Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਓ ਪੀ ਸੋਨੀ ਵੱਲੋਂ ਓਮੀਕਰੋਨ ਦੇ ਮੱਦੇਨਜਰ ਲੋਕਾਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ

ਸੂਬੇ ਦੀ 80 ਫ਼ੀਸਦੀ ਆਬਾਦੀ ਨੂੰ ਪਹਿਲੀ ਅਤੇ 38 ਫ਼ੀਸਦੀ ਨੂੰ ਦੂਜੀ ਖੁਰਾਕ ਲੱਗੀ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 11 Dec 2021

ਉਪ ਮੁੱਖ ਮੰਤਰੀ ਓ ਪੀ ਸੋਨੀ ਨੇ ਸੂਬੇ ਦੇ ਲੋਕਾਂ ਨੂੰ ਕੋਵਿਡ ਦੇ ਨਵੇਂ ਰੂਪ ਓਮੀਕਰੋਨ ਤੋਂ ਹੋਣ ਵਾਲੇ ਸੰਭਾਵੀ ਇਨਫੈਕਸ਼ਨ ਤੋਂ ਆਪਣੇ ਆਪ ਨੂੰ ਬਚਾਉਣ ਲਈ ਕਿਸੇ ਵੀ ਕਿਸਮ ਦੀ ਢਿੱਲ-ਮੱਠ ਦਿਖਾਏ ਬਿਨਾਂ ਜਲਦ ਤੋਂ ਜਲਦ ਆਪਣਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ। ਬਚਤ ਭਵਨ ਵਿਖੇ ਭਾਟੀਆ ਬਰਾਦਰੀ ਵੱਲੋਂ ਕਰਵਾਏ ਰਾਸ਼ਨ ਵੰਡ ਸਮਾਗਮ ਮੌਕੇ ਬੋਲਦੇ ਸ੍ਰੀ ਸੋਨੀ ਨੇ ਕਿਹਾ ਕਿ ਸਿਹਤ ਦੀ ਸਲਾਮਤੀ ਲਈ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਇਸ ਲਈ ਲੋਕ ਸਿਹਤ ਵਿਭਾਗ ਦਾ ਸਾਥ ਦੇਣ,  ਤਾਂ ਜੋ ਸੂਬਾ ਭਰ ਵਿੱਚ ਸਾਰੇ ਯੋਗ ਵਿਅਕਤੀਆਂ ਦਾ ਜਲਦ ਤੋਂ ਜਲਦ ਟੀਕਾਕਰਨ ਕੀਤਾ ਜਾ ਸਕੇ।ਉਨ੍ਹਾਂ ਦੱਸਿਆ ਕਿ ਕੁੱਲ 2.46 ਕਰੋੜ ਯੋਗ ਆਬਾਦੀ ਵਿੱਚੋਂ 1.66 ਕਰੋੜ (80 ਫ਼ੀਸਦੀ) ਨੂੰ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਲਗਭਗ 38 ਫ਼ੀਸਦੀ ਭਾਵ 79.87 ਲੱਖ ਆਬਾਦੀ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋਲ ਮੌਜੂਦਾ ਸਮੇਂ 46 ਲੱਖ ਖੁਰਾਕਾਂ ਦਾ ਸਟਾਕ ਹੈ ਅਤੇ ਮੈਡੀਕਲ/ਪੈਰਾ ਮੈਡੀਕਲ ਟੀਮਾਂ ਬਾਕੀ ਰਹਿੰਦੀ ਆਬਾਦੀ ਨੂੰ ਕਵਰ ਕਰਨ ਲਈ ਟੀਕਾਕਰਨ ਦੀ ਮੁਹਿੰਮ ਵਿੱਚ ਸਰਗਰਮੀ ਨਾਲ ਲੱਗੀਆਂ ਹੋਈਆਂ ਹਨ। ਇਸ ਤੋਂ ਇਲਾਵਾ ਕਰੋਨਾ ਕੇਸਾਂ ਦਾ ਪਤਾ ਲਗਾਉਣ ਲਈ ਰੋਜਾਨਾ 30,000 ਦੇ ਕਰੀਬ ਟੈਸਟ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਵਿਭਾਗ ਨਵੇਂ ਰੂਪ ਦੇ ਫੈਲਣ ਦੀ ਕਿਸੇ ਵੀ ਸੰਭਾਵਨਾ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। 

ਵਿਭਾਗ ਵੱਲੋਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਸਾਜ਼ੋ-ਸਾਮਾਨ ਖਰੀਦਿਆ ਗਿਆ ਹੈ ਜਿਸ ਵਿੱਚ 12 ਲੱਖ ਰੈਪਿਡ ਐਂਟੀਜੇਨ ਕਿੱਟਾਂ, 17 ਲੱਖ ਵੀਟੀਐਮ ਟੈਸਟ ਕਿੱਟਾਂ, 20 ਜਲਿ੍ਹਆਂ ਲਈ ਆਰਟੀਪੀਸੀਆਰ ਲੈਬਾਂ, ਪੈਡੀਐਟਿ੍ਰਕ ਐਲ2 (790) ਅਤੇ ਐਲ 3 (324) ਬੈੱਡਾਂ ਤੋਂ ਇਲਾਵਾ ਬਾਲਗ ਐਲ 2 (3500) ਅਤੇ ਐਲ 3 (142) ਬੈੱਡ ਅਤੇ ਕੋਵਿਡ ਮਰੀਜਾਂ ਲਈ ਦਵਾਈਆਂ ਦਾ ਢੁਕਵਾਂ ਸਟਾਕ ਸ਼ਾਮਲ ਹੈ।ਨਵੇਂ ਰੂਪ ਕਾਰਨ ਪੈਦਾ ਹੋਣ ਵਾਲੀ ਸੰਭਾਵੀ ਲਹਿਰ ਨਾਲ ਨਜਿੱਠਣ ਲਈ ਹੁਣ ਤੱਕ ਕੀਤੇ ਗਏ ਪ੍ਰਬੰਧਾਂ ‘ਤੇ ਤਸੱਲੀ ਜਾਹਰ ਕਰਦਿਆਂ ਉਪ ਮੁੱਖ ਮੰਤਰੀ ਨੇ ਸਪੱਸਟ ਤੌਰ ‘ਤੇ ਕਿਹਾ ਕਿ ਭਾਵੇਂ ਸੂਬੇ ਵਿੱਚ ਓਮੀਕਰੋਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ, ਇਸ ਲਈ ਅਸੀਂ ਇਸ ਸਬੰਧੀ ਕਿਸੇ ਵੀ ਢਿੱਲ ਨੂੰ ਸਹਿਣ ਨਹੀਂ ਕਰ ਸਕਦੇ। ਉਨ੍ਹਾਂ ਭਾਟੀਆ ਬਰਾਦਰੀ ਵੱਲੋਂ ਲੋਕ ਭਲਾਈ ਦੇ ਕੀਤੇ ਜਾ ਰਹੇ ਕੰਮਾਂ ਦੀ ਸਰਾਹਨਾ ਕੀਤੀ।ਲੰਮੇਂ ਸਮੇਂ ਤੋਂ ਲੋੜਵੰਦ ਪਰਿਵਾਰਾਂ ਦੀ ਸੇਵਾ ਕਰਦੇ ਆ ਰਹੇ ਭਾਟੀਆ ਵੈਲਫੇਅਰ ਆਰਗੋਨਾਈਜੇਸ਼ਨ ਦੇ ਪ੍ਰਧਾਨ ਅਸ਼ੋਕ ਭਾਟੀਆ ਦੀ ਅਗਵਾਈ ਵਿੱਚ 120 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਸ੍ਰੀ ਸੋਨੀ ਨੇ ਭਾਟੀਆ ਭਲਾਈ ਸੰਸਥਾ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਭਾਟੀਆ ਭਲਾਈ ਸੰਸਥਾ ਵਲੋਂ ਸ੍ਰੀ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਉਪ ਪ੍ਰਧਾਨ ਜਤਿੰਦਰ ਸਿੰਘ ਮੋਤੀ ਭਾਟੀਆ, ਪ੍ਰੈਸ ਸਕੱਤਰ ਗਿੰਨੀ ਭਾਟੀਆ, ਜਨਰਲ ਸੈਕਟਰੀ ਕੰਵਲਜੀਤ ਸਿੰਘ ਭਾਟੀਆ, ਪਰਮਜੀਤ ਸਿੰਘ ਚੋਪੜਾ, ਰਾਕੇਸ਼ ਭਾਟੀਆ ਵਿੱਤ ਸਕੱਤਰ, ਬਚਿੱਤਰ ਸਿੰਘ ਭਾਟੀਆ ਸੀਨੀਅਰ ਮੀਤ ਪ੍ਰਧਾਨ, ਸੁਰਿੰਦਰ ਭਾਟੀਆ ਮੀਤ ਪ੍ਰਧਾਨ, ਗਿੰਨੀ ਭਾਟੀਆ, ਸੰਜੀਵ ਭਾਟੀਆ ਸੀਨੀਅਰ ਮੀਤ ਪ੍ਰਧਾਨ, ਗਗਨ ਭਾਟੀਆ ਸੀਨੀਅਰ ਮੀਤ ਪ੍ਰਧਾਨ, ਵਿਜੇ ਕੁਮਾਰ ਭਾਟੀਆ, ਹਰੀ ਕਿ੍ਰਸ਼ਨ ਭਾਟੀਆ, ਸ਼ਾਮ ਸੁੰਦਰ ਭਾਟੀਆ ਆਦਿ ਹਾਜਰ ਸਨ।   

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD