Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਰਾਜ ਕੁਮਾਰ ਵੇਰਕਾ ਵੱਲੋਂ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਮੋਹਾਲੀ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਏ.ਆਈ.ਐਮ.ਐਸ. ਮੋਹਾਲੀ ਦੀ ਪ੍ਰਬੰਧਕੀ ਬੋਰਡ ਦੀ 15ਵੀਂ ਮੀਟਿੰਗ ’ਚ ਕੰਮਾਂ ਦਾ ਜਾਇਜਾ

Raj Kumar Verka, Congress, Punjab Congress, Dr. Raj Kumar Verka

Web Admin

Web Admin

5 Dariya News

ਚੰਡੀਗੜ੍ਹ , 09 Dec 2021

Last updated on: Dec 09, 2021, 00:00 IST

ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਏ.ਆਈ.ਐਮ.ਐਸ.) ਦੇ ਰਹਿੰਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਸ ਇੰਸਟੀਚਿਊਟ ਦਾ ਕੰਮ ਨਿਰਧਾਰਤ ਸਮੇਂ ਵਿੱਚ ਪੂਰੀ ਸਮਰੱਥਾ ਨਾਲ ਸ਼ੁਰੂ ਕੀਤਾ ਜਾ ਸਕੇ।ਅੱਜ ਸਥਾਨਿਕ ਪੰਜਾਬ ਭਵਨ ਵਿਖੇ ਏ.ਆਈ.ਐਮ.ਐਸ. ਮੋਹਾਲੀ ਦੀ ਪ੍ਰਬੰਧਕੀ ਬੋਰਡ ਦੀ 15ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਾ. ਵੇਰਕਾ ਨੇ ਮੈਡੀਕਲ ਕਾਲਜ ਦੇ ਨਿਰਮਾਣ ਦੇ ਕੰਮ, ਸਾਜੋ-ਸਮਾਨ ਦੀ ਖਰੀਦ ਅਤੇ ਵੱਖ ਵੱਖ ਵਿਭਾਗਾਂ ਵਿੱਚ ਮੁਲਾਜ਼ਮਾਂ ਦੀ ਭਰਤੀ ਸਬੰਧੀ ਤੇਜੀ ਲਿਆਉਣ ਲਈ ਆਖਿਆ। ਉਨਾਂ ਕਿਹਾ ਕਿ ਉੱਚ ਦਰਜੇ ਦੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣਾ ਉਨਾਂ ਦਾ ਮੁੱਖ ਉਦੇਸ਼ ਹੈ ਜਿਸ ਕਰਕੇ ਇਸ ਇੰਸਟੀਚਿਊਟ ਲਈ ਮੰਨੇ-ਪ੍ਰਮੰਨੇ ਪ੍ਰੋਫੈਸਰਾਂ, ਡਾਕਟਰਾਂ ਅਤੇ ਹੋਰ ਤਕਨੀਕੀ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇ। ਉਨਾਂ ਨੇ ਮੈਡੀਕਲ ਕਾਲਜ ਲਈ ਡੀ. ਕਲਾਸ ਦੀਆਂ ਸਾਰੀਆਂ ਅਸਾਮੀਆਂ ਆਊਟ ਸੋਰਸਜ਼ ਦੀ ਬਜਾਏ ਪੱਕੇ ਤੌਰ ’ਤੇ ਭਰਨ ਲਈ ਆਖਿਆ। ਉਨਾਂ ਕਿਹਾ ਕਿ ਡੀ. ਕਲਾਸ ਦੀਆਂ ਆਸਾਮੀਆਂ ਪੱਕੇ ਤੌਰ ’ਤੇ ਭਰਨਾ ਪੰਜਾਬ ਸਰਕਾਰ ਦੀ ਨੀਤੀ ਹੈ ਅਤੇ ਇਸ ਨੂੰ ਕਿਸੇ ਵੀ ਹਾਲਤ ਵਿੱਚ ਨਜ਼ਰ ਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। 

ਇਸ ਦੌਰਾਨ ਉਨਾਂ ਨੇ ਮੈਡੀਕਲ ਕਾਲਜ ਦੇ ਨਿਰਮਾਣ ਦੇ ਰਹਿੰਦੇ ਕੰਮਾਂ ਅਤੇ ਸਾਜੋ-ਸਮਾਨ ਦੀ ਖਰੀਦ ਲਈ ਜਲਦੀ ਤੋਂ ਜਲਦੀ ਟੈਂਡਰ ਮੰਗਥਣ ਲਈ ਵੀ ਕਿਹਾ ਤਾਂ ਜੋ ਇਸ ਅਕਾਦਮਿਕ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਕਿਸੇ ਵੀ ਤਰਾਂ ਦੀ ਸਮੱਸਿਆ ਨਾ ਆਵੇ ਅਤੇ ਪੜਾਈ ਦਾ ਕੰਮ ਬਿਨਾ ਕਿਸੇ ਅੜਚਨ ਦੇ ਚੱਲ ਸਕੇ।ਇਸ ਤੋਂ ਪਹਿਲਾਂ ਏ.ਆਈ.ਐਮ.ਐਸ. ਦੀ ਪਿ੍ਰੰਸੀਪਲ ਡਾ. ਭਵਨੀਤ ਭਾਰਤੀ ਨੇ ਮੀਟਿੰਗ ਦਾ ਏਜੰਡਾ ਪੇਸ਼ ਕਰਦੇ ਹੋਏ ਮੈਡੀਕਲ ਕਾਲਜ ਦੇ ਵੱਖ ਵੱਖ ਵਿਭਾਗਾਂ ਵਿੱਚ ਭਰਤੀ, ਹੁਣ ਤੱਕ ਹੋਏ ਨਿਰਮਾਣ ਕਾਰਜਾਂ, ਵੱਖ ਵੱਖ ਖੇਤਰਾਂ ਵਿੱਚ ਦਰਪੇਸ਼ ਮੁਸ਼ਕਲਾਂ ਅਤੇ ਕਾਲਜ ਵਿੱਚ ਹੁਣ ਤੱਕ ਹੋਏ ਵਿਭਿੰਨ ਕਾਰਜਾਂ ਦੀ ਜਾਣਕਾਰੀ ਦਿੱਤੀ। ਉਨਾਂ ਨੇ ਇਸ ਅਕਾਦਮਿਕ ਵਰੇ ਤੋਂ ਸ਼ੁਰੂ ਹੋ ਰਹੀਆਂ ਕਲਾਸਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਅਤੇ ਭਵਿਖੀ ਕਾਰਜਾਂ ਬਾਰੇ ਵੀ ਦੱਸਿਆ। ਇਹ ਕਾਲਜ 450 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ। ਐਮ.ਬੀ.ਬੀ.ਐਸ. ਵਿੱਚ ਦਾਖਲੇ ਲਈ ਕੇਂਦਰ ਤੋਂ ਪ੍ਰਵਾਨਗੀ ਮਿਲ ਗਈ ਹੈ ਅਤੇ ਇਹ ਕਲਾਸਾਂ ਇਸੇ ਅਕਾਦਮਿਕ ਸੈਸ਼ਨ ਤੋਂ ਸ਼ੁਰੂ ਹੋਣਗੀਆਂ। ਇਸ ਇੰਸਟੀਚਿਊਟ ਦੇ ਵਾਸਤੇ ਮੋਹਾਲੀ ਸਿਵਲ ਹਸਪਤਾਲ ਨੂੰ ਅੱਪਗਰੇਡ ਕੀਤਾ ਜਾ ਰਿਹਾ ਹੈ।ਇਸ ਮੌਕੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪਿੰ੍ਰਸੀਪਲ ਸਕੱਤਰ ਸ੍ਰੀ ਅਲੋਕ ਸ਼ੇਖਰ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਸਿੰਘ, ਏ.ਡੀ.ਸੀ. ਮੋਹਾਲੀ ਸ੍ਰੀ ਹਿਮਾਂਸ਼ੂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਫਸਰ ਅਤੇ ਬੋਰਡ ਮੈਂਬਰ ਵੀ  ਹਾਜ਼ਰ ਸਨ।

 

Tags: Raj Kumar Verka , Congress , Punjab Congress , Dr. Raj Kumar Verka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD