Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਜ਼ਿਲ੍ਹਾ ਪੱਧਰੀ ਮਾਹਰ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ : ਪਰਗਟ ਸਿੰਘ

ਕੈਬਨਿਟ ਮੰਤਰੀ ਵੱਲੋਂ ਏਪੀਜੇ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ `ਪਿਨੇਕਲ-2021' ਦਾ ਉਦਘਾਟਨ

Pargat Singh, Congress, Punjab Congress, Government of Punjab, Punjab Government, Punjab, Jalandhar

5 Dariya News

5 Dariya News

5 Dariya News

ਜਲੰਧਰ , 10 Dec 2021

ਪੰਜਾਬ ਦੇ ਸਿੱਖਿਆ ਅਤੇ ਖੇਡ ਮੰਤਰੀ ਸ. ਪਰਗਟ ਸਿੰਘ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਲਿਆਉਣ ਲਈ ਜ਼ਿਲ੍ਹਾ ਪੱਧਰੀ ਮਾਹਰ ਪੈਨਲ ਬਣਾਉਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਬਿਹਤਰ ਰੋਜ਼ਗਾਰ ਲਈ ਸਰਬਓਤਮ ਸਿੱਖਿਆ ਮਿਲ ਸਕੇ।ਅੱਜ ਇੱਥੇ ਏਪੀਜੇ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਸਾਲਾਨਾ ਫੈਸਟੀਵਲ ਪਿਨੇਕਲ-2021 ਦਾ ਉਦਘਾਟਨ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਥਾਨਕ ਕਮੇਟੀਆਂ ਵੱਲੋਂ ਉਦਯੋਗਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਅਤੇ ਕਾਲਜਾਂ ਵਿੱਚ ਮੌਜੂਦਾ ਪਾਠਕ੍ਰਮ ਨੂੰ ਅਪਗ੍ਰੇਡ ਕਰਨ ਲਈ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਸੂਬੇ ਵਿੱਚ ਵਿਦਿਅਕ ਢਾਂਚੇ ਦੇ ਆਧੁਨਿਕੀਕਰਨ ਲਈ ਆਪਣੀਆਂ ਸਿਫ਼ਾਰਸ਼ਾਂ ਰਾਹੀਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਰਦਾਨ ਸਾਬਤ ਹੋਣਗੀਆਂ।ਮੌਜੂਦਾ ਸਮੇਂ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਪੁਲਾਂਘਾ ਪੁੱਟਣ ਲਈ ਪ੍ਰਾਈਵੇਟ ਅਦਾਰਿਆਂ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਸੰਸਥਾਵਾਂ ਦਾ ਸਿੱਖਿਆ ਦੇ ਖੇਤਰ ਨੂੰ ਸਮੇਂ ਦਾ ਹਾਣੀ ਬਣਾਉਣ ਵਿੱਚ ਵੱਡਾ ਯੋਗਦਾਨ ਹੈ। ਉਨ੍ਹਾਂ ਨੇ ਪ੍ਰਾਈਵੇਟ ਅਤੇ ਸਰਕਾਰੀ ਵਿੱਦਿਅਕ ਸੰਸਥਾਵਾਂ ਵਿੱਚ ਇਕਸਾਰਤਾ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹਾ ਹੋ ਜਾਣ ਨਾਲ ਸਿੱਖਿਆ ਦੇ ਖੇਤਰ ਵਿੱਚ ਹੋਰ ਵੀ ਵੱਡੇ ਮਾਅਰਕੇ ਮਾਰੇ ਜਾ ਸਕਦੇ ਹਨ। ਉਨ੍ਹਾਂ ਨੇ ਏਪੀਜੇ ਗਰੁੱਪ ਵੱਲੋਂ ਮਿਆਰੀ ਸਿੱਖਿਆ ਪ੍ਰਦਾਨ ਕਰਾਉਣ ਦੇ ਖੇਤਰ ਵਿੱਚ ਮਾਰੀਆਂ ਜਾ ਰਹੀਆਂ ਮੱਲਾਂ ਦੀ ਸਲਾਹੁਤਾ ਕਰਦਿਆਂ ਭਰੋਸਾ ਦਿੱਤਾ ਕਿ ਭਵਿੱਖ ਵੀ ਸਿੱਖਿਆ ਦੇ ਹੋਰ ਪ੍ਰਸਾਰ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ।ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਅਗਾਂਹਵਧੂ ਸੂਬਾ ਕਰਾਰ ਦਿੰਦਿਆਂ ਪਰਗਟ ਸਿੰਘ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਦਾ ਮਖੌਲ ਬਣਾਉਣ ਵਾਲਿਆਂ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਸੌੜੇ ਸਿਆਸੀ ਹਿੱਤਾਂ ਖਾਤਰ ਅਜਿਹੀ ਘਟੀਆ ਰਾਜਨੀਤੀ ਨਹੀਂ ਕਰਨੀ ਚਾਹੀਦੀ। ਉਨਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਇਕ ਮੋਹਰੀ ਸੂਬਾ ਹੈ, ਜੋ ਕਿ ਇਸ ਖੇਤਰ ਦੀ ਹੋਰ ਮਜ਼ਬੂਤੀ ਲਈ ਕ੍ਰਾਂਤੀਕਾਰੀ ਉਪਰਾਲੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਅਤੇ ਬੀਮਾਰੀਆਂ ਨੂੰ ਦੂਰ ਰੱਖਣ ਲਈ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਰੀਰਕ ਸਰਗਰਮੀਆਂ ਪ੍ਰਤੀ ਵੀ ਉਤਸ਼ਾਹਤ ਕਰਨਾ ਚਾਹੀਦਾ ਹੈ ਤਾਂ ਕਿ ਸਿਹਤਮੰਦ ਨੌਜਵਾਨ ਦੇਸ਼ ਦੇ ਭਵਿੱਖ ਨੂੰ ਹੋਰ ਸੁਨਹਿਰਾ ਬਣਾ ਸਕਣ।ਇਸ ਤੋਂ ਪਹਿਲਾਂ ਇੰਸਟੀਚਿਊਟ ਦੇ ਡਾਇਰੈਕਟਰ ਰਾਜੇਸ਼ ਬੱਗਾ, ਗਵਰਨਿੰਗ ਬੋਰਡ ਦੇ ਮੈਂਬਰ ਨਿਰਮਲ ਮਹਾਜਨ, ਏਪੀਜੇ ਐਜੂਕੇਸ਼ਨ ਦੇ ਡਾਇਰੈਕਟਰ ਡਾ. ਸੁਚਾਰਿਤਾ ਸ਼ਰਮਾ ਨੇ ਸਿੱਖਿਆ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਵੱਲੋਂ ਸਿੱਖਿਆ ਖੇਤਰ ਵਿੱਚ ਲਾਮਿਸਾਲ ਅਤੇ ਲੋੜੀਂਦੀ ਤਬਦੀਲੀਆਂ ਲਿਆਉਣ ਲਈ ਸ਼ਲਾਘਾ ਕੀਤੀ।

 

Tags: Pargat Singh , Congress , Punjab Congress , Government of Punjab , Punjab Government , Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD