Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਲ ਸੰਭਾਲ ਵੱਲ ਵੱਡਾ ਕਦਮ-ਛੱਪੜਾਂ ਦੇ ਪਾਣੀ ਨੂੰ ਸੋਧਕੇ ਸਿੰਚਾਈ ਪ੍ਰਾਜੈਕਟ ਲਾਗੂ ਕਰਨ ਵਾਲਾ ਪਹਿਲਾ ਜਿਲ੍ਹਾ ਬਣਿਆ ਕਪੂਰਥਲਾ

ਭੂਮੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ 3 ਪਿੰਡਾਂ ਅੰਦਰ ਪ੍ਰਾਜੈਕਟ ਦੀ ਸ਼ੁਰੂਆਤ

Rana Gurjit Singh, Rana Gurjeet Singh, Punjab Pradesh Congress Committee, Congress, Punjab Congress, Government of Punjab, Punjab Government, Punjab, Kapurthala

Web Admin

Web Admin

5 Dariya News

ਕਪੂਰਥਲਾ , 12 Dec 2021

Last updated on: Dec 12, 2021, 00:00 IST

ਕਪੂਰਥਲਾ ਪੰਜਾਬ ਦਾ ਪਹਿਲਾ ਅਜਿਹਾ ਜਿਲ੍ਹਾ ਬਣ ਗਿਆ ਹੈ, ਜਿਸਨੇ ਪਿੰਡਾਂ ਅੰਦਰ ਛੱਪੜਾਂ ਦੇ ਪਾਣੀ ਨੂੰ ਸੋਧਕੇ ਜ਼ਮੀਨਦੋਜ਼ ਪੀ.ਵੀ.ਸੀ. ਪਾਇਪਾਂ ਰਾਹੀਂ ਸਿੰਚਾਈ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਹੈ।ਪੰਜਾਬ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਪਹਿਲ ਸਦਕਾ ਕਪੂਰਥਲਾ ਜਿਲ੍ਹੇ ਦੇ 3 ਪਿੰਡਾਂ ਔਜਲਾ ਜੋਗੀ, ਬਿਸ਼ਨਪੁਰ ਤੇ ਕਾਲਾਸੰਘਿਆਂ ਵਿਖੇ ਲਗਭਗ 40.34 ਹੈਕਟੇਅਰ ਰਕਬੇ ਵਿਚ ਪਾਇਲਟ ਪ੍ਰਾਜਕੈਟ ਦੇ ਪਹਿਲੇ ਪੜਾਅ ਤਹਿਤ ਸਿੰਚਾਈ ਸ਼ੁਰੂ ਹੋਈ ਹੈ। ਸ. ਰਾਣਾ ਗੁਰਜੀਤ ਸਿੰਘ ਦੇ ਲਗਭਗ ਢਾਈ ਮਹੀਨੇ ਪਹਿਲਾਂ ਸੂਬੇ ਦੇ ਭੂਮੀ ਤੇ ਜਲ ਸੰਭਾਲ ਮੰਤਰੀ ਵਜੋਂ ਹਲਫ ਲੈਣ ਪਿੱਛੋਂ ਪੰਜਾਬ ਸਰਕਾਰ ਵਲੋਂ ਕਪੂਰਥਲਾ ਜਿਲ੍ਹੇ ਦੀ ਇਸ ਨਿਵੇਕਲੇ ਪ੍ਰਾਜੈਕਟ ਲਈ ਚੋਣ ਕੀਤੀ ਗਈ , ਜਿਸ ਤਹਿਤ 7 ਪਿੰਡਾਂ ਅੰਦਰ ਛੱਪੜਾਂ ਦੇ ਪਾਣੀ ਨੂੰ ਸਾਫ ਕਰਕੇ ਜ਼ਮੀਨਦੋਜ਼ ਪਾਇਪਾਂ ਰਾਹੀਂ ਸਿੰਚਾਈ ਕੀਤੀ ਜਾਣੀ ਸੀ, ਜਿਸ ਵਿਚੋਂ ਲਗਭਗ ਡੇਢ ਮਹੀਨੇ ਦੇ ਰਿਕਾਰਡ ਸਮੇਂ 3 ਪਿੰਡਾਂ ਵਿਖੇ ਪ੍ਰਾਜੈਕਟ ਨੂੰ ਲਾਗੂ ਕੀਤਾ ਗਿਆ ਹੈ। ਪਿੰਡ ਔਜਲਾ ਜੋਗੀ ਵਿਖੇ ਪ੍ਰਾਜੈਕਟ ਦਾ ਉਦਘਾਟਨ ਕਰਨ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ‘ਪੰਜਾਬ ਵਿਧਾਨ ਸਭਾ ਵਲੋਂ ਉਨ੍ਹਾਂ ਦੀ ਅਗਵਾਈ ਹੇਠ 24 ਮਾਰਚ 2021 ਨੂੰ ਪਾਣੀ ਦੀ ਸੰਭਾਲ ਸਬੰਧੀ 6 ਵਿਧਾਇਕਾਂ ਵਾਲੀ ਗਠਿਤ ਕੀਤੀ ਕਮੇਟੀ ਵਲੋਂ ਜੋ 248 ਸਫਿਆਂ ਦੀ ਰਿਪੋਰਟ ਸੌਂਪੀ ਗਈ ਹੈ, ਉਸ ਵਿਚ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਛੱਪੜਾਂ ਦੇ ਨਵੀਨੀਕਰਨ ਤੇ ਪਾਣੀ ਨੂੰ ਸੋਧਕੇ ਸਿੰਚਾਈ ਕਰਨ ਨੂੰ ਵੱਡੀ ਅਹਿਮੀਅਤ ਦਿੱਤੀ ਗਈ ਹੈ।ਉਨ੍ਹਾਂ ਕਿਸਾਨਾਂ ਨੂੰ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਚੇਤੰਨ ਕੀਤਾ ਕਿ ਵਿਧਾਨ ਸਭਾ ਕਮੇਟੀ ਦੀ ਖੋਜ ਅਨੁਸਾਰ ਸੂਬੇ ਵਿਚ 83 ਫੀਸਦੀ ਟਿਊਬਵੈਲ 300 ਫੁੱਟ ਤੋਂ ਵੀ ਜਿਆਦਾ ਡੂੰਘਾਈ ਤੋਂ ਪਾਣੀ ਲੈ ਰਹੇ ਹਨ, ਜੋ ਕਿ ਬਹੁਤ ਖਤਰਨਾਕ ਪਹਿਲੂ ਹੈ। ਇਸ ਤੋਂ ਇਲਾਵਾ ਬਾਕੀ 17 ਫੀਸਦੀ ਟਿਊਬਵੈਲ 500 ਫੁੱਟ ਤੋਂ ਵੀ ਜਿਆਦਾ ਡੂੰਘੇ ਹਨ।

ਉਨ੍ਹਾਂ ਕਿਹਾ ਕਿ ਸੂਬੇ ਦੇ ਲਗਭਗ ਸਾਰੇ 12,348 ਪਿੰਡਾਂ ਅੰਦਰ ਛੱਪੜਾਂ ਦੇ ਪਾਣੀ ਨੂੰ ਸਿੰਚਾਈ ਲਈ ਵਰਤਣ ਵਾਸਤੇ ਪ੍ਰਾਜੈਕਟ ਦਾ ਘੇਰਾ ਵਧਾਉਣ ਵਾਸਤੇ ਉਹ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਤੇ ਕੇਂਦਰੀ ਜਲ ਸਰੋਤ ਮੰਤਰਾਲੇ ਕੋਲ ਵੀ ਪਹੁੰਚ ਕਰਨਗੇ, ਕਿਉਂਕਿ ਪੰਜਾਬ ਕੋਲ ਕੇਵਲ ਧਰਤੀ ਹੇਠਲਾ ਪਾਣੀ ਹੀ ਇਕਲੌਤਾ ਕੁਦਰਤੀ ਸ੍ਰੋਤ ਹੈ, ਜਿਸਨੂੰ ਬਚਾਉਣ ਲਈ ਛੱਪੜਾਂ ਦੇ ਪਾਣੀ ਰਾਹੀਂ ਸਿੰਚਾਈ ਸਭ ਤੋਂ ਕਾਰਗਰ ਤਰੀਕਾ ਹੈ।ਇਸ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਾਂਝਾ ਮਾਹਿਰ ਗਰੁੱਪ ਬਣਾਉਣ ਦਾ ਵੀ ਪ੍ਰਸਤਾਵ ਹੈ, ਤਾਂ ਜੋ ਪੰਚਾਇਤੀ ਜ਼ਮੀਨਾਂ ਉੱਪਰ ਇਸ ਪ੍ਰਾਜੈਕਟ ਤਹਿਤ ਵੱਧ ਤੋਂ ਵੱਧ ਸਿੰਚਾਈ ਕੀਤੀ ਜਾ ਸਕੇ।ਇਸ ਮੌਕੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ ਨੇ ਪ੍ਰਾਜੈਕਟ ਦੇ ਕੰਮ ਕਰਨ ਦੇ ਤਰੀਕੇ ਬਾਰੇ ਦੱਸਿਆ ਕਿ ਛੱਪੜ ਦਾ ਸੋਧਿਆ ਹੋਇਆ ਪਾਣੀ ਡੀਜ਼ਲ ਪੰਪ ਨਾਲ ਲਿਫਟ ਕਰਕੇ ਜ਼ਮੀਨਦੋਜ਼ ਪਾਇਪਾਂ ਰਾਹੀਂ ਖੇਤਾਂ ਤੱਕ ਪਹੁੰਚਾਇਆ ਜਾਵੇਗਾ। ਇਸ ਨਾਲ ਨਾ ਸਿਰਫ 25 ਤੋਂ 30 ਫੀਸਦੀ ਤੱਕ ਜ਼ਮੀਨ ਹੇਠਲੇ ਪਾਣੀ ਦੀ ਬਚਤ ਹੋਵੇਗੀ ਸਗੋਂ ਛੱਪੜਾਂ ਦੀ ਨਾਲੋ-ਨਾਲ ਸਫਾਈ ਹੋਣ ਨਾਲ ਪਿੰਡਾਂ ਅੰਦਰ ਜਨ ਸਿਹਤ ਸੰਭਾਲ ਵਿਚ ਵੀ ਵੱਡੀ ਮਦਦ ਮਿਲੇਗੀ।ਜਿਨ੍ਹਾਂ 3 ਪਿੰਡਾਂ ਅੰਦਰ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ, ਉਸ ਵਿਚ ਬਿਸ਼ਨਪੁਰ ਵਿਖੇ 10 ਲੱਖ 79 ਹਜ਼ਾਰ ਰੁਪੈ ਨਾਲ 8.30 ਹੈਕਟੇਅਰ ਰਕਬਾ, ਪਿੰਡ ਔਜਲਾ ਜੋਗੀ ਵਿਖੇ 14 ਲੱਖ 10 ਹਜ਼ਾਰ ਰੁਪੈ ਨਾਲ 16.40 ਹੈਕਟੇਅਰ, ਕਾਲਾਸੰਘਿਆਂ ਵਿਖੇ 23.84 ਲੱਖ ਰੁਪੈ ਨਾਲ 25.64 ਹੈਕਟੇਅਰ ਰਕਬੇ ਵਿਚ ਸਿੰਚਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਖੁਖਰੈਣ, ਨਵਾਂ ਪਿੰਡ, ਚੱਕ ਦੀਨਾ ਤੇ ਭੰਡਾਲ ਦੋਨਾ ਵਿਖੇ ਵੀ ਇਸ ਪ੍ਰਾਜੈਕਟ ਤਹਿਤ ਸਿੰਚਾਈ ਜਲਦ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੌਕੇ ਮੁੱਖ ਭੂਮੀ ਪਾਲ ਪੰਜਾਬ ਮਹਿੰਦਰ ਸਿੰਘ ਸੈਣੀ, ਮੰਡਲ ਭੂਮੀ ਰੱਖਿਆ ਅਫ਼ਸਰ ਗ, ਸ, ਢਿੱਲੋਂ ਮੰਡਲ ਭੂਮੀ ਰੱਖਿਆ ਅਫ਼ਸਰ ਜਲੰਧਰ ਦਿਲਾਵਰ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ, ਉੱਪ ਮੰਡਲ ਭੂਮੀ ਰੱਖਿਆ ਅਫ਼ਸਰ ਕਪੂਰਥਲਾ ਮਨਪ੍ਰੀਤ ਸਿੰਘ, ਉੱਪ ਮੰਡਲ ਭੂਮੀ ਰੱਖਿਆ ਅਫ਼ਸਰ ਲੁਪਿੰਦਰ ਕੁਮਾਰ, ਜਸਰਿਤੁ ਕੌਰ, ਭੂਮੀ ਰੱਖਿਆ ਅਫ਼ਸਰ ਸੁਸ਼ੀਲ ਕੁਮਾਰ, ਰਾਹੁਲਦੀਪ ਸਿੰਘ, ਦੀਪਕ ਵਰਮਾ,ਕੁਲਵਿੰਦਰ ਸਿੰਘ, ਅਮਰਜੀਤ ਸਿੰਘ ਹਾਜਰ ਸਨ ।

 

Tags: Rana Gurjit Singh , Rana Gurjeet Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD