮੰਤਰੀ ਚੰਨੀ ਨੇ ਭਾਈ ਜੈਤਾ ਜੀ ਦੇ ਤਪ ਅਸਥਾਨ ਵਿਖੇ ਜਾ ਕੇ ਸਰਧਾ ਅਤੇ ਸਤਿਕਾਰ ਭੇਟ ਕੀਤਾ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Manpreet Singh Badal , Rana K.P. Singh , Rana Kanwarpal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD