Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੀ ਕਾਂਗਰਸ ਸਰਕਾਰ ਨੇ ਬਿਜਲੀ ਸਸਤੀ ਕਰਕੇ ਸੂਬਾ ਵਾਸੀਆਂ ਦਾ ਦਿਲ ਜਿੱਤਿਆ : ਸੁੰਦਰ ਸ਼ਾਮ ਅਰੋੜਾ

23.88 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਕਰਵਾਈ ਸ਼ੁਰੂਆਤ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur

5 Dariya News

5 Dariya News

5 Dariya News

ਹੁਸ਼ਿਆਰਪੁਰ , 10 Dec 2021

Last updated on: Dec 10, 2021, 00:00 IST

ਹਲਕਾ ਵਿਧਾਇਕ ਹੁਸ਼ਿਆਰਪੁਰ  ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਬਿਜਲੀ ਸਸਤੀ ਕਰਕੇ ਸੂਬਾ ਵਾਸੀਆਂ ਦਾ ਦਿਲ ਜਿੱਤ ਲਿਆ ਹੈ। ਉਹ 23.88 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵਾਰਡ ਨੰਬਰ 39 ਦੇ ਮੁਹੱਲਾ ਏਕਤਾ ਨਗਰ ਦੀਆਂ ਵੱਖ-ਵੱਖ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰ ਰਹੇ ਸਨ। ਇਨ੍ਹਾਂ ਗਲੀਆਂ ’ਤੇ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ।ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਜਿਥੇ 2 ਕਿਲੋਵਾਟ ਤੱਕ ਦੇ ਲੋਡ ਵਾਲੇ ਘਰੇਲੂ ਬਿਜਲੀ ਖਪਤਕਾਰਾਂ ਦੇ ਬਕਾਏ ਮੁਆਫ਼ ਕੀਤੇ ਗਏ ਹਨ, ਉਥੇ 7 ਕਿਲੋਵਾਟ ਤੱਕ ਦੇ ਲੋਡ ਵਾਲੇ ਘਰੇਲੂ ਖਪਤਕਾਰਾਂ ਲਈ ਬਿਜਲੀ ਦੀਆਂ ਕੀਮਤਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਉਕਤ ਸਹੂਲਤਾਂ ਤੋਂ ਇਲਾਵਾ ਬਿਜਲੀ ਖਰੀਦ ਸਮਝੌਤੇ ਰੱਦ ਕਰਕੇ ਸੂਬਾ ਸਰਕਾਰ ਨੇ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਉਨ੍ਹਾਂ ਵਲੋਂ ਜੀਅ ਤੋੜ ਯਤਨ ਕੀਤੇ ਗਏ ਹਨ ਅਤੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਇਸ ਮੌਕੇ ਮੇਅਰ ਸ੍ਰੀ ਸੁਰਿੰਦਰ ਕੁਮਾਰ, ਚੇਅਰਮੈਨ ਨਗਰ ਸੁਧਾਰ ਟਰੱਸਟ ਐਡਵੋਕੇਟ ਰਾਕੇਸ਼ ਮਰਵਾਹਾ, ਦਿਹਾਤੀ ਬਲਾਕ ਪ੍ਰਧਾਨ ਕੈਪਟਨ ਕਰਮ ਚੰਦ, ਸ਼ਹਿਰੀ ਬਲਾਕ ਪ੍ਰਧਾਨ ਮੁਕੇਸ਼ ਡਾਬਰ, ਕੌਂਸਲਰ ਬਲਵਿੰਦਰ ਕੌਰ, ਮਨਜੀਤ ਸਿੰਘ ਬਿੱਲੂ, ਮਨਮੋਹਨ ਸਿੰਘ ਕਪੂਰ, ਵੀ.ਕੇ. ਚੋਪੜਾ, ਦਵਿੰਦਰ ਵਾਲੀਆ, ਕੇ.ਐਸ. ਯਾਦਵ, ਆਰ.ਪੀ. ਬਰੂਟਾ, ਵਰਿੰਦਰ ਜੈਨ, ਓਮ ਦੱਤ, ਵਿਕਾਸ ਠਾਕਰ, ਵਿਸ਼ਾਲ ਵਾਲੀਆ, ਅਨਿਲ ਜੈਨ, ਕੁਸਮ ਵਾਲੀਆ, ਪਦਮਾ ਯਾਦਵ, ਨੀਨਾ ਬਰੂਟਾ, ਪਲਵੀ ਗੁਪਤਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD