Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਸਪਾ ਨੇ ਤਿੰਨ ਉਮੀਦਵਾਰ ਹੋਰ ਐਲਾਨੇ

ਦੀਨਾਨਗਰ ਤੋਂ ਚਾਵਲਾ, ਜਲੰਧਰ ਉਤਰੀ ਤੋਂ ਕੁਲਦੀਪ ਸਿੰਘ ਲੁਬਾਣਾ ਅਤੇ ਚਮਕੌਰ ਸਾਹਿਬ ਤੋਂ ਹਰਮੋਹਨ ਸੰਧੂ ਹੋਣਗੇ,

Jasvir Singh Garhi, BSP, Bahujan Samaj Party, BSP Punjab

Web Admin

Web Admin

5 Dariya News

ਜਲੰਧਰ , 12 Dec 2021

Last updated on: Dec 12, 2021, 00:00 IST

ਬਹੁਜਨ ਸਮਾਜ ਪਾਰਟੀ ਪੰਜਾਬ ਦੀ ਸੂਬਾ ਕਾਰਜਕਾਰੀ ਦੀ ਅਹਿਮ ਮੀਟਿੰਗ ਪਾਰਟੀ ਦਫ਼ਤਰ ਜਲੰਧਰ ਵਿਖੇ ਹੋਈ। ਜਿਸ ਨੂੰ ਸੰਬੋਧਨ ਕਰਦਿਆ ਬਸਪਾ ਪੰਜਾਬ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਪਾਲ ਅਤੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਸਾਂਝੇ ਤੌਰ ਤੇ ਸੰਬੋਧਨ ਕਰਦਿਆ ਕਿਹਾ ਕਿ ਬਸਪਾ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਰੱਖੀ ਮੋਗਾ ਰੈਲੀ ਵਿੱਚ ਸ਼ਮੂਲੀਅਤ ਕਰੇਗੀ। ਉਹਨਾਂ ਵਰਕਰਾਂ ਤੇ ਲੀਡਰਸ਼ਿਪ ਨੂੰ ਸੁਨੇਹਾ ਦਿੱਤਾ ਕਿ ਬਸਪਾ ਵਰਕਰ ਤੇ ਲੀਡਰਸ਼ਿਪ ਆਪਣੇ ਆਪਣੇ ਇਲਾਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਤਾਲਮੇਲ ਕਰਕੇ ਛੋਟੇ ਵੱਡੇ ਵਾਹਨ ਬੁੱਕ ਕਰਕੇ ਮੋਗਾ ਰੈਲੀ ਨੂੰ ਵਿਸ਼ਾਲਤਾ ਦੇਣਗੇ। ਇਸ ਮੌਕੇ ਬਸਪਾ ਵੱਲੋਂ ਆਪਣੇ ਹਿੱਸੇ ਦੀ ਵਿਧਾਨ ਸਭਾ ਜਲੰਧਰ ਉੱਤਰੀ ਤੋਂ ਸ਼੍ਰੀ ਕੁਲਦੀਪ ਸਿੰਘ ਲੁਬਾਣਾ, ਦੀਨਾਨਗਰ ਰਿਜ਼ਰਵ ਤੋਂ ਸ਼੍ਰੀ ਕਮਲਜੀਤ ਚਾਵਲਾ ਮਹਾਸ਼ਾ ਭਾਈਚਾਰੇ ਤੋਂ ਅਤੇ ਸ਼੍ਰੀ ਚਮਕੌਰ ਸਾਹਿਬ ਤੋਂ ਸ਼੍ਰੀ ਹਰਮੋਹਨ ਸੰਧੂ ਉਮੀਦਵਾਰ ਘੋਸ਼ਿਤ ਕਰ ਦਿੱਤਾ ਹੈ। ਇਸ ਨਾਲ ਹੀ ਬਸਪਾ ਦੇ ਹਿੱਸੇ ਦੀਆਂ ਕੁੱਲ 20 ਸੀਟਾਂ ਵਿਚੋਂ 17 ਸੀਟਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਉਲੇਖ ਹੈ ਕਿ ਪਹਿਲਾ ਵਿਧਵਤ ਰੂਪ ਵਿੱਚ ਸ਼੍ਰੀ ਕੁਲਦੀਪ ਸਿੰਘ ਲੁਬਾਣਾ, ਸ਼੍ਰੀ ਹਰਮੋਹਨ ਸਿੰਘ ਸੰਧੂ ਤੇ ਸ਼੍ਰੀ ਕਮਲਜੀਤ ਚਾਵਲਾ  ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਅਕਾਲੀ ਦਲ ਤੋਂ ਸਖ਼ਤ ਨਰਾਜ ਚਲ ਰਹੇ ਸ਼੍ਰੀ ਹਰਮੋਹਨ ਸਿੰਘ ਸੰਧੂ ਨੇ ਪਹਿਲਾ ਹੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਹਨਾਂ ਦੇ ਮਾਤਾ ਸਤਵੰਤ ਕੌਰ ਸੰਧੂ ਜੀ ਅਕਾਲੀ ਸਰਕਾਰ ਵਿੱਚ ਕੈਬਿਨੇਟ ਮੰਤਰੀ ਤੇ ਪੰਜ  ਵਾਰ ਵਿਧਾਇਕ ਸਨ ਅਤੇ ਪਿਤਾ ਅਜਾਇਬ ਸਿੰਘ ਸੰਧੂ ਦੋ ਵਾਰ ਚਮਕੌਰ ਸਾਹਿਬ ਤੋਂ ਵਿਧਾਇਕ ਰਹੇ ਸਨ। ਸ਼੍ਰੀ ਹਰਮੋਹਨ ਸਿੰਘ ਸੰਧੂ ਇੰਡੀਅਨ ਪੁਲਿਸ ਸੇਵਾ ਵਿਚ ਸਨ ਤੇ  ਐੱਸਐੱਸਪੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਚਮਕੌਰ ਸਾਹਿਬ ਬਸਪਾ ਦੇ ਖਾਤੇ ਵਿੱਚ ਆ ਜਾਣ ਕਰਕੇ ਅਕਾਲੀ ਦਲ ਨਾਲ ਚਲਦੀ ਸਖ਼ਤ ਨਰਾਜਗੀ ਦੇ ਚਲਦੇ ਅੱਜ ਬਸਪਾ ਦੇ ਹਾਥੀ ਤੇ ਸਵਾਰ ਹੋ ਗਏ। ਸੰਧੂ ਨੂੰ ਬਸਪਾ ਵਿੱਚ ਸ਼ਾਮਿਲ ਕਰਵਾਉਂਦੇ ਸਮੇ ਬਸਪਾ ਦੇ ਸੂਬਾ ਮੀਤ ਪ੍ਰਧਾਨ ਸ ਹਰਜੀਤ ਸਿੰਘ ਲੌਂਗੀਆ, ਸੂਬਾ ਜਨਰਲ ਸਕੱਤਰ ਰਾਜਾ ਰਜਿੰਦਰ ਸਿੰਘ ਨਨਹੇੜੀਆਂ, ਹਲਕਾ ਪ੍ਰਧਾਨ ਨਰਿੰਦਰ ਸਿੰਘ ਵਡਵਾਲੀ, ਦਰਸ਼ਨ ਸਿੰਘ ਸਮਾਣਾ ਆਦਿ ਹਾਜ਼ਿਰ ਸਨ।

 

Tags: Jasvir Singh Garhi , BSP , Bahujan Samaj Party , BSP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD