Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਪਿੱਟ ਹੈੱਡ (ਖੱਡ) ਤੇ 5.50 ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਮਿਲੇਗੀ ਰੇਤਾਂ-ਡਿਪਟੀ ਕਮਿਸ਼ਨਰ

ਪਿੱਟ ਹੈੱਡ ਤੋਂ ਵੱਖ-ਵੱਖ ਥਾਵਾਂ ਤੱਕ ਰੇਤਾਂ ਪਹੁੰਚਾਉਣ ਲਈ ਕਿਲੋਮੀਟਰਜ਼ ਦੇ ਹਿਸਾਬ ਨਾਲ ਖਰਚੇ ਸਮੇਤ ਲਿਸਟ ਕੀਤੀ ਗਈ ਹੈ ਜਾਰੀ

Web Admin

Web Admin

5 Dariya News

ਫਿਰੋਜ਼ਪੁਰ , 11 Dec 2021

Last updated on: Dec 11, 2021, 00:00 IST

ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੇਤਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੱਟ ਹੈੱਡ ਤੋਂ 5.50 ਰੁਪਏ ਪ੍ਰਤੀ ਘਣ ਫੁੱਟ ਦੇਣ ਨੂੰ ਯਕੀਨੀ ਬਣਾਉਣ ਸਬੰਧੀ ਕੀਤੀ ਗਈ ਬੈਠਕ ਦੌਰਾਨ ਸਬੰਧਿਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਨਿਰਧਾਰਿਤ ਰੇਟਾਂ ਤੋਂ ਵੱਧ ਰੇਤ ਵੇਚਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਐੱਸਐੱਸਪੀ ਹਰਮਨਦੀਪ ਸਿੰਘ ਹੰਸ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਸੰਸਥਾਵਾਂ, ਵਿਭਾਗਾਂ, ਟਰੱਕ ਯੂਨੀਅਨਾਂ, ਰੇਤਾਂ ਵੇਚਣ ਵਾਲਿਆਂ ਰਿਟੇਲਰਾਂ ਦੀਆਂ ਮੁਸ਼ਕਲਾਂ ਸੁਣਨ ਤੋਂ ਬਾਅਦ ਦੱਸਿਆ ਕਿ ਮਾਰਕਿਟ ਵਿੱਚ ਰੇਤਾਂ ਨੂੰ ਕੰਟਰੋਲ ਕਰਨ ਦੇ ਲਈ ਜ਼ਿਲ੍ਹੇ ਨੂੰ ਵੱਖ-ਵੱਖ ਭਾਗਾਂ ਵਿੱਚ ਵੰਡਿਆ ਗਿਆ ਹੈ। ਜ਼ਿਲ੍ਹੇ ਵਿੱਚ 5 ਮਨਜ਼ੂਰਸ਼ੁਦਾ ਖੱਡਾਂ ਬੰਡਾਲਾ, ਮਮਦੋਟ, ਚਾਂਬ, ਬਹਿਕ ਗੁਜਰਾਂ ਅਤੇ ਗੱਟਾ ਬਾਦਸ਼ਾਹ ਵਿਖੇ ਸਥਿਤ ਹਨ। ਇਨ੍ਹਾਂ ਖੱਡਾਂ ਤੋਂ ਰੇਟ ਪਹੁੰਚਾਉਣ ਵਾਲੀ ਜਗ੍ਹਾਂ ਨੂੰ ਕਿਲੋਮੀਟਰਜ਼ ਦੇ ਹਿਸਾਬ ਨਾਲ ਵੰਡ ਕੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਰੇਟ ਨਿਸਚਿਤ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਖੱਡਾਂ ਤੋਂ ਰੇਤਾਂ ਦੇ 5.50 ਰੁਪਏ ਪ੍ਰਤੀ ਘਣ ਫੁੱਟ ਦੇ ਰੇਟਾਂ ਵਿੱਚ ਜੀਐੱਸਟੀ, ਡਰਾਇਵਰ ਚਾਰਜਿਸ, ਪ੍ਰਦੂਸ਼ਣ ਦਾ ਖਰਚਾ ਸਮੇਤ ਹੋਰ ਖਰਚਿਆਂ ਨੂੰ ਮਿਲਾ ਕੇ ਵੱਧ ਤੋਂ ਵੱਧ 11 ਰੁਪਏ ਪ੍ਰਤੀ ਘਣ ਫੁੱਟ ਤੋਂ ਲੈ ਕੇ 18 ਰੁਪਏ ਪ੍ਰਤੀ ਘਣ ਫੁੱਟ ਤੋਂ ਵੱਧ ਨਹੀਂ ਹੋਣਾ ਚਾਹੀਦਾ।ਉਨ੍ਹਾਂ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸੇ ਨੂੰ ਬੰਡਾਲਾ ਖੱਡ ਤੋਂ ਫਿਰੋਜ਼ਪੁਰ ਛਾਉਣੀ ਤੱਕ ਰੇਤ ਦੀ ਸਪਲਾਈ ਚਾਹੀਦੀ ਹੈ ਤਾਂ ਉਸ ਨੂੰ ਸਾਰੇ ਖਰਚੇ ਪਾ ਕੇ 12 ਰੁਪਏ ਪ੍ਰਤੀ ਘਣ ਫੁੱਟ ਦੇਣਾ ਹੋਵੇਗਾ। ਇਸੇ ਤਰ੍ਹਾਂ ਬੰਡਾਲਾ ਖੱਡ ਤੋਂ ਫਿਰੋਜ਼ਪੁਰ ਸ਼ਹਿਰ ਤੱਕ 12 ਰੁਪਏ, ਮੱਲਾਂਵਾਲਾ ਤੱਕ 11 ਰੁਪਏ, ਜ਼ੀਰਾ ਤੱਕ 12 ਰੁਪਏ, ਮਖੂ ਤੱਕ 12 ਰੁਪਏ, ਤਲਵੰਡੀ ਭਾਈ ਤੇ ਘੱਲਖੁਰਦ ਤੱਕ 13 ਰੁਪਏ, ਮਮਦੋਟ ਤੱਕ 14 ਰੁਪਏ ਅਤੇ ਗੁਰੂਹਰਸਹਾਏ ਤੱਕ 15 ਰੁਪਏ ਪ੍ਰਤੀ ਘਣ ਫੁੱਟ ਰੇਤਾਂ ਦੀ ਪਹੁੰਚ ਮਿਲੇਗੀ। 

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਖੱਡ ਮਮਦੋਟ ਤੋਂ ਫਿਰੋਜ਼ਪੁਰ ਛਾਉਣੀ ਤੇ ਸਹਿਰ ਤੱਕ 12 ਰੁਪਏ, ਮੱਲਾਂਵਾਲਾ ਤੱਕ 14 ਰੁਪਏ, ਜ਼ੀਰਾ ਤੇ ਮਖੂ ਤੱਕ 15 ਰੁਪਏ, ਤਲਵੰਡੀ ਭਾਈ ਤੇ ਘੱਲਖੁਰਦ ਤੱਕ 14 ਰੁਪਏ, ਮਮਦੋਟ ਤੱਕ 11 ਰੁਪਏ ਅਤੇ ਗੁਰੂਹਰਸਹਾਏ ਤੱਕ 13 ਰੁਪਏ ਪ੍ਰਤੀ ਘਣ ਫੁੱਟ ਰੇਤਾਂ ਦੀ ਪਹੁੰਚਾਈ ਮਿਲੇਗੀ। ਇਸੇ ਤਰ੍ਹਾਂ ਖੱਡ ਚਾਂਬ ਤੋਂ ਫਿਰੋਜ਼ਪੁਰ ਸ਼ਹਿਰ ਤੇ ਛਾਉਣੀ ਤੱਕ 14 ਰੁਪਏ, ਮੱਲਾਂਵਾਲਾ ਤੱਕ 12 ਰੁਪਏ, ਜ਼ੀਰਾ ਤੇ ਮਖੂ ਤੱਕ 11 ਰੁਪਏ, ਤਲਵੰਡੀ ਭਾਈ ਤੱਕ 12 ਰੁਪਏ, ਘੱਲਖੁਰਦ ਤੱਕ 13 ਰੁਪਏ, ਮਮਦੋਟ ਤੱਕ 16 ਅਤੇ ਗੁਰੂਹਰਸਹਾਏ ਤੱਕ 17 ਰੁਪਏ ਰੇਤ ਪ੍ਰਤੀ ਘਣ ਫੁੱਟ ਪਹੁੰਚਾਈ ਮਿਲੇਗੀ। ਇਸੇ ਤਰ੍ਹਾਂ ਬਹਿਕ ਗੁੱਜਰਾਂ ਖੱਡ ਤੋਂ ਫਿਰੋਜ਼ਪੁਰ ਛਾਉਣੀ ਤੱਕ 14 ਰੁਪਏ, ਫਿਰੋਜ਼ਪੁਰ ਸ਼ਹਿਰ ਤੱਕ 13 ਰੁਪਏ, ਮੱਲਾਂਵਾਲਾ ਤੱਕ 12 ਰੁਪਏ, ਜ਼ੀਰਾ ਤੇ ਮਖੂ 11 ਰੁਪਏ, ਤਲਵੰਡੀ ਭਾਈ 12 ਰੁਪਏ, ਘੱਲਖੁਰਦ ਤੱਕ 13, ਮਮਦੋਟ ਤੱਕ 15 ਅਤੇ ਗੁਰੂਹਰਸਹਾਏ ਤੱਕ 16 ਰੁਪਏ ਪ੍ਰਤੀ ਘਣ ਫੁੱਟ ਰੇਤਾਂ ਦੀ ਪਹੁੰਚਾਈ ਮਿਲੇਗੀ।  ਇਸੇ ਤਰ੍ਹਾਂ ਗੱਟਾਂ ਬਾਦਸ਼ਾਹ ਤੋਂ ਫਿਰੋਜ਼ਪੁਰ ਛਾਉਣੀ ਤੱਕ 14 ਰੁਪਏ, ਫਿਰੋਜ਼ਪੁਰ ਸ਼ਹਿਰ ਤੱਕ 13 ਰੁਪਏ, ਮੱਲਾਂਵਾਲਾ ਤੇ ਜ਼ੀਰਾ ਤੱਕ 12 ਰੁਪਏ, ਮਖੂ ਤੱਕ 11 ਰੁਪਏ, ਤਲਵੰਡੀ ਭਾਈ ਤੱਕ 13, ਘੱਲਖੁਰਦ ਤੱਕ 14, ਮਮਦੋਟ ਤੱਕ 15 ਅਤੇ ਗੁਰੂਹਰਸਹਾਏ ਤੱਕ 18 ਰੁਪਏ ਪ੍ਰਤੀ ਘਣ ਫੁੱਟ ਰੇਤਾਂ ਦੀ ਪਹੁੰਚ ਮਿਲੇਗੀ।ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਰੇਟਾਂ ਤੋਂ ਵੱਧ ਕੋਈ ਵੀ ਵਿਅਕਤੀ ਜੇਕਰ ਰੇਤਾਂ ਵੇਚਦਾ ਪਾਇਆ ਗਿਆਂ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਜੋ ਵਿਅਕਤੀ ਨਾਜਾਇਜ਼ ਮਾਇਨਿੰਗ ਜਾਂ ਵੱਧ ਰੇਟਾਂ ਦੀ ਸੂਚਨਾ ਪੁਖਤਾ ਸਬੂਤਾਂ ਨਾਲ ਸਰਕਾਰ ਨੂੰ ਦੇਵੇਗਾਂ ਉਸ ਨੂੰ ਇਨਾਮ ਵੀ ਦਿੱਤਾ ਜਾਵੇਗਾ ਤਾਂ ਜੋ ਗੈਰ ਕਾਨੂੰਨੀ ਮਾਇਨਿੰਗ ਨੂੰ ਬੰਦ ਕਰਨਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਪਿੱਟ ਹੈੱਡ ਤੇ ਸੀਸੀਟੀਵੀ ਕੈਮਰੇ ਲਗਾ ਕੇ ਆਨਲਾਈਨ ਕਰਨ, ਬਾਊਂਡਰੀ ਪਿੱਲਰ ਲਗਾਉਣ ਤੇ ਖੱਡ ਸਬੰਧੀ ਜਾਣਕਾਰੀ ਅਤੇ ਰੇਤਾਂ ਦਾ ਰੇਟ ਦਰਸਾਉਂਦਾ ਬੋਰਡ ਸਬੰਧਿਤ ਅਧਿਕਾਰੀਆਂ ਨੂੰ ਲਗਾਉਣ ਦੇ ਨਿਰਦੇਸ਼ ਵੀ ਦਿੱਤੇ। 

 

Tags: DC Ferozepur , Deputy Commissioner Ferozepur , Ferozepur , Davinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD