Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੈਲਮਾਜਰਾ ਵਿਖੇ ਲੈਮਰੀਨ ਟੈਕ ਸਕਿੱਲ ਯੂਨੀਵਰਸਿਟੀ ਦਾ ਰੱਖਿਆ ਨੀਂਹ ਪੱਥਰ

ਇਹ ਯੂਨੀਵਰਸਿਟੀ ਉਦਯੋਗਿਕ ਖੇਤਰ ਦੇ ਨਵੀਨਤਮ ਰੁਝਾਨਾਂ ਦੇ ਅਨੁਰੂਪ ਸੂਬੇ ਦੇ ਨੌਜਵਾਨਾਂ ਦੇ ਤਕਨੀਕੀ ਹੁਨਰ ਨੂੰ ਹੋਰ ਨਿਖਾਰੇਗੀ: ਚੰਨੀ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab,  Shaheed Bhagat Singh Nagar, Nawanshahr, S.B.S. Nagar, Chaudhary Darshan Lal Mangupur

5 Dariya News

5 Dariya News

5 Dariya News

ਸ਼ਹੀਦ ਭਗਤ ਸਿੰਘ ਨਗਰ , 10 Dec 2021

Last updated on: Dec 10, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਨੌਜਵਾਨਾਂ ਦੀ ਰੋਜਗਾਰ ਯੋਗਤਾ ਅਤੇ ਉਹਨਾਂ ਦੇ ਹੁਨਰ ਨੂੰ ਨਿਖਾਰਨ ਦੇ ਉਦੇਸ਼ ਨਾਲ ਅੱਜ ਰੈਲਮਾਜਰਾ ਦੇ ਰਿਆਤ ਕੈਂਪਸ ਵਿਖੇ ਲੈਮਰੀਨ ਟੈਕ ਸਕਿੱਲ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ, ਜੋ ਉੱਤਰੀ ਖੇਤਰ ਦੀ ਪਹਿਲੀ ਨਿੱਜੀ ਤਕਨੀਕੀ ਸਕਿੱਲ ਯੂਨੀਵਰਸਿਟੀ ਹੈ।ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਇਸ ਦਿਨ ਨੂੰ ਸੂਬੇ ਲਈ ਇਤਿਹਾਸ ਦਿਨ ਵਜੋਂ ਦਰਸਾਇਆ ਕਿਉਂਜੋ ਉਦਯੋਗਿਕ ਖੇਤਰ ਦੇ ਪ੍ਰਮੁੱਖ ਦਿੱਗਜਾਂ ਜਿਵੇਂ ਆਈਬੀਐਮ, ਟਾਟਾ ਅਤੇ ਐਨਸਿਸ ਨੇ ਪੰਜਾਬ ਵਿੱਚ ਇੱਕ ਸਕਿੱਲ ਯੂਨੀਵਰਸਿਟੀ ਸਥਾਪਤ ਕਰਨ ਲਈ ਹੱਥ ਮਿਲਾਇਆ ਹੈ ਜੋ ਸੂਬੇ ਦੇ ਉਦਯੋਗਿਕ ਖੇਤਰ ਵਿੱਚ ਹੁਨਰ ਸਿਖਲਾਈ ਅਤੇ ਨੌਕਰੀਆਂ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗਾ। ਚੰਨੀ ਨੇ ਕਿਹਾ ਕਿ ਇਸ ਯੂਨੀਵਰਸਿਟੀ ਨੂੰ ਸਥਾਪਤ ਕਰਨ ਦਾ ਵਿਚਾਰ ਮੈਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਰਹਿੰਦੇ ਹੋਏ ਆਇਆ ਸੀ।ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਵਜੋਂ ਉਦਯੋਗਾਂ ਦੀਆਂ ਮੰਗਾਂ ਅਤੇ ਰੋਜਾਨਾ ਦੇ ਉਭਰ ਰਹੇ ਰੁਝਾਨਾਂ ਦੇ ਅਨੁਕੂਲ ਹੁਨਰ ਸਿੱਖਿਆ ਮੁਹੱਈਆ ਕਰਵਾਉਣ ‘ਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਯੂਨੀਵਰਸਿਟੀ ਰੋਜਗਾਰ ਪੈਦਾ ਕਰਨ ਦੇ ਉਦੇਸ ਦੀ ਪੂਰਤੀ ਕਰੇਗੀ ਅਤੇ ਤਿੰਨੋਂ ਉਦਯੋਗਿਕ ਕੰਪਨੀਆਂ ਯੂਨੀਵਰਸਿਟੀ ਤੋਂ ਪਾਸ ਹੋਏ ਵਿਦਿਆਰਥੀਆਂ ਨੂੰ ਨੌਕਰੀਆਂ ਪ੍ਰਦਾਨ ਕਰਨਗੀਆਂ। 

ਬਲਾਚੌਰ ਤੋਂ ਵਿਧਾਇਕ ਚੌਧਰੀ ਦਰਸਨ ਲਾਲ ਮੰਗੂਪੁਰ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਇਸ ਖੇਤਰ ਦੇ ਵਿਦਿਅਕ ਪੱਧਰ ਵਿੱਚ ਬੁਨਿਆਦੀ ਤੌਰ ‘ਤੇ ਬਦਲਾਅ ਲਿਆਵੇਗੀ।ਨੁਮਾਇੰਦਿਆਂ, ਜਿਹਨਾਂ ਵਿੱਚ ਆਈਬੀਐਮ ਤੋਂ ਹਰੀ ਰਾਮਾਸੁਬਰਾਮਨੀਅਨ, ਐਨਸਿਸ ਤੋਂ ਰਫੀਕ ਸੋਮਾਨੀ ਅਤੇ ਟਾਟਾ ਪੁਣੇ ਤੋਂ ਆਨੰਦ ਭਾਦੇ ਸ਼ਾਮਲ ਹਨ, ਨੇ ਕਿਹਾ ਕਿ ਹੁਣ ਤੱਕ ਪੰਜਾਬ ਨੂੰ ਦੇਸ਼ ਦੇ ਅੰਨਦਾਤਾ ਵਜੋਂ ਜਾਣਿਆ ਜਾਂਦਾ ਸੀ ਪਰ ਇਸ ਯੂਨੀਵਰਸਿਟੀ ਦੀ ਸਥਾਪਨਾ ਨਾਲ ਸੂਬਾ ਹੁਨਰ ਦੇ ਖੇਤਰ ਵਿੱਚ ਵੀ ਇੱਕ ਵਿਸੇਸ ਸਥਾਨ ਬਣਾਵੇਗਾ ਜੋ ਪੰਜਾਬ ਦੇ ਨੌਜਵਾਨਾਂ ਦੇ ਤਕਨੀਕੀ ਹੁਨਰ ਤੋਂ ਇਲਾਵਾ ਗਿਆਨ ਵਿੱਚ ਵੀ ਵਾਧਾ ਕਰੇਗਾ।ਇਸ ਤੋਂ ਪਹਿਲਾਂ ‘ਮਲਵਈ ਗਿੱਧੇ‘ ਦੀ ਪੇਸਕਾਰੀ ਨੇ ਦਰਸਕਾਂ ਨੂੰ ਕੀਲ ਕੇ ਰੱਖ ਦਿੱਤਾ ਅਤੇ ਮੁੱਖ ਮੰਤਰੀ ਨੇ ਇਸ ਸਾਨਦਾਰ ਪ੍ਰਦਰਸਨ ਦੀ ਵਿਸੇਸ ਤੌਰ ‘ਤੇ ਸਲਾਘਾ ਕੀਤੀ।ਇਸ ਮੌਕੇ ਮੁੱਖ ਮੰਤਰੀ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਫਾਊਂਡਰ ਪਾਰਟਨਰ ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ ਨਿਰਮਲ ਸਿੰਘ ਰਿਆਤ ਅਤੇ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਹੁਨਰ ਸਿਖਲਾਈ ਬਾਰੇ ਸਲਾਹਕਾਰ ਡਾ. ਸੰਦੀਪ ਸਿੰਘ ਕੌੜਾ ਵੀ ਹਾਜਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Shaheed Bhagat Singh Nagar , Nawanshahr , S.B.S. Nagar , Chaudhary Darshan Lal Mangupur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD