Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਗੁਰੂ ਨਾਨਕ ਦੇਵ ਸ਼ੂਗਰਕੇਨ ਰਿਸਰਚ ਐਂਡ ਡਿਵਲਪਮੈਂਟ ਇੰਸਟੀਚਿਊਟ, ਕਲਾਨੋਰ ਦਾ ਉਦਘਾਟਨ

ਖੋਜ ਕੇਂਦਰ ਦੇ ਬਣਨ ਨਾਲ ਗੰਨਾ ਕਾਸ਼ਤਕਾਰ ਨੂੰ ਚੰਗੇ ਝਾੜ ਵਾਲੀਆਂ ਫਸਲਾਂ ਤੇ ਚੰਗੀਆਂ ਕਿਸਮਾਂ ਦਾ ਬੀਜ ਉਪਲੱਬਧ ਹੋਵੋਗਾ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress

Web Admin

Web Admin

5 Dariya News

ਕਲਾਨੌਰ (ਗੁਰਦਾਸਪੁਰ) , 12 Dec 2021

ਸੁਖਜਿੰਦਰ ਸਿੰਘ ਰੰਧਾਵਾ, ਉੱਪ ਮੁੱਖ ਮੰਤਰੀ ਪੰਜਾਬ ਵਲੋਂ ਅੱਜ ਗੁਰੂ ਨਾਨਕ ਦੇਵ ਸ਼ੂਗਰਕੇਨ ਰਿਸਰਚ ਐਂਡ ਡਿਵਲਪਮੈਂਟ ਇੰਸਟੀਚਿਊਟ, ਕਲਾਨੋਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ. ਸ਼ਿਵਰਾਜ ਸਿੰਘ ਧਾਲੀਵਾਲ ਜੀ.ਐਮ ਖੰਡ ਮਿੱਲ ਅਜਨਾਲਾ-ਕਮ-ਡਾਇਰੈਕਟਰ, ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ, ਸ. ਊਦੇਵੀਰ ਸਿੰਘ ਰੰਧਾਵਾ, ਡਾ. ਗੁਲਜ਼ਾਰ ਸਿੰਘ ਡਾਇਰੈਕਟਰ ਪੀ.ਏ.ਯੂ ਕਪੂਰਥਲਾ, ਡਾ.ਜੀ.ਐਸ ਮਾਂਗਟ ਡਾਇਰੈਕਟਰ ਪੀ.ਏ.ਯੂ ਲੁਧਿਆਣਾ, ਡਾ. ਐਸ.ਕੇ ਪਾਂਡੇ ਡਾਇਰੈਕਟਰ ਆਈ.ਸੀ.ਏ.ਆਰ, ਸ਼ੂਗਰਕੈਨ ਬਰੀਡਿੰਗ ਇੰਸਟੀਚਿਊਟ ਕਰਨਾਲ, ਡਾ.ਬੀ.ਆਰ ਡੋਲੇ, ਚੀਫ ਕੇਨ ਐਡਵਾਈਜ਼ਰ, ਨਵੀਂ ਦਿੱਲੀ, ਕੰਵਲਜੀਤ ਸਿੰਘ ਡੀ.ਐਮ ਸ਼ੂਗਰਫੈੱਡ ਪੰਜਾਬ, ਜਸਦੀਪ ਸਿੰਘ ਚੇਅਰਮੈਨ ਮਾਰਕਫੈੱਡ, ਨਰਿੰਦਰ ਸਿੰਘ ਚੇਅਰਮੈਨ ਬਲਾਕ ਸੰਮਤੀ ਡੇਰਾ ਬਾਬਾ ਨਾਨਕ, ਭਗਵੰਤ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਕਲਾਨੋਰ, ਪੀ.ਕੇ ਭੱਲਾ ਜੀ.ਐਮ ਪਨਿਆੜ ਮਿੱਲ, ਰਣਧੀਰ ਠਾਕੁਰ ਖੇਤੀਬਾੜੀ ਅਫਸਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮੌਜੂਦ ਸਨ। ਉਦਘਾਟਨ ਕਰਨ ਉਪਰੰਤ ਉੱਪ ਮੁੱਖ ਮੰਤਰੀ ਸ. ਰੰਧਾਵਾ, ਜਿਨਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਦੱਸਿਆ ਕਿ ਗੁਰੂ ਨਾਨਕ ਦੇਵ ਸ਼ੂਗਰਕੇਨ ਰਿਸਰਚ ਐਂਡ ਡਿਵਲਪਮੈਂਟ ਇੰਸਟੀਚਿਊਟ, ਕਲਾਨੋਰ, 100 ਏਕੜ ਵਿਚ ਬਣਿਆ ਹੈ, ਜਿਸ ਉੱਪਰ 47 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨਾਂ ਦੱਸਿਆ ਕਿ 30 ਨਵੰਬਰ 2020 ਨੂੰ ਇਸ ਇੰਸਟੀਚਿਊਟ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਤੇ ਤਿੰਨ ਫੇਜ਼ਾਂ ਵਿਚ ਇਸਦਾ ਕੰਮ ਚੱਲੇਗਾ। ਸ. ਰੰਧਾਵਾ ਨੇ ਅੱਗੇ ਕਿਹਾ ਕਿ ਸਰਹੱਦੀ ਖੇਤਰ ਵਿਚ ਰਹਿੰਦੇ ਗੰਨਾ ਕਾਸ਼ਤਕਾਰਾਂ ਲਈ ਇਹ ਇੰਸਟੀਚਿਊਟ ਇਕ ਵੱਡਾ ਮੀਲ ਪੱਥਰ ਸਾਬਤ ਹੋਵੇਗਾ, ਇਸ ਖੋਜ ਕੇਂਦਰ ਦੇ ਬਣਨ ਨਾਲ ਗੰਨਾ ਕਾਸ਼ਤਕਾਰ ਨੂੰ ਚੰਗੇ ਝਾੜ ਵਾਲੀਆਂ ਅਤੇ ਚੰਗੀਆਂ ਕਿਸਮਾਂ ਦਾ ਬੀਜ ਉਪਲੱਬਧ ਕਰਵਾਇਆ ਜਾਵੇਗਾ। 

ਇਸ ਨਾਲ ਜਿਥੇ ਗੰਨਾ ਕਾਸ਼ਤਕਾਰ ਦੀ ਪ੍ਰਤੀ ਏਕੜ ਆਮਦਨ ਵਿਚ ਵਾਧਾ ਹੋਵੇਗਾ, ਓਥੇ ਸਹਿਕਾਰੀ ਖੰਡ ਮਿੱਲਾਂ ਨੂੰ ਵੀ ਮੁਨਾਫਾ ਹੋਵੇਗਾ। ਉਨਾਂ ਅੱਗੇ ਦੱਸਿਆ ਕਿ ਇਹ ਖੋਜ ਕੇਂਦਰ ਵਿਚ ਕਿਸਾਨਾਂ ਨੂੰ ਗੰਨੇ ਦੀ ਸਿਖਲਾਈ ਅਤੇ ਪੂਰੀ ਤਕਨੀਕੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਸਲਾਹਕਾਰੀ, ਸਲਾਹਕਾਰ ਅਤੇ ਵਿਸਤਾਰ ਵਿਚ ਸੇਵਾਵਾਂ ਮਿਲਣਗੀਆਂ। ਗੰਨੇ ਦਾ ਸਰਵੇਖਣ ਅਤੇ ਸੂਚਨਾ ਸੇਵਾਵਾਂ ਉਪਲੱਬਧ ਹੋਣਗੀਆਂ। ਗੰਨੇ ਦੀ ਕਾਸ਼ਤ ਲਈ ਮਸ਼ੀਨਕਰਨ ਨੂੰ ਅਪਾਣਾਉਣ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।ਸ. ਰੰਧਾਵਾ ਨੇ ਕਿਸਾਨਾਂ ਨੂੰ ਤੁਪਕਾ ਪ੍ਰਣਾਲੀ (ਡਿ੍ਰਪ ਸਿਸਟਮ) ਅਪਣਾਉਣ ਦੀ ਅਪੀਲ ਕਰਦਿਆਂ ਦੱਸਿਆ ਕਿ ਇਸ ਨਾਲ ਫਸਲ ਨੂੰ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ ਅਤੇ ਪਾਣੀ ਦੀ ਵੀ ਵੱਡੀ ਬਚਤ ਹੁੰਦੀ ਹੈ। ਉਨਾਂ ਦੱਸਿਆ ਕਿ 80 ਤਕ ਫੀਸਦ ਸਬਸਿਡੀ ਹਾਸਲ ਕਰਕੇ ਤੁਪਕਾ ਪ੍ਰਣਾਲੀ ਅਪਣਾਓ। ਉਨਾਂ ਅੱਗੇ ਕਿਹਾ ਕਿ ਕਲਾਨੋਰ ਵਿਖੇ ਪਰਾਲੀ ਦੀ ਸੰਭਾਲ ਲਈ ਇਕ ਪਲਾਂਟ ਲਗਾਇਆ ਜਾਵੇਗਾ, ਜਿਸ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਨਿਜਾਤ ਮਿਲੇਗੀ ਅਤੇ ਪਰਾਲੀ ਵੇਚ ਕੇ ਆਮਦਨ ਵੀ ਹੋਵੇਗੀ। ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲ, ਗੁਰਦਾਸਪੁਰ ਦੀ ਮੌਜੂਦਾ ਸਮਰੱਥਾ 2000 ਟੀ.ਸੀ.ਡੀ. ਤੋਂ ਵਧਾ ਕੇ 5000 ਟੀ.ਸੀ.ਡੀ. ਕਰਨ ਦੇ 413.80 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਜਿਸ ਨਾਲ ਮਿੱਲ ਰੋਜਾਨਾ 50,000 ਤੋਂ 60,000 ਟਨ ਗੰਨੇ ਦੀ ਪਿੜਾਈ ਕਰੇਗੀ ਅਤੇ ਸੂਬੇ ਦੇ ਗਰਿੱਡ ਨੂੰ 20 ਮੈਗਾਵਾਟ ਬਿਜਲੀ ਸਪਲਾਈ ਵੀ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ 413.80 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਜਿਸ ਵਿੱਚੋਂ 369 ਕਰੋੜ ਰਪਏ ਪਲਾਂਟ, ਮਸੀਨਰੀ ਅਤੇ ਨਿਰਮਾਣ ਕਾਰਜਾਂ ਉਤੇ ਖਰਚ ਕੀਤੇ ਜਾਣੇ ਹਨ। 

ਇਸ ਤੋਂ ਇਲਾਵਾ 120 ਕੇ.ਐਲ.ਪੀ.ਡੀ. ਦੀ ਸਮਰੱਥਾ ਵਾਲਾ ਈਥਾਨੌਲ ਪਲਾਂਟ ਵੀ ਸਥਾਪਿਤ ਕੀਤਾ ਜਾ ਰਿਹਾ ਹੈ। ਸ. ਰੰਧਾਵਾ ਨੇ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਗੰਨਾ ਉਤਪਾਦਕਾਂ ਅਤੇ ਖੰਡ ਮਿੱਲਾਂ ਦੇ ਹਿੱਤਾਂ ਨੂੰ ਜਾਣਬੁੱਝ ਕੇ ਨਜਰਅੰਦਾਜ ਕਰਨ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਜ਼ਿੰਮੇਵਾਰ ਹੈ, ਜਿਸ ਦੀ ਅਣਦੇਖੀ ਕਾਰਨ ਖੰਡ ਮਿੱਲਾਂ ਦਾ ਨੁਕਸਾਨ ਹੋਇਆ। ਉਪ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਸਾਰੇ 87 ਲੈਂਡ ਮੌਰਟਗੇਜ ਬੈਂਕ ਵਿੱਤੀ ਘਾਟੇ ਵਿੱਚ ਸਨ, ਜਿਨ੍ਹਾਂ ਨੂੰ ਹੁਣ ਦੀ ਪੰਜਾਬ ਸਰਕਾਰ ਨੇ ਮਜਬੂਤ ਕੀਤਾ ਹੈ। ਪੰਜਾਬ ਮੰਡਲ ਦੀ ਗੱਲ ਕਰਦਿਆਂ ਉੱਪ ਮੁੱਖ ਮੰਤਰੀ ਪੰਜਾਬ ਸ. ਰੰਧਾਵਾ ਨੇ ਕਿਹਾ ਕਿ ਸੂਬੇ ਭਰ ਅੰਦਰ ਹਰੇਕ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਨੇ ਵੱਡੇ ਉਪਰਾਲੇ ਕੀਤੇ ਹਨ ਅਤੇ ਰਾਜ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਯਤਨਸ਼ੀਲ ਹੈ। ਹਲਕੇ ਡੇਰਾ ਬਾਬਾ ਨਾਨਕ ਦੇ ਸਰਬਪੱਖੀ ਵਿਕਾਸ ਦੀ ਗੱਲ ਕਰਦਿਆਂ ਸ. ਰੰਧਾਵਾ ਨੇ ਦੱਸਿਆ ਕਿ ਹਲਕੇ ਅੰਦਰ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕੰਮ ਕੀਤੇ ਗਏ ਹਨ ਅਤੇ ਪਿੰਡਾਂ ਅੰਦਰ ਖੇਡ ਸਟੇਡੀਅਮ, ਪਾਰਕ, ਗਲੀਆਂ-ਨਾਲੀਆਂ ਆਦਿ ਦੇ ਵਿਕਾਸ ਕੰਮ ਕਰਵਾਏ ਗਏ ਹਨ। ਸਿਹਤ ਸੇਵਾਵਾਂ ਦੀ ਗੱਲ ਕਰਦਿਆਂ ਸ. ਰੰਧਾਵਾ ਨੇ ਦੱਸਿਆ ਕਿ ਕਲਾਨੋਰ ਵਿਚ 2 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਐਮਰਜੰਸੀ ਸੇਵਾਵਾਂ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਡੇਰਾ ਬਾਬਾ ਨਾਨਕ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਆਪਰੇਸ਼ਨ ਥਿਏਟਰ, ਐਮਰਜੰਸੀ ਸਹੂਲਤਾਂ ਸਮੇਤ ਵੱਖ-ਵੱਖ ਸਿਹਤ ਸੇਵਾਂਵਾ ਪ੍ਰਦਾਨ ਕੀਤੀਆਂ ਗਈਆਂ ਹਨ। ਇਤਿਹਾਸਕ ਤੇ ਧਾਰਮਿਕ ਕਸਬੇ ਡੇਰਾ ਬਾਬਾ ਨਾਨਕ ਵਿਖੇ ਹੈਰੀਟੇਜ ਸਟਰੀਟ ਬਣਾਈ ਜਾ ਰਹੀ ਹੈ, ਜਿਸ ਉੱਪਰ 87 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਸ਼ਿਵ ਮੰਦਰ ਕਲਾਨੋਰ ਤੇ ਡੇਰਾ ਬਾਬਾ ਨਾਨਕ ਵਿਖੇ ਵਿਖੇ ਸ਼ਾਨਦਾਰ ਪਾਰਕ ਬਣਾਈ ਗਈ ਹੈ। ਸ. ਰੰਧਾਵਾ ਨੇ ਅੱਗੇ ਕਿਹਾ ਕਿ ਸਰਹੱਦੀ ਪਿੰਡ, ਜੋ ਅੰਤਰਰਾਸ਼ਟਰੀ ਸਰਹੱਦ ਦੇ ਬਿਲਕੁਲ ਨੇੜੇ ਵੱਸਦੇ ਹਨ, ਵਿਖੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕੀਤੇ ਗਏ ਹਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD