Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਪੰਜਾਬ ਸਰਕਾਰ ਦਿੱਲੀ ਦੀਆਂ ਸਰਹੱਦਾਂ ਤੋਂ ਜਿੱਤ ਕੇ ਵਾਪਸ ਮੁੜਨ ’ਤੇ ਕਿਸਾਨਾਂ ਦਾ ਕਰੇਗੀ ਸੁਆਗਤ : ਚਰਨਜੀਤ ਸਿੰਘ ਚੰਨੀ

ਮੁੱਖ ਮੰਤਰੀ ਵੱਨੋਂ ਮਾਨਸਾ ਜ਼ਿਲੇ ਦੇ ਵਿਧਾਨ ਸਭਾ ਹਲਕਿਆਂ ਦੇ ਸਰਬਪੱਖੀ ਵਿਕਾਸ ਲਈ 15-15 ਕਰੋੜ ਰੁਪਏ ਨੂੰ ਮਨਜ਼ੂਰੀ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab,  Mansa, Bikram Mofar, Amarinder Singh Raja Warring

5 Dariya News

5 Dariya News

5 Dariya News

ਮਾਨਸਾ , 10 Dec 2021

Last updated on: Dec 10, 2021, 00:00 IST

ਪੰਜਾਬ ਦੇ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦਿੱਲੀ ਸਰਹੱਦਾਂ ਤੋਂ ਜਿੱਤ ਕੇ ਮੁੜਨ ’ਤੇ ਕਿਸਾਨਾਂ ਦਾ ਸਵਾਗਤ ਕਰੇਗੀ। ਕਿਸਾਨਾਂ, ਖੇਤ ਮਜਦੂਰਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦੀ ਜਿੱਤ ਹੈ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਬੇਮਿਸਾਲ ਏਕਤਾ ਨੇ ਮੋਦੀ ਸਰਕਾਰ ਨੂੰ ਕਾਲੇ ਬਿੱਲ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ। ਸ੍ਰੀ ਚੰਨੀ ਨੇ ਕਿਹਾ ਕਿ ਕਰੀਬ ਇੱਕ ਸਾਲ ਤੋਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਦੇ ਬਾਵਜੂਦ ਭਾਜਪਾ ਆਗੂ ਹੁਣ ਕਿਸਾਨਾਂ ਦੀ ਜਿੱਤ ਤੋਂ ਸਿਆਸੀ ਲਾਹਾ ਲੈਣ ਦੀ ਫ਼ਿਰਾਕ ਵਿੱਚ ਹਨ ਅਤੇ ਇਸ ਨੂੰ ਪੰਜਾਬ ਵਿੱਚ ਚੋਣ ਕਾਰਡ ਵਜੋਂ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਆਗੂਆਂ ਨੂੰ ਇਸ ਮਹੱਤਵਪੂਰਨ ਮੁੱਦੇ ’ਤੇ ਸਿਆਸਤ ਕਰਨ ਤੋਂ ਸੁਚੇਤ ਰਹਿਣ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਦੇਸ ਦੇ ਕਿਸਾਨ ਅਤੇ ਲੋਕ ਇੱਕ ਸਾਲ ਤੋਂ ਵੱਧ ਸਮੇਂ ਤੋਂ ਉਨਾਂ ਦੇ ਸਬਰ ਦਾ ਇਮਤਿਹਾਨ ਲੈਣ ਵਾਲੀ ਮੋਦੀ ਸਰਕਾਰ ਅਤੇ ਇਸ ਦੇ ਆਗੂਆਂ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ। ਉਨਾਂ ਕਿਹਾ ਕਿ ਕਿਸਾਨਾਂ ਲਈ ਇਹ ਕੋਈ ਆਸਾਨ ਜਿੱਤ ਨਹੀਂ ਸੀ ਕਿਉਂਕਿ ਉਨਾਂ ਨੂੰ ਮੋਦੀ ਸਰਕਾਰ ਦੇ ਹੰਕਾਰ ਦੀ ਭਾਰੀ ਕੀਮਤ ਚੁਕਾਉਣੀ ਪਈ ਕਿਉਂਕਿ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਹਮੇਸਾ ਹੀ ਕਿਸਾਨਾਂ ਅਤੇ ਮਜਦੂਰਾਂ ਦੇ ਨਾਲ ਖੜੀ ਹੈ ਅਤੇ ਉਨਾਂ ਨੇ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਹੈ ਜੋ ਦੇਸ ਵਿੱਚ ਖੇਤੀਬਾੜੀ ਭਾਈਚਾਰੇ ਨੂੰ ਬਚਾਉਣ ਲਈ ਇਤਿਹਾਸਕ ਅਤੇ ਮਹਾਨ ਉਦੇਸ ਵਾਸਤੇ ਲੜ ਰਹੇ ਹਨ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਨੇ ਅੰਦੋਲਨ ਦੌਰਾਨ ਆਪਣੀ ਜਾਨ ਗਵਾਉਣ ਵਾਲੇ 350 ਦੇ ਕਰੀਬ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਅਤੇ ਵਿੱਤੀ ਸਹਾਇਤਾ ਵੀ ਦਿੱਤੀ ਹੈ ਅਤੇ ਪੰਜਾਬ ਦੇ ਬਾਕੀ ਸਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਵੀ ਜਲਦ ਹੀ ਇਹ ਸਹੂਲਤ ਦਿੱਤੀ ਜਾਵੇਗੀ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਉਨਾਂ ਦੀ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਨੂੰ ਮੁਆਵਜੇ ਵਜੋਂ 17,000 ਰੁਪਏ ਪ੍ਰਤੀ ਏਕੜ ਅਤੇ ਮਜਦੂਰਾਂ ਲਈ 10 ਫੀਸਦੀ ਵਾਧੂ ਰਾਸੀ ਮਨਜੂਰ ਕੀਤੀ ਹੈ, ਜਿਸ ਵਿੱਚੋਂ 12,000 ਰੁਪਏ ਪ੍ਰਤੀ ਏਕੜ ਪਹਿਲਾਂ ਹੀ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਜਾ ਚੁੱਕੇ ਹਨ ਅਤੇ ਬਾਕੀ 5,000 ਰੁਪਏ ਪ੍ਰਤੀ ਏਕੜ ਇੱਕ ਹਫਤੇ ਵਿੱਚ ਭੇਜ ਦਿੱਤੇ ਜਾਣਗੇ। ਉਨਾਂ ਡਿਪਟੀ ਕਮਿਸਨਰਾਂ ਨੂੰ ਕਿਸਾਨਾਂ ਅਤੇ ਨਰਮਾ ਚੁਗਣ ਵਾਲੇ ਮਜਦੂਰਾਂ ਨੂੰ ਮੁਆਵਜੇ ਦੀ ਵੰਡ ਦੀ ਪ੍ਰਕਿਰਿਆ ਵਿੱਚ ਤੇਜੀ ਲਿਆਉਣ ਦੇ ਨਿਰਦੇਸ ਦਿੱਤੇ।  

ਮੁੱਖ ਮੰਤਰੀ ਨੇ ਆਪਣਾ ਕਾਰੋਬਾਰੀ ਸਾਮਰਾਜ ਸਥਾਪਤ ਕਰਨ ਵਾਸਤੇ ਸਰਕਾਰੀ ਖਜਾਨੇ ਨੂੰ ਲੁੱਟਣ ਲਈ ਬਾਦਲਾਂ ਅਤੇ ਮਜੀਠੀਆ ਨੂੰ ਵੀ ਆੜੇ ਹੱਥੀਂ ਲਿਆ। ਉਨਾਂ ਕਿਹਾ ਕਿ ਬਾਦਲਾਂ ਅਤੇ ਮਜੀਠੀਆ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਮ ਲੋਕਾਂ ਦੀਆਂ ਮੁਸਕਲਾਂ ਵੱਲ ਧਿਆਨ ਨਾ ਦੇ ਕੇ ਅਜਿਹੇ ਮਾੜੇ ਕੰਮਾਂ ਵਿੱਚ ਖੁਦ ਨੂੰ ਸਾਮਲ ਕਰ ਲਿਆ ਹੈ।ਮੁੱਖ ਮੰਤਰੀ ਚੰਨੀ ਨੇ ਕਿਹਾ, “ਇਸ ਤਰਾਂ ਦੇ ਲੋਕ ਕਦੇ ਵੀ ਆਮ ਲੋਕਾਂ ਦੀ ਦੁਰਦਸਾ ਨੂੰ ਨਹੀਂ ਸਮਝਣਗੇ ਕਿਉਂਕਿ ਉਹ ਕੁਲੀਨ ਵਰਗ ਨਾਲ ਸਬੰਧਤ ਹਨ। ਕੁਲੀਨ ਵਰਗ ਦੀ ਕੋਈ ਜਾਤ ਜਾਂ ਧਰਮ ਨਹੀਂ ਹੁੰਦਾ ਕਿਉਂਕਿ ਉਨਾਂ ਦਾ ਇੱਕੋ ਇੱਕ ਮਨੋਰਥ ਕਿਸੇ ਵੀ ਤਰੀਕੇ ਨਾਲ ਆਪਣੀਆਂ ਜੇਬਾਂ ਭਰਨਾ ਹੁੰਦਾ ਹੈ।“ਕੈਪਟਨ ਅਮਰਿੰਦਰ ਸਿੰਘ ਦੇ ਕੁਸਾਸਨ ਬਾਰੇ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨਾਂ ਨੇ ਕਰਦਾਤਾਵਾਂ ਦੇ ਪੈਸੇ ’ਤੇ ਆਪਣੇ ਨਾਲ ਸਲਾਹਕਾਰਾਂ ਦੀ ਇੱਕ ਟੀਮ ਰੱਖੀ ਹੋਈ ਸੀ ਅਤੇ ਲੋਕਾਂ ਨੂੰ ਬੇਲੋੜਾ ਪ੍ਰੇਸਾਨ ਕਰਨ ਲਈ ਉਨਾਂ ਨੂੰ ਸੈਂਕੜੇ ਪੁਲਿਸ ਮੁਲਾਜਮਾਂ ਦੀ ਸਹੂਲਤ ਵੀ ਦਿੱਤੀ ਸੀ। ‘ਆਪ‘ ਨੂੰ ਠੱਗਾਂ ਅਤੇ ਲੁਟੇਰਿਆਂ ਦੀ ਪਾਰਟੀ ਕਰਾਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ‘ਖਾਸ ਪਾਰਟੀ‘ ਦੇ ਗੈਰ-ਪੰਜਾਬੀ ਲੋਕ ਆਪਣੇ ਚੋਣ ਮਨੋਰਥ ਨਾਲ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸਸਿ ਕਰ ਰਹੇ ਹਨ ਪਰ ਪੰਜਾਬੀ ਇਸ ਤੋਂ ਵਾਕਫ਼ ਹਨ ਅਤੇ ਇਨਾਂ ਨੂੰ ਸਬਕ ਸਿਖਾਉਣਗੇ। ਉਨਾਂ ਕਿਹਾ ਕਿ ਹਰ ਪਾਸੇ ‘ਬਾਹਰੀਆਂ‘ ਦੇ ਪੋਸਟਰ ਲਗਾ ਕੇ ਪੰਜਾਬ ‘ਤੇ ਕਬਜਾ ਕਰਨ ਦਾ ਉਨਾਂ ਦਾ ਸੁਪਨਾ ਕਦੇ ਵੀ ਹਕੀਕਤ ਵਿੱਚ ਨਹੀਂ ਬਦਲੇਗਾ ਕਿਉਂਕਿ ਪੰਜਾਬ ਵਾਸੀ ਇਨਾਂ ਕਾਲੇ ਦਿਲਾਂ ਵਾਲੇ ਕਾਲੇ ਅੰਗਰੇਜਾਂ ਨੂੰ ਪੰਜਾਬ ਤੋਂ ਬਾਹਰ ਸੁੱਟ ਦੇਣਗੇ। ਉਨਾਂ ਕਿਹਾ ਕਿ ‘ਆਪ‘ ਦੇ ਇਹ ‘ਬਾਹਰਲੇ‘ ਪੰਜਾਬ ਦੇ ਕਿਸੇ ਵੀ ਆਗੂ ਨੂੰ ਆਪਣੇ ਪੋਸਟਰਾਂ ਅਤੇ ਹੋਰਡਿੰਗਾਂ ‘ਤੇ ਵੀ ਥਾਂ ਨਹੀਂ ਦੇ ਰਹੇ ਹਨ, ਜਿਸ ਨਾਲ ਉਨਾਂ ਦੇ ਲੁਕਵੇਂ ਏਜੰਡੇ ਦੀ ਪੋਲ ਖੁੱਲ ਗਈ ਹੈ।

ਇਸ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਵੇਂ ਉਨਾਂ ਦੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਦੀਆਂ ਮੁਸਕਲਾਂ ਦੇ ਹੱਲ ਲਈ ਪੂਰੀ ਖੁੱਲ ਦਿੱਤੀ ਸੀ ਪਰ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਦੇ ਬਾਵਜੂਦ ਉਨਾਂ ਨੇ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ। ਰਾਜਾ ਵੜਿੰਗ ਨੇ ਕਿਹਾ ਕਿ ਹੁਣ ਸਾਡਾ ਕੈਪਟਨ ਬਦਲ ਗਿਆ ਹੈ ਅਤੇ ਸਾਡੇ ਨਵੇਂ ਮੁੱਖ ਮੰਤਰੀ ਚੰਨੀ ਨੇ ਕੁਝ ਮਹੀਨਿਆਂ ਦੇ ਅੰਦਰ-ਅੰਦਰ ਵਾਅਦਿਆਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਹਨ। ਕਈ ਵਾਅਦੇ ਜਿਵੇਂ ਕਿ ਬਿਜਲੀ ਦੀਆਂ ਸਸਤੀਆਂ ਦਰਾਂ, ਪਾਣੀ ਅਤੇ ਬਿਜਲੀ ਦੇ ਬਿੱਲਾਂ ਨੂੰ ਮੁਆਫ ਕਰਨਾ ਅਤੇ ਰੇਤਾ-ਬੱਜਰੀ ਦੇ ਰੇਟਾਂ ਨੂੰ ਘਟਾਉਣਾ ਸਿਰਫ 70 ਦਿਨਾਂ ਵਿੱਚ ਪੂਰਾ ਕਰ ਦਿੱਤਾ ਗਿਆ ਹੈ। ਪ੍ਰਸਿੱਧ ਗਾਇਕ ਅਤੇ ਕਾਂਗਰਸੀ ਆਗੂ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਅਤੇ ਵਿਧਾਇਕ ਨਾਜਰ ਸਿੰਘ ਮਾਨਸਾਹੀਆ ਨੇ ਵੀ ਮੁੱਖ ਮੰਤਰੀ ਚੰਨੀ ਦੇ ਯਤਨਾਂ ਦੀ ਸਲਾਘਾ ਕੀਤੀ ਅਤੇ ਮਾਨਸਾ ਜਲਿੇ ਦੇ ਵਿਕਾਸ ਕਾਰਜਾਂ ਲਈ ਲੋੜੀਂਦੀਆਂ ਗਰਾਂਟਾਂ ਮਨਜੂਰ ਕਰਨ ਲਈ ਉਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਜੈਤੋ ਤੋਂ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਅਤੇ ਨਾਭਾ ਤੋਂ ਅਕਾਲੀ ਆਗੂ ਮੱਖਣ ਸਿੰਘ ਲਾਲਕਾ ਦਾ ਵੀ ਪਾਰਟੀ ਵਿੱਚ ਸਵਾਗਤ ਕੀਤਾ। ਮੁੱਖ ਮੰਤਰੀ ਨੇ ਲਾਭਪਾਤਰੀਆਂ ਨੂੰ 5-5 ਮਰਲੇ ਦੇ ਪਲਾਟ ਦੇ ਸਨਦ ਵੀ ਵੰਡੇ।ਮਾਨਸਾ ਜ਼ਿਲੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨਾਂ ਨੇ ਪਹਿਲਾਂ ਹੀ ਮਾਨਸਾ ਦੇ ਹਰੇਕ ਹਲਕੇ ਲਈ 15 ਕਰੋੜ ਰੁਪਏ ਦੀ ਰਾਸੀ ਮਨਜੂਰ ਕੀਤੀ ਹੈ। ਮੁੱਖ ਮੰਤਰੀ ਚੰਨੀ ਨੇ ਭਿੱਖੀ ਕਸਬੇ ਨੂੰ ਸਬ-ਡਿਵੀਜਨ ਦਾ ਦਰਜਾ ਦੇਣ ਅਤੇ ਸਿਵਲ ਹਸਪਤਾਲ ਮਾਨਸਾ ਨੂੰ ਅਪਗ੍ਰੇਡ ਕਰਨ, ਸੀਵਰੇਜ ਪ੍ਰੋਜੈਕਟ ਅਤੇ ਸਥਾਨਕ ਸਰਕਾਰੀ ਕਾਲਜ ਵਿੱਚ ਪੋਸਟ ਗ੍ਰੈਜੂਏਟ ਕੋਰਸ ਸੁਰੂ ਕਰਨ ਦਾ ਵੀ ਐਲਾਨ ਕੀਤਾ।ਇਸ ਮੌਕੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਜਲਿਾ ਪ੍ਰਧਾਨ ਮੰਜੂ ਬਾਂਸਲ, ਇੰਚਾਰਜ ਬੁਢਲਾਡਾ ਮੰਜੂ ਭੱਟੀ, ਚੇਅਰਮੈਨ ਜਲਿਾ ਪ੍ਰੀਸਦ ਬਿਕਰਮ ਮੋਫਰ, ਮੈਂਬਰ ਜਲਿਾ ਪ੍ਰੀਸਦ ਅਰਸਦੀਪ ਗੱਗੋਵਾਲ, ਯੂਥ ਆਗੂ ਗੁਰਪ੍ਰੀਤ ਵਿੱਕੀ, ਵਾਈਸ ਚੇਅਰਮੈਨ ਰਾਮ ਸਿੰਘ ਸਰਦੂਲਗੜ, ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ ਭਾਈਕੇ ਅਤੇ ਜਲਿਾ ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰ ਚਾਹਲ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Mansa , Bikram Mofar , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD