Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸ ਕੁਆਰਟਾਈਨ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਹੀ ਹੈ, ਜਨਤਾ ਵਾਪਸ ਕੁਆਰਟਾਈਨ ਵਿਚ ਭੇਜਣ ਦੀ ਤਿਆਰੀ ਵਿਚ: ਸੰਜੈ ਟੰਡਨ

ਚੰਡੀਗੜ੍ਹ ਨੂੰ ਦਿੱਲੀ ਮਾਡਲ ਦੀ ਨਹੀਂ, ਦਿੱਲੀ ਨੂੰ ਚੰਡੀਗੜ੍ਹ ਮਾਡਲ ਦੀ ਜਰੂਰਤ

SAD-BJP, BJP, Bharatiya Janata Party, BJP Chandigarh

5 Dariya News

5 Dariya News

5 Dariya News

ਚੰਡੀਗੜ੍ਹ , 10 Dec 2021

Last updated on: Dec 10, 2021, 00:00 IST

ਨਗਰ ਨਿਗਮ ਵਿਚ ਕਾਂਗਰਸ ਦੇ ਕਾਰਜਕਾਲ ਨੂੰ ਬੂਥ ਘੋਟਾਲੇ, ਰੇਲ ਘੋਟਾਲੇ ਅਤੇ ਕੱਪੜੇ ਚੋਰੀ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਕਾਂਗਰਸ ਦੇ ਕਾਰਜਕਾਲ ਦੌਰਾਨ ਇਥੇ ਵਿਕਾਸ ਦੀ ਬਜਾਏ ਆਏ ਦਿਨ ਨਵੇਂ ਘੋਟਾਲੇ ਅਤੇ ਫਰਜ਼ੀਵਾੜੇ ਹੋਏ ਹਨ। ਪਿਛਲੇ 6 ਸਾਲਾਂ ਤੋਂ ਕਾਂਗਰਸ ਕੁਆਰਟਾਈਨ ਵਿਚ ਹੈ ਅਤੇ ਇਨ੍ਹਾਂ ਚੋਣਾਂ ਵਿਚ ਕੁਆਰਟਾਈਨ ਤੋਂ ਬਾਹਰ ਆਉਣ ਦਾ ਯਤਨ ਕਰ ਰਹੀ ਹੈ ਜਦਕਿ ਜਨਤਾ ਉਨ੍ਹਾਂ ਨੂੰ ਮੁੜ ਕੁਆਰਟਾਈਨ ਵਿਚ ਭੇਜਣ ਦੀ ਤਿਆਰੀ ਕਰ ਰਹੀ ਹੈ। ਭਾਰਤੀ ਜਨਤਾ ਪਾਰਟੀ ਦੇ ਚੋਣ ਪ੍ਰਚਾਰ ਅਭਿਆਨ ਨੇ ਜੋਰ ਫੜ ਲਿਆ ਹੈ। ਸ਼ਹਿਰ ਵਿਚ ਭਾਜਪਾ ਉਮੀਦਵਾਰਾਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਅੱਜ ਸੂਬਾ ਦਫ਼ਤਰ ਕਮਲਮ ਵਿਚ ਭਾਜਪਾ ਵਲੋਂ ਸਾਬਕਾ ਪ੍ਰਧਾਨ ਸੰਜੈ ਟੰਡਨ ਵਲੋਂ ਮੀਡੀਆ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸੂਬਾ ਬੁਲਾਰਾ ਅਤੇ ਮੀਡੀਆ ਪ੍ਰਧਾਨ ਕੈਲਾਸ਼ ਜੈਨ, ਸੂਬਾ ਸਕੱਤਰ ਅਮਿਤ ਰਾਣਾ ਅਤੇ ਯੁਵਾ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਅਤੇ ਮੀਡੀਆ ਟੀਮ ਮੈਂਬਰ ਅਰੁਣਦੀਪ ਸਿੰਘ ਵੀ ਮੌਜੂਦ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਸੰਜੈ ਟੰਡਨ ਨੇ ਕਿਹਾ ਕਿ ਭਾਜਪਾ ਖਿਲਾਫ਼ ਚਾਰਜਸ਼ੀਟ ਜਾਰੀ ਕਰਨ ਵਾਲੀ ਕਾਂਗਰਸ ਪਹਿਲਾਂ ਆਪਣੇ ਗਿਰਾਬਾਨ ਵਿਚ ਦੇਖੇ। ਟੰਡਨ ਨੇ ਕਿਹਾ ਕਿ ਕਾਂਗਰਸ ਨੇ ਆਪਣੇ 14 ਸਾਲ ਦੇ ਕਾਰਜਕਾਲ ਵਿਚ ਸਿਰਫ਼ ਘੋਟਾਲੇ ਹੀ ਕੀਤੇ ਹਨ ਜਦਕਿ ਭਾਜਪਾ ਨੇ ਸ਼ਹਿਰ ਵਿਚ ਵਿਕਾਸ ਦੀ ਗਤੀ ਨੂੰ ਵਧਾਇਆ ਹੈ। ਭਾਜਪਾ ਨੇ ਆਪਣੇ ਕਾਰਜਕਾਲ ਦੌਰਾਨ ਚੰਡੀਗੜ੍ਹ ਵਿਚ ਤਮਾਮ ਵਿਕਾਸ ਕਾਰਜ ਕੀਤੇ ਹਨ, ਜਿਸ ਨਾਲ ਹੁਣ ਚੰਡੀਗੜ੍ਹ ਹੈਪੀ ਇੰਡੈਕਸ ਵਿਚ ਉਪਰ ਹੈ। 

ਟੰਡਨ ਨੇ ਇਕ ਸਰਵੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਚੰਡੀਗੜ੍ਹ ਦੂਸਰੇ ਸ਼ਹਿਰਾਂ ਦੇ ਮੁਕਾਬਲੇ ਕਾਫੀ ਬਿਹਤਰ ਹੈ। ਉਨ੍ਹਾਂ ਕਿਹਾ ਕਿ ਜਦੋਂ ਪੂਰਾ ਦੇਸ਼ ਆਕਸੀਜਨ ਦੀ ਸਮੱਸਿਆ ਨਾਲ ਜੂਝ ਰਿਹਾ ਸੀ ਤਾਂ ਚੰਡੀਗੜ੍ਹ ਨਾ ਕੇਵਲ ਆਕਸੀਜਨ ਦੇ ਮਾਮਲੇ ਵਿਚ ਆਤਮਨਿਰਭਰ ਸੀ ਬਲਕਿ ਗੁਆਂਢੀ ਸੂਬਿਆਂ ਦੀ ਜਰੂਰਤ ਵੀ ਚੰਡੀਗੜ੍ਹ ਨੇ ਹੀ ਪੂਰੀ ਕੀਤੀ ਸੀ। ਟੰਡਨ ਨੇ ਪ੍ਰਦੂਸ਼ਨ ਦੇ ਮੁੱਦੇ ’ਤੇ ਭਾਜਪਾ ਦਾ ਪੱਖ ਰੱਖਦਿਆਂ ਕਿਹਾ ਕਿ ਸ਼ਹਿਰ ਦੀ ਹਵਾ ਨੂੰ ਸਾਫ ਰੱਖਣ ਲਈ ਟਰਾਂਸਪੋਰਟ ਚੌਂਕ ’ਤੇ ਆਕਸੀਜਨ ਪਊਰੀਫਾਈ ਲਗਾਇਆ ਗਿਆ ਹੈ ਅਤੇ ਇਹ ਸਭ ਭਾਜਪਾ ਦੇ ਕਾਰਜਕਾਲ ਦੌਰਾਨ ਹੋਇਆ ਹੈ। ਸ਼ਹਿਰ ਵਿਚ ਗ੍ਰੀਨਰੀ 35 ਤੋਂ ਵਧਾ ਕੇ 46 ਫੀਸਦੀ ਤੱਕ ਪਹੁੰਚਾਈ ਗਈ ਹੈ। ਇਸਦੇ ਨਾਲ ਹੀ ਸ਼ਹਿਰ ਦੀਆਂ ਸੜਕਾਂ ਦੇ ਕਿਨਾਰੇ ਸਾਈਕਲ ਟ੍ਰੈਕ ਬਣਾਏ ਗਏ ਹਨ, ਜਿਸ ਨਾਲ ਸਾਈਕਲ ਚਾਲਕਾਂ ਨੂੰ ਸੁਵਿਧਾ ਮਿਲ ਸਕੇ। ਟੰਡਨ ਨੇ ਕਿਹਾ ਕਿ ਚੰਡੀਗੜ੍ਹ ਨੂੰ ਦਿੱਲੀ ਮਾਡਲ ਦੀ ਨਹੀਂ ਬਲਕਿ ਦਿੱਲੀ ਨੂੰ ਚੰਡੀਗੜ੍ਹ ਮਾਡਲ ਦੀ ਜਰੂਰਤ ਹੈ। ਟੰਡਨ ਨੇ ਕਿਹਾ ਕਿ ਚੰਡੀਗੜ੍ਹ ਵਿਚ ਲਾਲ ਡੋਰੇ ਨੂੰ ਸਮਾਪਤ ਕਰਕੇ ਨਾਲ ਲੱਗਦੇ ਪਿੰਡਾਂ ਨੂੰ ਜੋੜਿਆ ਜਾਵੇਗਾ ਅਤੇ ਇਕ ਮਾਡਲ ਵਿਲੇਜ ਦੇ ਰੂਪ ਵਿਚ ਵਿਕਸਿਤ ਕੀਤਾ ਜਾਵੇਗਾ। ਟੰਡਨ ਨੇ ਕਿਹਾ ਕਿ ਯੂ. ਟੀ. ਇਮਲਾਈਜ ਹੋਮਸ ਸਕੀਮ 2008 ਵਿਚ ਆਈ ਸੀ ਪਰ 2012 ਵਿਚ ਕਾਂਗਰਸ ਦੇ ਸਮੇਂ ਕਾਂਗਰਸ ਦੇ ਗਵਰਨਰ  ਨੇ ਇਸ ਸਕੀਮ ਨੂੰ ਬੰਦ ਕਰ ਦਿੱਤਾ ਸੀ, ਜਿਸਤੋਂ ਬਾਅਦ 2014 ਵਿਚ ਭਾਜਪਾ ਦੇ ਆਉਣ ਤੋਂ ਬਾਅਦ ਇਸਨੂੰ ਰੀਓਪਨ ਕੀਤਾ ਅਤੇ 2016 ਵਿਚ ਇਸ ਸਕੀਮ ਨੂੰ ਮੁੜ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸ਼ਹਿਰ ਵਿਚ ਜਿੰਨਾ ਵੀ ਕੰਮ ਹੋਇਆ ਹੈ ਉਹ ਸਿਰਫ ਅਤੇ ਸਿਰਫ ਭਾਜਪਾ ਦੇ ਕਾਰਜਕਾਲ ਦੌਰਾਨ ਹੀ ਹੋਇਆ ਹੈ।

 

Tags: SAD-BJP , BJP , Bharatiya Janata Party , BJP Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD