ਪੰਜਾਬ ਦੇ ਮੁੱਖ ਸੰਸਦੀ ਸਕੱਤਰ ਰੱਖਿਆ ਸੇਵਾਵਾਂ ਭਲਾਈ ਪ੍ਰੋ ਵਿਰਸਾ ਸਿੰਘ ਵਲਟੋਹਾ ਨੇ ਸਾਬਕਾ ਸੈਨਿਕਾਂ ਅਤੇ ਸੇਵਾ ਕਰ ਰਹੇ ਸੈਨਿਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕਿਹਾ। ਪ੍ਰੋ. ਵਲਟੋਹਾ ਨੇ ਰੱਖਿਆ ਸੇਵਾਂਵਾਂ ਭਲਾਈ ਵਿਭਾਗ ਦੇ ਮੁੱਖ ਦਫਤਰ ਅਤੇ ਜਿਲ੍ਹਾ ਪੱਧਰ ਵਿਖੇ ਤਾਇਨਾਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਜ ਦੇ ਸਮੂਹ ਜ਼ਿਲਿਆਂ ਤੋ' ਪ੍ਰਾਪਤ ਸ਼ਿਕਾਇਤਾ ਦਾ ਨਿਪਟਾਰਾ ਪਹਿਲ ਦੇ ਅਧਾਰ ਤੇ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਸਾਬਕਾ ਸੈਨਿਕਾਂ ਨੂੰ ਕਿਸੇ ਕਿਸਮ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਸਬੰਧਤ ਅਧਿਨੂੰ ਇਸ ਸਬੰਧੀ ਜ਼ਿਲਾ੍ਹ ਪੱਧਰ ਤੇ ਜ਼ਿਲ੍ਹਾ ਮੁਖੀਆਂ ਦੀ ਸ਼ਮੂਲੀਅਤ ਨਾਲ ਮੀਟਿੰਗਾਂ ਆਯੋਜਨ ਕਰਨ ਅਤੇ ਸ਼ਿਕਾਇਤਾ ਦਾ ਨਿਪਟਾਰਾ ਮੌਕੇ ਤੇ ਕਰਨ ਦੀ ਹਦਾਇਤ ਕੀਤੀ। ਉਹਨਾ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਸੇਵਾ ਕਰ ਰਹੇ ਸੈਨਿਕਾਂ ਵਲੋ' ਪ੍ਰਾਪਤ ਸ਼ਿਕਾਇਤਾਂ ਪੈ'ਡਿੰਗ ਨਾ ਰੱਖੀਆਂ ਜਾਣ। ਇਥੇ ਇਹ ਵਰਨਣਯੋਗ ਹੈ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿਚ ਸਾਲ 2011-12 ਵਿਚ ਸਾਬਕਾ ਸੈਨਿਕਾਂ ਦੀਆਂ ਕੁੱਲ 345 ਸ਼ਿਕਾਇਤਾਂ ਅਤੇ ਸੇਵਾ ਕਰ ਰਹੇ ਸੈਨਿਕਾਂ ਦੀਆਂ ਕੁੱਲ 308 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਹਨਾਂ ਵਿਚੋ' ਕ੍ਰਮਵਾਰ 292 ਅਤੇ 279 ਸ਼ਿਕਾਇਤਾ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਹਨਾਂ ਅਧਿਕਾਰੀਆਂ ਨੂੰ ਬਾਕੀ ਲੰਬਿਤ ਪਈਆਂ ਸ਼ਿਕਾਇਤਾ ਦਾ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ ਕੀਤੀ।
ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜੰਗਲਾਤ ਵਿਭਾਗ ਦੀਆਂ ਜ਼ਮੀਨਾਂ ਦੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਆਣੀ ਨੇ ਦੱਸਿਆ ਕਿ ਨਾਜਇਜ਼ ਕਾਬਜ਼ਕਾਰਾਂ ਵਿਰੁੱਧ ਵੱਖ-ਵੱਖ ਅਦਾਲਤਾਂ ਵਿੱਚ ਕੇਸ ਚੱਲ ਰਹੇ ਸਨ ਜਿਨ੍ਹਾਂ ਦਾ ਫੈਸਲਾ ਵਣ ਵਿਭਾਗ ਦੱ ਹੱਕ ਵਿੱਚ ਹੋ ਗਿਆ ਸੀ, ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਰੂਪਨਗਰ ਅਧੀਨ ਪੈਂਦੇ ਪਿੰਡ ਫਤਿਹਪੁਰ ਅਤੇ ਭੰਗਾਲਾ ਵਿਖੇ 50 ਏਕੜ ਸਰਕਾਰੀ ਰਕਬੇ ਨੂੰ ਵਣ ਮੰਡਲ ਰੂਪਨਗਰ ਦੀ ਅਗਵਾਈ ਵਿੱਚ ਨਾਜਾਇਜ਼ ਕਾਬਜ਼ਕਾਰਾਂ ਦੇ ਚੁੰਗਲ ਵਿੱਚੋਂ ਮੁਕਤ ਕਰਵਾਇਆ ਗਿਆ ਹੈ ਅਤੇ ਉਸ ਵਿੱਚ ਪੌਦੇ ਲਗਵਾ ਦਿੱਤੇ ਗਏ ਹਨ। ਜੰਗਲਾਤ ਮੰਤਰੀ ਨੇ ਦੱਸਿਆ ਕਿ ਪੂਰੇ ਪੰਜਾਬ ਦੇ ਜ਼ਿਲ੍ਹਾ ਅਫਸਰਾਂ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਪੰਜਾਬ ਵਿੱਚ ਜਿੱਥੇ ਜਿੱਥੇ ਵੀ ਅਦਾਲਤੀ ਕੇਸਾਂ ਦਾ ਨਿਪਟਾਰਾ ਹੋ ਚੁੱਕਿਆ ਹੈ ਉਨ੍ਹਾਂ ਜ਼ਮੀਨਾਂ ਨੂੰ ਕਾਬਜ਼ਕਾਰਾਂ ਪਾਸੋਂ ਜਲਦੀ ਤੋਂ ਜਲਦੀ ਕਬਜ਼ਾ ਛੁਡਵਾਇਆ ਜਾਵੇ ਅਤੇ ਹਫਤੇ ਦੇ ਅੰਦਰ ਅੰਦਰ ਇਸ ਦੀ ਰਿਪੋਰਟ ਵਿਭਾਗ ਨੂੰ ਭੇਜੀ ਜਾਵੇ।