Thursday, 16 May 2024

 

 

ਖ਼ਾਸ ਖਬਰਾਂ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ

 

ਚੋਣਾਂ ਦੋਰਾਨ ਜੋ ਵਾਅਦੇ ਕੀਤੇ 100 ਫੀਸਦੀ ਕੀਤੇ ਮੁਕੰਮਲ : ਓਮ ਪ੍ਰਕਾਸ਼ ਸੋਨੀ

ਹਲਕੇ ਦਾ ਕੋਈ ਵੀ ਵਾਰਡ ਵਿਕਾਸ ਪੱਖੋ ਸੱਖਣਾ ਨਹੀ ਰਹਿਣ ਦਿੱਤਾ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 12 Dec 2021

ਚੋਣਾਂ ਦੋਰਾਨ ਜੋ ਵੀ ਵਾਅਦੇ ਕੀਤੇ ਗਏ ਸਨ ਨੂੰ 100 ਫੀਸਦੀ ਦੇ ਲਗਭਗ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ ਕੇਦਰੀ ਵਿਧਾਨ ਸਭਾ ਹਲਕੇ ਅਧੀਨ ਪੈਦੀਆਂ ਵਾਰਡਾਂ ਵਿਚ ਕੋਈ ਵੀ ਵਾਰਡ ਵਿਕਾਸ ਪੱਖੋ ਸੱਖਣਾ ਨਹੀ ਰਹਿ ਗਿਆ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਅੱਜ ਵਾਰਡ ਨੂੰ 59 ਦੇ ਅਧੀਨ ਪੈਦੇ ਇਲਾਕੇ ਕਟੜਾ ਭਾਈ ਸੰਤ ਸਿੰਘ ਤੋ ਲੋਹਗੜ ਗੇਟ ਤੱਕ 1 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਦੇ ਸਮੇ ਕੀਤਾ। ਸ਼੍ਰੀ ਸੋਨੀ ਨੇ ਕਿਹਾ ਕਿ ਸਹਿਰ ਦੀਆਂ ਅੰਦਰਲੀਆਂ ਵਾਰਡਾਂ ਵਿਚ ਵਿਕਾਸ ਕਾਰਜ ਅੰਤਮ ਪੜਾਅ ਤੇ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਗਲੀਆਂ ਸੀ .ਸੀ ਫਲੋਰਿੰਗ ਨਾਲ ਅਤੇ ਮੇਨ ਸੜਕ ਨੂੰ ਲੁੱਕ ਨਾਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਸੀਵਰੇਜ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਸ਼੍ਰੀ ਸੋਨੀ ਨੇ ਦੱਸਿਆ ਕਿ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਸ਼ਹਿਰ ਦੇ ਅੰਦਰਲੇ ਕੂੜੇ ਦੇ ਡੰਪ ਨੂੰ ਚੁਕਵਾ ਦਿੱਤਾ ਗਿਆ ਹੈ। ਇਸ ਮੌਕੇ ਸ੍ਰੀ ਸੋਨੀ ਨੋ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਦੇ ਕੰਮਾਂ ਤੇ ਖੁਦ ਨਜ਼ਰ ਰੱਖਣ  ਅਤੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਕੰਮ ਮਿੱਥੇ ਸਮੇ ਦੇ ਅੰਦਰ ਪੂਰੇ ਹੋ ਜਾਣੇ ਚਾਹੀਦੇ ਹਨ।

ਇਸ ਮੌਕੇ ਸ਼੍ਰੀ ਸੋਨੀ ਨੇ ਇਲਾਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਖੁਦ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ। ਇਲਾਕਾ ਨਿਵਾਸੀਆਂ  ਨੇ ਇਕ ਆਵਾਜ਼ ਵਿਚ ਕਿਹਾ ਕਿ ਸਾਡੇ ਇਲਾਕੇ ਦੇ ਵਿਕਾਸ ਕਾਰਜ ਠੀਕ ਤਰਾ੍ਹ ਚੱਲ ਰਹੇ ਹਨ ਅਤੇ ਹੁਣ ਸਾਨੂੰ ਬਿਜਲੀ,ਪਾਣੀ ਅਤੇ ਸੀਵਰੇਜ ਦੀ ਕੋਈ ਸਮੱਸਿਆ ਨਹੀ। ਸ਼੍ਰੀ ਸੋਨੀ ਨੇ ਕਿਹਾ ਕਿ ਸਾਲ 2022 ਵਿਚ ਵੀ ਆਪਣੇ ਵਿਕਾਸ ਕਾਰਜਾਂ ਦੀ ਬਦੋਲਤ ਕਾਂਗਰਸ ਮੁੜ ਸੱਤਾ ਵਿਚ ਆਵੇਗੀ।ਸ਼੍ਰੀ ਸੋਨੀ ਵਲੋ ਵਾਰਡ ਨੰ: 54 ਦੇ ਅਧੀਨ ਪੈਦੇ ਇਲਾਕੇ ਇਸਲਾਮਾਬਾਦ ਵਿਖੇ ਸਥਿਤ ਰਾਣੀ ਝਾਂਸੀ ਭਵਨ ਨੂੰ 2 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ ਅਤੇ ਕਿਹਾ ਕਿ ਜੇਕਰ ਹੋਰ ਫੰਡਾਂ ਦੀ ਲੋੜ ਪਈ ਤਾਂ ਉਹ ਵੀ ਦਿੱਤੇ ਜਾਣਗੇ। ਸ਼੍ਰੀ ਸੋਨੀ ਨੇ ਕਿਹਾ ਕਿ ਰਾਣੀ ਝਾਂਸੀ ਭਵਨ ਵਿਖੇ ਲੋੜਵੰਦ ਲੜਕੀਆਂ ਨੂੰ ਮੁਫਤ ਕਢਾਈ ਦੀ ਸਿਖਲਾਈ ਵੀ ਦਿੱਤੀ ਜਾਂਦੀ ਹੈ ਜੋ ਕਿ ਬਹੁਤ ਹੀ ਵਧੀਆ ਉਪਰਾਲਾ ਹੈ।ਇਸ ਮੌਕੇ ਸਾਬਕਾ ਮੰਤਰੀ ਸ਼੍ਰੀਮਤੀ ਲਕਸ਼ਮੀ ਕਾਂਤਾ ਚਾਵਲਾ, ਚੇਅਰਮੈਨ ਸ਼੍ਰੀ ਅਰੁਣ ਪੱਪਲ, ਚੇਅਰਮੈਨ ਸ਼੍ਰੀ ਮਹੇਸ ਖੰਨਾ, ਸ਼੍ਰੀ ਪਰਮਜੀਤ ਸਿੰਘ ਚੋਪੜਾ, ਸ: ਸਰਬਜੀਤ ਸਿੰਘ ਲਾਟੀ, ਸ੍ਰੀ ਸੁਰਿੰਦਰ ਸਿੰਦਾ,  ਸ਼੍ਰੀ ਪਵਨ ਕੁੰਦਰਾ, ਸ਼੍ਰੀ ਵਿਕਾਸ ਮਿਸ਼ਰਾ, ਸ਼੍ਰੀ ਮਨੀ, ਸ਼੍ਰੀ ਕਪਿਲ ਮਹਾਜਨ, ਸ: ਬਬਲੂ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸ਼ੀ ਹਾਜ਼ਰ ਸਨ।

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD