Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਪਰਗਟ ਸਿੰਘ ਵੱਲੋਂ ਪੰਜਾਬ ਦੇ 870 ਸਰਕਾਰੀ ਸਕੂਲਾਂ 'ਚ 4361 ਟੈਬਲੈੱਟ ਵੰਡਣ ਦੀ ਸ਼ੁਰੂਆਤ

ਕਿਹਾ ਟੈਬਲੈਟਸ ਵਿੱਚ ਪਹਿਲਾਂ ਤੋਂ ਇੰਸਟਾਲ ਈ-ਕਨਟੈਂਟ ਐਪਸ ਰਾਹੀਂ ਸਕੂਲਾਂ 'ਚ ਈ-ਲਰਨਿੰਗ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਮਿਲੇਗੀ ਮਦਦ

Pargat Singh, Congress, Punjab Congress, Government of Punjab, Punjab Government, Punjab, Jalandhar

5 Dariya News

5 Dariya News

5 Dariya News

ਜਲੰਧਰ , 10 Dec 2021

ਸਰਕਾਰੀ ਸਕੂਲਾਂ ਵਿੱਚ ਵਿੱਦਿਅਕ ਢਾਂਚੇ ਨੂੰ ਹੋਰ ਹੁਲਾਰਾ ਦਿੰਦਿਆਂ ਪੰਜਾਬ ਦੇ ਸਿੱਖਿਆ ਤੇ ਖੇਡ ਮੰਤਰੀ ਸ. ਪਰਗਟ ਸਿੰਘ ਵੱਲੋਂ ਅੱਜ ਜਲੰਧਰ ਵਿਖੇ 870 ਸਰਕਾਰੀ ਸਕੂਲਾਂ ਵਿੱਚ 4361 ਟੈਬਲੈਟਸ ਵੰਡਣ ਦੀ ਸ਼ੁਰੂਆਤ ਕੀਤੀ ਗਈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿੱਠਾਪੁਰ ਵਿਖੇ ਇਸ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਟੈਬਲੇਟ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਈ-ਲਰਨਿੰਗ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਜਲੰਧਰ ਜ਼ਿਲ੍ਹੇ ਦੇ ਕਰੀਬ 50 ਸੀਨੀਅਰ ਸੈਕੰਡਰੀ ਸਕੂਲਾਂ ਨੂੰ ਕੁੱਲ 250 ਟੈਬਲੈਟ ਮੁਹੱਈਆ ਕਰਵਾਏ ਜਾਣਗੇ, ਜਿਨ੍ਹਾਂ ਦੀ ਸ਼ੁਰੂਆਤ ਅੱਜ ਕੁਝ ਸਕੂਲਾਂ ਨੂੰ ਟੈਬਲੈਟ ਵੰਡ ਕੇ ਕੀਤੀ ਗਈ ।ਉਨ੍ਹਾਂ ਦੱਸਿਆ ਕਿ ਇਹ ਟੈਬਲੈੱਟ ਈ-ਕੰਟੈਂਟ ਐਪਲੀਕੇਸ਼ਨਾਂ ਨਾਲ ਲੈਸ ਹਨ ਤਾਂ ਜੋ ਵਿਦਿਆਰਥੀਆਂ ਨੂੰ ਇਨ੍ਹਾਂ ਟੈਬਲੇਟਾਂ ਰਾਹੀਂ ਡਿਜੀਟਲਾਈਜ਼ਡ ਸਮੱਗਰੀ ਨੂੰ ਪ੍ਰਾਪਤ ਕਰਨ ਦੌਰਾਨ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਹਰੇਕ ਸਕੂਲ ਨੂੰ ਅਜਿਹੇ ਪੰਜ ਟੈਬਲੇਟ ਦਿੱਤੇ ਜਾਣਗੇ। ਕੈਬਨਿਟ ਮੰਤਰੀ ਨੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਇੱਕ ਅਗਾਂਹਵਧੂ ਸੂਬਾ ਬਣਾਉਣ ਲਈ ਵਿੱਦਿਅਕ ਅਦਾਰਿਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ, ਜਿਸ ਸਦਕਾ ਸੂਬੇ ਵੱਲੋਂ ਰਾਸ਼ਟਰੀ ਪੱਧਰ 'ਤੇ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ) ਵਿੱਚ ਚੋਟੀ ਦਾ ਸਥਾਨ ਹਾਸਲ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਹ ਕੇਵਲ ਅਧਿਆਪਕ ਹੀ ਹਨ, ਜੋ ਬੱਚਿਆਂ ਵਿੱਤ ਕਦਰਾਂ-ਕੀਮਤਾਂ ਨੂੰ ਵਿਕਸਿਤ ਕਰਕੇ ਇਸ ਦੇਸ਼ ਦੇ ਭਵਿੱਖ ਨੂੰ ਸੰਵਾਰਨ ਦੀ ਜ਼ਿੰਮੇਵਾਰੀ ਨਿਭਾਉਂਦੇ ਹਨ ਤਾਂ ਜੋ ਉਨ੍ਹਾਂ ਨੂੰ ਕੀਮਤੀ ਮਨੁੱਖੀ ਸਰੋਤ ਬਣਨ ਦੇ ਯੋਗ ਬਣਾਇਆ ਜਾ ਸਕੇ। 

ਉਨ੍ਹਾਂ ਅਧਿਆਪਕਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਸਿਸਟਮ ਦੀ ਬਿਹਤਰੀ ਲਈ ਅਧਿਆਪਕਾਂ-ਵਿਦਿਆਰਥੀਆਂ ਦਰਮਿਆਨ ਦੋਸਤਾਨਾ ਸਬੰਧ ਬਣਾਉਣ ਦੀ ਵਕਾਲਤ ਵੀ ਕੀਤੀ ।ਇਸ ਦੌਰਾਨ ਕੈਬਨਿਟ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿੱਠਾਪੁਰ ਵਿਖੇ ਅਗਲੇ ਵਿੱਦਿਅਕ ਸੈਸ਼ਨ ਤੋਂ ਕਾਮਰਸ ਅਤੇ ਸਾਇੰਸ ਸਟ੍ਰੀਮ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ।ਉਨ੍ਹਾਂ ਇਸ ਮੌਕੇ ਅਧਿਆਪਕਾਂ ਨੂੰ ਐਜੂਕੇਅਰ ਮੋਬਾਇਲ ਐਪਲੀਕੇਸ਼ਨ ਤਿਆਰ ਕਰਨ ਲਈ ਸਨਮਾਨਿਤ ਵੀ ਕੀਤਾ, ਜਿਸ ਨੂੰ ਦੇਸ਼ ਵਿੱਚ ਲੋਕਾਂ ਵੱਲੋਂ ਵਿਆਪਕ ਤੌਰ 'ਤੇ ਸਵੀਕਾਰ ਕੀਤਾ ਗਿਆ। ਇਸ ਐਪ ਨੇ ਥੋੜ੍ਹੇ ਸਮੇਂ ਵਿੱਚ ਹੀ 62 ਲੱਖ ਉਪਯੋਗਕਰਤਾ ਅਤੇ 57 ਕਰੋੜ ਦਰਸ਼ਕ ਹਾਸਲ ਕੀਤੇ ਹਨ। ਜ਼ਿਕਰਯੋਗ ਹੈ ਕਿ ਇਹ ਐਪ ਕੋਵਿਡ -19 ਮਹਾਂਮਾਰੀ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਿਲੇਬਸ ਦੇ ਅਨੁਸਾਰ ਅਧਿਐਨ ਸਮੱਗਰੀ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਸੀ। ਕੈਬਨਿਟ ਮੰਤਰੀ ਵੱਲੋਂ ਅੱਜ ਅਧਿਆਪਕਾਂ ਦੀਪਕ ਕੁਮਾਰ, ਹਰੀ ਦਰਸ਼ਨ, ਹਰਜੀਤ, ਜਸਵਿੰਦਰ ਸਿੰਘ, ਉਮੇਸ਼ਵਰ ਨੂੰ ਇਸ ਐਪਲੀਕੇਸ਼ਨ ਨੂੰ ਤਿਆਰ ਕਰਨ ਵਿੱਚ ਸ਼ਾਨਦਾਰ ਭੂਮਿਕਾ ਨਿਭਾਉਣ ਲਈ ਪ੍ਰਸ਼ੰਸਾ ਪੱਤਰ ਸੌਂਪੇ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਿੰਦਰਪਾਲ ਸਿੰਘ, ਡਿਪਟੀ ਡੀ.ਈ.ਓ ਰਾਜੀਵ ਜੋਸ਼ੀ, ਪ੍ਰਿੰਸੀਪਲ ਅਸਿਥਾ ਸ਼ਰਮਾ, ਲਲਿਤ ਮੋਹਨ, ਤੇਜਿੰਦਰ ਸਿੰਘ, ਰਾਜੀਵ ਹਾਂਡਾ, ਕੁਮੁਦ ਸ਼ਰਮਾ, ਦਿਨੇਸ਼, ਕੁਸ਼ਦੀਪ ਕੌਰ, ਸੰਗੀਤਾ, ਰੁਪਿੰਦਰਜੀਤ ਕੌਰ, ਸੀਮਾ ਚੋਪੜਾ ਅਤੇ ਅਮਰਜੀਤ ਸਿੰਘ ਵੀ ਮੌਜੂਦ ਸਨ।

 

Tags: Pargat Singh , Congress , Punjab Congress , Government of Punjab , Punjab Government , Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD