Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਭਾਜਪਾ ਉਮੀਦਵਾਰਾਂ ਲਈ ਮੰਗਿਆ ਵੋਟ

Manjinder Singh Sirsa, BJP, Bharatiya Janata Party, BJP Chandigarh

5 Dariya News

5 Dariya News

5 Dariya News

ਚੰਡੀਗੜ੍ਹ , 13 Dec 2021

Last updated on: Dec 13, 2021, 00:00 IST

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸੋਮਵਾਰ ਨੂੰ ਸ਼ਹਿਰ ਵਿਚ ਪਹੁੰਚੇ। ਉਨ੍ਹਾਂ ਨੇ ਭਾਜਪਾ ਉਮੀਦਵਾਰਾਂ ਲਈ ਲੋਕ ਸਭਾਵਾਂ ਨੂੰ ਸੰਬੋਧਨ ਕਰਦਿਆਂ ਘਰ ਘਰ ਜਾ ਕੇ ਵੋਟ ਮੰਗਿਆ। ਸਿਰਸਾ ਨੇ ਵਾਰਡ ਨੰ. 1 ਤੋਂ ਮਨਜੀਤ ਕੌਰ, ਵਾਰਡ ਨੰ. 34 ਤੋਂ ਭੁਪਿੰਦਰ ਸ਼ਰਮਾ, ਵਾਰਡ ਨੰ. 32 ਤੋਂ ਜਸਮਨ ਸੰਧੂ ਅਤੇ ਵਾਰਡ ਨੰ. 23 ਤੋਂ ਉਮੀਦਵਾਰ ਨੇਹਾ ਅਰੋੜਾ ਦੇ ਲਈ ਚੋਣ ਪ੍ਰਚਾਰ ਕੀਤਾ। ਪਾਰਟੀ ਆਗੂ ਤੇਜਿੰਦਰ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਲੋਕ ਸਭਾਵਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਚੋਣ ਨਤੀਜੇ ਨਾ ਕੇਵਲ ਪੰਜਾਬ ਬਲਕਿ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਹੋਣ ਵਾਲੀਆਂ ਚੋਣਾਂ ਦੀ ਦਿਸ਼ਾ ਵੀ ਤੈਅ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਨੇ ਦੇਸ਼ ਦੇ ਉੱਤਰ ਪੂਰਬੀ ਸੂਬਿਆਂ ਵਿਚ ਕਮਲ ਖਿਲਾਇਆ ਹੈ। ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਚਲਦਿਆਂ ਅੱਜ ਚੰਡੀਗੜ੍ਹ ਪੂਰੀ ਤਰ੍ਹਾਂ ਨਾਲ ਭਾਜਪਾ ਦੇ ਰੰਗ ਵਿਚ ਰੰਗਿਆ ਜਾ ਚੁੱਕਿਆ ਹੈ। ਸਿਰਸਾ ਨੇ ਕੇਂਦਰ ਦੀ ਸਰਕਾਰ ਦੇਸ਼ ਦਾ ਬਿਜਲੀਘਰ ਦੇ ਰੂਪ ਵਿਚ ਸੰਬੋਧਨ ਕਰਦਿਆਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਨੂੰ ਬਹੁਮਤ ਦੇ ਕੇ ਚੰਡੀਗੜ੍ਹ ਨਗਰ ਨਿਗਮ ਨੂੰ ਕੇਂਦਰ ਨਾਲ ਜੋੜ ਕੇ ਉਜਵਲ ਬਣਾਉਣ। ਸਿਰਸਾ ਦੀਆਂ ਲੋਕ ਸਭਾਵਾਂ ਦੌਰਾਨ ਪਾਰਟੀ ਬੁਲਾਰੇ ਗੁਰਪ੍ਰੀਤ ਸਿੰਘ ਢਿੱਲੋਂ, ਭਾਜਪਾ ਦੀ ਮੰਡਲ ਪ੍ਰਧਾਨ ਡਾ. ਮੀਨਾ ਚੱਡਾ, ਰਮੇਸ਼ ਕੁਮਾਰ ਨਿੱਕੂ, ਬਲਜਿੰਦਰ ਸਿੰਘ ਗੁਜਰਾਲ, ਰਾਜੇਸ਼ ਅਰੋੜਾ, ਗੁਰਮੀਤ ਸਿੰਘ, ਤੇਜਿੰਦਰ ਹੁੰਦਲ, ਪ੍ਰੀਤੀ ਵਰਮਾ, ਸਤਿੰਦਰ ਸਿੰਧੂ, ਅਨੀਸ਼ ਗਰਗ ਸਮੇਤ ਕਈ ਹੋਰ ਆਗੂ ਹਾਜ਼ਰ ਸਨ।

 

Tags: Manjinder Singh Sirsa , BJP , Bharatiya Janata Party , BJP Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD