Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਲਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵੱਲੋਂ ਸਹਿਕਾਰੀ ਖੰਡ ਮਿੱਲ ਦੇ 36ਵੇਂ ਪਿੜਾਈ ਸੀਜ਼ਨ 2021-22 ਦੀ ਸ਼ੁਰੂਆਤ

Davinder Singh Ghubaya, Fazilka, Congress, Punjab Congress

Web Admin

Web Admin

5 Dariya News

ਫਾਜ਼ਿਲਕਾ , 11 Dec 2021

Last updated on: Dec 11, 2021, 00:00 IST

ਉਪ ਮੁੱਖ ਮੰਤਰੀ ਅਤੇ ਸਹਿਕਾਰਤਾ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਪੰਜਾਬ ਦੀ ਰਹਿਨੁਮਾਈ ਹੇਠ ਦੀ ਫਾਜ਼ਿਲਕਾ ਸਹਿਕਾਰੀ ਖੰਡ ਮਿੱਲ ਦੇ 36ਵੇਂ ਪਿੜਾਈ ਸੀਜ਼ਨ 2021-22 ਦਾ ਸੁਭ ਆਰੰਭ ਹਲਕਾ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ ਮਿੱਲ ਦੇ ਚੇਅਰਮੈਨ ਸ੍ਰੀ ਅਸ਼ਵਨੀ ਕੁਮਾਰ ਵੱਲੋਂ ਆਏ ਸਾਰੇ ਪਤਵੰਤੇ ਸਜਣਾਂ ਦਾ ਨਿੱਘਾ ਸੁਆਗਤ ਕੀਤਾ ਗਿਆ ।ਹਲਕਾ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਵੱਲੋਂ ਮਿੱਲ ਦੇ ਸੀਜ਼ਨ 2021-22 ਨੂੰ ਚਲਾਉਣ ਦੇ ਰਸਮੀ ਉਦਘਾਟਨ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਦੇ ਨਾਲ-ਨਾਲ ਸਮੂਹ ਕਿਸਾਨ ਵਰਗ ਦਾ ਧਿਆਨ ਰੱਖਣ `ਚ ਕਾਮਯਾਬ ਰਹੀ ਹੈ। ਉਨ੍ਹਾਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫਸਲ ਦੀ ਸਮੇਂ ਸਿਰ ਅਦਾਇਗੀ ਕਰਨ ਲਈ ਵੀ ਸੂਬਾ ਸਰਕਾਰ ਵਚਨਬਧ ਹੈ।ਉਨ੍ਹਾਂ ਕਿਸਾਨ ਵੀਰਾਂ ਨੂੰ ਭਰੋਸਾ ਦਵਾਇਆ ਕਿ ਫਸਲ ਦੀ ਬਿਜਾਈ ਤੋਂ ਲੈ ਕੇ ਫਸਲ ਦੀ ਅਦਾਇਗੀ ਤੱਕ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਕੰਡੇ ਤੇ ਪਹੁੰਚੀਆਂ ਪਹਿਲੀਆਂ ਪੰਜ ਟਰਾਲੀਆਂ ਦੇ ਜਿੰਮੀਦਾਰਾਂ ਨੂੰ ਲੋਈਆਂ ਦੇ ਕੇ ਸਨਮਾਨਿਤ ਕੀਤਾ ਗਿਆ ।

ਇਸ ਮੌਕੇ ਮਿੱਲ ਦੇ ਜਨਰਲ ਮੈਨੇਜਰ ਸ੍ਰ. ਮਲਕੀਅਤ ਸਿੰਘ ਵੱਲੋਂ ਗੰਨਾ ਕਾਸਤਕਾਰ ਭਰਾਵਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣਾ ਗੰਨਾ ਮਿੱਲ ਵਿੱਚ ਮੰਗ ਪਰਚੀ ਅਨੁਸਾਰ ਸਾਫ-ਸੁਥਰਾ, ਆਗ ਅਤੇ ਖੋਰੀ ਤੋਂ ਰਹਿਤ ਲੈ ਕੇ ਆਉਂਣ ਤਾਂ ਜੋ ਮਿੱਲ ਦੇ ਮਿੱਥੇ ਗਏ ਟੀਚੇ ਪ੍ਰਾਪਤ ਕੀਤੇ ਜਾ ਸਕਣ।ਸਮਾਗਮ ਆਰੰਭ ਹੋਣ ਤੋਂ ਪਹਿਲਾਂ ਮਿਲ ਵਿਚ ਗੁਰੂਦੁਆਰਾ ਸਾਹਿਬ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਸਾਰੇ ਸੱਜਣਾਂ ਨੂੰ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।ਇਸ ਉਪਰੰਤ ਮਿੱਲ ਦੇ ਚੇਅਰਮੈਨ ਸ੍ਰੀ ਅਸ਼ਵਨੀ ਕੁਮਾਰ ਵੱਲੋਂ ਆਏ ਸਾਰੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਸ਼੍ਰੀ ਪ੍ਰੇਮ ਕੁਮਾਰ ਕੁਲਰੀਆ ਚੇਅਰਮੈਨ, ਮਾਰਕੀਟ ਕਮੇਟੀ ਫਾਜ਼ਿਲਕਾ, ਸੀ੍ਰ ਸੁਰਿੰਦਰ ਸਚਦੇਵਾ ਪ੍ਰਧਾਨ ਮਿਊਂਸੀਪਲ ਕਮੇਟੀ ਫਾਜ਼ਿਲਕਾ, ਸ਼੍ਰੀ ਪਰਮਿੰਦਰ ਸਿੰਘ ਏ.ਡੀ.ਓ., ਮਿੱਲ ਦੇ ਵਾਈਸ ਚੇਅਰਮੈਨ ਸ੍ਰੀ ਵਿਕਰਮਜੀਤ, ਮਿੱਲ ਦੇ ਡਾਇਰੈਕਟਰ ਸ੍ਰੀਮਤੀ ਕੈਲਾਸ਼ ਰਾਣੀ, ਸ੍ਰੀ ਚੇਤ ਰਾਮ,  ਸ੍ਰੀ ਧੀਰਜ਼ ਕੁਮਾਰ, ਅਗਾਂਹ ਵਧੂ ਗੰਨਾ ਕਾਸ਼ਤਕਾਰ, ਸ੍ਰੀ ਅਨਿਲ ਝੀਂਝਾ, ਅਗਾਂਹ ਵਧੂ ਗੰਨਾ ਕਾਸ਼ਤਕਾਰ, ਮਿੱਲ ਦੇ ਜਨਰਲ ਮੈਨੇਜਰ  ਸ੍ਰੀ ਮਲਕੀਅਤ ਸਿੰਘ, ਸਮੂਹ ਵਿਭਾਗਾਂ ਦੇ ਮੁਖੀ ਅਤੇ ਮਿੱਲ ਕਰਮਚਾਰੀਆਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣ ਅਤੇ ਗੰਨਾ ਕਾਸ਼ਤਕਾਰ ਵੀ ਹਾਜ਼ਰ ਸਨ ।

 

Tags: Davinder Singh Ghubaya , Fazilka , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD