Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਐਕਸਾਈਜ਼ ਵਿਭਾਗ ਦੀ ਟੀਮ ਵਲੋਂ ਪਿੰਡ ਮੌਜਪੁਰ ਵਿਖੇ ਕੀਤੀ ਵੱਡੀ ਛਾਪੇਮਾਰੀ-05 ਚਾਲੂ ਭੱਠੀਆਂ ਅਤੇ ਨਾਜ਼ਾਇਜ਼ ਸ਼ਰਾਬ ਸਮੇਤ 2 ਲੱਖ ਕਿਲੋ ਲਾਹਨ ਬਰਾਮਦ

ਨਾਜਾਇਜ਼ ਸ਼ਰਾਬ ਦੀਆਂ 400 ਬੋਤਲਾਂ ਵੀ ਬਰਾਮਦ ਕੀਤੀਆਂ

Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 12 Dec 2021

ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋ ਖਤਮ ਕਰਨ ਦੇ ਮਕਸਦ ਨਾਲ ਵਿੱਢੀ ਗਈ ਮੁਹਿੰਮ ਤਹਿਤ ਐਕਸਾਈਜ਼ ਕਮਿਸ਼ਨਰ ਪੰਜਾਬ ਸ੍ਰੀ ਰਜਤ ਅਗਰਵਾਲ ਅਤੇ ਡਿਪਟੀ ਕਿਮਸ਼ਨਰ ਐਕਸ਼ਾਈਜ਼ ਜਲੰਧਰ ਜ਼ੌਨ ਸਾਲਿਨ ਵਾਲੀਆਂ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਐਕਸ਼ਾਈਜ਼ ਵਿਭਾਗ ਦੀ ਉੱਚ ਪੱਧਰੀ ਟੀਮ ਨੇ ਕਾਹਨੂੰਵਾਨ ਨੇੜੇ ਬਿਆਸ ਦਰਿਆ ਕਿਨਾਰੇ ਪਿੰਡ ਮੌਜਪੁਰ ਵਿਖੇ ਛਾਪੇਮਾਰੀ ਕੀਤੀ।ਇਸ ਮੌਕੇ ਸਰਚ ਅਭਿਆਨ ਵਿਚ ਏਸੀ ਗੁਰਦਾਸਪੁਰ ਪਵਨਜੀਤ ਸਿੰਘ ਅਤੇ ਹੁਸ਼ਿਆਰਪੁਰ ਦੇ ਏਸੀ ਅਵਤਾਰ ਸਿੰਘ ਵਲੋਂ ਸਾਂਝੇ ਤੌਰ ਤੇ ਗਠਿਤ ਕੀਤੀਆਂ ਗਈਆਂ ਟੀਮਾਂ ਵਲੋਂ ਛਾਪਮੇਰੀ ਕੀਤੀ ਗਈ। ਉਨਾਂ ਦੱਸਿਆ ਕਿ ਕਰੀਬ ਚਾਰ-ਪੰਜ ਘੰਟੇ ਕੀਤੀ ਗਈ ਇਸ ਛਾਪੇਮਾਰੀ ਦੌਰਾਨ ਟੀਮ ਵਲੋਂ 2 ਲੱਖ ਕਿਲੋਗਰਾਮ ਲਾਹਣ ਬਰਾਮਦ ਕੀਤੀ ਜਦੋਂ ਕਿ ਨਾਜਾਇਜ਼ ਸ਼ਰਾਬ ਦੀਆਂ 400 ਬੋਤਲਾਂ ਅਤੇ 05 ਚਾਲੂ ਭੱਠੀਆਂ ਵੀ ਫੜ੍ਹੀਆਂ। ਇਸ ਮੌਕੇ ਭੱਟੀਆਂ ਦੇ ਬੁਆਇਲਰ ਅਤੇ ਬਾਲਣ ਵੀ ਬਰਾਮਦ ਕੀਤਾ, ਜਿਸ ਨੂੰ ਮੌਕੇ ’ਤੇ ਨਸ਼ਟ ਕਰ ਦਿੱਤਾ ਗਿਆ।ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਅਤੇ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਨਕੇਲ ਕੱਸੀ ਗਈ ਹੈ ਅਤੇ ਭਵਿੱਖ ਵਿਚ ਵੀ ਛਾਪੇਮਾਰੀ ਜਾਰੀ ਰਹੇਗੀ।

 

Tags: Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD