Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ੍ਰੇਣੀਆਂ ਭੌ ਵਿਕਾਸ ਵਿੱਤ ਨਿਗਮ ਦੇ 50,000 ਰੁਪਏ ਤੱਕ ਦੇ ਕਰਜਾ ਮਾਫੀ ਦੀ ਸੁਰੁਆਤ ਕੀਤੀ

ਅਨੁਸੂਚਿਤ ਜਾਤੀਆਂ ਦੇ 41.48 ਕਰੋੜ ਰੁਪਏ ਤੇ ਪੱਛੜੀਆਂ ਸ੍ਰੇਣੀਆਂ ਦੇ 20.98 ਕਰੋੜ ਰੁਪਏ ਦੇ ਕਰਜਾ ਮਾਫੀ ਦੇ ਸਰਟੀਫਿਕੇਟ ਜਾਰੀ ਕੀਤੇ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Morinda

Web Admin

Web Admin

5 Dariya News

ਮੋਰਿੰਡਾ , 11 Dec 2021

Last updated on: Dec 11, 2021, 00:00 IST

ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੀ ਰਿਹਾਇਸ ਵਿਖੇ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਭੌ ਵਿਕਾਸ ਵਿੱਤ ਨਿਗਮ ਦੇ 50,000 ਰੁਪਏ ਤੱਕ ਦੇ ਕਰਜਾ ਮਾਫੀ ਦੇ ਸਰਟੀਫਿਕੇਟ ਵੱਢਣ ਦੀ ਸੁਰੂਆਤ ਕੀਤੀ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਰੇ ਸੂਬੇ ਦੇ ਲਾਭਪਾਤਰੀਆਂ ਨੂੰ ਵਿਸੇਸ ਸਮਾਗਮਾਂ ਦੌਰਾਨ ਮੰਤਰੀਆਂ ਅਤੇ ਸਬੰਧਤ ਐਮ ਐਲ ਏਜ ਵਲੋਂ ਇਹ ਕਰਜਾ ਮਾਫੀ ਦੇ ਸਰਟੀਫਿਕੇਟ ਵੰਡੇ ਜਾਣਗੇ। ਉਨਾਂ ਕਿਹਾ ਕਿ ਅੱਜ ਪਹਿਲੇ ਪੜਾਅ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਦੇ 41.48 ਕਰੋੜ ਰੁਪਏ ਦੇ ਕਰਜੇ ਅਤੇ ਪੱਛੜੀਆਂ ਸ੍ਰੇਣੀਆਂ ਦੇ 20.98 ਕਰੋੜ ਰੁਪਏ ਦੇ ਕਰਜੇ ਮਾਫੀ ਦੇ ਸਰਟੀਫਿਕੇਟ ਵੰਡੇ ਜਾ ਰਹੇ ਹਨ।ਸ. ਚੰਨੀ ਨੇ ਅੱਗੇ ਦੱਸਿਆ ਕਿ ਗਰੀਬ ਲੋਕਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਵੱਲੋਂ ਲੋੜਵੰਦ ਲੋਕਾਂ ਨੂੰ ਕਰਜੇ ਮੁੱਹਈਆ ਕਰਵਾਏ ਜਾਂਦੇ ਹਨ। ਉਨਾਂ ਕਿਹਾ ਕਿ ਇਹ ਦੇਖਣ ਵਿਚ ਆਇਆ ਹੈ ਕਿ ਕਈ ਲੋੜਵੰਦ ਪਰਿਵਾਰ ਇਨਾਂ ਕਰਜਿਆਂ ਨੂੰ ਵਾਪਿਸ ਮੋੜਨ ਵਿਚ ਅਸਮਰਥ ਹਨ ਜਿਸ ਲਈ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਨੂੰ ਦੇਖਦੇ ਹੋਏ ਕਰਜਾ ਮਾਫੀ ਦਾ ਫੈਸਲਾ ਕੀਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਕਾਰਪੋਰੇਸਨਾਂ ਵੱਲੋਂ ਸਵੈ-ਰੋਜਗਾਰ ਸਥਾਪਿਤ ਕਰਨ ਲਈ ਬਹੁਤ ਹੀ ਘੱਟ ਵਿਆਜ ਦਰਾਂ ਤੋਂ ਕਰਜੇ ਉਪਲਬਧ ਕਰਵਾਏ ਜਾਂਦੇ ਹਨ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ, ਦਿਵਿਆਂਗ ਵਿਅਕਤੀ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀ ਆਪਣੇ ਪੈਰਾਂ ਤੇ ਖੜੇ ਹੋਣ ਸਕਣ।ਇਸ ਮੌਕੇ ਤੇ ਸੰਬੋਧਨ ਕਰਦਿਆਂ ਚੇਅਰਮੈਨ, ਪੰਜਾਬ ਅਨੁਸੂਚਿਤ ਜਾਤੀਆਂ ਭੌ ਅਤੇ ਵਿੱਤ ਨਿਗਮ ਸ. ਭਾਗ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਚੰਨੀ ਵਲੋਂ ਅੱਜ ਕਰਜਾ ਮਾਫੀ ਸਕੀਮ ਦੀ ਸੁਰੁਆਤ ਕਰਦਿਆਂ ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਵਿੱਤ ਨਿਗਮ ਦੇ 26 ਵਿਅਕਤੀਆਂ ਦੇ 50,000 ਰੁਪਏ ਤੱਕ ਦੇ ਕਰਜਾ ਮਾਫੀ ਦੇ ਸਰਟੀਫਿਕੇਟ ਵੰਡੇ ਗਏ ਹਨ ਜਦਕਿ ਪੱਛੜੀਆਂ ਸ੍ਰੇਣੀਆਂ ਦੇ 11 ਲਾਭਪਾਤਰੀਆਂ ਨੂੰ ਕਰਜਾ ਮਾਫੀ ਦੇ ਸਰਟਫੀਕੇਟ ਜਾਰੀ ਕੀਤੇ ਗਏ ਹਨ।ਇਸ ਮੌਕੇ ਜਿਲਾ ਮੈਨੇਜਰ ਅਨੁਸੂਚਿਤ ਜਾਤੀਆਂ ਭੌ ਅਤੇ ਵਿੱਤ ਨਿਗਮ, ਅਵਤਾਰ ਸਿੰਘ ਰਾਏ, ਇੰਫੋਰਸਮੈਂਟ ਅਫਸਰ ਬੈਕਫਿੰਕੋ ਸਤਵਿੰਦਰ ਸਿੰਘ, ਫੀਲਡ ਅਫਸਰ ਅੰਜੂ ਸਰਮਾ, ਸਹਾਇਕ ਜਿਲਾ ਮੈਨੇਜਰ ਬੁੱਧ ਸਿੰਘ ਤੇ ਸੁਖਰਾਮ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Morinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD