Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ ਬੁੱਤ ਦਾ ਉਦਘਾਟਨ

ਪਿੰਡ ਦੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Rabbon Uchi, Ludhiana, Baba Maharaj Singh Ji, Lakhbir Singh Lakha, Yadwinder Singh Jandiali

Web Admin

Web Admin

5 Dariya News

ਰੱਬੋਂ ਉੱਚੀ (ਲੁਧਿਆਣਾ) , 09 Dec 2021

Last updated on: Dec 09, 2021, 00:00 IST

 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਪ੍ਰਸਿੱਧ ਸਿੱਖ ਕ੍ਰਾਂਤੀਕਾਰੀ ਬਾਬਾ ਮਹਾਰਾਜ ਸਿੰਘ ਜੀ, ਜੋ ਕਿ ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਸਨ, ਦੇ ਬੁੱਤ ਦਾ ਉਦਘਾਟਨ ਜ਼ਿਲਾ ਲੁਧਿਆਣਾ ਦੇ ਪਿੰਡ ਰੱਬੋਂ ਉੱਚੀ ਵਿਖੇ ਕੀਤਾ। ਇਸ ਪਿੱਛੋਂ ਉਨਾਂ ਨੇ ਪਿੰਡ ਦੇ ਹੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਵੀ ਟੇਕਿਆ। ਮੁੱਖ ਮੰਤਰੀ ਦੇ ਨਾਲ ਇਸ ਮੌਕੇ ਫਤਿਹਗੜ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਹਲਕਾ ਪਾਇਲ ਤੋਂ ਵਿਧਾਇਕ ਲਖਬੀਰ ਸਿੰਘ ਲੱਖਾ, ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਮਹਾਰਾਜ ਸਿੰਘ ਨੇ ਪਹਿਲੀ ਸਿੱਖ-ਅੰਗਰੇਜ਼ ਜੰਗ ਪਿੱਛੋਂ ਪੰਜਾਬ ਵਿੱਚ ਅੰਗਰੇਜ਼ ਵਿਰੋਧੀ ਲਹਿਰ ਦੀ ਅਗਵਾਈ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਜੂਝਣ ਹਿੱਤ ਪ੍ਰੇਰਦੇ ਹੋਏ ਆਜ਼ਾਦੀ ਦੀ ਜੰਗ ਦੇ ਇਸ ਪਹਿਲੇ ਸ਼ਹੀਦ ਦੁਆਰਾ ਦਿਖਾਏ ਰਸਤੇ ਉੱਤੇ ਚੱਲਣ ਲਈ ਕਿਹਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬਾਬਾ ਮਹਾਰਾਜ ਸਿੰਘ ਜੀ ਇਕ ਮਹਾਨ ਕ੍ਰਾਂਤੀਕਾਰੀ ਸਨ ਜਿਨਾਂ ਨੇ ਦੇਸ਼ ਦੀ ਆਜ਼ਾਦੀ ਦੀ ਖਾਤਿਰ ਆਪਣੀ ਜਾਨ ਕੁਰਬਾਨ ਕਰ ਦਿੱਤੀ। 

ਉਨਾਂ ਅੱਗੇ ਕਿਹਾ ਕਿ 1857 ਦੇ ਵਿਦਰੋਹ ਨੂੰ ਦੇਸ਼ ਦੀ ਆਜ਼ਾਦੀ ਦੀ ਜੰਗ ਦੀ ਸ਼ੁਰੂਆਤ ਵਜੋਂ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ ਪਰ ਇਤਿਹਾਸ ਨੇ ਇਹ ਸਾਬਿਤ ਕਰ ਦਿੱਤਾ ਕਿ ਬਾਬਾ ਮਹਾਰਾਜ ਸਿੰਘ ਨੇ ਉਸੇ ਸਮੇਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ਸੀ ਜਦੋਂ ਉਨਾਂ ਨੇ ਆਖਰੀ ਸਿੱਖ ਹੁਕਮਰਾਨ ਮਹਾਰਾਜਾ ਦਲੀਪ ਸਿੰਘ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਛੁਡਾਉਣ ਦੀ ਕੋਸ਼ਿਸ਼ ਕੀਤੀ ਸੀ। ਪਰ, ਅੰਗਰੇਜ਼ਾਂ ਨੂੰ ਬਾਬਾ ਮਹਾਰਾਜ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਕੀਤੀ ਗਈ ਯੋਜਨਾਬੰਦੀ ਦੀ ਸੂਹ ਮਿਲ ਗਈ ਜਿਸ ਦੇ ਸਿੱਟੇ ਵਜੋਂ ਉਨਾਂ ਨੇ ਬਾਬਾ ਮਹਾਰਾਜ ਸਿੰਘ ਨੂੰ ਕੈਦ ਕਰ ਕੇ ਸਿੰਗਾਪੁਰ ਭੇਜ ਦਿੱਤਾ ਜਿੱਥੇ ਬਾਬਾ ਮਹਾਰਾਜ ਸਿੰਘ ਜੀ ਕਈ ਤੰਗੀਆਂ ਨਾਲ ਜੂਝਦੇ ਹੋਏ 5 ਜੁਲਾਈ, 1856 ਨੂੰ ਸ਼ਹੀਦ ਹੋ ਗਏ।  ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਮੁੱਖ ਮੰਤਰੀ ਨੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਸ਼ਲਾਘਾਯੋਗ ਕੰਮ ਕਰਨ ਲਈ ਧਾਰਮਿਕ ਸ਼ਖ਼ਸੀਅਤਾਂ ਨੂੰ ਪ੍ਰਮਾਣਪੱਤਰ ਦੇ ਕੇ ਸਨਮਾਨਿਤ ਵੀ ਕੀਤਾ।  ਹੈਲੀਪੈਡ ਵਾਪਸ ਜਾਂਦੇ ਸਮੇਂ ਮੁੱਖ ਮੰਤਰੀ ਨੂੰ ਸੜਕ ਦੇ ਨਾਲ ਖੜੇ ਕੁਝ ਲੋਕ ਦਿਸੇ। ਆਪਣੇ ਕਾਫਿਲੇ ਨੂੰ ਕੁਝ ਦੇਰ ਲਈ ਰੁਕਣ ਦਾ ਇਸ਼ਾਰਾ ਕਰਦੇ ਹੋਏ ਮੁੱਖ ਮੰਤਰੀ ਨੇ ਇਨਾਂ ਨਿਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨਾਂ ਦੀ ਤਸੱਲੀ ਮੁਤਾਬਿਕ ਇਨਾਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਵੀ ਦਿਵਾਇਆ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Rabbon Uchi , Ludhiana , Baba Maharaj Singh Ji , Lakhbir Singh Lakha , Yadwinder Singh Jandiali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD