Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਮਾਜ ਦੇ ਦਬੇ ਕੁਚਲੇ ਲੋਕਾਂ ਨੂੰ ਉਚਾ ਚੁੱਕ ਕੇ ਹੀ ਸਮਾਜਿਕ ਵਿਕਾਸ ਸੰਭਵ ਹੈ : ਡਾ: ਰਾਜ ਕੁਮਾਰ ਵੇਰਕਾ

ਮਾਪਿਆਂ ਦਾ ਸਾਥ ਦੁਨੀਆਂ ਦੀ ਸਭ ਤੋਂ ਵੱਡੀ ਦੇਣ

Raj Kumar Verka, Congress, Punjab Congress, Dr. Raj Kumar Verka

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ/ਫ਼ਤਹਿਗੜ੍ਹ ਸਾਹਿਬ , 11 Dec 2021

Last updated on: Dec 11, 2021, 00:00 IST

ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਡਾ: ਰਾਜ ਕੁਮਾਰ ਵੇਰਕਾ ਨੇ ਅੱਜ ਇਥੇ ਦੇਸ਼ ਭਗਤ ਯੂਨੀਵਰਸਿਟੀ ਦੀ ਵਿਸ਼ੇਸ਼ ਕਾਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਬਣੇ ਕੌਮੀ ਕਮਿਸ਼ਨ ਦੇ ਵਾਈਸ ਚੇਅਰਮੈਨ ਰਹਿੰਦਿਆਂ ਉਨ੍ਹਾਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਨ ਸਮੇਂ ਮਹਿਸੂਸ ਕੀਤਾ ਕਿ ਸਮਾਜ ਦੇ ਦਬੇ ਕੁਚਲੇ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਬਹੁਤ ਮਿਹਨਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਵਿਕਾਸ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਹਰੇਕ ਵਰਗ ਦਾ ਵਿਕਾਸ ਕੀਤਾ ਜਾਵੇ। ਇਥੇ ਵਰਨਣਯੋਗ ਹੈ ਕਿ ਡਾ: ਵੇਰਕਾ ਵੱਲੋਂ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਬਦਲੇ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਉਨ੍ਹਾਂ ਨੂੰ ਡਾਕਟਰੇਟ ਦੀ ਆਨਰੇਰੀ ਡਿਗਰੀ ਪ੍ਰਦਾਨ ਕੀਤੀ ਗਈ।ਡਾ: ਵੇਰਕਾ ਨੇ ਕਿਹਾ ਕਿ ਭਰੂਣ ਹੱਤਿਆ ਮਾਨਵਤਾ ਲਈ ਸ਼ਰਮਨਾਕ ਗੱਲ ਹੈ ਕਿਉਂਕਿ ਅੱਜ ਜਦੋਂ ਔਰਤਾਂ ਹਰੇਕ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਮਾਰ ਰਹੀਆਂ ਹਨ ਉਸ ਸਮੇਂ ਕੁਝ ਸੌੜੀ ਸੋਚ ਦੇ ਵਿਅਕਤੀਆਂ ਵੱਲੋਂ ਆਪਣੀ ਝੂਠੀ ਸ਼ਾਨ ਵਿਖਾਉਣ ਲਈ ਲੜਕੀਆਂ ਨੂੰ ਕੁੱਖਾਂ ਵਿੱਚ ਹੀ ਮਾਰਨ ਵਰਗੀਆਂ ਸ਼ਰਮਸ਼ਾਰ ਕਰਨ ਵਾਲੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ।

ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਜਿਸ ਨੇ ਦੁਨੀਆਂ ਨੂੰ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਦਿੱਤਾ ਅਤੇ ਉਸ ਦੇਸ਼ ਵਿੱਚ ਅਜਿਹੀਆਂ ਘਟਨਾਵਾਂ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਔਰਤਾਂ ਨੂੱ ਮਰਦਾਂ ਵਾਂਗ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਜੋ ਸਾਡਾ ਦੇਸ਼ ਇੱਕ ਖੁਸ਼ਹਾਲ ਦੇਸ਼ ਬਣ ਸਕੇ।ਅਜੋਕੇ ਸਮੇਂ ਅੰਦਰ ਬਜੁਰਗਾਂ ਨੂੰ ਬ੍ਰਿਧ ਆਸ਼ਰਮ ਭੇਜੇ ਜਾਣ ਦੇ ਰੁਝਾਨ ਬਾਰੇ ਬੋਲਦਿਆਂ ਡਾ: ਵੇਰਕਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਤਰੱਕੀ ਵਿੱਚ ਮਾਪਿਆਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ ਅਤੇ ਮਾਪਿਆਂ ਦਾ ਸਾਥ ਜਿੰਦਗੀ ਵਿੱਚ ਸਭ ਤੋਂ ਅਹਿਮ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮਾਂ ਜਿਉਂਦੀ ਰਹਿੰਦੀ ਹੈ ਵਿਅਕਤੀ ਇੱਕ ਬੱਚੇ ਵਾਂਗ ਹੀ ਵਿਚਰਦਾ ਹੈ। ਪ੍ਰੰਤੂ ਅਜੋਕੇ ਸਮੇਂ ਅੰਦਰ ਮਾਂ-ਬਾਪ ਦੀ ਕਦਰ ਨਾ ਕਰਨ ਵਰਗੀਆਂ ਲਾਹਣਤਾਂ ਮਾਨਵਤਾ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਅੱਜ ਹਰੇਕ ਵਿਅਕਤੀ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਉਹ ਆਪਣੇ ਮਾਪਿਆਂ ਦਾ ਹਰ ਕਦਮ ’ਤੇ ਸਾਥ ਦੇਣਗੇ ਅਤੇ ਮਾਪਿਆਂ ਨੂੰ ਕਦੇ ਵੀ ਇਕੱਲੇਪਣ ਦਾ ਅਹਿਸਾਸ ਨਹੀਂ ਕਰਨ ਦੇਣਗੇ। ਉਨ੍ਹਾਂ ਕਿਹਾ ਕਿ ਮਾਪੇ ਆਪਣੀ ਪੂਰੀ ਉਮਰ ਦੀ ਕਮਾਈ ਆਪਣੇ ਬੱਚੇ ਦੀ ਵਿਕਾਸ ਲਈ ਖਰਚ ਕਰ ਦਿੰਦੇ ਹਨ ਇਸ ਲਈ ਬੱਚਿਆਂ ਦਾ ਵੀ ਫਰਜ਼ ਬਣਦਾ ਹੈ ਕ‌ਿ ਉਹ ਹਰੇਕ ਦੁੱਖ ਸੁੱਖ ਦੀ ਘੜੀ ਵਿੱਚ ਆਪਣੇ ਮਾਪਿਆਂ ਦੇ ਨਾਲ ਰਹਿਣ। ਉਨ੍ਹਾਂ ਇਹ ਵੀ ਕਿਹਾ ਕਿ ਰਿਸ਼ਤਿਆਂ ਵਿੱਚ ਵਿਸ਼ਵਾਸ ਵਧਾ ਕੇ ਹੀ ਮਾਨਵਤਾ ਦੀ ਤਰੱਕੀ ਹੋ ਸਕਦੀ ਹੈ।ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਕੁਲਪਤੀ ਡਾ: ਜ਼ੋਰਾ ਸਿੰਘ ਮਾਨ ਨੇ ਡਾ: ਵੇਰਕਾ ਨੂੰ ਡਾਕਟਰੇਟ ਦੀ ਆਨਰੇਰੀ ਡਿਗਰੀ ਪ੍ਰਦਾਨ ਕੀਤੀ। ਇਸ ਮੌਕੇ ਯੂਨੀਵਰਸਿਟੀ ਵੱਲੋਂ ਭਾਰਤੀ ਹਾਕੀ ਟੀਮ ਦੇ ਕਪਤਾਨ ਰਾਜਪਾਲ ਸਿੰਘ ਨੂੰ ਖੇਡਾਂ ਦੇ ਖੇਤਰ ਵਿੱਚ ਵਿਲੱਖਣ ਯੋਗਦਾਨ ਦੇਣ ਬਦਲੇ ਸਨਮਾਨਤ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਪ੍ਰੋ: ਚਾਂਸਲਰ ਡਾ: ਤੇਜਿੰਦਰ ਕੌਰ, ਡਾ: ਹਰਦੇਵ ਸਿੰਘ, ਡਾ: ਸ਼ਾਲਿਨੀ ਗੁਪਤਾ, ਡਾ: ਸੰਜੀਵ ਕਾਲੀਆ, ਡਾ: ਹਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਸਟਾਫ ਮੈਂਬਰ ਮੌਜੂਦ ਸਨ।.

 

Tags: Raj Kumar Verka , Congress , Punjab Congress , Dr. Raj Kumar Verka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD