Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਿਲਾ ਪ੍ਰੀਸ਼ਦ ਮੈਂਬਰ, ਪੰਚਾਇਤ ਸੰਮਤੀ ਮੈਂਬਰ ਤੇ ਸਰਪੰਚਾਂ ਨਾਲ ਕੀਤੀ ਮੀਟਿੰਗ

ਸੰਯੁਕਤ ਕਿਸਾਨ ਮੋਰਚੇ ਦੀ ਮੇਹਨਤ ਸਦਕਾ ਖੇਤੀ ਕਾਨੂੰਨ ਰੱਦ ਹੋਏ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Morinda

Web Admin

Web Admin

5 Dariya News

ਮੋਰਿੰਡਾ , 11 Dec 2021

Last updated on: Dec 11, 2021, 00:00 IST

ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੀ ਰਿਹਾਇਸ਼ ਵਿਖੇ ਬਲਾਕ ਚਮਕੌਰ ਸਾਹਿਬ ਦੇ ਜਿਲਾ ਪ੍ਰੀਸ਼ਦ ਮੈਂਬਰ, ਪੰਚਾਇਤ ਸੰਮਤੀ ਮੈਂਬਰ, ਸਰਪੰਚਾਂ, ਪੰਚਾਂ ਤੇ ਕੌਂਸਲਰਾਂ ਨਾਲ ਮੀਟਿੰਗ ਕੀਤੀ।ਇਸੇ ਮੀਟਿੰਗ ਵਿਚ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਪਿੰਡਾਂ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ ਜਿਸ ਲਈ ਉਹ ਪੰਚਾਇਤਾਂ ਨੂੰ ਸਿੱਧੇ ਤੌਰ ਤੇ ਮਿਲ ਰਹੇ ਹਨ ਅਤੇ ਸਾਰੀਆਂ ਪੰਚਾਇਤਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਪੰਚਾਇਤਾਂ ਨੂੰ ਕਿਹਾ ਕਿ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਅਗਲੇ ਪੜਾਅ ਦੇ ਹੋਰ ਕਾਰਜ ਵੀ ਜਲਦ ਸ਼ੁਰੂ ਕੀਤੇ ਜਾ ਸਕਣ।ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਗਾਇਆ ਗਿਆ ਮੋਰਚਾ ਸਫਲ ਹੋ ਗਿਆ ਹੈ ਪੰਜਾਬ ਦੇ ਲੋਕਾਂ ਨੇ, ਕਿਸਾਨਾਂ ਨੇ, ਪੰਜਾਬ ਸਰਕਾਰ ਨੇ, ਹਰ ਤਰ੍ਹਾਂ ਦਾ ਯੋਗਦਾਨ ਇਸ ਮੋਰਚੇ ਵਿੱਚ ਪਾਇਆ ਹੈ। ਕਿਸਾਨ ਮੋਰਚਾ ਖ਼ਤਮ ਕਰ ਕੇ ਘਰ ਵਾਪਸ ਆ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਸਵਾਗਤ ਲਈ ਥਾਂ ਥਾਂ ਤੇ ਸਵਾਗਤੀ ਗੇਟ ਲਗਾ ਕੇ ਕਿਸਾਨਾਂ ਦਾ ਸਵਾਗਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਉਠਾਈਆਂ ਗਈਆਂ 18 ਮੰਗਾਂ ਵਿੱਚੋ ਜਿਆਦਾਤਰ ਮੰਗਾਂ ਨੂੰ ਪਰਵਾਨ ਕਰ ਲਿਆ ਗਿਆ ਹੈ ਜਿਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੇ ਜਾ ਰਹੇ ਹਨ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਸਾਰਾ ਕਰਜਾ ਮੁਆਫ਼ ਕਰਨਾ ਚਾਹੁੰਦੀ ਹੈ ਅਤੇ ਦੋ ਲੱਖ ਤੱਕ ਦਾ ਕਰਜ਼ਾ ਮੁਆਫ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਪ੍ਰਧਾਨ ਮੰਤਰੀ ਨੂੰ ਇੱਕ ਚਿੱਠੀ ਵੀ ਲਿਖੀ ਜਿਸ ਵਿੱਚ ਕਿਸਾਨਾਂ ਵੱਲੋਂ ਜੋ ਟੈਕਸ ਵਸੂਲਿਆ ਜਾਦਾ ਹੈ ਉਸ ਵਿਚੋਂ ਕੇਂਦਰ ਸਰਕਾਰ ਨੂੰ ਵੀ ਹਿੱਸਾ ਜਾਂਦਾ ਹੈ। ਇਸ ਲਈ ਕੇਂਦਰ ਸਰਕਾਰ ਪੰਜਾਬ ਸਰਕਾਰ ਨਾਲ ਇੱਕ ਪਾਲਿਸੀ ਬਣਾਵੇ ਜਿਸ ਤਹਿਤ ਕਿਸਾਨਾਂ ਨੂੰ ਕਰਜ਼ੇ ਤੋਂ ਮੁਕਤ ਕੀਤਾ ਜਾ ਸਕੇ।ਮੁੱਖ ਮੰਤਰੀ ਪੰਜਾਬ ਜੀ ਵੱਲੋਂ ਕਿਸਾਨੀ ਮੋਰਚੇ ਦੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ ਅਤੇ ਧੰਨਵਾਦ ਵੀ ਕੀਤਾ ਗਿਆ। ਉਨ੍ਹਾਂ ਕਿਹਾ ਪੰਜਾਬ ਸਰਕਾਰ ਗਰੀਬ ਲੋਕਾਂ ਦੇ ਆਰਥਿਕ ਪੱਧਰ ਨੂੰ ਉਚਾ ਚੁੱਕਣ ਲਈ ਵਚਨਬੱਧ ਹੈ ਜਿਸ ਲਈ ਹੋਰ ਠੋਸ ਕਦਮ ਚੁੱਕੇ ਜਾ ਰਹੇ ਹਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Morinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD