Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਪੰਜਾਬ ਸਰਕਾਰ ਨੇ ਕਾਮਰਸ ਵਿਦਿਆਰਥੀਆਂ ਨੂੰ ਕਰੀਅਰ ਕਾਉਂਸਲਿੰਗ ਅਤੇ ਉਚੇਰੀ ਸਿੱਖਿਆ ਮੁਹੱਈਆ ਕਰਵਾਉਣਾ ਲਈ ਕੀਤੀ ਪਹਿਲਕਦਮੀ

ਸਕੂਲ ਅਤੇ ਉਚੇਰੀ ਸਿੱਖਿਆ ਵਿਭਾਗ ਨੇ ਆਈ.ਸੀ.ਏ.ਆਈ. ਨਾਲ ਕੀਤਾ ਸਮਝੌਤਾ ਸਹੀਬੱਧ

Pargat Singh, Congress, Punjab Congress, Government of Punjab, Punjab Government, Punjab

Web Admin

Web Admin

5 Dariya News

ਚੰਡੀਗੜ੍ਹ , 09 Dec 2021

ਪੰਜਾਬ ਵਿੱਚ ਕਾਮਰਸ ਵਿਦਿਆਰਥੀਆਂ ਨੂੰ ਸਕੂਲ, ਕਾਲਜ ਅਤੇ ਯੂਨੀਵਰਸਿਟੀ ਪੱਧਰ ‘ਤੇ ਕੈਰੀਅਰ ਕੌਂਸਲਿੰਗ ਅਤੇ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਸਿੱਖਿਆ ਅਤੇ ਉਚੇਰੀ ਸਿੱਖਿਆ ਵਿਭਾਗਾਂ ਨੇ ਅੱਜ ਇੰਸਟੀਚਿਊਟ ਆਫ ਚਾਰਟਰਡ ਅਕਾਊਂਟੈਂਟਸ ਆਫ ਇੰਡੀਆ, ਨਵੀਂ ਦਿੱਲੀ (ਆਈਸੀਏਆਈ) ਨਾਲ ਸਮਝੌਤਾ ਸਹੀਬੱਧ ਕੀਤਾ।ਇਸ ਮੌਕੇ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਕਾਮਰਸ ਸਿੱਖਿਆ ਦੇ ਹੁਨਰ ਨਿਖਾਰਨ ਦੇ ਨਾਲ-ਨਾਲ ਬਿਹਤਰ ਕਰੀਅਰ ਸਬੰਧੀ ਫੈਸਲੇ ਲੈਣ ਵਿੱਚ ਸਹਾਈ ਹੋਵੇਗੀ। ਉਨਾਂ ਕਿਹਾ ਕਿ ਇਸ ਪਹਿਲਕਦਮੀ ਵਿੱਚ ਟੀਚਰ ਪ੍ਰੋਗਰਾਮ ਦੀ ਕਰੀਅਰ ਕਾਉਂਸਲਿੰਗ ਅਤੇ ਸਿਖਲਾਈ ਵੀ ਸਾਮਲ ਹੈ, ਇਸ ਨਾਲ ਬਿਹਤਰ ਜੀਵਨ ਨੂੰ ਸੁਰੱਖਿਅਤ ਕਰਨ ਦਾ ਰਾਹ ਪੱਧਰਾ ਹੋਵੇਗਾ।ਸਿੱਖਿਆ ਮੰਤਰੀ ਨੇ ਸੀ.ਏ.ਅਸਵਨੀ ਗੁਪਤਾ ਅਤੇ ਆਈ.ਸੀ.ਏ.ਆਈ. ਦੀ ਸਮੁੱਚੀ ਟੀਮ ਦਾ ਸਮਝੌਤੇ ਸਹੀਬੱਧ ਕਰਨ ਲਈ ਧੰਨਵਾਦ ਕੀਤਾ। ਉਨਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੇ ਵਿਦਿਆਰਥੀਆਂ ਨੂੰ ਨਾਮਵਰ ਵਿਦਿਅਕ ਸੰਸਥਾਵਾਂ ਅਤੇ ਬਹੁ-ਰਾਸਟਰੀ ਕੰਪਨੀਆਂ ਵਿੱਚ ਵਧੀਆ ਸਥਾਨ ਹਾਸਲ ਕਰਨ ਵਿੱਚ ਮਦਦ ਕਰੇਗੀ।

ਜ਼ਿਕਰਯੋਗ ਹੈ ਕਿ ਆਈ.ਸੀ.ਏ.ਆਈ. ਕਾਮਰਸ ਸਿੱਖਿਆ ਮੁਹੱਈਆ ਕਰਵਾਉਣ ਵਾਲੀ ਵਿਸ਼ਵ ਭਰ ਦੀ ਸਭ ਤੋਂ ਵੱਡੀ ਸੰਸਥਾ ਹੈ। ਆਈ.ਸੀ.ਏ.ਆਈ. ਵੱਲੋਂ ਕੀਤੀਆਂ ਅਨੇਕਾ ਪਹਿਲਕਦਮੀਆਂ ਵਿੱਚੋਂ ਇੱਕ ਸਰਕਾਰੀ ਸਕੂਲਾਂ ਦੇ 9ਵੀਂ ਤੋਂ 12ਵੀਂ ਜਮਾਤ ਤੱਕ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਸਿੱਖਿਅਤ ਕਰਨਾ ਹੈ ਜੋ ਕਿ ਬਹੁਤ ਮਹੱਤਵਪੂਰਨ ਹੈ।ਇਸ ਸਮਝੌਤੇ ‘ਤੇ ਕੈਬਨਿਟ ਮੰਤਰੀ ਪਰਗਟ ਸਿੰਘ ਦੀ ਮੌਜੂਦਗੀ ਵਿੱਚ ਆਈ.ਸੀ.ਏ.ਆਈ. ਦੇ ਸਕੱਤਰ  ਤੇ ਉਚੇਰੀ ਸਿੱਖਿਆ ਵਿਭਾਗ ਦੀ ਤਰਫੋਂ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਕਿ੍ਰਸਨ ਕੁਮਾਰ ਅਤੇ ਸਕੂਲ ਸਿੱਖਿਆ ਵਿਭਾਗ ਦੀ ਤਰਫੋਂ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਅਜੋਏ ਸਰਮਾ ਨੇ ਦਸਤਖਤ ਕੀਤੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਪੀ.ਆਈ. (ਕਾਲਜਾਂ) ਉਪਕਾਰ ਸਿੰਘ, ਸੀਨੀਅਰ ਚਾਰਟਰਡ ਅਕਾਊਂਟੈਂਟ ਡਾ. ਅਸਵਨੀ ਕੁਮਾਰ, ਸੀ.ਏ. ਅਵਿਨਾਸ ਗੁਪਤਾ, ਚੇਅਰਮੈਨ ਐਨ.ਆਈ.ਆਰ.ਸੀ. ਅਤੇ ਅਲੋਕ ਵੀ ਹਾਜਰ ਸਨ।    

 

Tags: Pargat Singh , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD