Thursday, 16 May 2024

 

 

ਖ਼ਾਸ ਖਬਰਾਂ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ

 

ਸੰਜੀਦਾ ਅਤੇ ਖੋਜੀ ਪੱਤਰਕਾਰੀ ਸਮੇਂ ਦੀ ਮੁੱਖ ਮੰਗ : ਪਰਗਟ ਸਿੰਘ

ਕਦਰਾਂ-ਕੀਮਤਾਂ, ਮੁੱਦਿਆਂ ਅਤੇ ਤੱਥ ਭਰਪੂਰ ਪੱਤਰਕਾਰੀ ਸਮਾਜ ਦੇ ਚਹੁੰਮੁਖੀ ਵਿਕਾਸ ਲਈ ਜ਼ਰੂਰੀ

Pargat Singh, Congress, Punjab Congress, Government of Punjab, Punjab Government, Punjab

Web Admin

Web Admin

5 Dariya News

ਜਲੰਧਰ , 11 Dec 2021

ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ, ਖੇਡ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਪਰਗਟ ਸਿੰਘ ਨੇ ਅੱਜ ਕਿਹਾ ਕਿ ਲੋਕਤੰਤਰਿਕ ਕਦਰਾਂ-ਕੀਮਤਾਂ ਦੀ ਮਜ਼ਬੂਤੀ ਲਈ ਸੰਜੀਦਾ ਅਤੇ ਖੋਜੀ ਪੱਤਰਕਾਰੀ ਸਮੇਂ ਦੀ ਮੁੱਖ ਮੰਗ ਹੈ, ਜਿਸ ਲਈ ਸਾਰੀਆਂ ਧਿਰਾਂ ਨੂੰ ਇਸ ਪਾਸੇ ਸੁਹਿਰਦ ਉਪਰਾਲੇ ਕਰਨੇ ਚਾਹੀਦੇ ਹਨ। ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਵੱਲੋਂ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਕਰਵਾਏ ਗਏ 'ਸੰਵਾਦ'-ਮੌਜੂਦਾ ਦੌਰ 'ਚ ਮੀਡੀਆ ਨੂੰ ਚੁਣੌਤੀਆਂ ਵਿਸ਼ੇ 'ਤੇ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਸਮਾਜ ਦੇ ਸਮੁੱਚੇ ਵਿਕਾਸ, ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਕਦਰਾਂ-ਕੀਮਤਾਂ, ਮੁੱਦਿਆਂ ਅਤੇ ਤੱਥਾਂ 'ਤੇ ਆਧਾਰਤ ਪੱਤਰਕਾਰੀ ਨੂੰ ਅਮਲੀ ਜਾਮਾ ਪਹਿਨਾਉਣਾ ਸਾਰੀਆਂ ਧਿਰਾਂ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਮੀਡੀਆ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਦੇ ਮੱਦੇਨਜ਼ਰ ਉਸਾਰੂ ਅਤੇ ਪੱਖਪਾਤ ਰਹਿਤ ਪੱਤਰਕਾਰੀ ਯਕੀਨੀ ਬਣਾਉਣ ਨਾਲ ਦੇਸ਼ ਅੰਦਰ ਚੱਲ ਰਹੇ ਵੱਖ-ਵੱਖ ਮਾਮਲਿਆਂ ਦੀ ਸਹੀ ਤਸਵੀਰ ਪੇਸ਼ ਕੀਤੀ ਜਾ ਸਕਦੀ ਹੈ, ਜੋ ਕਿ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਵੀ ਹੋਰ ਮਜ਼ਬੂਤ ਕਰੇਗੀ।ਯੂਨੀਅਨ ਦੇ ਸੂਬਾ ਪ੍ਰਧਾਨ ਬਲਵਿੰਦਰ ਜੰਮੂ, ਸਕੱਤਰ ਜੈ ਸਿੰਘ ਛਿੱਬਰ, ਜ਼ਿਲ੍ਹਾ ਪ੍ਰਧਾਨ ਪਾਲ ਸਿੰਘ ਨੌਲੀ ਅਤੇ ਹੋਰ ਅਹੁਦੇਦਾਰਾਂ ਨੂੰ ਉਨ੍ਹਾਂ ਵੱਲੋਂ ਪੱਤਰਕਾਰੀ ਅਤੇ ਪੱਤਰਕਾਰਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਕੰਮਾਂ ਲਈ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਭਵਿੱਖ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਉਸਾਰੂ ਕਾਰਜਾਂ ਲਈ ਯੂਨੀਅਨ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਕਰਵਾਏ ਜਾਂਦੇ ਪੱਤਰਕਾਰੀ ਦੇ ਡਿਪਲੋਮੇ ਵਿੱਚ ਯੂਨੀਵਰਸਿਟੀ ਵਿੱਚ ਪਹਿਲੇ ਸਥਾਨ ਹਾਸਲ ਕਰਨ ਵਾਲੇ ਤਿੰਨ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ।

ਉੱਘੇ ਬੁੱਧੀਜੀਵੀ ਡਾ. ਪਿਆਰਾ ਲਾਲ ਗਰਗ ਨੇ 'ਸੰਵਾਦ' ਦੌਰਾਨ ਆਪਣੇ ਸੰਬੋਧਨ ਵਿੱਚ ਕਿਹਾ ਕਿ ਲੋਕਤੰਤਰ ਦਾ ਚੌਥੇ ਥੰਮ ਮੀਡੀਆ ਲੋਕ ਮਸਲਿਆਂ ਨੂੰ ਉਭਾਰਣ ਅਤੇ ਉਨ੍ਹਾਂ ਦੇ ਢੁੱਕਵੇਂ ਹੱਲ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਅਜੋਕੇ ਸਮੇਂ ਪੱਤਰਕਾਰੀ ਦੇ ਸਿਧਾਂਤਾਂ ਨੂੰ ਹਰ ਹਾਲ ਬਰਕਰਾਰ ਰੱਖਣਾ ਬਹੁਤ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਮੁੱਦਿਆਂ 'ਤੇ ਆਧਾਰਿਤ ਪੱਤਰਕਾਰਤਾ ਰਾਹੀਂ ਸਮਾਜ ਦੇ ਹਰ ਵਰਗ ਦਾ ਭਲਾ ਹੋ ਸਕਦਾ ਹੈ, ਜਿਸ ਲਈ ਸਾਰਿਆਂ ਨੂੰ ਨਿੱਗਰ ਪੱਤਰਕਾਰਤਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।ਦਿੱਲੀ ਤੋਂ ਆਏ ਯੂਨੀਅਨ ਦੇ ਕੌਮੀ ਆਗੂ ਅਤੇ ਸੀਨੀਅਰ ਪੱਤਰਕਾਰ ਐਸ.ਐਨ. ਸਿਨਹਾ ਨੇ ਵੀ ਮੌਜੂਦਾ ਪੱਤਰਕਾਰੀ ਨੂੰ ਦਰਪੇਸ਼ ਚੁਣੌਤੀਆਂ 'ਤੇ  ਵਿਸਥਾਰ ਵਿੱਚ ਚਾਨਣਾ ਪਾਉਂਦਿਆਂ ਸੰਜੀਦਾ ਪੱਤਰਕਾਰੀ ਦੀ ਜ਼ੋਰਦਾਰ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਸਮੇਂ ਦੇ ਅਨੁਸਾਰ ਪੱਤਰਕਾਰੀ ਵਿੱਚ ਵੱਡੀਆਂ ਤਬਦੀਲੀਆਂ ਆਈਆਂ ਹਨ ਪਰ ਪੱਖਪਾਤ ਰਹਿਤ ਅਤੇ ਸਹੀ ਪੇਸ਼ਕਾਰੀ ਕਰਦੀਆਂ ਖ਼ਬਰਾਂ ਤੋਂ ਮੁਨਕਰ ਨਹੀਂ ਹੋਣਾ ਚਾਹੀਦਾ ਤਾਂ ਜੋ ਦੇਸ਼ ਦੇ ਲੋਕਾਂ ਨੂੰ ਅਸਲ ਸੱਚ ਤੋਂ ਜਾਣੂੰ ਕਰਵਾਇਆ ਜਾ ਸਕੇ।ਸੀਨੀਅਰ ਪੱਤਰਕਾਰ ਰਾਕੇਸ਼ ਸ਼ਾਂਤੀਦੂਤ ਨੇ ਮੀਡੀਆ ਦੇ ਕੇਂਦਰ ਜਲ਼ੰਧਰ ਨਾਲ ਸੰਬੰਧਤ ਮੀਡੀਆ ਦੇ ਇਤਿਹਾਸਿਕ ਪਿਛੋਕੜ ਅਤੇ ਪਹਿਲੂਆਂ ਚਾਨਣਾਂ ਪਾਉਂਦਿਆਂ ਮੀਡੀਆ ਨੂੰ ਬਾਹਰੀ ਅਤੇ ਅੰਦਰੂਨੀ ਚੁਣੌਤੀਆਂ ਦੀ ਵਿਸਥਾਰ ਨਾਲ ਗੱਲ ਕੀਤੀ।ਸੀਨੀਅਰ ਪੱਤਰਕਾਰ ਜਤਿੰਦਰ ਪਨੂੰ, ਸਤਨਾਮ ਮਾਣਕ, ਲਖਵਿੰਦਰ ਜੌਹਲ, ਜੈ ਸਿੰਘ ਛਿੱਬਰ, ਸਤਨਾਮ ਚਾਨਾ, ਬਿੰਦੂ ਸਿੰਘ, ਡਾ. ਕਮਲੇਸ਼ ਸਿੰਘ ਦੁੱਗਲ ਆਦਿ ਨੇ ਵੀ ਮੀਡੀਆ ਸਾਹਮਣੇ ਵੱਖ-ਵੱਖ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੇ ਢੁੱਕਵੇਂ ਹੱਲ ਸਬੰਧੀ ਅਹਿਮ ਵਿਚਾਰਾਂ ਪੇਸ਼ ਕੀਤੀਆਂ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੱਤਰਕਾਰ ਅਮਰਜੀਤ ਸਿੰਘ ਨਿੱਝਰ, ਤੇਜਿੰਦਰ ਕੌਰ ਥਿੰਦ, ਰਾਜੀਵ ਭਾਸਕਰ, ਸਰਬਜੀਤ ਸਿੰਘ ਗਿੱਲ, ਬਲਵਿੰਦਰ ਸਿੰਘ ਭੰਗੂ, ਹਤਿੰਦਰ ਮਹਿਤਾ, ਗਗਨਦੀਪ ਸਿੰਘ ਅਰੋੜਾ, ਗੁਰਵਿੰਦਰ ਸਿੰਘ ਬੋਪਾਰਾਏ ਆਦਿ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

                     

 

Tags: Pargat Singh , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD