Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ

ਸੇਮ ਪ੍ਰਭਾਵਿਤ ਇਲਾਕਿਆਂ ਵਿੱਚ ਝੀਂਗਾ ਮੱਛੀ ਨੂੰ ਉਤਸਾਹਤ ਕਰਨ ਉੱਤੇ ਦਿੱਤਾ ਜਾ ਰਿਹੈ ਜੋਰ

Tript Rajinder Singh Bajwa, Tripat Rajinder Singh Bajwa, Chandigarh, Punjab Pradesh Congress Committee, Congress, Punjab Congress, Government of Punjab, Punjab  Government, Punjab, Batala

Web Admin

Web Admin

5 Dariya News

ਚੰਡੀਗੜ੍ਹ , 14 Dec 2021

Last updated on: Dec 14, 2021, 00:00 IST

ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਨੇ ਅੱਜ ਇੱਥੇ ਨਵੇਂ ਚੁਣੇ ਗਏ 14 ਮੱਛੀ ਪਾਲਣ ਅਫਸਰਾਂ ਨੂੰ ਨਿਯਕੁਤੀ ਪੱਤਰ ਸੌਂਪੇ। ਇਸ ਮੌਕੇ ਉਨਾਂ ਨੇ ਨਵੇਂ ਮੱਛੀ ਪਾਲਣ ਅਫਸਰਾਂ ਨੂੰ ਤਨਦੇਹੀ ਤੇ ਮਿਹਨਤ ਨਾਲ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਸਰਕਾਰ ਵੱਲੋਂ ਨੋਜਵਾਨਾਂ ਨੂੰ ਰੋਜਗਾਰ ਪ੍ਰਦਾਨ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਮੰਤਰੀ ਨੇ ਇਸ ਮੌਕੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਸਾਹਿਬ ਜੀ ਦੀ ਅਗਵਾਈ ਹੇਠ ਮੱਛੀ ਪਾਲਣ ਵਿਭਾਗ ਕਿਸਾਨਾਂ ਦੀ ਭਲਾਈ ਲਈ ਬਹੁਤ ਵਧੀਆ ਕੰਮ ਕਰ ਰਿਹਾ ਹੈ। ਪਿਛਲੇ ਪੰਜ ਸਾਲਾਂ ਦੌਰਾਨ ਸੇਮ ਅਤੇ ਖਾਰੇ ਪਾਣੀ ਨਾਲ ਪ੍ਰਭਾਵਿਤ ਇਲਾਕਿਆ ਵਿੱਚ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਾਫੀ ਉੱਧਮ ਕੀਤਾ ਜਾ ਰਿਹਾ ਹੈ। ਇਨਾਂ ਇਲਾਕਿਆ ਵਿੱਚ ਝੀਂਗਾ ਪਾਲਣ ਨੂੰ ਖਾਸ ਤੌਰ ਤੇ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਜਿਸ ਨਾਲ ਕਿਸਾਨ 1 ਏਕੜ ਰਕਬੇ ਵਿੱਚੋਂ 3 ਲੱਖ ਰਪੁਏ ਦੀ ਸੁੱਧ ਆਮਦਨੀ ਪ੍ਰਾਪਤ ਕਰ ਰਹੇ ਹਨ। ਉਨਾਂ ਦੱਸਿਆ ਕਿ ਇਸ ਸਾਲ 850 ਏਕੜ ਝੀਂਗਾ ਪਾਲਣ ਅਧੀਨ ਲਿਆਂਦਾ ਗਿਆ ਹੈ। ਆਉਣ ਵਾਲੇ 5 ਸਾਲਾਂ ਦੌਰਾਨ ਝੀਂਗਾ ਪਾਲਣ ਨੂੰ 5000 ਏਕੜ ਰਕਬੇ ਵਿੱਚ ਪ੍ਰਫੁੱਲਿਤ ਕੀਤਾ ਜਾਵੇਗਾ। ਝੀਂਗਾ ਪਾਲਣ ਦੇ ਵਿਕਾਸ ਲਈ ਸਰਕਾਰ ਵੱਲੋਂ ਪਿੰਡ ਈਨਾਖੇੜਾ, ਬਲਾਕ ਮਲੋਟ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਟ੍ਰੇਨਿੰਗ-ਕਮ-ਡੈਮੋਸਟ੍ਰੇਸ਼ਨ ਯੂਨਿਟ ਸਥਾਪਿਤ ਕਰਵਾਇਆ ਗਿਆ ਹੈ। ਇਸ ਸੈਂਟਰ ਵਿਖੇ ਝੀਂਗਾ ਕਿਸਾਨਾਂ ਨੂੰ ਮੁਫਤ ਟ੍ਰੇਨਿੰਗ ਅਤੇ ਮਿੱਟੀ-ਪਾਣੀ ਜਾਂਚ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। 

ਸ. ਬਾਜਵਾ ਨੇ ਦੱਸਿਆ ਕਿ ਵਧੀਆ ਕਿਸਮ ਦਾ ਮੱਛੀ ਪੂੰਗ ਰਿਆਇਤੀ ਦਰਾ ਤੇ ਕਿਸਾਨਾਂ ਨੂੰ ਪ੍ਰਦਾਨ ਕਰਨ ਲਈ ਇੱਕ ਨਵਾਂ ਸਰਕਾਰੀ ਮੱਛੀ ਪੂੰਗ ਫਾਰਮ ਪਿੰਡ ਅਲੀਸ਼ੇਰ ਖੁਰਦ, ਜਿਲਾ ਮਾਨਸਾ ਵਿਖੇ ਸਥਾਪਿਤ ਕੀਤਾ ਗਿਆ ਹੈ । ਇਸੇ ਤਰਜ ਤੇ ਇੱਕ ਨਵਾਂ ਸਰਕਾਰੀ ਮੱਛੀ ਪੂੰਗ ਫਾਰਮ ਪਿੰਡ ਕਿੱਲਿਆ ਵਾਲੀ, ਜਿਲਾ ਫਾਜਿਲਕਾ ਵਿਖੇ ਸਥਾਪਿਤ ਕਰਵਾਇਆ ਜਾ ਰਿਹਾ ਹੈ, ਇਹ ਮੱਛੀ ਪੂੰਗ ਫਾਰਮ ਆਉਣ ਵਾਲੇ ਸਾਲ 2022 ਵਿੱਚ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਸਰਕਾਰ ਵੱਲੋਂ ਪੀ.ਐੱਮ.ਐੱਮ.ਐੱਸ.ਵਾਈ ਸਕੀਮ ਅਧੀਨ 45.82 ਕਰੋੜ ਰੁਪਏ ਅਲੱਗ-ਅਲੱਗ ਪ੍ਰੋਜੈਕਟ ਮੱਛੀ ਪਾਲਣ ਸੈਕਟਰ ਅਧੀਨ ਸਥਾਪਿਤ ਕਰਵਾਏ ਜਾ ਰਹੇ ਹਨ। ਜਿਸ ਨਾਲ ਰਾਜ ਵਿੱਚ ਮੱਛੀ ਪਾਲਣ ਨੂੰ ਬਹੁਤ ਹੁੰਗਾਰਾ ਮਿਲੇਗਾ। ਮੱਛੀ ਦੀ ਵਧੀਆ ਮੰਡੀਕਰਣ ਲਈ 1 ਹੋਰ ਨਵੀਂ ਥੋਕ-ਕਮ-ਰਿਟੇਲ ਮੱਛੀ ਮਾਰਕਿਟ ਪਟਿਆਲਾ ਵਿਖੇ ਸਥਾਪਿਤ ਕੀਤੀ ਜਾ ਰਹੀ ਹੈ। ਮੱਛੀ ਕਿਸਾਨਾਂ ਨੂੰ ਮਿੱਟੀ ਪਰਖ ਸਹੂਲਤ ਪ੍ਰਦਾਨ ਕਰਵਾਉਣ ਲਈ 6 ਅਤਿ ਆਧੁਨਿਕ ਲੈਬਾਂ ਸਥਾਪਿਤ ਕਰਵਾਈਆ ਗਈਆ ਹਨ। ਉਨਾਂ ਅੱਗੇ ਦੱਸਿਆ ਕਿ ਰੋਜ਼ਗਾਰ ਦੇ ਸਾਧਨ ਉਤਪੰਨ ਕਰਨ ਵਾਸਤੇ ਪੰਜਾਬ ਵਿੱਚ ਪਹਿਲੀ ਵਾਰ ਮੱਛੀ ਦੀ ਢੋਆ-ਢਵਾਈ ਵਾਸਤੇ ਟ੍ਰਾਂਸਪੋਰਟ ਵਹੀਕਲ ਜਿਵੇਂ ਕਿ ਸਾਇਕਲ, ਮੋਟਰ-ਸਾਇਕਲ,ਆਟੋ ਰਿਕਸ਼ਾ, ਇੰਨਸੁਲੇਟਡ ਤੇ ਰੀਫਰ ਗੱਡੀਆਂ ਸਬਸਿਡੀ ਤੇ ਨੋਜਵਾਨਾਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਇਸ ਤੋਂ ਇਲਾਵਾ ਮੱਛੀ ਪਾਲਣ ਦੀਆਂ ਉਨੱਤ ਤਕਨੀਕਾਂ ਜਿਵੇਕਿ ਰੀ-ਸਰਕੁਲੈਟਰੀ ਐਕੁਆਕਲਚਰ ਸਿਸਟਮ (ਆਰ.ਏ.ਐਸ.) ਅਤੇ ਬਾਇਓ ਫਲਾਕ ਟੈਕਨਾਲੋਜੀ ਨੂੰ ਪੰਜਾਬ ਵਿੱਚ ਲਿਆਂਦਾ ਗਿਆ ਹੈ। ਇਨਾਂ ਤਕਨੀਕਾਂ ਦੀ ਮੱਦਦ ਨਾਲ ਬਹੁਤ ਘੱਟ ਰਕਬੇ ਵਿੱਚ ਮੱਛੀ ਉਤਪਾਦਨ ਕੀਤਾ ਜਾ ਸਕਦਾ ਹੈ। ਇਨਾਂ ਤਕਨੀਕਾਂ ਨੂੰ ਅਪਣਾਉਣ ਵਾਸਤੇ ਸਰਕਾਰ ਵੱਲੋਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। 

 

Tags: Tript Rajinder Singh Bajwa , Tripat Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD