Monday, 20 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ

 

ਪੰਜਾਬ ਵਿਧਾਨ ਸਭਾ ਚੋਣਾਂ 2022: ਹਰੇਕ 50 ਘਰਾਂ ਪਿੱਛੇ ਇੱਕ ਚੋਣ ਮਿੱਤਰ ਵੋਟਰਾਂ ਨੂੰ ਕਰਨਗੇ ਜਾਗਰੂਕ

ਮੁੱਖ ਚੋਣ ਅਫ਼ਸਰ ਵੱਲੋਂ ਡੀ.ਈ.ਓਜ਼ ਨੂੰ ਆਪਣੇ ਸਬੰਧਤ ਜ਼ਿਲਿਆਂ ਵਿੱਚ ਵੱਧ ਤੋਂ ਵੱਧ ਚੋਣ ਮਿੱਤਰ ਨਿਯੁਕਤ ਕਰਨ ਦੇ ਨਿਰਦੇਸ਼

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Chon Mittar, Dr S Karuna Raju

Web Admin

Web Admin

5 Dariya News

ਚੰਡੀਗੜ੍ਹ , 14 Dec 2021

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਵੱਧ ਤੋਂ ਵੱਧ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਵਾਸਤੇ ਇੱਕ ਹੋਰ ਵਿਲੱਖਣ ਪਹਿਲਕਦਮੀ ਕਰਦਿਆਂ ਮੁੱਖ ਚੋਣ ਅਫਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਡਿਪਟੀ ਕਮਿਸਨਰਾਂ-ਕਮ-ਜ਼ਿਲਾ ਚੋਣ ਅਫਸਰਾਂ (ਡੀ.ਈ.ਓਜ) ਨੂੰ ਵੋਟਰਾਂ ਦੀ ਸਹੂਲਤ ਲਈ ਸਬੰਧਤ ਜ਼ਿਲਿਆਂ ਵਿੱਚ ਆਪਣੇ ਪੱਧਰ ’ਤੇ ’ਚੋਣ ਮਿੱਤਰ’ ਨਿਯੁਕਤ ਕਰਨ ਦੇ ਨਿਰਦੇਸ ਦਿੱਤੇ ਹਨ। ਸੀਈਓ ਪੰਜਾਬ ਨੇ ਸਾਰੇ ਡੀਈਓਜ ਨੂੰ ਲਿਖੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਚੋਣ ਮਿੱਤਰ, ਜੋ ਕਿ ਬੂਥ ਲੈਵਲ ਅਫਸਰ (ਬੀਐਲਓ) ਦੇ ਸਹਾਇਕ ਵਜੋਂ ਕੰਮ ਕਰੇਗਾ, ਕੋਲ ਘੱਟੋ-ਘੱਟ 50 ਘਰਾਂ ਦੀ ਜ਼ਿੰਮੇਵਾਰੀ ਹੋਵੇਗੀ। ਚੋਣ ਮਿੱਤਰ ਇਹ ਯਕੀਨੀ ਬਣਾਉਣਗੇ ਕਿ ਮਨੋਨੀਤ ਘਰਾਂ ਦਾ ਹਰੇਕ ਯੋਗ ਮੈਂਬਰ ਵੋਟਰ ਵਜੋਂ ਰਜਿਸਟਰਡ ਹੋਵੇ ਅਤੇ ਇਹ ਵੀ ਯਕੀਨੀ ਬਣਾਏਗਾ ਕਿ ਉਹ ਆਪਣੀ ਵੋਟ ਦੀ ਵਰਤੋਂ ਕਰਨ।

ਡਾ. ਰਾਜੂ ਨੇ ਕਿਹਾ “ਇਸ ਤੋਂ ਇਲਾਵਾ ਚੋਣ ਮਿਤਰ ਨੈਤਿਕ ਵੋਟਿੰਗ ਨੂੰ ਉਤਸਾਹਿਤ ਕਰਨਗੇ ਅਤੇ ਵੋਟਰਾਂ, ਖਾਸ ਕਰਕੇ ਬਜੁਰਗਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ (ਪੀਡਬਲਯੂਡੀ) ਵੋਟਰਾਂ ਦੀ ਸਹਾਇਤਾ ਕਰਨਗੇ।“ ਉਨਾਂ ਦੱਸਿਆ ਕਿ ਚੋਣ ਮਿੱਤਰਾਂ ਨੂੰ ਵਿਸ਼ੇਸ਼ ਕੈਪ ਅਤੇ ਆਈਡੀ ਕਾਰਡ ਦਿੱਤੇ ਜਾਣਗੇ। ਉਨਾਂ ਦੱਸਿਆ ਕਿ  ਕਾਰਗੁਜਾਰੀ ਦੇ ਆਧਾਰ ’ਤੇ ਜ਼ਿਲਾ ਪੱਧਰ ’ਤੇ ਸਰਬੋਤਮ ਤਿੰਨ  ਚੋਣ ਮਿੱਤਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਕ੍ਰਮਵਾਰ 10,000, 7,500 ਅਤੇ 5,000 ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ।ਇਸ ਦੌਰਾਨ, ਸਿਸਟਮੈਟਿਕ ਵੋਟਰਜ ਐਜੂਕੇਸਨ ਐਂਡ ਇਲੈਕਟੋਰਲ ਪਾਰਟੀਸੀਪੇਸਨ (ਸਵੀਪ) ਪ੍ਰੋਗਰਾਮ ਤਹਿਤ ਜ਼ਿਲਾ ਪੱਧਰ ’ਤੇ ਕਈ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ ਜਾ ਸਕੇ। ਗਤੀਵਿਧੀਆਂ ਵਿੱਚ ਗੁਰਦੁਆਰਿਆਂ ਰਾਹੀਂ ਡਿਪਟੀ ਕਮਿਸ਼ਨਰ ਦਾ ਸੁਨੇਹਾ, ਪਿੰਡਾਂ ਅਤੇ ਪੋਲਿੰਗ ਸਟੇਸਨਾਂ ਦੇ ਖੇਤਰਾਂ ਵਿੱਚ ਟਰੈਕਟਰ ਰੈਲੀਆਂ, ਵਿਦਿਆਰਥੀ ਰੈਲੀਆਂ, ਹਿਊਮਨ ਚੇਨਜ਼, ਐਨ.ਐਸ.ਐਸ/ਐਨ.ਸੀ.ਸੀ/ਐਨ.ਜੀ.ਓਜ਼/ਹੋਰ ਵਲੰਟੀਅਰਾਂ ਦੁਆਰਾ ਨੁੱਕੜ ਨਾਟਕ ਜਾਂ ਸਟਰੀਟ ਸਕਿਟਸ,  ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਜਾਗਰੂਕਤਾ ਗਤੀਵਿਧੀਆਂ, ਪ੍ਰਮੁੱਖ ਸ਼ਖ਼ਸੀਅਤਾਂ ਦੀ ਸਹਾਇਤਾ ਲੈਣਾ ਅਤੇ ਬੂਥ ਚੋਣ ਸਖਰਤਾ ਆਦਿ ਸ਼ਾਮਲ ਹਨ।    

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Chon Mittar , Dr S Karuna Raju

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD