Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸੈਕਟਰ 79-80 ਵਿਚ ਸ਼ੁਰੂ ਕਰਵਾਏ 8.5 ਕਰੋੜ ਰੁਪਏ ਦੇ ਵਿਕਾਸ ਕਾਰਜ

ਪਿਛਲੇ ਮੇਅਰ ਨੇ ਕੀਤਾ ਸੀ ਗਮਾਡਾ ਨਾਲ ਪਾਰਕਾਂ ਦਾ ਐਮਓਯੂ ਸਾਈਨ ਪਰ ਲਿਆਂਦਾ ਨਹੀਂ ਨਿੱਕਾ ਪੈਸਾ : ਬਲਬੀਰ ਸਿੰਘ ਸਿੱਧੂ

Balbir Singh Sidhu, Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh  Nagar

5 Dariya News

5 Dariya News

5 Dariya News

ਮੋਹਾਲੀ , 10 Dec 2021

Last updated on: Dec 10, 2021, 00:00 IST

ਮੋਹਾਲੀ ਦੇ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਅੱਜ ਸੈਕਟਰ 79 ਤੇ 80 ਵਿੱਚ 8.5 ਕਰੋੜ ਰੁਪਏ ਦੇ ਵਿਕਾਸ ਕਾਰਜ ਆਰੰਭ ਕਰਵਾਏ। ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਮੌਕੇ ਬੋਲਦਿਆਂ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੂਰਾ ਮੋਹਾਲੀ ਹਲਕਾ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਇਸ ਪੂਰੇ ਇਲਾਕੇ ਦੇ ਵਿਕਾਸ ਦੀ ਜ਼ਿੰਮੇਵਾਰੀ ਮੋਹਾਲੀ ਦੇ ਲੋਕਾਂ ਨੇ ਉਨ੍ਹਾਂ ਨੂੰ ਸੌਂਪੀ ਹੈ ਤੇ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਅਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 2016 ਵਿਚ ਨਗਰ ਨਿਗਮ ਦੇ ਪਿਛਲੇ ਮੇਅਰ ਕੁਲਵੰਤ ਸਿੰਘ ਨੇ ਗਮਾਡਾ ਦੇ ਨਾਲ ਇਕ ਐਮਓਯੂ ਸਾਈਨ ਕਰ ਲਿਆ  ਤੇ ਮੁਹਾਲੀ ਦੇ ਪਾਰਕ ਨਿਗਮ ਦੇ ਅਧੀਨ ਲੈ ਲਏ  ਜਿਸ ਦੇ ਪੰਜਾਹ ਕਰੋੜ ਰੁਪਏ ਸਾਲਾਨਾ ਲੈਣੇ ਸਨ  ਪਰ ਪਿਛਲੇ ਮੇਅਰ ਨੇ ਗਮਾਡਾ ਤੋਂ ਇੱਕ ਰੁਪਿਆ ਵੀ ਲੈਣ ਲਈ ਕੋਈ ਚਾਰਾਜੋਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਨਵੀਂ ਨਿਗਮ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਨੇ ਨਿੱਜੀ ਦਿਲਚਸਪੀ ਲੈ ਕੇ ਇਸ ਬਕਾਏ ਵਿੱਚੋਂ ਲਗਪਗ ਪੈਂਤੀ ਕਰੋੜ ਰੁਪਏ ਵਾਪਸ ਵਸੂਲ ਕੀਤੇ ਹਨ ਜੋ ਕਿ ਮੋਹਾਲੀ ਨਗਰ ਨਿਗਮ ਵੱਲੋਂ ਵੱਖ ਵੱਖ ਵਿਕਾਸ ਕਾਰਜਾਂ ਉਤੇ ਖਰਚ ਕੀਤੇ ਗਏ  ਹਨ ਤੇ ਹੋਰ ਰਕਮ ਲੈਣ ਵਾਸਤੇ ਵੀ ਗਮਾਡਾ ਮੰਤਰੀ ਅਤੇ ਪੰਜਾਬ ਸਰਕਾਰ ਨਾਲ ਗੱਲਬਾਤ ਲਗਾਤਾਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੀਐੱਸਪੀਸੀਐੱਲ ਕੋਲੋਂ ਹੁਣ ਤੱਕ ਮੋਹਾਲੀ ਨਗਰ ਨਿਗਮ ਦੇ ਦੱਸ ਕਰੋੜ ਰੁਪਏ ਹਾਸਲ ਕੀਤੇ ਜਾ ਚੁੱਕੇ ਹਨ ਜੋ ਕਿ ਪੀਐਸਪੀਸੀਐਲ  ਬਿਜਲੀ ਦੇ ਬਿੱਲਾਂ 'ਚ ਚੁੰਗੀ ਵਜੋਂ ਵਸੂਲਦਾ ਰਿਹਾ ਹੈ  ਪਰ ਪਿਛਲੇ ਮੇਅਰ ਨੇ ਇਹ ਰਕਮ ਹਾਸਲ ਕਰਨ ਵਾਸਤੇ ਵੀ ਕੋਈ ਚਾਰਾਜੋਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਹੀ ਵਜ੍ਹਾ ਰਹੀ ਕਿ ਮੋਹਾਲੀ ਵਿਚ ਵਿਕਾਸ ਪਿਛੜਦਾ ਗਿਆ।

ਉਨ੍ਹਾਂ ਸੈਕਟਰ 76 ਤੋਂ 80 ਦੇ ਖੇਤਰ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਗਮਾਡਾ ਵੱਲੋਂ ਇੱਥੇ ਵਿਕਾਸ ਕਾਰਜਾਂ ਨੂੰ ਅਣਗੌਲਿਆਂ ਕੀਤਾ ਰੱਖਿਆ ਅਤੇ ਇੱਥੋਂ ਦੇ ਲੋਕਾਂ ਨੂੰ ਪਾਣੀ ਦੇ ਬਿੱਲ ਵੀ ਬਾਕੀ ਸ਼ਹਿਰ ਨਾਲੋਂ ਸਾਢੇ ਪੰਜ ਗੁਣਾ ਵੱਧ ਦੇਣੇ ਪੈਂਦੇ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਨੇ ਲੋਕਾਂ ਦਾ ਇਹ ਮਸਲਾ ਹੱਲ ਕਰਵਾਇਆ ਅਤੇ ਫੇਰ ਇਸ ਪੂਰੇ ਖੇਤਰ ਨੂੰ ਨਗਰ ਨਿਗਮ ਦੇ ਅਧੀਨ ਲੈ ਕੇ ਇੱਥੇ ਵਿਕਾਸ ਕਾਰਜ ਆਰੰਭ ਕਰਵਾਏ ਗਏ। ਉਨ੍ਹਾਂ ਕਿਹਾ ਕਿ ਅੱਜ ਸੈਕਟਰ 79 ਤੇ 80 ਦੀਆਂ ਸੜਕਾਂ ਅਤੇ ਪਾਰਕਾਂ ਦੇ ਵਿਕਾਸ ਲਈ 8.5 ਕਰੋੜ ਰੁਪਏ ਦੇ ਵਿਕਾਸ ਕਾਰਜ ਆਰੰਭ ਕਰਵਾਏ ਗਏ ਹਨ ਜਿਸ ਨਾਲ ਇਸ ਪੂਰੇ ਇਲਾਕੇ ਦੀ ਨੁਹਾਰ ਬਦਲ ਜਾਵੇਗੀ। ਇਸ ਮੌਕੇ ਬੋਲਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਸਿੱਧੂ ਦੀ ਨਿੱਜੀ ਦਿਲਚਸਪੀ ਅਤੇ ਉਪਰਾਲਿਆਂ ਦਾ ਹੀ ਨਤੀਜਾ ਹੈ ਕਿ ਮੁਹਾਲੀ ਨਗਰ ਨਿਗਮ ਨੂੰ ਵੱਖ ਵੱਖ ਵਿਭਾਗਾਂ ਤੋਂ ਕਰੋੜਾਂ ਰੁਪਏ ਦਾ ਬਕਾਇਆ ਹਾਸਲ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਸ਼ਹਿਰ ਦੇ ਹਰ ਕੋਨੇ ਵਿਚ ਵਿਕਾਸ ਕਾਰਜ ਚੱਲ ਰਹੇ ਹਨ ਤਾਂ ਉਸ ਵਿਚ ਨਗਰ ਨਿਗਮ ਨੂੰ ਆਏ ਇਨ੍ਹਾਂ ਵਾਧੂ ਫੰਡਾਂ ਦਾ ਬਹੁਤ ਵੱਡਾ ਯੋਗਦਾਨ ਹੈ । ਉਨ੍ਹਾਂ ਕਿਹਾ ਕਿ ਇਹ ਮੋਹਾਲੀ ਦੇ ਲੋਕਾਂ ਦਾ ਹੀ ਪੈਸਾ ਹੈ ਅਤੇ ਮੋਹਾਲੀ ਦੇ ਲੋਕਾਂ ਵਾਸਤੇ ਉਨ੍ਹਾਂ ਦੀਆਂ ਲੋੜਾਂ ਅਤੇ ਵਿਚਾਰ ਵਟਾਂਦਰੇ ਅਨੁਸਾਰ ਖ਼ਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਨਗਰ ਨਿਗਮ ਦੇ ਕੌਂਸਲਰ ਆਪੋ ਆਪਣੇ ਵਾਰਡਾਂ ਵਿਚ ਪੂਰੀ ਨਜ਼ਰਸਾਨੀ ਰੱਖਦੇ ਹਨ ਤਾਂ ਜੋ ਵਿਕਾਸ ਕਾਰਜਾਂ ਵਿੱਚ ਕੋਈ ਕੁਤਾਹੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਕਾਸ ਕਾਰਜ ਮੁਹਾਲੀ ਵਿੱਚ ਲਗਾਤਾਰ ਜਾਰੀ ਰਹਿਣਗੇ।ਇਸ ਮੌਕੇ ਇਲਾਕੇ ਦੀ ਐਮਸੀ ਕੁਲਜਿੰਦਰ ਕੌਰ, ਨਵਜੋਤ ਸਿੰਘ ਬਾਛਲ, ਲਾਭ ਸਿੰਘ, ਬਲਬੀਰ ਸਿੰਘ, ਭਗਤ ਸਿੰਘ, ਹਰਦਿਆਲ ਚੰਦ ਬਰਬੜ, ਕ੍ਰਿਸ਼ਨ ਕੁਮਾਰ, ਜੀ ਐਸ ਪਠਾਣੀਆ, ਸ਼ਰਨਜੀਤ ਸਿੰਘ, ਕੇ ਐਸ ਸੰਧੂ, ਜੀ ਐਸ ਪਰਮਾਰ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਵਸਨੀਕ ਅਤੇ ਮਹਿਲਾਵਾਂ  ਹਾਜ਼ਰ ਸਨ।

 

Tags: Balbir Singh Sidhu , Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD