Thursday, 23 July 2026

 

 

ਖ਼ਾਸ ਖਬਰਾਂ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ

 

ਚੋਣ ਕਮਿਸ਼ਨ ਦੀਆਂ ਵੱਖ-ਵੱਖ ਐਪਸ ਦੇ ਪ੍ਰਚਾਰ ਲਈ ਮੋਬਾਇਲ ਵੈਨ ਰਵਾਨਾ

ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਝੰਡੀ ਵਿਖਾ ਕੇ ਮੋਬਾਇਲ ਵੈਨ ਨੂੰ ਕੀਤਾ ਰਵਾਨਾ

DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 14 Dec 2021

Last updated on: Dec 14, 2021, 00:00 IST

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਵੋਟਰਾਂ ਨੂੰ ਚੋਣ ਕਮਿਸ਼ਨ ਦੀਆਂ ਵੋਟਰ ਜਾਗਰੂਕਤਾ ਸਬੰਧੀ ਤਿਆਰ ਕੀਤੀਆਂ ਵੱਖ-ਵੱਖ ਐਪਸ ਦੇ ਪ੍ਰਚਾਰ ਲਈ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਮੋਬਾਇਲ ਵੈਨ ਰਵਾਨਾ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਤਹਿਸੀਲਦਾਰ ਚੋਣਾਂ ਸੰਜੇ ਕੁਮਾਰ ਵੀ ਮੌਜ਼ੂਦ ਸਨ ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ ਅਨੁਸਾਰ ਜ਼ਿਲ੍ਹੇ ਦੇ ਵੋਟਰਾਂ ਨੂੰ ਐਥੀਕਲ ਵੋਟਿੰਗ, ਸੀ-ਵੀਜ਼ਲ ਐਪ, ਵੋਟਰ ਹੈਲਪ ਲਾਈਨ ਤੇ ਹੋਰਨਾਂ ਐਪਸ ਦੀ ਵਰਤੋਂ ਸਬੰਧੀ ਜਾਗਰੂਕ ਕਰਨ ਲਈ ਮੋਬਾਇਲ ਵੈਨ ਤਿਆਰ ਕੀਤੀ ਗਈ ਹੈ, ਜੋ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ 'ਚ ਪ੍ਰਚਾਰ ਕਰੇਗੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸੁਵਿਧਾ ਲਈ ਕੁਝ ਐਪਸ ਤਿਆਰ ਕੀਤੀਆਂ ਗਈਆਂ ਹਨ, ਜਿਨ੍ਹਾਂ ਬਾਰੇ ਵੋਟਰਾਂ ਨੂੰ ਜਾਣਕਾਰੀ ਦੇਣ ਲਈ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਇਨਫੌਰਮਡ ਤੇ ਐਥੀਕਲ ਐਪ ਦਾ ਮਕਸਦ ਚੋਣ ਪ੍ਰਣਾਲੀ ਨੂੰ ਸੁਚਾਰੂ ਰੂਪ 'ਚ ਚਲਾਉਣ ਲਈ ਵੋਟਰਾਂ ਨੂੰ ਚੇਤਨ ਕਰਨਾ ਹੈ। ਸੀ-ਵੀਜ਼ਲ ਐਪ ਦਾ ਮਨੋਰਥ ਮੱਤਦਾਨ ਤੋਂ ਪਹਿਲਾ ਜਾਂ ਮੌਕੇ ਕਿਸੇ ਵੀ ਤਰ੍ਹਾਂ ਦੇ ਗਲਤ ਢੰਗਾਂ ਦੀ ਵਰਤੋਂ ਕਰਨ ਵਾਲਿਆਂ ਦੀ ਚੋਣ ਕਮਿਸ਼ਨ ਨੂੰ ਜਾਣਕਾਰੀ ਦੇਣਾ ਹੈ, ਜਿਸ ਤਹਿਤ ਸੌ ਮਿੰਟ 'ਚ ਕਾਰਵਾਈ ਕੀਤੀ ਜਾਵੇਗੀ। ਵੋਟਰ ਹੈਲਪ ਲਾਈਨ ਦਾ ਮਕਸਦ ਵੋਟਰਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਦੇਣਾ ਹੈ। ਜਿਸ ਦਾ ਵੋਟਰ ਲਾਭ ਉਠਾ ਸਕਣ। ਇਸ ਮੌਕੇ ਤਹਿਸੀਲਦਾਰ ਚੌਣਾ ਸ੍ਰੀ ਸੰਜੇ ਕੁਮਾਰ ਨੇ ਦੱਸਿਆ ਕਿ ਇਸ ਵੈਨ ਲਈ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ 'ਚ ਜਾਣ ਸਬੰਧੀ ਰੂਪ-ਰੇਖਾ ਤਿਆਰ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵੈਨ ਰਾਹੀਂ ਸੁਚਾਰੂ ਢੰਗ ਨਾਲ ਪ੍ਰਚਾਰ ਕਰਨ ਸਬੰਧੀ ਜ਼ਿਲ੍ਹੇ ਦੇ ਹਰੇਕ ਰਿਟਰਨਿੰਗ ਅਫ਼ਸਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

 

Tags: DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD