Friday, 03 May 2024

 

 

ਖ਼ਾਸ ਖਬਰਾਂ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ

 

‘ਫਾਰਮ ਅਤੇ ਤਕਨੀਕੀ ਸੈਸ਼ਨ’ ਵਲੋਂ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਛੱਡ ਕੇ ਨਕਦੀ ਫ਼ਸਲਾਂ ਅਪਣਾਉਣ ਦਾ ਸੱਦਾ

ਵਿਗਿਆਨੀਆਂ ਵਲੋਂ ਬਾਗਬਾਨੀ ਕਿਸਾਨੀ ਖੇਤਰ ਦਾ ਭਵਿੱਖ ਕਰਾਰ

Rana Gurjit Singh, Rana Gurjeet Singh, Punjab Pradesh Congress Committee, Congress, Punjab Congress, Government of Punjab, Punjab Government, Punjab, Kapurthala

5 Dariya News

5 Dariya News

5 Dariya News

ਕਪੂਰਥਲਾ , 10 Dec 2021

ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਵਿਖੇ ਆਪਣੀ ਕਿਸਮ ਦੇ ਨਿਵੇਕਲੇ ਰਾਜ ਪੱਧਰੀ ਬਾਗਬਾਨੀ ਸਮਾਗਮ ਦੇ ‘ਕਿਸਾਨੀ ਅਤੇ ਤਕਨੀਕੀ’ ਸੈਸ਼ਨ ਜਿਸ ਵਿੱਚ 900 ਵੱਧ ਬਾਗਬਾਨਾਂ ਅਤੇ ਪ੍ਰਮੁੱਖ ਵਿਗਿਆਨੀਆਂ ਵਲੋਂ ਹਿੱਸਾ ਲਿਆ ਗਿਆ। ਇਸਦੀ ਪ੍ਰਧਾਨਗੀ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕੀਤੀ।ਇਸ ਮੌਕੇ ਬੋਲਦਿਆਂ ਬਾਗਬਾਨੀ ਡਾਇਰੈਕਟਰ ਸ਼ੈਲਿੰਦਰ ਕੌਰ ਆਈ.ਐਫ.ਐਸ. ਨੇ ਕਿਹਾ ਕਿ ਸੂਬੇ ਵਿੱਚ ਬਾਗਬਾਨੀ ਦੀ ਬਹੁਤ ਵੱਡੀ ਸੰਭਾਵਨਾ ਹੈ। ਉਨਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜਿਥੇ ਤਿੰਨ ਤਰਾਂ ਦੇ ਰੇਸ਼ਮ ਦਾ ਉਤਪਾਦਨ ਕੀਤਾ ਜਾ ਸਕੇਗਾ।ਉਨਾਂ ਬਾਗਬਾਨੀ ਨੂੰ ਪੰਜਾਬ ਦਾ ਭਵਿੱਖ ਦਸਦਿਆਂ ਕਿਹਾ ਕਿ ਪੰਜਾਬ ਉਚ ਸੰਭਾਵਨਾਵਾਂ ਵਾਲਾ ਸੂਬਾ ਹੈ ਜਿਥੇ ਰਵਾਇਤੀ ਫ਼ਸਲੀ ਚੱਕਰ ਨੂੰ ਛੱਡ ਕੇ ਨਗਦੀ ਫਸਲਾਂ ਲਈ ਬਹੁ ਫਸਲੀ ਪ੍ਰਣਾਲੀ ਨੂੰ ਅਪਣਾਇਆ ਜਾ ਸਕਦਾ ਹੈ।ਸਮਾਗਮ ਵਿੱਚ ਹਿੱਸਾ ਲੈਂਦਿਆਂ ਅਤੇ ਉਤਪਾਦ ਦਿਖਾਉਂਦਿਆਂ ਉਨਾਂ ਵਲੋਂ ਰਵਾਇਤੀ ਫ਼ਸਲਾਂ ਜਿਵੇਂ ਕਣਕ ਅਤੇ ਝੋਨੇ ਦੇ ਫਸ਼ਲੀ ਚੱਕਰ ਨੂੰ ਛੱਡ ਕੇ ਨਗਦੀ ਫਸਲਾਂ ਅਪਣਾਉਣ ਦਾ ਸੱਦਾ ਦਿੱਤਾ ਗਿਆ ਜਿਸ ਨਾਲ ਉਨਾਂ ਦੀ ਆਮਦਨ ਸਹੀ ਅਰਥਾਂ ਵਿੱਚ ਦੁੱਗਣੀ ਹੋ ਜਾਵੇਗੀ।

ਉਘੇ ਬਾਗਬਾਨਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਉਤਪਾਦਨ ਪ੍ਰਕਿਰਿਆ ਲਈ ਬਹੁ ਫਸਲੀ ਪ੍ਰਣਾਲੀ ਅਤੇ ਵਧੀਆ ਪ੍ਰਬੰਧਾਂ ਨੂੰ ਅਪਣਾਇਆ ਜਾਵੇ।ਜ਼ਿਲਾ ਮੋਗਾ ਦੇ ਪਿੰਡ ਘੋਲੀਆਂ ਦੇ ਕਿਸਾਨ ਚਮਕੌਰ ਸਿੰਘ ਜਿਨਾਂ ਨੇ ਜੈਵਿਕ ਸਬਜ਼ੀਆਂ ਦੇ ਉਤਪਾਦਨ ਵਿੱਚ ਪੰਡਿਤ ਦੀਨ ਦਿਆਲ ਉਪਾਧਿਆਏ ਕ੍ਰਿਸ਼ੀ ਐਵਾਰਡ ਜਿੱਤਿਆ ਹੈ ਵਲੋਂ ਵੀ ਕਿਸਾਨਾ ਨਾਲ ਆਪਣੇ ਤਜਰਬੇ ਸਾਂਝੇ ਕੀਤੇ ਗਏ। ਰਾਣਾ ਇੰਦਰ ਪ੍ਰਤਾਪ ਸਿੰਘ ਜਿਨਾਂ ਨੂੰ ਉਘੇ ਗੰਨਾ ਕਾਸ਼ਤਕਾਰ ਵਜੋਂ ਜਾਣਿਆਂ ਜਾਂਦਾ ਹੈ ਵਲੋਂ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਦੁਆਰਾ ਮੁਹੱਈਆ ਕਰਵਾਈ ਜਾ ਰਹੀ ਸਬਸਿਡੀ ਨਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।ਗੰਨਾ ਉਤਪਾਦਕ ਕਿਸਾਨ ਹਰਦੀਪ ਸਿੰਘ ਘੱਗਾ, ਗੁਰਰਾਜ ਸਿੰਘ ਨਿੱਝਰ ਪ੍ਰਧਾਨ ਆਲੂ ਉਤਪਾਦਨ ਐਸੋਸੀਏਸ਼ਨ ਪੰਜਾਬ, ਕੁਲਵੰਤ ਸਿੰਘ ਆਹਲੂਵਾਲੀਆ ਚੇਅਰਮੈਨ ਪੰਜਾਬ ਐਗਰੋ ਜੂਸ, ਡਾ.ਅਵਤਾਰ ਸਿੰਘ ਢੀਂਡਸਾ ਫੁੱਲਾਂ ਦੇ ਉਤਪਾਦਕ, ਰਣਬੀਰ ਸਿੰਘ ਜੀ.ਐਮ. ਪੀਏਜੀਆਰਈਐਕਸਸੀਓ, ਡਾ.ਰਕੇਸ਼ ਸ਼ਾਰਦਾ ਮੁੱਖ ਵਿਗਿਆਨੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਡਾ.ਪਰਮਜੀਤ ਸਿੰਘ ਨੋਡਲ ਅਫ਼ਸਰ ਆਲੂ ਉਤਪਾਦਨ, ਡਾ.ਵੀ.ਸੀ. ਮਹਾਜਨ ਡਾਇਰੈਕਟਰ ਪੀਐਸਪੀਸੀਟੀ ਵਲੋਂ ਇਸ ਸੈਸ਼ਨ ਵਿੱਚ ਸ਼ਿਰਕਤ ਕੀਤੀ ਗਈ।                                   

 

Tags: Rana Gurjit Singh , Rana Gurjeet Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD