Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰੀਸ਼ ਕੁਮਾਰ ਜੈਨ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜਰੀ ਵਿੱਚ ਪੰਜਾਬ ਰਾਜ ਸਹਿਕਾਰੀ ਵਿਕਾਸ ਖੇਤੀਬਾੜੀ ਬੈਂਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress, Harish Kumar Jain, Punjab State Cooperative Agricultural Development Bank, SADB, Kulbir Singh Zira, Harpartap Singh Ajnala, Barindarmeet Singh Pahra, Davinder Singh Ghubaya

Web Admin

Web Admin

5 Dariya News

ਚੰਡੀਗੜ੍ਹ , 09 Dec 2021

Last updated on: Dec 09, 2021, 00:00 IST

ਹਰੀਸ਼ ਕੁਮਾਰ ਜੈਨ ਨੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਹਾਜਰੀ ਵਿੱਚ ਪੰਜਾਬ ਰਾਜ ਸਹਿਕਾਰੀ ਵਿਕਾਸ ਖੇਤੀਬਾੜੀ ਬੈਂਕ (ਐਸ.ਏ.ਡੀ.ਬੀ.) ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ।ਅੱਜ ਇੱਥੇ ਸੈਕਟਰ 17 ਸਥਿਤ ਬੈਂਕ ਦੇ ਮੁੱਖ ਦਫਤਰ ਵਿਖੇ ਸ੍ਰੀ ਜੈਨ ਦੇ ਅਹੁਦਾ ਸੰਭਾਲਣ ਮੌਕੇ ਵਿਧਾਇਕ ਕੁਲਬੀਰ ਸਿੰਘ ਜੀਰਾ, ਹਰਪ੍ਰਤਾਪ ਸਿੰਘ ਅਜਨਾਲਾ, ਬਰਿੰਦਰਮੀਤ ਸਿੰਘ ਪਾਹੜਾ, ਦਵਿੰਦਰ ਸਿੰਘ ਘੁਬਾਇਆ ਤੇ ਜਗਤਾਰ ਸਿੰਘ ਜੱਗਾ ਹਿੱਸੋਵਾਲ, ਐਸ.ਏ.ਡੀ.ਬੀ. ਦੇ ਜਨਰਲ ਮੈਨੇਜਰ ਰਾਜਵਿੰਦਰ ਕੌਰ ਰੰਧਾਵਾ ਤੇ ਡਿਪਟੀ ਜਨਰਲ ਮੈਨੇਜਰ ਜਗਦੀਪ ਘਈ ਵੀ ਹਾਜਰ ਸਨ।ਉਪ ਮੁੱਖ ਮੰਤਰੀ ਸ ਰੰਧਾਵਾ ਜਿਨਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਕਿਹਾ ਕਿ ਪੰਜਾਬ ਰਾਜ ਸਹਿਕਾਰੀ ਵਿਕਾਸ ਖੇਤੀਬਾੜੀ ਬੈਂਕ ਸਿੱਧੇ ਤੌਰ ਉੱਤੇ ਕਿਸਾਨਾਂ ਤੇ ਪੇਂਡੂ ਖੇਤਰ ਦੇ ਲੋਕਾਂ ਨਾਲ ਜੁੜਿਆ ਹੋਇਆ ਹੈ ਅਤੇ ਸ੍ਰੀ ਜੈਨ ਜਮੀਨ ਨਾਲ ਜੁੜੇ ਨੇਤਾ ਹਨ ਜਿਨਾਂ ਦੀ ਅਗਵਾਈ ਵਿੱਚ ਬੈਂਕ ਆਪਣੇ ਟੀਚੇ ਪੂਰੇ ਕਰਨ ਵਿੱਚ ਸਫਲ ਰਹੇਗਾ।

ਨਵ-ਨਿਯੁਕਤ ਚੇਅਰਮੈਨ ਸ੍ਰੀ ਜੈਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਿਸਵਾਸ ਦਿਵਾਇਆ।ਹਰੀਸ਼ ਕੁਮਾਰ ਜੈਨ ਇਸ ਤੋਂ ਪਹਿਲਾ ਨਗਰ ਕੌਂਸਲ ਜੀਰਾ ਦੇ ਮੀਤ ਪ੍ਰਧਾਨ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ, ਵਪਾਰ ਸੈੱਲ ਦੇ ਮੀਤ ਪ੍ਰਧਾਨ ਤੇ ਜੈਨ ਸਭਾ ਦੇ ਉੱਤਰੀ ਜੋਨ ਦੇ ਮੀਤ ਪ੍ਰਧਾਨ ਰਹਿ ਚੁੱਕੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਕੌਰ ਕੋਟਲੀ, ਉਦੈ ਜੈਨ, ਜਤਿਨ ਜਿੰਦਲ, ਕੁਲਦੀਪ ਸਿੰਘ ਜੌਹਲ, ਮਨਜੀਤ ਸਿੰਘ ਚਹਿਲ, ਸਾਬਕਾ ਆਈ ਏ ਐਸ ਅਧਿਕਾਰੀ ਅਸੋਕ ਕੁਮਾਰ ਗੁਪਤਾ, ਅਮਰੀਕ ਸਿੰਘ ਰਾਜੂ, ਹਰਪਾਲ ਸਿੰਘ, ਗੁਰਮੀਤ ਸਿੰਘ ਸ਼ੀਰਾ, ਨਰਿੰਦਰ ਸਿੰਘ ਨਿੰਦੀ, ਕੁਲਬੀਰ ਸਿੰਘ ਟਿੰਮੀ ਚੇਅਰਮੈਨ, ਰਛਪਾਲ ਸਿੰਘ ਗਿੱਲ ਪ੍ਰਧਾਨ, ਬਲਵਿੰਦਰ ਸਿੰਘ ਬੁੱਟਰ ਵਾਈਸ ਚੇਅਰਮੈਨ, ਬਿੱਟੂ ਵਿੱਜ, ਸੀਤਲ ਦਾਸ ਜੈਨ, ਕਾਲਾ ਜੈਨ, ਵੀਰ ਸਿੰਘ ਚਾਵਲਾ, ਬਾਬੂ ਰਾਮ ਭੜਾਣਾ, ਭਾਰਤੀ ਬਾਂਸਲ, ਵਰਿੰਦਰ ਕੁਮਾਰ ਜੈਨ, ਰਾਜੂ ਜੈਨ, ਗੁਰਿੰਦਰਪਾਲ ਸਿੰਘ ਕਾਲਾ ਸਾਬਕਾ ਸਰਪੰਚ, ਹਰਜਿੰਦਰ ਸਿੰਘ ਸਰਪੰਚ, ਕੁਲਵਿੰਦਰ ਸਿੰਘ ਸਰਪੰਚ, ਰੇਸ਼ਮ ਸਿੰਘ ਸਰਪੰਚ, ਚੀਕੂ ਜੈਨ ਵੀ ਹਾਜਰ ਸਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Harish Kumar Jain , Punjab State Cooperative Agricultural Development Bank , SADB , Kulbir Singh Zira , Harpartap Singh Ajnala , Barindarmeet Singh Pahra , Davinder Singh Ghubaya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD