Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬਾਗਬਾਨੀ ਮੰਤਰੀ ਵਲੋਂ ‘ਪੌਲੀਹਾਊਸ ’ ਲਗਾਉਣ ਲਈ 90 ਫੀਸਦੀ ਸਬਸਿਡੀ ਯੋਜਨਾ ਦੀ ਸ਼ੁਰੂਆਤ

ਸੂਬਾ ਪੱਧਰੀ ਸੰਮੇਲਨ ਦੌਰਾਨ 19 ਕਿਸਾਨਾਂ ਨੂੰ ‘ਵਰਕ ਆਰਡ’ ਜਾਰੀ

Rana Gurjit Singh, Rana Gurjeet Singh, Punjab Pradesh Congress Committee, Congress, Punjab Congress, Government of Punjab, Punjab Government, Punjab, Kapurthala

5 Dariya News

5 Dariya News

5 Dariya News

ਕਪੂਰਥਲਾ , 10 Dec 2021

Last updated on: Dec 10, 2021, 00:00 IST

ਪੰਜਾਬ ਦੇ ਬਾਗਬਾਨੀ ਵਿਭਾਗ ਵਲੋਂ ਕਿਸਾਨਾਂ ਨੂੰ ਪੌਲੀਹਾਊਸ ਲਗਾਕੇ ਸਬਜ਼ੀਆਂ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਵਾਸਤੇ 90 ਫੀਸਦੀ ਤੱਕ ਸਬਸਿਡੀ ਦੇਣ ਵਾਲੀ ‘ਪੌਲੀਹਾਊਸ ਸਬਸਿਡੀ ਯੋਜਨਾ’ ਦੀ ਸ਼ੁਰੂਆਤ ਬਾਗਬਾਨੀ ਤੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਪਹਿਲੇ ਬਾਗਬਾਨੀ ਸੰਮੇਲਨ ਦੌਰਾਨ ਕੀਤੀ ਗਈ। ਪੰਜਾਬ ਤਕਨੀਕੀ ਯੂਨੀਵਰਸਿਟੀ ਵਿਖੇ ਬਾਗਬਾਨੀ ਸੰਮੇਲਨ ਦੌਰਾਨ ਉਨ੍ਹਾਂ ਇਸ ਯੋਜਨਾ ਦੀ ਸ਼ੁਰੂਆਤ ਕਰਦਿਆਂ ਇਸਨੂੰ  ਫਸ਼ਲੀ ਵਿਭਿੰਨਤਾ ਵੱਲ ਵੱਡਾ ਕਦਮ ਕਰਾਰ ਦਿੱਤਾ, ਜਿਸ ਨਾਲ ਕਿਸਾਨ ਬੇਮੌਸਮੀ ਸਬਜ਼ੀਆਂ ਤਿਆਰ ਕਰਕੇ ਚੰਗਾ ਮੁਨਾਫਾ ਕਮਾ ਸਕਦੇ ਹਨ। ਇਸ ਯੋਜਨਾ ਤਹਿਤ ਸਰਕਾਰ 90 ਫੀਸਦੀ ਸਬਸਿਡੀ ਦੇਵੇਗੀ ਜਦਕਿ ਕਿਸਾਨ ਨੂੰ ਕੇਵਲ 10 ਫੀਸਦੀ ਹਿੱਸਾ ਹੀ ਪਾਉਣਾ ਪਵੇਗਾ। ਕੈਬਨਿਟ ਮੰਤਰੀ ਵਲੋਂ ਯੋਜਨਾ ਦੀ ਸ਼ੁਰੂਆਤ ਵੇਲੇ ਸੂਬੇ ਦੇ 19 ਕਿਸਾਨਾਂ ਨੂੰ ਵਰਕ ਆਰਡ ਵੀ ਜਾਰੀ ਕੀਤੇ ਗਏ। ਇਨ੍ਹਾਂ ਵਿਚ ਵਰੁਣ ਕੌੜਾ, ਅਜੀਤ ਸਿੰਘ ਔਜਲਾ, ਸਰਵਣ ਸਿੰਘ ਚੰਦੀ, ਸੂਰਤ ਸਿੰਘ, ਬਲਬੀਰ ਸਿੰਘ, ਕੁਲਦੀਪ ਸਿੰਘ, ਕੁਲਵੰਤ ਸਿੰਘ , ਬਲਕਾਰ ਸਿੰਘ ਸਵਾਲ, ਬਲਕਾਰ ਸਿੰਘ, ਕੁਲਵਿੰਦਰ ਸਿੰਘ (ਸਾਰੇ ਕਪੂਰਥਲਾ ਜਿਲ੍ਹਾ), ਜਸਵੰਤ ਕੌਰ, ਗੁਰਦਿਆਲ ਸਿੰਘ, ਹਰਦੀਪ ਸਿੰਘ, ਵਿਕਰਮ ਸੈਣੀ ( ਹੁਸ਼ਿਆਰਪੁਰ ਜਿਲ੍ਹਾ), ਇੰਦਰਜੀਤ ਸਿੰਘ, ਕਮਲਜੀਤ ਸਿੰਘ, ਹਰਿੰਦਰਪਾਲ ਸਿੰਘ ਢੀਂਡਸਾ (ਜਿਲ੍ਹਾ ਜਲੰਧਰ), ਗੁਰਪ੍ਰੀਤ ਸਿੰਘ ਸ਼ੇਰਗਿੱਲ, ਸਿਕੰਦਰ ਸਿੰਘ (ਜਿਲ੍ਹਾ ਪਟਿਆਲਾ) ਸ਼ਾਮਿਲ ਹਨ।ਇਸ  ਤੋਂ ਇਲਾਵਾ ਮਧੂ ਮੱਖੀ ਪਾਲਣ ਲਈ 5 ਮਾਹਿਰ ਕਿਸਾਨਾਂ ਨੂੰ ਮਾਸਟਰ ਟਰੇਨਰ ਵੀ ਨਿਯੁਕਤ ਕੀਤਾ ਗਿਆ ਹੈ, ਜੋ ਕਿ ਸੂਬੇ ਭਰ ਵਿਚ ਜਾ ਕੇ ਕਿਸਾਨਾਂ ਨੂੰ ਮਧੂ ਮੱਖੀ ਪਾਲਣ ਤੇ ਸ਼ਹਿਦ ਤਿਆਰ ਕਰਕੇ ਮਾਰਕੀਟਿੰਗ ਲਈ ਸਿਖਲਾਈ ਦੇਣਗੇ। ਇਨ੍ਹਾਂ ਵਿਚ ਸਰਵਣ ਸਿੰਘ ਚੰਦੀ ਕਪੂਰਥਲਾ, ਰਜਿੰਦਰ ਸਿੰਘ ਰੋਪੜ,ਸਾਧੂ ਸਿੰਘ ਅੰਮ੍ਰਿਤਸਰ, ਗੁਰਦੇਵ ਸਿੰਘ ਲੁਧਿਆਣਾ ਤੇ ਪ੍ਰੇਮ ਕੁਮਾਰ ਫਾਜਿਲਕਾ ਸ਼ਾਮਿਲ ਹਨ। ਇਸ ਤੋਂ ਇਲਵਾ ਤਿੰਨ ਕਿਸਾਨਾਂ  ਚੰਦੀ ਉਦਯੋਗ ਸਮਿਤੀ ਕਪੂਰਥਲਾ, ਪਰਮਜੀਤ ਕੌਰ ਵਜੀਦਪੁਰ ਨਵਾਂਸ਼ਹਿਰ, ਦਰਸ਼ਨ ਕੌਰ ਫਿਰਨੀ ਮਾਜਰਾ ਨਵਾਂਸ਼ਹਿਰ ਨੂੰ ਨੂੰ ਈ-ਮੋਬਾਇਲ ਵੈਨਿਡਿੰਗ ਕਾਰਟ ਦੀ ਦਿੱਤੇ ਗਏ। ਬੈਟਰੀ ਨਾਲ ਚੱਲਣ ਵਾਲੇ ਵਾਹਨ ਕਿਸਾਨਾਂ  ਨੂੰ ਬਾਗਬਾਨੀ ਦੇ ਉਤਪਾਦਾਂ ਦੀ ਸਪਲਾਈ ਵਿਚ ਸਹਾਈ ਹੋਣਗੇ।ਉਨ੍ਹਾਂ ਕਿਹਾ ਕਿ ਕਿਸਾਨ ਇਸ ਸਬਸਿਡੀ ਯੋਜਨਾ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਦੂਜੇ ਕਿਸਾਨਾਂ ਨੂੰ ਵੀ ਬਾਗਬਾਨੀ ਲਈ ਉਤਸ਼ਾਹਿਤ ਕਰਨ।

 

Tags: Rana Gurjit Singh , Rana Gurjeet Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD