Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੀਮਤੀ ਜਾਨਾਂ ਬਚਾਉਣ ਲਈ ਐਕਸੀਡੈਂਟ ਬਲੈਕ ਸਪੌਟਸ ਨੂੰ ਤਰਜੀਹੀ ਤੌਰ ’ਤੇ ਠੀਕ ਕਰੋ; ਰਾਜਾ ਵੜਿੰਗ ਵੱਲੋਂ ਸਬੰਧਤ ਇੰਜਨੀਅਰਿੰਗ ਵਿਭਾਗਾਂ ਨੂੰ ਹਦਾਇਤ

ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ 11ਵੀਂ ਮੀਟਿੰਗ ਦੀ ਕੀਤੀ ਪ੍ਰਧਾਨਗੀ, ਵਿੱਤ ਵਿਭਾਗ ਨੂੰ ਮੰਗ ਅਨੁਸਾਰ ਲੋੜੀਂਦੇ ਫੰਡਾਂ ਦੀ ਸਮੇਂ ਸਿਰ ਮੁਹੱਈਆ ਕਰਨ ਲਈ ਕਿਹਾ

Amrinder Singh Raja Warring, Congress, Punjab Congress, Punjab Transport Minister, Transport Minister of Punjab, Amarinder Singh Raja Warring

Web Admin

Web Admin

5 Dariya News

ਚੰਡੀਗੜ੍ਹ , 14 Dec 2021

Last updated on: Dec 14, 2021, 00:00 IST

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਯਾਤਰੀਆਂ ਲਈ ਸੜਕਾਂ ਨੂੰ ਸਭ ਤੋਂ ਸੁਰੱਖਿਅਤ ਬਣਾਉਣ ਸਬੰਧੀ ਸੂਬੇ ਦੇ ਮਿਸ਼ਨ ਦੀ ਨਿਸ਼ਾਨਦੇਹੀ ਕਰਦਿਆਂ ਅੱਜ ਸਬੰਧਤ ਇੰਜਨੀਅਰਿੰਗ ਵਿਭਾਗਾਂ ਨੂੰ ਸਾਰੇ ਸ਼ਨਾਖਤ ਕੀਤੇ ਐਕਸੀਡੈਂਟ ਬਲੈਕ ਸਪੌਟਾਂ (ਜਿਹੜੀਆਂ ਥਾਵਾਂ ਉਤੇ ਜ਼ਿਆਦਾ ਹਾਦਸੇ ਵਾਪਰਦੇ ਹਨ) ਨੂੰ ਤਰਜੀਹੀ ਤੌਰ ’ਤੇ ਠੀਕ ਕਰਨ ਦੀ ਹਦਾਇਤ ਕੀਤੀ।ਪੰਜਾਬ ਭਵਨ ਵਿਖੇ ਮੰਗਲਵਾਰ ਦੁਪਹਿਰੇ ਹੋਈ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ (ਪੀ.ਐਸ.ਆਰ.ਐਸ.ਸੀ.) ਦੀ 11ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਜਾ ਵੜਿੰਗ ਨੇ ਵਿੱਤ ਵਿਭਾਗ ਨੂੰ ਰਾਜ ਮਾਰਗਾਂ ਦੇ ਬਲੈਕ ਸਪਾਟਾਂ ਨੂੰ ਠੀਕ ਕਰਨ ਦੀ ਪ੍ਰਕਿਰਿਆ ਵਿੱਚ ਲੱਗੇ ਲੋਕ ਨਿਰਮਾਣ ਵਿਭਾਗ, ਸਥਾਨਕ ਸਰਕਾਰਾਂ ਅਤੇ ਪੰਜਾਬ ਮੰਡੀ ਬੋਰਡ ਦੀ ਮੰਗ ’ਤੇ ਲੋੜੀਂਦੇ ਫੰਡ ਸਮੇਂ ਸਿਰ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।ਮੀਟਿੰਗ ਤੋਂ ਬਾਅਦ ਰਾਜਾ ਵੜਿੰਗ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਆਪਣੇ ਹਾਈਵੇਅ, ਮਿਊਂਸੀਪਲ ਅਤੇ ਹੋਰ ਲਿੰਕ ਸੜਕਾਂ ’ਤੇ ਪੈਂਦੇ 71 ਬਲੈਕ ਸਪੌਟਸ ਨੂੰ ਠੀਕ ਕਰਨ ਦਾ ਕੰਮ ਪਹਿਲਾਂ ਹੀ ਮੁਕੰਮਲ ਕਰ ਲਿਆ ਹੈ, ਜਦੋਂ ਕਿ ਬਾਕੀ ਬਚੇ 56 ਬਲੈਕ ਸਪੌਟਸ ’ਤੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।ਟਰੈਫਿਕ ਇਨਫੋਰਸਮੈਂਟ ਆਟੋਮੇਸ਼ਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਫੈਸਲੇ ਵਿੱਚ ਕੈਬਨਿਟ ਮੰਤਰੀ ਨੇ ਸੂਬੇ ਵਿੱਚ ਸੜਕ ਸੁਰੱਖਿਆ ਪ੍ਰਣਾਲੀਆਂ ਨੂੰ ਸਥਾਪਤ ਕਰਨ ਵਿੱਚ ਸਹਾਇਤਾ ਲਈ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀਆਈਡੀਬੀ) ਵੱਲੋਂ ਟਰਾਂਜੈਕਸ਼ਨਲ ਸਲਾਹਕਾਰ ਅਤੇ ਇਕ ਹੋਰ ਸਲਾਹਕਾਰ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦਿੱਤੀ।ਰਾਜਾ ਵੜਿੰਗ ਨੇ ਕਿਹਾ ਕਿ ਸੜਕ ਸੁਰੱਖਿਆ ਉਪਕਰਨਾਂ ਦੀ ਖ਼ਰੀਦ ਅਤੇ ਸੜਕ ਸੁਰੱਖਿਆ ਪ੍ਰਣਾਲੀਆਂ ਦੀ ਸਥਾਪਨਾ ਮੇਰੀ ਤਰਜੀਹ ਹੈ। 

ਉਨਾਂ ਅੱਗੇ ਕਿਹਾ ਕਿ ਸੜਕਾਂ ’ਤੇ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕਦਾ ਹੈ ਅਤੇ ਅਸੀਂ ਇਸ ਮੰਤਵ ਦੀ ਪੂਰਤੀ ਲਈ ਯਤਨਸ਼ੀਲ ਹਾਂ। ਉਨਾਂ ਲੋਕ ਨਿਰਮਾਣ ਵਿਭਾਗ ਨੂੰ ਬਕਾਇਆ ਸੁਧਾਰ ਕਾਰਜਾਂ ਲਈ ਫੰਡ ਅਲਾਟਮੈਂਟ ਲਈ ਜਲਦ ਤੋਂ ਜਲਦ ਸੋਧਿਆ ਪ੍ਰਸਤਾਵ ਪੇਸ਼ ਕਰਨ ਲਈ ਵੀ ਕਿਹਾ।ਧੁੰਦ ਕਾਰਨ ਵਾਪਰਦੇ ਸੜਕ ਹਾਦਸਿਆਂ ’ਤੇ ਚਿੰਤਾ ਜ਼ਾਹਰ ਕਰਦਿਆਂ ਰਾਜਾ ਵੜਿੰਗ ਨੇ ਏ.ਡੀ.ਜੀ.ਪੀ. ਟਰੈਫਿਕ ਨੂੰ ਤੂੜੀ, ਲੱਕੜ ਅਤੇ ਰਾਡਾਂ ਨਾਲ ਟਰਾਲੀਆਂ ਨੂੰ ਓਵਰਲੋਡ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤ ਕੀਤੀ, ਜਿਸ ਨਾਲ ਲੋਕਾਂ ਦੀ ਜਾਨ ਨੂੰ ਖ਼ਤਰਾ ਬਣਿਆ ਰਹਿੰਦਾ ਹੈ। ਉਨਾਂ ਨੇ ਪੁਲਿਸ ਨੂੰ ਕਿਹਾ ਕਿ ਉਹ ਜਨਤਕ ਹਿੱਤਾਂ ਵਿੱਚ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਉਦਯੋਗਿਕ ਆਗੂਆਂ ਦੀ ਮਦਦ ਲੈਣ ਲਈ ਵੀ ਕਿਹਾ। ਉਨਾਂ ਵਿਭਾਗ ਨੂੰ ਟਰਾਂਸਪੋਰਟ ਵਾਹਨਾਂ ’ਤੇ ਰਿਫਲੈਕਟਰ ਲਾਉਣ ਦੀ ਸੰਭਾਵਨਾ ਦੀ ਜਾਂਚ ਕਰਨ ਲਈ ਵੀ ਕਿਹਾ।ਮੰਤਰੀ ਨੇ ਵਿਭਾਗ ਨੂੰ ਸੂਬੇ ਭਰ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿੱਚ ਟਰੈਫਿਕ ਸਿੰਗਨਲ ਲਗਾਉਣ ਦੇ ਨਿਰਦੇਸ਼ ਦਿੱਤੇ।ਸੜਕ ਸੁਰੱਖਿਆ ਵਿਵਹਾਰ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਇਕ ਨਿਰੰਤਰ ਮੀਡੀਆ ਮੁਹਿੰਮ ਦੀ ਲੋੜ ’ਤੇ ਜ਼ੋਰ ਦਿੰਦਿਆਂ ਰਾਜਾ ਵੜਿੰਗ ਨੇ ਪੀ.ਐਸ.ਆਰ.ਐਸ.ਸੀ. ਨੂੰ ਪੰਜਾਬ ਦੀਆਂ ਸੜਕਾਂ ਨੂੰ ਸਭ ਤੋਂ ਸੁਰੱਖਿਅਤ ਬਣਾਉਣ ਦੇ ਉਦੇਸ਼ ਵੱਲ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਆਡੀਓ, ਵੀਡੀਓ ਅਤੇ ਸੋਸ਼ਲ ਮੀਡੀਆ ਸਮੱਗਰੀ ਤਿਆਰ ਕਰਨ ਲਈ ਲੋਕ ਸੰਪਰਕ ਵਿਭਾਗ ਨਾਲ ਤਾਲਮੇਲ ਕਰਨ ਲਈ ਕਿਹਾ।ਟਰਾਂਸਪੋਰਟ ਮੰਤਰੀ ਨੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਨੂੰ ਕੌਮੀ ਸੜਕ ਸੁਰੱਖਿਆ ਮਹੀਨੇ 2022 ਲਈ ਈਵੈਂਟ ਕੈਲੰਡਰ ਨੂੰ ਅੰਤਿਮ ਰੂਪ ਦੇ ਕੇ ਤੁਰੰਤ ਲਾਗੂ ਕਰਨ ਲਈ ਕਿਹਾ। 

ਉਨਾਂ ਵਿਭਾਗ ਨੂੰ ਨਾਗਰਿਕਾਂ ਵਿੱਚ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਗਤੀਵਿਧੀਆਂ ਦੀ ਇਕ ਵਿਸਤਿ੍ਰਤ ਸੂਚੀ ਤਿਆਰ ਕਰਨ ਵਾਸਤੇ ਲੋਕ ਸੰਪਰਕ ਵਿਭਾਗ ਦੀਆਂ ਸੇਵਾਵਾਂ ਲੈਣ ਲਈ ਵੀ ਕਿਹਾ।ਇਸ ਤੋਂ ਪਹਿਲਾਂ ਮੀਟਿੰਗ ਵਿੱਚ ਡਾਇਰੈਕਟਰ ਜਨਰਲ ਪੀਐਸਆਰਐਸਸੀ ਆਰ. ਵੈਂਕਟਰਤਨਮ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਟਰਾਂਸਪੋਰਟ ਵਿਭਾਗ ਦੇ ਸਰਵੇਖਣ ਵਿੱਚ 2019 ਵਿੱਚ 12 ਜ਼ਿਲਿਆਂ ਵਿੱਚ ਕੁੱਲ 391 ਬਲੈਕ ਸਪੌਟਸ ਦੀ ਪਛਾਣ ਕੀਤੀ ਗਈ, ਜਿਨਾਂ ਵਿੱਚੋਂ 264 ਰਾਜ ਵਿੱਚੋਂ ਲੰਘਦੇ ਰਾਸ਼ਟਰੀ ਰਾਜਮਾਰਗਾਂ ’ਤੇ ਸਨ। ਇਨਾਂ 264 ਵਿੱਚੋਂ 218 ਬਲੈਕ ਸਪੌਟਸ ਨੂੰ ਦਰੁਸਤ ਕਰ ਦਿੱਤਾ ਗਿਆ ਹੈ ਅਤੇ ਬਾਕੀ 49 ’ਤੇ ਕੰਮ ਚੱਲ ਰਿਹਾ ਹੈ। ਦੂਜੇ ਪੜਾਅ ਵਿੱਚ ਬਾਕੀ ਰਹਿੰਦੇ 11 ਜ਼ਿਲਿਆਂ ਵਿੱਚ 406 ਤੋਂ ਵੱਧ ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ, ਜਿਸ ਲਈ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰਾਲੇ ਦੀ ਮਨਜ਼ੂਰੀ ਤੋਂ ਬਾਅਦ ਜਲਦੀ ਹੀ ਇਨਾਂ ਨੂੰ ਦਰੁਸਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।ਬਲੈਕ ਸਪੌਟ ਸੜਕ ਉਤੇ ਤਕਰੀਬਨ 500 ਮੀਟਰ ਲੰਬਾ ਇੱਕ ਅਜਿਹਾ ਹਿੱਸਾ ਹੁੰਦਾ ਹੈ, ਜਿਸ ’ਤੇ ਜਾਂ ਤਾਂ ਪਿਛਲੇ ਤਿੰਨ ਸਾਲਾਂ ਦੌਰਾਨ ਮੌਤਾਂ ਅਤੇ ਗੰਭੀਰ ਸੱਟਾਂ ਸਮੇਤ ਪੰਜ ਸੜਕ ਦੁਰਘਟਨਾਵਾਂ ਹੋਈਆਂ ਹਨ ਜਾਂ 10 ਮੌਤਾਂ ਹੋਈਆਂ ਹਨ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਜਨਰਲ ਲੀਡ ਏਜੰਸੀ ਰੋਡ ਸੇਫਟੀ ਆਰ ਵੈਂਕਟਰਤਨਮ, ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ ਸਿਵਾ ਪ੍ਰਸਾਦ, ਏਡੀਜੀਪੀ ਟਰੈਫਿਕ ਐਸਐਸ ਸ੍ਰੀਵਾਸਤਵ, ਐਸਟੀਸੀ ਅਮਰਬੀਰ ਸਿੰਘ ਸਿੱਧੂ, ਡਾਇਰੈਕਟਰ ਖਜ਼ਾਨਾ ਅਤੇ ਲੇਖਾ ਮੁਹੰਮਦ ਤਇਅਬ, ਐਸਪੀ ਟਰੈਫਿਕ ਮਨਮੀਤ ਸਿੰਘ, ਟਰੈਫਿਕ ਸਲਾਹਕਾਰ ਪੰਜਾਬ ਡਾ. ਨਵਦੀਪ ਅਸੀਜਾ ਤੋਂ ਇਲਾਵਾ ਤਕਨੀਕੀ ਡਾਇਰੈਕਟਰ ਐਨ.ਆਈ.ਸੀ. ਤਰਮਿੰਦਰ ਸਿੰਘ, ਚੀਫ ਇੰਜਨੀਅਰ ਪੀ.ਡਬਲਿਊ.ਡੀ. ਟੀ.ਆਰ. ਕਟਨੋਰੀਆ, ਮੈਂਬਰ ਪੀ.ਐਸ.ਆਰ.ਐਸ.ਸੀ. ਰਾਹੁਲ ਵਰਮਾ ਅਤੇ ਸਾਈਟ ਇੰਜਨੀਅਰ ਐਨ.ਐਚ.ਏ.ਆਈ. ਮਨਿੰਦਰ ਪਾਲ ਸਿੰਘ ਮੌਜੂਦ ਸਨ।  

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD