Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਪੰਜਾਬ ਦੇ ਮੁੱਖ ਮੰਤਰੀ ਨੇ ਸੰਗਰੂਰ ਲਈ 1050 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ੍ਰੀ ਸੀਮੇਂਟ ਵੱਲੋਂ ਦੇਹ ਕਲਾਂ ਵਿੱਚ ਲਗਾਇਆ ਜਾਵੇਗਾ 700 ਕਰੋੜ ਰੁਪਏ ਦਾ ਪਲਾਂਟ, ਸਰਕਾਰ ਵੱਲੋਂ ਘਾਬਦਾਂ ਵਿਖੇ 350 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਕੀਤਾ ਜਾਵੇਗਾ ਸਥਾਪਤ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Vijay  Inder Singla, Sangrur, Manpreet Singh Badal

Web Admin

Web Admin

5 Dariya News

ਸੰਗਰੂਰ , 14 Dec 2021

ਸੂਬੇ ਵਿੱਚ ਉਦਯੋਗਿਕ ਅਤੇ ਮੈਡੀਕਲ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ 1050 ਕਰੋੜ ਰੁਪਏ ਦੀ ਸੰਯੁਕਤ ਲਾਗਤ ਨਾਲ ਪਿੰਡ ਦੇਹ ਕਲਾਂ ਵਿਖੇ ਪੰਜਾਬ ਸੀਮਿੰਟ ਪਲਾਂਟ (ਸ੍ਰੀ ਸੀਮੈਂਟ ਲਿਮਟਿਡ ਦੀ ਸਹਾਇਕ ਕੰਪਨੀ) ਅਤੇ ਪਿੰਡ ਘਾਬਦਾਂ ਇੱਕ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ।ਪੰਜਾਬ ਵਿੱਚ ਸ੍ਰੀ ਸੀਮਿੰਟ ਲਿਮਟਿਡ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਪਿੰਡ ਦੇਹ ਕਲਾਂ ਵਿਖੇ ਆਪਣੇ ਸੰਬੋਧਨ ਵਿੱਚ ਕਿਹਾ ਕਿ 5 ਮਿਲੀਅਨ ਟਨ ਪ੍ਰਤੀ ਸਾਲ ਦੀ ਸਮਰੱਥਾ ਵਾਲੇ ਇਸ ਪ੍ਰੋਜੈਕਟ ‘ਤੇ 700 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਆਵੇਗੀ ਜਿਸ ਨਾਲ ਕੈਪਟਿਵ ਰੇਲਵੇ ਸਾਈਡਿੰਗ ਦੀ ਸਹੂਲਤ ਵੀ ਹੋਵੇਗੀ। ਚੰਨੀ ਨੇ ਕਿਹਾ, “ਇਹ ਪ੍ਰੋਜੈਕਟ ਟਰਾਂਸਪੋਰਟ ਅਤੇ ਹੋਰ ਸਹਾਇਕ ਖੇਤਰਾਂ ਵਿੱਚ ਹਜਾਰਾਂ ਨੌਜਵਾਨਾਂ ਲਈ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੁਜਗਾਰ ਅਤੇ ਹੋਰ ਕਾਰੋਬਾਰੀ ਮੌਕੇ ਯਕੀਨੀ ਬਣਾਏਗਾ।“ਵੇਰਵੇ ਦਿੰਦਿਆਂ ਚੰਨੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਲਈ ਲਗਭਗ 104 ਏਕੜ ਜਮੀਨ (ਰੇਲਵੇ ਸਾਈਡਿੰਗ ਸਮੇਤ) ਦੀ ਲੋੜ ਹੈ ਜੋ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਦੀ ਲੋੜ 32 ਮੈਗਾਵਾਟ ਹੋਵੇਗੀ।ਇਸੇ ਤਰਾਂ ਇਸ ਪ੍ਰਾਜੈਕਟ ਨੂੰ ਲੈ ਕੇ ਵਾਤਾਵਰਣ ਸਬੰਧੀ ਮਨਜੂਰੀ ਵੀ ਦੇ ਦਿੱਤੀ ਗਈ ਹੈ, ਜੋ ਕਿ ਅਗਲੇ 15 ਮਹੀਨਿਆਂ ਵਿੱਚ ਅਮਲ ਵਿੱਚ ਆ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ, “ਸੂਬਾ ਸਰਕਾਰ ਨੇ ਇਸ ਪ੍ਰਾਜੈਕਟ ਲਈ 40 ਲੱਖ ਪ੍ਰਤੀ ਏਕੜ ਮੁਆਵਜਾ ਦਿੱਤਾ ਹੈ”।ਤਜਵੀਜਤ ਸਰਕਾਰੀ ਮੈਡੀਕਲ ਕਾਲਜ ਸਬੰਧੀ ਮੁੱਖ ਮੰਤਰੀ ਨੇ ਪਿੰਡ ਘਾਬਦਾਂ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ 350 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਅਤੇ ਇਸ ਨਾਲ ਨਾ ਸਿਰਫ ਲੋਕਾਂ ਨੂੰ ਉਨਾਂ ਦੇ ਦਰ ‘ਤੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਬਲਕਿ ਡਾਕਟਰੀ ਪੜਾਈ ਨੂੰ ਕਰੀਅਰ ਵਜੋਂ ਅਪਣਾਉਣ ਦੀ ਇੱਛਾ ਰੱਖਦੇ ਨੌਜਵਾਨਾਂ ਨੂੰ ਮਿਆਰੀ ਡਾਕਟਰੀ ਸਿੱਖਿਆ ਵੀ ਮਿਲੇਗੀ।

ਮੁੱਖ ਮੰਤਰੀ ਨੇ ਮੈਡੀਕਲ ਕਾਲਜ ਲਈ 10 ਏਕੜ ਜਮੀਨ ਦਾਨ ਕਰਨ ਵਾਸਤੇ ਗਊਸਾਲਾ ਪ੍ਰਬੰਧਕਾਂ ਦੇ ਕਦਮ ਦੀ ਵੀ ਸਲਾਘਾ ਕੀਤੀ ਅਤੇ ਦੱਸਿਆ ਕਿ ਗਊਸਾਲਾ ਨੂੰ ਇਸ ਦੇ ਬਦਲੇ ਪੰਜ ਸਾਲਾਂ ਲਈ 10 ਲੱਖ ਰੁਪਏ ਸਾਲਾਨਾ ਦਿੱਤੇ ਜਾਣਗੇ।ਇਸ ਨੂੰ ਸਿਰਫ ਇੱਕ ਟ੍ਰੇਲਰ ਦੱਸਦਿਆਂ ਚੰਨੀ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੱਡੇ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਾਵੇਗਾ ਜਿਸ ਨਾਲ ਪੰਜਾਬ ਮਾਡਲ ਦੀ ਪ੍ਰਭਾਵਸੀਲਤਾ ਨੂੰ ਪ੍ਰਭਾਵੀ ਢੰਗ ਨਾਲ ਦਰਸਾਇਆ ਜਾਵੇਗਾ।ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦਾ ਹਰ ਵਿਕਾਸ ਕਾਰਜ ਕਾਂਗਰਸ ਵੱਲੋਂ ਕਰਵਾਇਆ ਜਾਂਦਾ ਹੈ, ਚਾਹੇ ਉਹ ਪੀ.ਜੀ.ਆਈ., ਭਾਖੜਾ ਡੈਮ ਜਾਂ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਹੋਵੇ ਅਤੇ ਇਤਿਹਾਸ ਇਸ ਗੱਲ ਦਾ ਗਵਾਹ ਹੈ।ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸ੍ਰੀ ਸੀਮੈਂਟ ਵੱਲੋਂ ਇਸ ਪ੍ਰਾਜੈਕਟ ਨੂੰ ਇਲਾਕੇ ਵਿੱਚ ਸਭ ਤੋਂ ਵੱਡਾ ਨਿਵੇਸ ਕਰਾਰ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਇਲਾਕੇ ਦੇ ਨੌਜਵਾਨਾਂ ਲਈ ਰੁਜਗਾਰ ਦੇ ਮੌਕੇ ਪੈਦਾ ਹੋਣਗੇ।ਸੂਬੇ ਵਿੱਚ ਵਪਾਰ-ਪੱਖੀ ਮਾਹੌਲ ਦੀ ਸਲਾਘਾ ਕਰਦਿਆਂ ਐਮਡੀ ਸ੍ਰੀ ਸੀਮੇਂਟਸ, ਐਚ.ਐਮ. ਬੰਗੜ ਨੇ ਕਿਹਾ ਕਿ ਸਾਰੇ 12 ਰਾਜਾਂ ਵਿੱਚੋਂ, ਉਨਾਂ ਦੀ ਕੰਪਨੀ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੰਜਾਬ ਵਿੱਚ ਸਭ ਤੋਂ ਤੇਜੀ ਨਾਲ ਪ੍ਰਵਾਨਗੀਆਂ ਮਿਲੀਆਂ। ਉਨਾਂ ਇਹ ਵੀ ਕਿਹਾ ਕਿ ਇਹ ਪ੍ਰਾਜੈਕਟ 15 ਮਹੀਨਿਆਂ ਦੇ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।ਇਸ ਮੌਕੇ ਮੁੱਖ ਮੰਤਰੀ ਨੂੰ ਉਦਯੋਗ ਪੱਖੀ ਫੈਸਲਿਆਂ ਲਈ ਭੱਠਾ ਐਸੋਸੀਏਸਨ ਅਤੇ ਸ੍ਰੀ ਸੀਮੇਂਟਸ ਵੱਲੋਂ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਦਲਵੀਰ ਸਿੰਘ ਗੋਲਡੀ, ਕਾਂਗਰਸੀ ਆਗੂ ਦਮਨ ਥਿੰਦ ਬਾਜਵਾ, ਚੇਅਰਪਰਸਨ ਗੁਰਸਰਨ ਕੌਰ ਰੰਧਾਵਾ, ਸੀ.ਈ.ਓ ਇਨਵੈਸਟ ਪੰਜਾਬ ਸ੍ਰੀ ਰਜਤ ਅਗਰਵਾਲ, ਡਿਪਟੀ ਕਮਿਸਨਰ ਰਾਮਵੀਰ, ਆਈ.ਜੀ.ਐਮ.ਐਸ ਛੀਨਾ, ਰਜਿੰਦਰ ਸਿੰਘ ਰਾਜਾ ਬੀਰ ਕਲਾਂ ਅਤੇ ਐਸ.ਐਸ.ਪੀ ਸਵਪਨ ਸਰਮਾ, ਕੁਲਵੰਤ ਰਾਏ ਸਿੰਗਲਾ ਮੈਂਬਰ ਪੀ.ਪੀ.ਸੀ.ਸੀ. , ਭਾਈ ਰਾਹੁਲ ਇੰਦਰ ਸਿੰਘ ਸਿੱਧੂ, ਰਣਜੀਤ ਸਿੰਘ ਤੂਰ ਸੂਬਾ ਜਨਰਲ ਸਕੱਤਰ ਪ੍ਰਦੇਸ ਕਾਂਗਰਸ, ਜਸਵੀਰ ਕੌਰ ਚੇਅਰਪਰਸਨ ਜਲਿਾ ਪ੍ਰੀਸਦ, ਪਰਦੀਪ ਕੱਦ ਚੇਅਰਮੈਨ ਮਾਰਕੀਟ ਕਮੇਟੀ ਭਵਾਨੀਗੜ, ਵਰਿੰਦਰ ਪਨਵਾ ਚੇਅਰਮੈਨ ਬਲਾਕ ਸੰਮਤੀ ਭਵਾਨੀਗੜ, ਬਲਵਿੰਦਰ ਸਿੰਘ ਘਾਬਦੀਆਂ, ਵਰਿੰਦਰ ਮਿੱਤਲ, ਬਿੱਟੂ ਖਾਨ, ਮਹੇਸ ਕੁਮਾਰ ਵਰਮਾ, ਸਰਪੰਚ ਗੁਰਜੰਟ ਸਿੰਘ ਪਿੰਡ ਘਾਬਦਾਂ ਅਤੇ ਸਥਾਨਕ ਗਊਸਾਲਾ ਕਮੇਟੀ ਦੇ ਮੈਂਬਰ ਵੀ ਹਾਜਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Vijay Inder Singla , Sangrur , Manpreet Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD