Saturday, 04 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

ਅਕਾਲੀ ਦਲ, ਭਾਜਪਾ ਤੇ ਅਮਰਿੰਦਰ ਸਿੰਘ ਦੀ ਪੱਕੀ ਸਾਂਝ : ਚਰਨਜੀਤ ਸਿੰਘ ਚੰਨੀ

ਬਾਦਲ ਪਰਿਵਾਰ ਤੇ ਮਜੀਠੀਆ ਦੀਆਂ ਆਪ ਹੁਦਰੀਆਂ ਕਰ ਕੇ ਅਕਾਲੀ ਦਲ ਹਾਸ਼ੀਏ ਉੱਤੇ ਪੁੱਜਾ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Payal, Ludhiana, Lakhbir Singh Lakha, Yadwinder Singh Jandiali, Manpreet Singh Badal, Gurkirat Singh Kotli

Web Admin

Web Admin

5 Dariya News

ਪਾਇਲ (ਲੁਧਿਆਣਾ) , 09 Dec 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜ ਕਾਲ ਦੌਰਾਨ ਤਾਂ ਕੁਝ ਕੀਤਾ ਨਹੀਂ ਤੇ ਹੁਣ ਪੰਜਾਬ ਦੀ ਦੁਸ਼ਮਣ ਜਮਾਤ ਭਾਜਪਾ ਨਾਲ ਰਲ ਕੇ ਮੁੜ ਸੱਤਾ ਦੇ ਸੁਫਨੇ ਦੇਖ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਬਦਲ ਲੋਕਾਂ ਨੂੰ ਮੂਰਖ ਬਣਾਉਂਦੇ ਹਨ। ਅਕਾਲੀ ਦਲ, ਭਾਜਪਾ ਤੇ ਅਮਰਿੰਦਰ ਸਿੰਘ ਇਕੱਠੇ ਹਨ। ਉਹ ਅੱਜ ਪਾਇਲ ਦੀ ਦਾਣਾ ਮੰਡੀ ਵਿਖੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨ ਆਏ ਸਨ। ਉਨਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਨੂੰ ਰੱਜ ਕੇ ਲੁੱਟਿਆ ਤੇ ਕੁੱਟਿਆ ਅਤੇ ਬਾਦਲ ਪਰਿਵਾਰ ਤੇ ਮਜੀਠੀਆ ਦੀਆਂ ਆਪ ਹੁਦਰੀਆਂ ਕਰ ਕੇ ਅਕਾਲੀ ਦਲ ਹਾਸ਼ੀਏ ਉੱਤੇ ਪੁੱਜ ਗਿਆ ਹੈ ਤੇ ਜਦ ਤੱਕ ਸੁਖਬੀਰ ਤੇ ਮਜੀਠੀਆ ਅਕਾਲੀ ਦਲ ਵਿਚ ਹਨ ਉਦੋਂ ਤੱਕ ਅਕਾਲੀ ਦਲ ਉੱਠ ਨਹੀਂ ਸਕਦਾ। ਅਕਾਲੀ ਦਲ ਦੇ ਆਗੂਆਂ ਵੱਲੋਂ ਲੁੱਟ ਦੇ ਪੈਸੇ ਨਾਲ ਪਾਈਆਂ ਬੱਸਾਂ ਅੱਜ ਥਾਣਿਆਂ ਵਿਚ ਖੜੀਆਂ ਹਨ। ਉਹਨਾਂ ਕਿਹਾ ਕਿ ਬੇਅਦਬੀ ਦਾ ਕੇਸ ਬਹੁਤ ਸਹੀ ਤਰੀਕੇ ਨਾਲ ਹੱਲ ਕੀਤਾ ਜਾ ਰਿਹਾ ਹੈ ਤੇ ਦੋਸ਼ੀ ਬਚਣ ਨਹੀਂ ਦਿੱਤੇ ਜਾਣਗੇ ਅਤੇ ਨਾ ਹੀ ਨਸ਼ੇ ਵਾਲਿਆਂ ਨੂੰ ਛੱਡਿਆ ਜਾਵੇਗਾ। ਕੇਜਰੀਵਾਲ ਤੇ ਤਿੱਖਾ ਵਿਅੰਗ ਕੱਸਦਿਆਂ ਸ. ਚੰਨੀ ਨੇ ਕਿਹਾ ਕਿ ਪੰਜਾਬ ਨੂੰ ਸ਼ਾਮਲਾਟ ਸਮਝ ਕੇ ਦਿੱਲੀ ਵਾਲੇ ਏਥੇ ਕਬਜਾ ਕਰਨ ਨੂੰ ਫਿਰਦੇ ਹਨ। ਇੱਥੇ ਰਾਜ ਪੰਜਾਬ ਦੇ ਆਮ ਲੋਕ ਕਰਨਗੇ। ਉਨਾਂ ਕਿਹਾ ਕਿ ਇਹ ਲੋਕਾਂ ਦੇ ਪਿਆਰ ਦਾ ਹੀ ਨਤੀਜਾ ਹੈ ਕਿ ਉਹ ਜਿੱਥੇ ਵੀ ਜਾਂਦੇ ਹਨ ਉੱਥੇ ਆਮ ਲੋਕ ਵੱਧ ਚੜ ਕੇ ਉਹਨਾਂ ਨੂੰ ਮਿਲਣ ਪੁੱਜ ਜਾਂਦੇ ਹਨ ਜਦਕਿ ਕੇਜਰੀਵਾਲ ਤੇ ਅਕਾਲੀ ਦਲ ਦੀਆਂ ਰੈਲੀਆਂ ਵਿੱਚ ਬਿਲਕੁਲ ਇਕੱਠ ਨਹੀਂ ਹੁੰਦਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਆ ਕੇ ਦਾਅਵੇ ਤਾਂ ਵੱਡੇ ਵੱਡੇ ਕਰਦੇ ਹਨ ਪਰ ਸੱਚ ਇਹ ਹੈ ਕਿ ਉਨਾਂ ਨੂੰ ਪੰਜਾਬ ਬਾਰੇ ਪਤਾ ਕੁਝ ਵੀ ਨਹੀਂ ਹੈ। ਕੇਜਰੀਵਾਲ ਨੂੰ ਨਾ ਤਾਂ ਪੰਜਾਬ ਦੇ ਰਹਿਣ ਸਹਿਣ ਬਾਰੇ ਅਤੇ ਨਾ ਹੀ ਪੰਜਾਬ ਦੀਆਂ ਮੁਸ਼ਕਲਾਂ ਬਾਰੇ ਕੁਝ ਪਤਾ ਹੈ। ਉਨਾਂ ਕਿਹਾ ਕਿ ਲੋਕ ਅਜਿਹੇ ਬਾਹਰੀ ਆਗੂਆਂ ਨੂੰ ਬਿਲਕੁਲ ਮੂੰਹ ਨਹੀਂ ਲਾਉਣਗੇ। ਸ. ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਦੋ ਢਾਈ ਮਹੀਨੇ ਵਿਚ ਯੁੱਗ ਪਰਿਵਰਤਨ ਹੋ ਰਿਹਾ ਹੈ। 

ਲੋਕਾਂ ਵੱਲੋਂ ਸੌਂਪੀ ਸੇਵਾ ਤੋਂ ਬਾਅਦ ਉਨਾਂ ਨੇ ਉਹ ਮਸਲੇ ਹੱਲ ਕੀਤੇ ਹਨ, ਜਿਹੜੇ ਉਹਨਾਂ ਨੇ ਖੁਦ ਪਿੰਡੇ ਉੱਤੇ ਹੰਢਾਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਸਲਾਮ ਹੈ, ਜਿਸ ਵਿਚ 700 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਪਰ ਮੋਦੀ ਦਾ ਹੰਕਾਰ ਟੁੱਟ ਗਿਆ ਤੇ ਕਾਲੇ ਕਾਨੂੰਨ ਰੱਦ ਹੋਏ। ਉਹਨਾਂ ਕਿਹਾ ਕਿ ਉਹ ਪੰਜਾਬ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੇ ਹਨ ਤੇ ਹਲਕਾ ਪਾਇਲ ਦੇ ਵਿਕਾਸ ਸਬੰਧੀ ਵੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਬੱਸ ਰੂਟਾਂ ਦੇ ਨਵੇਂ ਪਰਮਿਟ ਨੌਜਵਾਨਾਂ ਨੂੰ ਦਿੱਤੇ ਜਾਣਗੇ। ਪੰਜਾਬ ਵਿੱਚ 2 ਕਿਲੋ ਵਾਟ ਤੱਕ ਦੇ ਕੁਨੈਕਸ਼ਨਾਂ ਦੇ 1500 ਕਰੋੜ ਰੁਪਏ ਦਾ ਬਕਾਇਆ ਮੁਆਫ ਕੀਤਾ ਗਿਆ ਹੈ। ਬਿਜਲੀ 3 ਰੁਪਏ ਪ੍ਰਤੀ ਯੂਨਿਟ ਸਸਤੀ ਕੀਤੀ ਗਈ ਹੈ, ਪੈਟਰੋਲ ਸਸਤਾ ਕੀਤਾ ਗਿਆ ਹੈ। ਬਿਜਲੀ ਦੇ ਅਗਲੇ ਬਿੱਲ ਜਿਹੜੇ ਆਉਣਗੇ, ਉਨਾ ਵਿਚ ਰੇਟ ਘੱਟ ਹੋ ਕੇ ਆਵੇਗਾ। ਪਿੰਡਾਂ ਦੀਆਂ ਪਾਣੀ ਵਾਲਿਆਂ ਮੋਟਰਾਂ ਦੇ ਬਿੱਲ ਮੁਆਫ ਕਰ ਦਿੱਤੇ ਹਨ। ਸ. ਚੰਨੀ ਨੇ ਦੋਰਾਹਾ ਦੇ ਸੀਵਰੇਜ ਲਈ 13 ਕਰੋੜ, ਪਾਇਲ ਤੇ ਮਲੌਦ ਦੇ ਵਿਕਾਸ ਲਈ 02 -02 ਕਰੋੜ ਦੇਣ ਦਾ ਐਲਾਨ ਕੀਤਾ। ਸਿਵਲ ਹਸਪਤਾਲ ਪਾਇਲ ਵਿਚ ਪੋਸਟ ਮਾਰਟਮ ਦੀ ਸਹੂਲਤ, ਗੰਦੇ ਪਾਣੀ ਦੇ ਨਿਕਾਸ ਲਈ 40 ਲੱਖ, ਪਾਇਲ ਬੀਜਾ ਸੜਕ ਦੀ ਵਿਸ਼ੇਸ਼ ਮੁਰੰਮਤ, ਨੰਬਰਦਾਰੀ ਜੱਦੀ ਪੁਸ਼ਤੀ ਸਰਬਰਾਹੀ ਤਹਿਤ ਨਵੀਂ ਸ਼ਰਤ ਨਾਲ ਦੇਣ, ਪਾਇਲ ਮੰਡੀ ਦੇ ਸੈੱਡ ਲਈ ਗਰਾਂਟ, ਅਹਿਮਦਗੜ ਤੋਂ ਚੰਡੀਗੜ ਬਾਰਸਤਾ ਪਾਇਲ ਅਤੇ ਚਿੰਤਪੂਰਨੀ ਤੱਕ ਦਾ ਬੱਸ ਰੂਟ ਬਹਾਲ ਕਰਨ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੇ ਅਮਨ ਸ਼ਾਂਤੀ ਲਈ ਕੁਰਬਾਨੀ ਕੀਤੀ ਤੇ ਉਹਨਾਂ ਦੇ ਖੇਤਰ ਵਿਚ ਵਿਕਾਸ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਸ ਜਲਸੇ ਵਿਚ ਪੰਜਾਬ ਦੀ ਬਦਲਦੀ ਤਕਦੀਰ ਨਜਰ ਆ ਰਹੀ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਪੰਜਾਬ ਦੇ ਲੋਕ ਖੁਸ਼ ਨਹੀਂ ਹੋ ਜਾਂਦੇ ਓਦੋਂ ਤੱਕ ਕਾਂਗਰਸ ਪਾਰਟੀ ਟਿੱਕ ਕੇ ਨਹੀਂ ਬੈਠੇਗੀ। ਉਨਾਂ ਕਿਹਾ ਕਿ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਆਪਣੀ ਜੰਿਮੇਵਾਰੀ ਅਤੇ ਸੇਵਾ ਤਨ ਦੇਹੀ ਨਾਲ ਨਿਭਾਈ ਹੈ ਤੇ ਹਲਕੇ ਦਾ ਵਿਕਾਸ ਕਰਵਾਇਆ ਹੈ। 

ਕੈਬਿਨਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਲਈ ਇਤਿਹਾਸਕ ਫੈਸਲੇ ਕੀਤੇ ਹਨ ਤੇ ਸੂਬਾ ਤਰੱਕੀ ਦੇ ਰਾਹ ਪਿਆ ਹੈ। ਪੰਜਾਬ ਸਰਹੱਦੀ ਸੂਬਾ ਹੈ ਤੇ ਪੰਜਾਬ ਦੇ ਦੁਸ਼ਮਣ ਬਹੁਤ ਹਨ। ਪਹਿਲਾਂ ਪੰਜਾਬ ਨੂੰ ਅੱਤਵਾਦ ਦੇ ਹਨੇਰੇ ਵਿਚ ਧੱਕ ਦਿੱਤਾ ਗਿਆ ਤੇ ਅੱਜ ਕਾਂਗਰਸ ਸਦਕਾ ਪੰਜਾਬ ਵਿਚ ਅਮਨ ਸ਼ਾਂਤੀ ਹੈ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਨੇ ਐਲਾਨ ਕੀਤਾ ਸੀ ਕਿ ਦਲਿਤ ਉਪ ਮੁੱਖ ਮੰਤਰੀ ਲਾਵਾਂਗੇ ਪਰ ਉਹ ਕਦੇ ਪਰਿਵਾਰ ਤੋਂ ਬਾਹਰ ਹੀ ਨਹੀਂ ਜਾਂਦੇ।“ਆਪ“ ਨੇ ਵੀ ਐਲਾਨ ਕੀਤਾ ਕਿ ਦਲਿਤ ਉਪ ਮੁੱਖ ਮੰਤਰੀ ਹੋਵੇਗਾ ਪਰ ਕਾਂਗਰਸ ਨੇ ਇਹਨਾਂ ਸਭ ਨੂੰ ਪਿੱਛੇ  ਛੱਡ ਦਿੱਤਾ ਹੈ। ਵਿਰੋਧੀਆਂ ਕੋਲ ਹੁਣ ਕਹਿਣ ਨੂੰ ਕੋਈ ਗੱਲ ਨਹੀਂ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸੰਸਦ ਮੈਂਬਰ ਸ.ਅਮਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦਾ ਹੰਕਾਰ ਪੰਜਾਬ ਦੇ ਕਿਸਾਨਾਂ ਤੇ ਮਜਦੂਰਾਂ ਨੇ ਤੋੜਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਲੋਕਾਂ ਦਾ ਐਨਾ ਭਰੋਸਾ ਜਿੱਤ ਲਿਆ ਕੇ ਲੋਕ ਉਹਨਾਂ ਨੂੰ ਉਡੀਕਦੇ ਰਹਿੰਦੇ ਹਨ। ਇਹ ਹਲਕਾ ਕਾਂਗਰਸ ਦਾ ਗੜ ਹੈ ਤੇ ਏਥੇ ਪਾਰਟੀ ਦੀ ਜਿੱਤ ਅਟਲ ਹੈ। ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਪਾਇਲ ਵਿਚ ਕਾਂਗਰਸ ਪਾਰਟੀ 1967 ਤੋਂ ਲੈਕੇ ਬਹੁਤ ਮਜਬੂਤ ਹੈ। ਸ. ਚੰਨੀ ਓਦੋਂ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਜਦੋਂ ਲੋਕਾਂ ਦੀ ਮੰਗ ਸੀ ਕਿ ਮੁੱਖ ਮੰਤਰੀ ਲੋਕਾਂ ਦੀ ਨਬਜ ਪਛਾਨਣ ਵਾਲਾ ਹੋਵੇ। ਉਹਨਾਂ ਕਿਹਾ ਕਿ ਹਲਕੇ ਵਿੱਚ ਕਈ ਸੌ ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਬਾਕੀ ਜਾਰੀ ਹਨ।ਇਸ ਮੌਕੇ ਉਨਾਂ ਵੱਖ-ਵੱਖ ਸਰਕਾਰੀ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਵੀ ਵੰਡੇ।ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੇਜ ਪ੍ਰਕਾਸ਼ ਕੋਟਲੀ, ਵਿਧਾਇਕ ਰਾਕੇਸ਼ ਪਾਂਡੇ, ਅਮਰੀਕ ਸਿੰਘ ਢਿੱਲੋਂ, ਜਲਿਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਸਮੇਤ ਪਤਵੰਤੇ ਹਾਜਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Payal , Ludhiana , Lakhbir Singh Lakha , Yadwinder Singh Jandiali , Manpreet Singh Badal , Gurkirat Singh Kotli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD