Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਮੁੱਖ ਮੰਤਰੀ ਚੰਨੀ ਨੇ ਲੋਕ ਹਿੱਤੂ ਫੈਸਲੇ ਲਏ ਅਤੇ ਲਾਗੂ ਕੀਤੇ : ਓ ਪੀ ਸੋਨੀ

ਫੀਜੀਓਥਰੈਪੀ ਡਾਕਟਰਾਂ ਦੀ ਕਾਨਫਰੰਸ ਦਾ ਕੀਤਾ ਉਦਘਾਟਨ

O P Soni, Om Parkash Soni, Om Prakash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar

Web Admin

Web Admin

5 Dariya News

ਅੰਮਿ੍ਤਸਰ , 12 Dec 2021

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਤਿੰਨ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਦਿਨਾਂ ਵਿਚ ਲਗਪਗ 60 ਲੋਕ ਹਿੱਤੂ ਫੈਸਲੇ ਲਏ ਅਤੇ ਉਨ੍ਹਾਂ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕੀਤਾ ਹੈ। ਕੈਬਨਿਟ ਮੰਤਰੀ ਸ੍ਰੀ ਓ ਪੀ ਸੋਨੀ ਨੇ ਫੀਜੀਓਥਰੈਪੀ ਡਾਕਟਰਾਂ ਦੀ ਕਾਨਫਰੰਸ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਚੰਨੀ ਨੇ ਬਿਜਲੀ ਦੇ ਖੇਤਰ ਵਿਚ ਕਈ ਲੀਹੋਂ-ਹਟਵੇਂ ਫੈਸਲੇ ਲਏ ਗਏ ਹਨ ਜਿਨ੍ਹਾਂ ਵਿਚ 2 ਕਿਲੋਵਾਟ ਤੱਕ ਵਾਲੇ ਘਰੇਲੂ ਖਪਤਕਾਰਾਂ ਦੇ ਬਕਾਏ ਮੁਆਫ ਕੀਤੇ ਗਏ ਜਿਸ ਨਾਲ 20 ਲੱਖ ਪਰਿਵਾਰਾਂ ਨੂੰ 1500 ਕਰੋੜ ਰੁਪਏ ਦੀ ਰਾਹਤ ਮਿਲੀ। ਇਸੇ ਤਰ੍ਹਾਂ 7 ਕਿਲੋਵਾਟ ਤੱਕ ਵਾਲੇ ਘਰੇਲੂ ਖਪਤਕਾਰਾਂ ਲਈ ਪ੍ਰਤੀ ਯੂਨਿਟ 3 ਰੁਪਏ ਦੀ ਕਟੌਤੀ ਕੀਤੀ ਗਈ ਜਿਸ ਨਾਲ 69 ਲੱਖ ਪਰਿਵਾਰਾਂ ਨੂੰ 3316 ਕਰੋੜ ਰੁਪਏ ਦੀ ਰਾਹਤ ਮਿਲੀ। ਇਨ੍ਹਾਂ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਵੱਲੋਂ ਬਿਜਲੀ ਖਰੀਦ ਸਮਝੌਤੇ ਵੀ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਜਿਸ ਦੇ ਸਬੰਧ ਵਿਚ ਪੰਜਾਬ ਵਿਧਾਨ ਸਭਾ ਵਿਚ ਬਿੱਲ ਪਾਸ ਕੀਤੇ ਜਾ ਚੁੱਕੇ ਹਨ। ਵਾਜਬ ਦਰਾਂ ਉਤੇ ਨਿਰਵਿਘਨ ਬਿਜਲੀ ਸਪਲਾਈ ਕਰਨ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਵਜੋਂ ਪੰਜਾਬ ਸਰਕਾਰ ਨੇ 250 ਮੈਗਾਵਾਟ ਸੂਰਜੀ ਊਰਜਾ ਘੱਟ ਦਰਾਂ 2.33 ਰੁਪਏ ਤੋਂ 2.34 ਰੁਪਏ ਪ੍ਰਤੀ ਯੂਨਿਟ ਖਰੀਦਣ ਦਾ ਫੈਸਲਾ ਕੀਤਾ ਹੈ ਜਿਸ ਲਈ ਟੈਂਡਰ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਏ ਹਨ। ਇਹ ਕੀਮਤਾਂ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਬਿਜਲੀ ਖਰੀਦ ਸਮਝੌਤਿਆਂ ਨਾਲੋ 87 ਫੀਸਦੀ ਘੱਟ ਹਨ ਜੋ 17.91 ਰੁਪਏ ਪ੍ਰਤੀ ਯੂਨਿਟ ਸਨ।

ਇਸੇ ਤਰ੍ਹਾਂ ਪੇਂਡੂ ਵਿਕਾਸ ਦੇ ਸਬੰਧ ਵਿਚ  ਲਾਲ ਲਕੀਰ ਦੇ ਅੰਦਰ ਲੋਕਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰਾ ਘਰ, ਮੇਰੇ ਨਾਮ’ ਸਕੀਮ ਲਾਗੂ ਕੀਤੀ ਗਈ ਜਿਸ ਤਹਿਤ 55 ਪਿੰਡਾਂ ਦੇ 4846 ਘਰਾਂ ਨੂੰ ਲਾਭ ਦਿੱਤਾ ਜਾ ਚੁੱਕਾ ਹੈ ਜਦਕਿ ਦਸੰਬਰ, 2022 ਤੱਕ ਲਾਲ ਲਕੀਰ ਅੰਦਰ ਸਾਰੇ ਘਰਾਂ ਨੂੰ ਸ਼ਾਮਲ ਕਰ ਲਿਆ ਜਾਵੇਗਾ। ਇਸੇ ਤਰ੍ਹਾਂ ਪੇਂਡੂ ਇਲਾਕਿਆਂ ਵਿਚ ਯੋਗ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਅਲਾਟ ਕਰਨ ਦਾ ਕੰਮ ਜੰਗੀ ਪੱਧਰ ਉਤੇ ਚੱਲ ਰਿਹਾ ਹੈ। ਦੋ ਮਹੀਨਿਆਂ ਦੇ ਘੱਟ ਸਮੇਂ ਵਿਚ 30,000 ਲੋਕਾਂ ਨੂੰ ਸੰਨਦਾਂ ਦਿੱਤੀਆਂ ਜਾ ਚੁੱਕੀਆਂ ਹਨ।ਸ੍ਰੀ ਸੋਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਚਾਇਤਾਂ ਦੀਆਂ ਜਲ ਸਪਲਾਈ ਸਕੀਮਾਂ ਦੇ ਸਬੰਧ ਵਿੱਚ 1168 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਵੀ ਮੁਆਫ ਕਰ ਦਿੱਤੇ ਹਨ ਅਤੇ ਨਾਲ ਹੀ ਇਹਨਾਂ ਜਲ ਸਪਲਾਈ ਸਕੀਮਾਂ ਦੇ ਭਵਿੱਖੀ ਬਿਜਲੀ ਬਿੱਲ ਵੀ ਸਰਕਾਰ ਵੱਲੋਂ ਅਦਾ ਕੀਤੇ ਜਾਣਗੇ। ਇਸੇ ਤਰ੍ਹਾਂ ਪੇਂਡੂ ਜਲ ਸਪਲਾਈ (ਆਰਡਬਲਿਊਐਸ) ਕੁਨੈਕਸ਼ਨਾਂ ਲਈ ਮਹੀਨਾਵਾਰ ਵਾਟਰ ਸਰਵਿਸ ਚਾਰਜਿਜ਼ ਵੀ 166 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੇ ਗਏ ਹਨ। ਇਸ ਤਰ੍ਹਾਂ ਸਾਰੇ ਦੇ ਫੈਸਲੇ ਸਾਰੇ ਵਰਗਾਂ ਲਈ ਕੀਤੇ ਗਏ ਹਨ। ਉਨ੍ਹਾਂ ਕਾਨਫਰੰਸ ਨੂੰ ਸੰਬੋਧਨ ਕਰਦੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਫੀਜੀਓਥਰੈਪੀ ਕੌਂਸਲ ਦੇ ਬਿੱਲ ਨੂੰ ਪਾਸ ਕਰਦੀ ਹੈ ਤਾਂ ਪੰਜਾਬ ਵਿੱਚ ਸਭ ਤੋਂ ਪਹਿਲਾਂ ਕੌਂਸਲ ਗਠਿਤ ਕੀਤੀ ਜਾਵੇਗੀ। ਉਨ੍ਹਾਂ ਫੀਜੀਓਥਰੈਪੀ ਡਾਕਟਰਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦੇ ਡਾਕਟਰਾਂ ਬਿਨਾ ਦਵਾਈ ਤੋਂ ਇਲਾਜ ਕਰਕੇ ਸਮਾਜ ਦੀ ਸੇਵਾ ਕਰ ਰਹੇ ਹਨ। ਇਸ ਮੌਕੇ ਦੇਸ਼ ਭਰ ਤੋਂ ਆਏ 1500 ਦੇ ਕਰੀਬ ਫੀਜੀਓਥਰੈਪੀ ਡਾਕਟਰਾਂ ਨੇ ਕਾਨਫਰੰਸ ਵਿੱਚ ਹਿੱਸਾ ਲਿਆ। ਇਸ ਮੌਕੇ ਡਾਕਟਰ ਸੰਜੀਵ ਝਾ ਪਰਧਾਨ ਇੰਡੀਆ ਡਾਕਟਰ ਜਤਿੰਦਰ ਸ਼ਰਮਾ ਪ੍ਰਧਾਨ ਪੰਜਾਬ ਡਾਕਟਰ ਐਚ ਐਸ ਬਾਵਾ ਡਾਕਟਰ ਰੁਚੀ ਡਾਕਟਰ ਜੋਨੀ ਜੋਂਸ ਡਾਕਟਰ ਮਸਰਤ ਡਾਕਟਰ ਬਲਰਾਜ ਡਾਕਟਰ ਸੁਖਦੇਵ ਸਿੰਘ ਡਾਕਟਰ ਕ੍ਰਾਂਤੀ ਹਾਜ਼ਰ ਸਨ।

 

Tags: O P Soni , Om Parkash Soni , Om Prakash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD