Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਕਿਸਾਨਾਂ ਨੂੰ ਖੁਸ਼ਹਾਲ ਕਰਨ ਲਈ ਫ਼ਸਲੀ ਵਿਭਿੰਨਤਾ ਅਤਿ ਜ਼ਰੂਰੀ ਤੇ ਅਹਿਮ : ਅਨਿਰੁਧ ਤਿਵਾੜੀ

ਮੁੱਖ ਸਕੱਤਰ ਨੇ ‘ਫਸਲੀ ਵਿਭਿੰਨਤਾ’ ਵਿਸ਼ੇ ’ਤੇ ਅਧਾਰਿਤ ਕੌਮੀ ਥੀਮੈਟਿਕ ਵਰਕਸ਼ਾਪ ਦੀ ਕੀਤੀ ਅਗਵਾਈ

Anirudh Tewari, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 09 Dec 2021

Last updated on: Dec 09, 2021, 00:00 IST

ਫਸਲੀ ਵਿਭਿੰਨਤਾ ਅਜੋਕੇ ਸਮੇਂ ਵਿੱਚ ਪੇਂਡੂ ਖੁਸ਼ਹਾਲੀ ਵਿਸ਼ੇਸ਼ ਤੌਰ ‘ਤੇ ਕਿਸਾਨਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾ ਸਕਦੀ ਹੈ ਅਤੇ ਪੰਜਾਬ ਵਰਗੇ ਸਾਰੇ ਖੇਤੀ ਪ੍ਰਧਾਨ ਸੂਬਿਆਂ ਲਈ ਲਾਹੇਵੰਦ ਸਾਬਤ ਸਕਦੀ ਹੈ । ਇਹ  ਪ੍ਰਗਟਾਵਾ ਪੰਜਾਬ ਦੇ ਮੁੱਖ ਸਕੱਤਰ, ਸ੍ਰੀ ਅਨਿਰੁਧ ਤਿਵਾੜੀ ਨੇ ਵੀਰਵਾਰ ਨੂੰ ਇੰਡੀਅਨ ਸਕੂਲ ਆਫ ਬਿਜਨਸ, ਮੋਹਾਲੀ ਵਿਖੇ ‘‘ਫਸਲੀ ਵਿਭਿੰਨਤਾ’’ ਵਿਸ਼ੇ ‘ਤੇ ਕੌਮੀ ਥੀਮੈਟਿਕ ਵਰਕਸ਼ਾਪ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਹ ਸਮਾਗਮ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਦੀ ਅਗਵਾਈ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਰਵਾਇਆ ਗਿਆ।ਉਦਘਾਟਨੀ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਸਕੱਤਰ ਨੇ ਨਾ ਕੇਵਲ ਪੰਜਾਬ ਲਈ ਸਗੋਂ ਪੂਰੇ ਦੇਸ਼ ਲਈ ਫਸਲੀ ਵਿਭਿੰਨਤਾ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਫਸਲੀ ਵਿਭਿੰਨਤਾ ਯੋਜਨਾ ਲਈ ਨੀਤੀ ਘੜਨ ਵਿੱਚ ਭਾਈਵਾਲਾਂ ਦੀ ਭੂਮਿਕਾ ਨੂੰ ਪ੍ਰਮੁੱਖ ਏਜੰਡੇ ‘ਤੇ ਰੱਖਿਆ। ਉਨਾਂ ਜ਼ੋਰ ਦਿੰਦਿਆਂ ਕਿਹਾ,“ਫਸਲੀ ਵਿਭਿੰਨਤਾ ਦਾ ਮੁੱਖ ਉਦੇਸ਼ ਖੇਤੀ ਨੂੰ ਵਧੇਰੇ ਲਾਹੇਵੰਦ ਕਿੱਤਾ ਬਣਾਉਣਾ ਅਤੇ ਕਿਸਾਨਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣਾ ਹੈ।’’ਉਨਾਂ ਅੱਗੇ ਕਿਹਾ ਕਿ ਇਸ ਸਮੇਂ ਫਸਲੀ ਵਿਭਿੰਨਤਾ ਨੂੰ ਅਸਲ ਅਰਥਾਂ ਵਿੱਚ ਅਮਲ ’ਚ ਲਿਆਉਣ ਲਈ ਉਨੇਂ ਹੀ ਯਤਨ ਲੋੜੀਂਦੇ ਜਿੰਨੇ ਹਰੀ ਕ੍ਰਾਂਤੀ ਦੇ ਸਮੇਂ ਕੀਤੇ ਗਏ ਸਨ । ਸ੍ਰੀ ਤਿਵਾੜੀ ਨੇ ਸਾਰੇ ਭਾਈਵਾਲਾਂ ਨੂੰ ਫਸਲੀ ਵਿਭਿੰਨਤਾ ਲਿਆਉਣ ਸਬੰਧੀ ਕਿਉਂ, ਕੀ ਅਤੇ ਕਿਵੇਂ ਬਾਰੇ ਇੱਕ ਖੁੱਲਾ ਸਵਾਲ ਕੀਤਾ ਅਤੇ ਜ਼ੋਰ ਦਿੱਤਾ ਕਿ ਸੈਸ਼ਨਾਂ ਵਿੱਚ ਇਹਨਾਂ ਸਵਾਲਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।ਸਮਾਗਮ ਵਿੱਚ ਹਿੱਸਾ ਲੈਣ ਵਾਲਿਆਂ ਦਾ ਸਵਾਗਤ ਕਰਦਿਆਂ ਖੇਤੀਬਾੜੀ ਵਿਭਾਗ ਦੇ ਵਿੱਤ ਕਮਿਸ਼ਨਰ, ਸ੍ਰੀ ਡੀ.ਕੇ. ਤਿਵਾੜੀ ਨੇ ਕੁਦਰਤੀ ਸਰੋਤਾਂ ‘ਤੇ ਨਿਰਭਰਤਾ ਕਾਰਨ ਖੇਤੀ ਦੀ ਅਨਿਸ਼ਚਿਤਤਾ ਦੇ ਸਬੰਧ ਵਿਚ ਆਪਣੇ ਵਿਚਾਰ ਪੇਸ਼ ਕੀਤੇ। ਹਰ ਸਾਲ ਹੋਣ ਵਾਲੀ ਭੋਜਨ ਪਦਾਰਥਾਂ ਦੀ ਬਰਬਾਦੀ ਦਾ ਹਵਾਲਾ ਦਿੰਦੇ ਹੋਏ, ਉਨਾਂ ਕੁਦਰਤੀ ਸਰੋਤਾਂ ਦੀ ਸੰਭਾਲ ਦੇ ਨਾਲ ਟਿਕਾਊ, ਵਿਵਹਾਰਕ ਖੇਤੀ ਦੇ ਖੇਤਰ ਵਿੱਚ ਤਰੱਕੀ ਲਈ ਨਿਰੋਲ ਉਪਰਾਲੇ ਕਰਨ  ‘ਤੇ ਜੋਰ ਦਿੱਤਾ।ਭਾਰਤ ਸਰਕਾਰ ਦੇ ਸੰਯੁਕਤ ਸਕੱਤਰ ਸ੍ਰੀ ਰਿਤੇਸ਼ ਚੌਹਾਨ ਨੇ ਰਾਸ਼ਟਰੀ ਪੱਧਰ ਦੀ ਨੀਤੀ ਬਣਾਉਣ ਵਿੱਚ ਸੂਬਿਆਂ ਨੂੰ ਸ਼ਾਮਲ ਕਰਨ ਸਬੰਧੀ ਸੰਕੇਤ ਦਿੱਤਾ ਕਿ ਸਾਰੇ ਭਾਈਵਾਲਾਂ ਨੂੰ  ਬੌਟਮ ਅੱਪ ਪਹੁੰਚ ਅਪਣਾ ਕੇ ਇੱਕ ਮੰਚ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨਾਂ ਨੇ ਫਸਲੀ ਵਿਭਿੰਨਤਾ ਯੋਜਨਾ ਬਣਾਉਣ ਵਿੱਚ ਰਾਜਾਂ ਦੀ ਜ਼ੋਰਦਾਰ ਭਾਗੀਦਾਰੀ ਦਾ ਵੀ ਸੱਦਾ ਦਿੱਤਾ।

ਨੀਤੀ ਆਯੋਗ ਦੀ ਸੀਨੀਅਰ ਸਲਾਹਕਾਰ (ਖੇਤੀਬਾੜੀ) ਡਾ. ਨੀਲਮ ਪਟੇਲ ਨੇ ਵੱਖ-ਵੱਖ ਖੇਤਰਾਂ ਵਿੱਚ ਭਾਰਤ ਸਰਕਾਰ ਦੁਆਰਾ ਪਛਾਣੇ ਗਏ ਛੇ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ। ਜਿਨਾਂ ਵਿੱਚ ਤੇਲ ਬੀਜ ਅਤੇ ਦਾਲਾਂ, ਜਲ ਸੁਰੱਖਿਆ, ਸਿਹਤ, ਸ਼ਹਿਰੀ ਸਾਸ਼ਨ, ਨਿਰਯਾਤ ਸ਼ਾਮਲ ਹਨ, ਨੂੰ ਉਤਸ਼ਾਹਿਤ ਕਰਨ ਦੇ ਨਾਲ ਫਸਲੀ ਵਿਭਿੰਨਤਾ ਅਤੇ ਸਵੈ-ਨਿਰਭਰਤਤਾ ਲਿਆਉਣਾ ਮੁੱਖ ਟੀਚਾ ਹੈ । ਉਨਾਂ ਨੇ ਪਾਲਿਸੀ ਪ੍ਰੋਗਰਾਮ ਵਿੱਚ ਰਾਜ ਦੇ ਕਾਰਕਾਂ, ਸਰੋਤਾਂ ਅਤੇ ਚੁਣੌਤੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ 2025 ਤੱਕ ਸਵੈ-ਨਿਰਭਰਤਾ ਲਈ ਇੱਕ ਰੂਪ ਰੇਖਾ ਤਿਆਰ ਕਰਨ ‘ਤੇ ਜ਼ੋਰ ਦਿੱਤਾ। ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ੍ਰੀ ਅਜੈ ਵੀਰ ਜਾਖੜ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਫਸਲੀ ਵਿਭਿੰਨਤਾ ਸਿਰਫ ਇੱਕ ਵਿਚਾਰ ਹੀ ਨਹੀਂ, ਸਗੋਂ ਹਾਲੇ ਤੱਕ ਇੱਕ ਅਧੂਰਾ ਸੁਪਨਾ ਹੈ। ਉਨਾਂ ਇਹ ਵੀ ਕਿਹਾ ਕਿ ਕਿਸਾਨੀ ਕਰਜ਼ੇ, ਪਾਣੀ ਦਾ ਡਿੱਗਦਾ ਪੱਧਰ, ਜੈਵੀ ਵਿਭਿੰਨਤਾ ਦੇ ਨੁਕਸਾਨ ਆਦਿ ਵਰਗੀਆਂ ਸਮੱਸਿਆਵਾਂ ਨੂੰ ਫਸਲੀ ਵਿਭਿੰਨਤਾ ਨਾਲ ਹੀ ਠੀਕ ਕੀਤਾ ਜਾ ਸਕਦਾ ਹੈ ਕਿਉਂਕਿ ਫਸਲੀ ਵਿਭਿੰਨਤਾ ਨਾਲ ਵੱਡੀ ਗਿਣਤੀ ਵਿੱਚ ਮਾਨਵੀ ਦਿਹਾੜੀਆਂ ਪੈਦਾ ਕੀਤੀਆਂ ਜਾ ਸਕਦੀਆਂ ਹਨ।ਉਨਾਂ ਕੇਂਦਰ ਸਰਕਾਰ ਨੂੰ ਵੀ ਕਿਹਾ ਕਿ ਉਹ ਫਸਲੀ ਵਿਭਿੰਨਤਾ ਪ੍ਰੋਗਰਾਮ ਰਾਹੀਂ ਭਾਰਤ ਦੀ ਪੌਸ਼ਟਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਪੰਜਾਬ ਲਈ ਟਰਾਂਸਮਿਸ਼ਨ ਕਮਿਸ਼ਨ ਦੀ ਸਥਾਪਨਾ ਸਬੰਧੀ ਪੰਜਾਬ ਰਾਜ ਦਾ ਪੂਰਾ ਸਮਰਥਨ ਕਰੇ।ਆਈਐਸਬੀ ਹੈਦਰਾਬਾਦ ਤੋਂ ਪ੍ਰੋਫੈਸਰ ਅਸ਼ਵਨੀ ਛਤ੍ਰੇ ਨੇ ਆਪਣੇ ਆਨਲਾਈਨ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਅਤੇ ਹੋਰ ਰਾਜਾਂ ਲਈ ਕਲਾਈਮੇਟ ਸਮਾਰਟ ਐਗਰੀਕਲਚਰ ਸਮੇਂ ਦੀ ਸਖਤ ਲੋੜ ਹੈ ਕਿਉਂਕਿ ਮੋਨੋ ਕਰਾਪਿੰਗ ਸਾਡੇ ਵਾਤਾਵਰਣ ਲਈ ਅਣਉਚਿਤ ਹੈ। ਉਨਾਂ ਫਸਲੀ ਵਿਭਿੰਨਤਾ ਦੀਆਂ ਇਕਾਈਆਂ/ਪੱਧਰ ਨੂੰ ਪਰਿਭਾਸ਼ਿਤ ਕਰਨ ਅਤੇ ਮੌਸਮੀ ਖਤਰਿਆਂ ਦੇ ਮਾਮਲੇ ਵਿੱਚ ਬੀਮਾ ਵਿਧੀ ਦੀ ਲੋੜ ’ਤੇ ਜ਼ੋਰ ਦਿੱਤਾ।ਵਰਕਸ਼ਾਪ ਦੌਰਾਨ ਫਸਲੀ ਵਿਭਿੰਨਤਾ ਦੀ ਲੋੜ, ਫਸਲੀ ਵਿਭਿੰਨਤਾ ਵਿੱਚ ਖੋਜ/ਤਕਨਾਲੋਜੀ/ਖੇਤੀ ਮਸ਼ੀਨੀਕਰਨ, ਫ਼ਸਲੀ ਵਿਭਿੰਨਤਾ ਵਿੱਚ ਬਾਗਬਾਨੀ ਦੀ ਭੂਮਿਕਾ, ਪਸ਼ੂ ਪਾਲਣ/ਸਬੰਧਤ ਖੇਤਰਾਂ ਦੀ ਭੂਮਿਕਾ ਅਤੇ ਫਸਲੀ ਵਿਭਿੰਨਤਾ, ਕਿਸਾਨ ਉਤਪਾਦਕ ਸੰਗਠਨ, ਫ਼ਸਲੀ ਵਿਭਿੰਨਤਾ ਵਿੱਚ ਫਾਰਮਰ ਕੋਆਪਰੇਟਿਵਸ ਅਤੇ ਹੋਰ ਹਿੱਸੇਦਾਰ, ਫਸਲੀ ਵਿਭਿੰਨਤਾ ਤੋਂ ਬਾਅਦ: ਫੂਡ ਪ੍ਰੋਸੈਸਿੰਗ ਅਤੇ ਐਗਰੋ ਇੰਡਸਟਰੀਜ਼ ਦੀ ਮਹੱਤਤਾ ਅਤੇ ਫਸਲੀ ਵਿਭਿੰਨਤਾ ਵਿੱਚ ਐਮਐਸਪੀ ਅਤੇ ਬਾਜਾਰਾਂ ਦੀ ਭੂਮਿਕਾ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ’ਤੇ ਸੱਤ ਸੈਸ਼ਨ ਕਰਵਾਏ ਗਏ।ਮੁੱਖ ਸਕੱਤਰ ਨੇ ਇਹ ਵੀ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਖੇਤਰੀ ਵਿਸ਼ੇਸ਼ ਮੁੱਦਿਆਂ ਨੂੰ ਸ਼ਾਮਲ ਕਰਦੇ ਹੋਏ ਫਸਲੀ ਵਿਭਿੰਨਤਾ ’ਤੇ ਖੇਤਰੀ ਕਾਨਫਰੰਸਾਂ ਦੀ ਇੱਕ ਲੜੀ ਵੀ ਕਰਵਾਈ ਜਾਵੇਗੀ ਅਤੇ ਇਸ ਤੋਂ ਬਾਅਦ ਭਾਰਤ ਸਰਕਾਰ ਨੂੰ ਇੱਕ ਸੰਯੁਕਤ ਰਿਪੋਰਟ ਸੌਂਪੀ ਜਾਵੇਗੀ।    

 

Tags: Anirudh Tewari , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD