Wednesday, 15 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

'ਆਪ' ਦੀ ਅਗਵਾਈ ਵਾਲੇ ਬਾਹਰੀ ਲੋਕ ਖੁਦ ਨੂੰ ਜਨਤਾ ਦੀ ਆਵਾਜ਼ ਵਜੋਂ ਪੇਸ਼ ਕਰਨ ਲਈ ਕਾਹਲੇ : ਚਰਨਜੀਤ ਸਿੰਘ ਚੰਨੀ

ਕਿਹਾ, ਦਿੱਲੀ ਦੇ ਆਗੂ ਬਸਤੀਵਾਦੀਆਂ ਵਾਂਗ ਵਿਵਹਾਰ ਕਰ ਰਹੇ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Vijay Inder Singla, Sangrur

5 Dariya News

5 Dariya News

5 Dariya News

ਸੰਗਰੂਰ , 14 Dec 2021

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੀ ਸਿਆਸਤ ਵਿੱਚ ਬਾਹਰੀ ਲੋਕਾਂ ਨੂੰ ਖੜ੍ਹਾ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ ਸਖ਼ਤ ਆਲੋਚਨਾ ਕੀਤੀ, ਜਿਨ੍ਹਾਂ ਨੂੰ ਪੰਜਾਬ ਅਤੇ ਇਸ ਦੀਆਂ ਸੱਭਿਆਚਾਰਕ ਕਦਰਾਂ ਕੀਮਤਾਂ ਬਾਰੇ ਬਿਲਕੁਲ ਵੀ ਜਾਣਕਾਰੀ ਨਹੀਂ ਹੈ ਪਰ ਉਹ ਆਪਣੇ ਆਪ ਨੂੰ ਸੂਬੇ ਦੇ ਲੋਕਾਂ ਦੀ ਆਵਾਜ਼ ਵਜੋਂ ਪੇਸ਼ ਕਰਨ ਲਈ ਕਾਫ਼ੀ ਉਤਾਵਲੇ ਹਨ।'ਆਪ' ਦੀ ਦਿੱਲੀ ਲੀਡਰਸ਼ਿਪ 'ਤੇ ਬਸਤੀਵਾਦੀ ਸ਼ਕਤੀ ਵਾਂਗ ਵਿਵਹਾਰ ਕਰਨ ਲਈ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੋਸਟਰਾਂ ਅਤੇ ਫਲੈਕਸਾਂ 'ਤੇ ਵੀ ਪਾਰਟੀ ਦੀ ਪੰਜਾਬ ਇਕਾਈ ਦੇ ਆਗੂਆਂ ਦੀਆਂ ਤਸਵੀਰਾਂ ਨਹੀਂ ਵਰਤ ਰਹੇ ਹਨ, ਜਿਸ ਤੋਂ ਉਹਨਾਂ ਦੇ ਪੰਜਾਬ ਨੂੰ ਆਪਣੇ ਅਧੀਨ ਕਰਨ ਦੇ ਨਾਪਾਕ ਮਨਸੂਬੇ ਸਪੱਸ਼ਟ ਹੋ ਜਾਂਦੇ ਹਨ।ਭਗਵੰਤ ਮਾਨ ਨੂੰ ਅਸਿੱਧੇ ਤੌਰ ‘ਤੇ ਨਿਸ਼ਾਨੇ ਉੱਤੇ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੁਟਕਲੇ ਸੁਣਾਉਣਾ ਲੋਕਾਂ ਦੀ ਨਿਰਸਵਾਰਥ ਸੇਵਾ ਕਰਨ ਨਾਲੋਂ ਬਿਲਕੁਲ ਵੱਖਰੀ ਚੀਜ਼ ਹੈ ਅਤੇ ਵਿਕਾਸ ਸਿਰਫ਼ ਬਾਹਰਲੇ ਲੋਕਾਂ ਨਾਲ ਆਟੋ-ਰਿਕਸ਼ਾ ਵਿੱਚ ਮੌਜਾਂ ਮਾਣ ਕੇ ਨਹੀਂ ਕੀਤਾ ਜਾ ਸਕਦਾ।

ਮੁੱਖ ਮੰਤਰੀ ਅੱਜ ਇੱਥੇ ਪਿੰਡ ਦੇਹ ਕਲਾਂ ਅਤੇ ਘਾਬਦਾਂ ਵਿਖੇ ਸ੍ਰੀ ਸੀਮਿੰਟ ਲਿਮਟਿਡ ਸੰਗਰੂਰ ਪ੍ਰਾਜੈਕਟ ਅਤੇ ਮੈਡੀਕਲ ਕਾਲਜ ਦੇ ਨੀਂਹ ਪੱਥਰ ਰੱਖਣ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗਰੀਬ ਲੋਕਾਂ ਨੂੰ ਆਟਾ ਦਾਲ ਵਰਗੇ ਉਪਾਵਾਂ ਨਾਲ ਲੁਭਾਉਣ ਲਈ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਏਜੰਡਾ ਗਰੀਬਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਦੇ ਮੌਕੇ ਪ੍ਰਦਾਨ ਕਰਕੇ ਸਮਰੱਥ ਬਣਾਉਣਾ ਹੈ।ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਚੰਨੀ ਨੇ ਕਿਹਾ ਕਿ ਅਕਾਲੀ ਦਲ ਵਰਗੀ 100 ਸਾਲ ਪੁਰਾਣੀ ਪਾਰਟੀ ਨੂੰ ਬਾਦਲਾਂ ਅਤੇ ਬਿਕਰਮ ਸਿੰਘ ਮਜੀਠੀਆ ਨੇ ਨਸ਼ਿਆਂ, ਬੇਅਦਬੀਆਂ ਅਤੇ ਭ੍ਰਿਸ਼ਟ ਕਾਰਵਾਈਆਂ ਨਾਲ ਕਲੰਕਿਤ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ, “ਅਕਾਲੀ ਦਲ ਉਦੋਂ ਤੱਕ ਪੈਰਾਂ ਸਿਰ ਨਹੀਂ ਹੋ ਸਕਦਾ ਜਦੋਂ ਤੱਕ ਸੁਖਬੀਰ ਅਤੇ ਮਜੀਠੀਆ ਪਾਰਟੀ ਦਾ ਹਿੱਸਾ ਹਨ।” ਉਹਨਾਂ ਅੱਗੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੇ ਨਿੱਜੀ ਹਿੱਤਾਂ ਖਾਤਿਰ ਜਨਤਕ ਸਰੋਤਾਂ ਦੀ ਦੁਰਵਰਤੋਂ ਕੀਤੀ ਹੈ।ਮੁੱਖ ਮੰਤਰੀ ਨੇ ਕਾਂਗਰਸ ਦੇ ਮੌਜੂਦਾ ਸਮੇਂ ਨੂੰ ‘ਯੁੱਗ ਪਰਿਵਰਤਨ’ ਦਾ ਸਮਾਂ ਦੱਸਿਆ ਜਦੋਂ ਅਸਲ ਵਿੱਚ ਸੱਤਾ ਆਮ ਲੋਕਾਂ ਦੇ ਹੱਥਾਂ ਵਿੱਚ ਆ ਗਈ ਹੈ ਅਤੇ ਇਸ ਤਰ੍ਹਾਂ ਰਜਵਾੜਾਸ਼ਾਹੀ ਦੇ ਦੌਰ ਦਾ ਅੰਤ ਹੋ ਗਿਆ ਹੈ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Vijay Inder Singla , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD