Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਮ.ਪੀ ਮਨੀਸ਼ ਤਿਵਾੜੀ ਨੂੰ ਮਿਲਿਆ ਯੂਸੀਪੀਐਮਏ ਦਾ ਵਫ਼ਦ

ਇੰਡਸਟਰੀ ਦੀਆਂ ਮੰਗਾਂ ਸਬੰਧੀ ਸੌਂਪਿਆ ਮੰਗ ਪੱਤਰ

Manish Tewari, Punjab Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਲੁਧਿਆਣਾ , 12 Dec 2021

Last updated on: Dec 12, 2021, 00:00 IST

ਇੰਡਸਟਰੀ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਜ਼ ਐਸੋਸੀਏਸ਼ਨ (ਯੂਸੀਪੀਐਮਏ) ਦੇ ਇਕ ਵਫ਼ਦ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੁਧਿਆਣਾ ਚ ਮੁਲਾਕਾਤ ਕੀਤੀ। ਜਿਨ੍ਹਾਂ ਨੇ ਐੱਮ.ਪੀ ਨੂੰ ਇੰਡਸਟਰੀ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਸੂਬਾ ਤੇ ਕੇਂਦਰ ਸਰਕਾਰ ਦੇ ਪੱਧਰ ਤੇ ਸੁਲਝਾਉਣ ਦੀ ਮੰਗ ਕੀਤੀ। ਜਿੱਥੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।ਉਦਯੋਗਪਤੀਆਂ ਨੇ ਐਮ.ਪੀ ਨੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ ਇੰਡਸਟਰੀ ਨੂੰ  ਪੀ.ਆਈ.ਯੂ ਅਤੇ ਟੂ ਪਾਰਟ ਟੈਰਿਫ ਰਾਹੀਂ ਭਾਰੀ ਜੁਰਮਾਨੇ ਕਰਦੀ ਹੈ।  ਜਿਨ੍ਹਾਂ ਦੇ ਅਨੁਸਾਰ ਹਾਲ ਹੀ ਵਿੱਚ ਹੋਈ ਖੋਜ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ 31 ਮਾਰਚ, 2019 ਤੱਕ ਲੁਧਿਆਣਾ ਵਿੱਚ ਇੱਕ ਲੱਖ ਦੇ ਕਰੀਬ ਐਮਐਸਐਮਈ ਉਦਯੋਗ ਸਨ ਅਤੇ ਇਨ੍ਹਾਂ ਉਦਯੋਗਾਂ ਉੱਤੇ 24.50 ਲੱਖ ਰੁਪਏ ਦਾ ਕ੍ਰੈਡਿਟ ਖੜ੍ਹਾ ਸੀ।  ਜਿਸਦਾ ਅਸਰ ਹੋਇਆ ਅਤੇ ਹੁਣ ਐੱਮਐੱਸਐੱਮਈ ਯੂਨਿਟ ਘੱਟ ਕੇ 90 ਹਜ਼ਾਰ 'ਤੇ ਆ ਗਏ ਹਨ, ਜਦਕਿ ਕ੍ਰੈਡਿਟ ਵਧ ਕੇ ਕਰੀਬ 37 ਲੱਖ ਰੁਪਏ ਹੋ ਗਿਆ ਹੈ। ਉਨ੍ਹਾਂ ਨੇ ਪੀਐਸਪੀਸੀਐਲ ਤੋਂ ਕਲੀਅਰੈਂਸ ਲੈਣ ਲਈ ਐਮਐਸਐਮਈ ਉਦਯੋਗ ਨੂੰ ਸੰਵੇਦਨਸ਼ੀਲ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਹੈ ਅਤੇ ਪੀਐਸਪੀਸੀਐਲ ਨੂੰ ਇਸ ਜੁਰਮਾਨੇ ਦੀ ਰਕਮ ਨੂੰ ਮੁਆਫ ਕਰਨ ਦੀ ਮੰਗ ਕਰਦੇ ਹੋਏ ਪੀਆਈਐਲ ਨੂੰ 31 ਮਾਰਚ, 2022 ਤੱਕ ਵਧਾਉਣ ਦੀ ਅਪੀਲ ਕੀਤੀ ਹੈ।

ਇਸੇ ਤਰ੍ਹਾਂ, ਟੁ ਪਾਰਟ ਟੈਰਿਫ ਨੂੰ ਸਿੰਗਲ ਟੈਰਿਫ ਨਾਲ ਬਦਲਿਆ ਜਾਣਾ ਚਾਹੀਦਾ ਹੈ ਅਤੇ ਸਾਰੇ ਖਰਚਿਆਂ ਅਤੇ ਟੈਕਸਾਂ ਨੂੰ ਸ਼ਾਮਲ ਕਰਕੇ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮਿਲਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਸਟੀਲ ਦੇ ਲਗਾਤਾਰ ਵਧ ਰਹੇ ਰੇਟਾਂ ਕਾਰਨ ਉਨ੍ਹਾਂ ਦੇ ਵਪਾਰ ਨੂੰ ਹੋ ਰਹੇ ਨੁਕਸਾਨ ਬਾਰੇ ਵੀ ਦੱਸਿਆ, ਜਿਸ ਲਈ ਉਹ ਲੰਬੇ ਵਕਤ ਤੋਂ ਸਟੀਲ ਰੇਗੁਲੇਟਰੀ ਅਥਾਰਿਟੀ ਬਣਾਏ ਜਾਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਕੇਂਦਰ ਨੂੰ ਮੇਕ ਇਨ ਇੰਡੀਆ ਨੂੰ ਉਤਸ਼ਾਹਿਤ ਕਰਨ ਵਾਸਤੇ ਐਮਐਸਐਮਈ ਖੇਤਰ ਨੂੰ ਸੁਵਿਧਾਵਾਂ ਦੇਣੀਆਂ ਚਾਹੀਦੀਆਂ ਹਨ, ਜਿਸ ਨਾਲ ਵੱਡੀ ਗਿਣਤੀ ਚ ਲੋਕਾਂ ਦਾ ਰੁਜ਼ਗਾਰ ਜੁੜਿਆ ਹੋਇਆ ਹੈ।ਇਸ ਦੌਰਾਨ ਐਮ.ਪੀ ਨੇ ਇੰਡਸਟਰੀ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦ ਹੀ ਸੂਬਾ ਅਤੇ ਕੇਂਦਰ ਸਰਕਾਰ ਦੇ ਪੱਧਰ ਤੇ ਚੁੱਕਣ ਦਾ ਭਰੋਸਾ ਦਿੱਤਾ। ਐਮ.ਪੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਉਦਯੋਗਾਂ ਨੂੰ ਚੰਗਾ ਮਾਹੌਲ ਮਿਲਣਾ ਜ਼ਰੂਰੀ ਹੈ  ਅਤੇ ਉਨ੍ਹਾਂ ਦੀ ਸਮੱਸਿਆਵਾਂ ਨੂੰ ਜਲਦ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।ਇਸ ਵਫ਼ਦ ਵਿੱਚ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਜੈਮਕੋ, ਜਨਰਲ ਸਕੱਤਰ ਮਨਜਿੰਦਰ ਸਿੰਘ ਸਚਦੇਵਾ, ਸਕੱਤਰ ਵਲੈਤੀ ਰਾਮ, ਆਰ ਐੱਡ ਡੀ ਮੈਂਬਰ  ਅਵਤਾਰ ਸਿੰਘ ਭੋਗਲ, ਇੰਦਰਜੀਤ ਸਿੰਘ ਨਵਯੁਗ ਸਾਬਕਾ ਪ੍ਰਧਾਨ ਅਤੇ ਰਵਿੰਦਰ ਵਰਮਾ (ਰਵੀ ਵਰਮਾ) ਵੀ ਹਾਜ਼ਰ ਸਨ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD