Thursday, 16 May 2024

 

 

ਖ਼ਾਸ ਖਬਰਾਂ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ

 

ਕੈਬਨਿਟ ਮੰਤਰੀ ਪਰਗਟ ਸਿੰਘ ਵੱਲੋਂ ਪਿੰਡ ਖਾਕਟ 'ਚ ਖੇਡ ਗਰਾਊਂਡ ਦਾ ਉਦਘਾਟਨ

ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਦੇ ਯਤਨਾਂ ਸਦਕਾ ਖੇਡ ਮੈਦਾਨ ਵਿਕਸਤ

Pargat Singh, Sukhwinder Singh Bindra, Punjab Youth Development Board,Congress, Chandigarh, Punjab Congress, Government of Punjab, Punjab Government, Punjab, PYDB, Sahnewal

5 Dariya News

5 Dariya News

5 Dariya News

ਸਾਹਨੇਵਾਲ (ਲੁਧਿਆਣਾ) , 10 Dec 2021

ਕੈਬਨਿਟ ਮੰਤਰੀ ਪਰਗਟ ਸਿੰਘ ਨੇ ਅੱਜ ਜ਼ਿਲ੍ਹੇ ਦੇ ਸਾਹਨੇਵਾਲ ਨੇੜਲੇ ਪਿੰਡ ਖਾਕਟ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਹ ਖੇਡ ਮੈਦਾਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਦੇ ਯਤਨਾਂ ਸਦਕਾ ਹਾਈਵੇਅ ਇੰਡਸਟਰੀਜ਼ ਲਿਮਟਿਡ ਦੁਆਰਾ ਸੀ.ਐਸ.ਆਰ. ਤਹਿਤ ਵਿਕਸਤ ਕੀਤਾ ਗਿਆ ਹੈ।ਇਸ ਖੇਡ ਮੈਦਾਨ ਵਿੱਚ ਬਾਸਕਟਬਾਲ, ਕ੍ਰਿਕੇਟ, ਫੁੱਟਬਾਲ, ਬੈਡਮਿੰਟਨ, ਖੋ-ਖੋ, ਰੋਪ ਕਲਾਈਬਿੰਗ ਅਤੇ 400 ਮੀਟਰ ਅਥਲੈਟਿਕਸ ਟਰੈਕ ਦੀ ਸੁਵਿਧਾ ਹੋਵੇਗੀ।ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਹਾਈਵੇ ਇੰਡਸਟਰੀਜ਼ ਲਿਮਟਿਡ ਦੇ ਸ੍ਰੀ ਉਮੇਸ਼ ਮੁੰਜਾਲ, ਸ੍ਰੀ ਅਨਮੋਲ ਮੁੰਜਾਲ ਅਤੇ ਸ੍ਰੀ ਅੰਕੁਰ ਮੁੰਜਾਲ ਦਾ ਸੀ.ਐਸ.ਆਰ. ਤਹਿਤ ਇਸ ਖੇਡ ਮੈਦਾਨ ਨੂੰ ਵਿਕਸਤ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਜਲਦ ਹੀ ਹਲਕਾ ਸਾਹਨੇਵਾਲ ਦੇ ਹੋਰਨਾਂ ਪਿੰਡਾਂ ਵਿੱਚ ਵੀ ਅਜਿਹੇ 4 ਹੋਰ ਖੇਡ ਮੈਦਾਨ ਬਣਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਖੇਡ ਮੈਦਾਨ ਨੌਜਵਾਨਾਂ ਦੀ ਬਿਹਤਰੀ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸੀ.ਐਸ.ਆਰ. ਫੰਡ ਤਹਿਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਾਈਵੇਅ ਇੰਡਸਟਰੀਜ਼ ਲਿਮਟਿਡ ਇਸ ਖੇਡ ਮੈਦਾਨ ਦੀ ਸਾਂਭ-ਸੰਭਾਲ ਵੀ ਕਰੇਗੀ।ਕੈਬਨਿਟ ਮੰਤਰੀ ਸ.ਪਰਗਟ ਸਿੰਘ ਨੇ ਕਿਹਾ ਕਿ ਇਹ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੀ ਹਾਈਵੇਅ ਇੰਡਸਟਰੀਜ਼ ਲਿਮਟਿਡ ਨਾਲ ਸਾਂਝੀ ਪਹਿਲਕਦਮੀ ਹੈ ਅਤੇ ਉਨ੍ਹਾਂ ਹੋਰ ਉਦਯੋਗਪਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਅਜਿਹੇ ਖੇਡ ਪਾਰਕਾਂ ਨੂੰ ਵਿਕਸਤ ਕਰਨ ਲਈ ਯੋਗਦਾਨ ਪਾਉਣ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਭ ਤੋਂ ਵਧੀਆ ਸਾਧਨ ਹਨ, ਜਿਸ ਰਾਹੀਂ ਨੌਜਵਾਨ ਨਾ ਸਿਰਫ਼ ਤੰਦਰੁਸਤ ਰਹਿ ਸਕਦੇ ਹਨ, ਸਗੋਂ ਨਸ਼ਿਆਂ ਦੇ ਕੋਹੜ ਤੋਂ ਵੀ ਬਚ ਸਕਦੇ ਹਨ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸਤਵਿੰਦਰ ਕੌਰ ਬਿੱਟੀ, ਡੀ.ਈ.ਓ ਲਖਵੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Pargat Singh , Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB , Sahnewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD