Wednesday, 15 May 2024

 

 

ਖ਼ਾਸ ਖਬਰਾਂ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ

 

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਵਿਧਾਇਕ ਰਾਜਿੰਦਰ ਸਿੰਘ ਵਲੋਂ ਸਮਾਣਾ ਵਿਖੇ ਭਾਖੜਾ ਨਹਿਰ 'ਤੇ 4.50 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਨਵਾਂ ਪੁਲ ਲੋਕ ਅਰਪਿਤ

ਪੌਣੇ 13 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸਮਾਣਾ ਬਾਈਪਾਸ, ਸ਼ਹਿਰ ਦੀ ਮੁੱਖ ਸੜਕ ਨੂੰ ਅਪਗ੍ਰੇਡ ਕਰਨ ਸਮੇਤ ਫਤਹਿਪੁਰ ਕੋਲ ਸੜਕ ਦਾ ਵਿੰਗ ਕੱਢਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ

Vijay Inder Singla, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਸਮਾਣਾ , 09 Dec 2021

ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇਥੇ ਭਾਖੜਾ ਨਹਿਰ 'ਤੇ 4.50 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ 45 ਮੀਟਰ ਪੁਲ ਸਮਾਣਾ ਦੇ ਵਿਧਾਇਕ ਸ੍ਰੀ ਰਜਿੰਦਰ ਸਿੰਘ ਦੀ ਮੌਜੂਦਗੀ ਵਿੱਚ ਲੋਕ ਅਰਪਣ ਕੀਤਾ।ਇਸੇ ਮੌਕੇ ਉਨ੍ਹਾਂ ਨੇ 12.75 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਸਮਾਣਾ ਬਾਈਪਾਸ, ਸ਼ਹਿਰ ਦੀ ਮੁੱਖ ਸੜਕ ਨੂੰ ਅਪਗ੍ਰੇਡ ਕਰਨ ਸਮੇਤ ਸਮਾਣਾ-ਪਟਿਆਲਾ ਰੋਡ 'ਤੇ ਫ਼ਤਹਿਪੁਰ ਵਿਖੇ ਸੜਕ ਦਾ ਵਿੰਗ ਕੱਢਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕਰਵਾਈ।ਇਸ ਦੌਰਾਨ ਲੋਕਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਸੂਬੇ ਦੇ ਬੁਨਿਆਦੀ ਢਾਂਚੇ 'ਚ ਇਤਿਹਾਸਕ ਸੁਧਾਰ ਕੀਤੇ ਹਨ, ਜਿਸ ਦਾ ਰਾਜ ਦੇ ਹਰ ਵਰਗ ਦੇ ਲੋਕਾਂ ਨੂੰ ਲਾਭ ਹੋਇਆ ਹੈ।ਉਨ੍ਹਾਂ ਦੱਸਿਆ ਕਿ ਭਾਖੜਾ ਦੇ ਇਸ ਪੁਲ ਦੇ ਬਨਣ ਸਮੇਤ ਫਤਿਹਪੁਰ ਨੇੜੇ ਸੜਕ ਦਾ ਵਿੰਗ ਕੱਢੇ ਜਾਣ ਨਾਲ ਰਾਹਗੀਰਾਂਨੂੰ ਸੜਕ ਹਾਦਸਿਆਂ ਤੋਂ ਵੱਡੀ ਰਾਹਤ ਮਿਲੇਗੀ।ਸ੍ਰੀ ਸਿੰਗਲਾ ਨੇ ਅੱਗੇ ਕਿਹਾ ਕਿ ਇੱਕ ਪਾਸੇ ਦਿੱਲੀ ਦੀ ਕੇਜਰੀਵਾਲ ਸਰਕਾਰ ਹੈ, ਜਿਸ ਨੇ ਆਪਣੇ ਕੁਲ 1250 ਦੇ ਕਰੀਬ ਸਕੂਲਾਂ 'ਚੋਂ 400 ਦੇ ਕਰੀਬ ਸਕੂਲਾਂ 'ਚ ਕੁਝ ਸੁਧਾਰ ਕਰਕੇ ਇਨ੍ਹਾਂ ਦੇ ਪ੍ਰਚਾਰ ਉਪਰ ਹੀ 6 ਸੌ ਕਰੋੜ ਰੁਪਏ ਖ਼ਰਚ ਦਿੱਤੇ। ਜਦਕਿ ਪੰਜਾਬ ਸਰਕਾਰ ਨੇ ਰਾਜ ਦੇ 19 ਹਜਾਰ ਸਕੂਲਾਂ 'ਚੋਂ 13 ਹਜਾਰ ਸਕੂਲਾਂ ਦੀ ਨੁਹਾਰ ਬਦਲੀ ਅਤੇ ਸਿੱਖਿਆ ਦੇ ਖੇਤਰ 'ਚ ਦੇਸ਼ 'ਚੋਂ ਪਹਿਲੇ ਸਥਾਨ 'ਤੇ ਆਇਆ ਪਰੰਤੂ ਅਸੀਂ ਆਪਣੀ ਇਸ ਪ੍ਰਾਪਤੀ  ਨੂੰ ਆਦਮੀ ਪਾਰਟੀ ਦੀ ਤਰ੍ਹਾਂ ਨਹੀਂ ਪ੍ਰਚਾਰਿਆ।

ਵਿਜੈ ਇੰਦਰ ਸਿੰਗਲਾ ਨੇ ਆਪਣੇ ਪਿਤਾ ਮਰਹੂਮ ਸ੍ਰੀ ਸੰਤ ਰਾਮ ਸਿੰਗਲਾ, ਜਿਨ੍ਹਾਂ ਦਾ ਅੱਜ 87ਵਾਂ ਜਨਮ ਦਿਨ ਮਨਾਇਆ ਗਿਆ ਹੈ, ਦਾ ਜਿਕਰ ਕਰਦਿਆਂ, ਭਾਵੁਕਤਾ ਨਾਲ ਆਖਿਆ ਕਿ, ਲੋਕਾਂ ਨੇ ਉਨ੍ਹਾਂ ਨੂੰ ਪਿਆਰ ਦੇ ਕੇ ਆਪਣੇ ਪਿਤਾ ਦੇ ਟੀਚੇ ਪੂਰੇ ਕਰਨ ਲਈ ਭਰਪੂਰ ਸਹਿਯੋਗ ਦਿੱਤਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਸੰਗਰੂਰ ਵਿਖੇ ਦੇਸ਼ ਦਾ ਪਹਿਲਾ ਯਾਦਗਾਰੀ ਸਮਾਰਕ ਬਣਾਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਚੋਣਾਂ ਨੇੜੇ ਨਵੀਆਂ ਪਾਰਟੀਆਂ ਦਾ ਬਨਣਾ ਸੁਭਾਵਿਕ ਹੈ ਪਰੰਤੂ ਇਸ ਦਾ ਕਾਂਗਰਸ ਪਾਰਟੀ ਨੂੰ ਕੋਈ ਫਰਕ ਨਹੀਂ ਪੈਣਾ।ਸਮਾਣਾ ਦੇ ਵਿਧਾਇਕ ਸ. ਰਜਿੰਦਰ ਸਿੰਘ ਨੇ ਕੈਬਿਨਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੂਰੇ ਪੰਜਾਬ 'ਚੋਂ ਇਕੱਲਾ ਸਮਾਣਾ ਹਲਕਾ ਹੀ ਇਕਲੌਤਾ ਹਲਕਾ ਹੈ, ਜਿੱਥੇ ਸਭ ਤੋਂ ਵੱਧ ਵਿਕਾਸ ਕਾਰਜ ਹੋਏ ਹਨ। ਸ. ਰਜਿੰਦਰ ਸਿੰਘ ਨੇ ਕਿਹਾ ਕਿ ਇਹ ਪੁਲ ਸਮਾਣਾ ਤੇ ਇਲਾਕੇ ਦੇ ਲੋਕਾਂ ਦੇ ਨਾਲ ਨਾਲ ਹਰਿਆਣਾ ਤੇ ਦਿਲੀ ਆਦਿ ਜਾਣ ਵਾਲੇ ਰਾਹਗੀਰਾਂ ਲਈ ਵੀ ਬਹੁਤ ਲਾਹੇਵੰਦ ਸਾਬਤ ਹੋਵੇਗਾ। ਸ. ਰਾਜਿੰਦਰ ਸਿੰਘ ਨੇ ਹਲਕੇ 'ਚ ਹੋਏ ਵਿਕਾਸ ਕਾਰਜ ਗਿਣਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਪੰਜਾਬ ਦੇ ਲੋਕ ਖੁਸ਼ ਹਨ ਤੇ ਸੂਬੇ ਵਿਚ ਅਗਲੀ ਸਰਕਾਰ ਵੀ ਕਾਂਗਰਸ ਦੀ ਹੀ ਬਣੇਗੀ।ਇਸ ਮੌਕੇ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਗੁਪਤਾ, ਚੇਅਰਮੈਨ ਮਾਰਕੀਟ ਕਮੇਟੀ ਪ੍ਰਦੁਮਨ ਸਿੰਘ ਵਿਰਕ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਜੀਵਨ ਗਰਗ, ਬਲਾਕ ਪ੍ਰਧਾਨ ਸ਼ਿਵ ਘੱਗਾ, ਰਤਨ ਸਿੰਘ ਸਿੰਘ ਚੀਮਾ, ਪੀ.ਏ. ਸਚਿਨ ਕੰਬੋਜ, ਡਾ. ਸਤਪਾਲ ਜੌਹਰੀ, ਰਾਜ ਸਚਦੇਵਾ, ਲਾਭ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਕੌਂਸਲਰ, ਐਸ.ਡੀ.ਐਮ. ਸਵਾਤੀ ਟਿਵਾਣਾ, ਡੀ.ਐਸ.ਪੀ. ਕ੍ਰਿਸ਼ਨ ਕੁਮਾਰ ਪਾਂਥੇ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨਵੀਨ ਮਿੱਤਲ, ਐਸ.ਡੀ.ਓ. ਹਰਪ੍ਰੀਤ ਸਿੰਘ ਤੇ ਹਰਜੀਤ ਸਿੰਘ ਸਮੇਤ ਹੋਰ ਪਤਵੰਤੇ ਤੇ ਇਲਾਕ ਦੇ ਵਸਨੀਕ ਮੌਜੂਦ ਸਨ।

 

Tags: Vijay Inder Singla , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD