Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਬਨਿਟ ਮੰਤਰੀ ਗੁਰਕਿਰਤ ਸਿੰਘ ਕੋਟਲੀ ਵੱਲੋਂ ਖੰਨਾ ਵਿਖੇ ਮਾਰਕਫੈੱਡ ਦੇ ਵਨਾਸਪਤੀ ਤੇ ਰਿਫਾਇੰਡ ਤੇਲਾਂ ਦੇ ਆਧੁਨਿਕ ਪਲਾਂਟ ਦਾ ਰੱਖਿਆ ਨੀਂਹ ਪੱਥਰ

ਕਿਹਾ! ਪਲਾਂਟ ਲੱਗਣ ਨਾਲ ਜਿੱਥੇ ਘਿਉ ਦੀ ਚੰਗੀ ਗੁਣਵੱਤਾ ਬਣੇਗੀ, ਲਾਗਤ ਵਿੱਚ ਕਮੀ ਤੇ ਉਤਪਾਦਨ ਚ ਵੀ ਹੋਵੇਗਾ ਵਾਧਾ

Gurkirat Singh Kotli, Congress, Punjab Congress Khanna, Ludhiana

5 Dariya News

5 Dariya News

5 Dariya News

ਖੰਨਾ (ਲੁਧਿਆਣਾ) , 15 Dec 2021

Last updated on: Dec 15, 2021, 00:00 IST

ਕੈਬਨਿਟ ਮੰਤਰੀ ਪੰਜਾਬ ਗੁਰਕੀਰਤ ਸਿੰਘ ਕੋਟਲੀ ਵੱਲੋਂ ਅੱਜ ਖੰਨਾ ਵਿੱਖੇ ਮਾਰਕਫ਼ੈੱਡ ਦੇ ਅਤਿ ਆਧੁਨਿਕ ਵਨਾਸਪਤੀ ਅਤੇ ਰਿਫਾਇੰਡ ਤੇਲਾਂ ਦੇ ਪਲਾਂਟ ਦਾ ਨੀਂਹ ਪੱਥਰ ਰੱਖਿਆ।ਇਹ ਨਵਾਂ ਅਤਿ ਆਧੁਨਿਕ ਵਨਾਸਪਤੀ ਅਤੇ ਰਿਫਾਇੰਡ ਤੇਲਾਂ ਦਾ ਪਲਾਂਟ ਤਕਰੀਬਨ 23 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ।ਸਮਾਗਮ ਮੌਕੇ ਹਲਕਾ ਪਾਇਲ ਵਿਧਾਇਕ ਸ. ਲਖਬੀਰ ਸਿੰਘ ਲੱਖਾ, ਵਧੀਕ ਮੁੱਖ ਸਕੱਤਰ ਪੰਜਾਬ ਸ਼੍ਰੀ ਅਨੁਰਾਗ ਅਗਰਵਾਲ, ਪ੍ਰਬੰਧਕ ਨਿਰਦੇਸ਼ਕ ਮਾਰਕਫ਼ੈੱਡ ਸ਼੍ਰੀ ਵਰੂਣ ਰੂਜਮ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਯਾਦਵਿੰਦਰ ਸਿੰਘ ਜੰਡਿਆਲੀ ਤੋਂ ਇਲਾਵਾ ਮਾਰਕਫ਼ੈੱਡ ਦੇ ਸਮੂਹ ਡਾਇਰੈਕਟਰ ਸਾਹਿਬਾਨ ਵੀ ਮੌਜੂਦ ਰਹੇ।ਕੈਬਨਿਟ ਮੰਤਰੀ ਸ। ਗੁਰਕੀਰਤ ਸਿੰਘ ਕੋਟਲੀ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਆਧੁਨਿਕ ਪਲਾਂਟ ਲੱਗਣ ਨਾਲ ਜਿੱਥੇ ਘਿਉ ਦੀ ਚੰਗੀ ਗੁਣਵੱਤਾ ਬਣੇਗੀ ਉਸ ਦੇ ਨਾਲ-ਨਾਲ ਲਾਗਤ ਵਿੱਚ ਕਮੀ ਅਤੇ ਉਤਪਾਦਨ ਵਿੱਚ ਵਾਧਾ ਹੋਵੇਗਾ। ਇਸ ਪਲਾਂਟ ਦੇ ਲੱਗਣ ਨਾਲ ਲੋਕਾਂ ਨੂੰ ਰੋਜ਼ਗਾਰ ਦਾ ਮੌਕਾ ਵੀ ਮਿਲੇਗਾ।ਕੈਬਨਿਟ ਮੰਤਰੀ ਸ. ਕੋਟਲੀ ਨੇ ਅੱਗੇ ਕਿਹਾ ਕਿ ਵਨਸਪਤੀ ਅਤੇ ਰਿਫਾਇੰਡ ਤੇਲ ਪੈਦਾ ਕਰਨ ਵਾਲਾ ਮਾਰਕਫੈੱਡ ਦਾ ਖੰਨਾ ਪਲਾਂਟ 5 ਦਹਾਕਿਆਂ ਤੋਂ ਵੀ ਵੱਧ ਪੁਰਾਣਾ ਹੈ ਅਤੇ ਇਸ ਨੂੰ ਤਕਨੀਕੀ ਅਪਗ੍ਰੇਡ ਕਰਨ ਦੀ ਵੀ ਲੋੜ ਹੈ। 

ਮਜ਼ਬੂਤ ਬ੍ਰਾਂਡ ਨਾਮ ਅਤੇ ਖਪਤਕਾਰਾਂ ਦੀ ਵਨਸਪਤੀ ਤੋਂ ਰਿਫਾਇੰਡ ਆਇਲ ਵਿੱਚ ਤਬਦੀਲੀ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਸਰਕਾਰ ਨੇ 100 ਮੀਟ੍ਰਿਕ ਟਨ ਵਨਸਪਤੀ ਅਤੇ 110 ਮੀਟ੍ਰਿਕ ਟਨ ਪਾਮ ਆਇਲ ਫਿਜ਼ੀਕਲ ਰਿਫਾਇਨਰੀ ਦੀ ਸਮਰੱਥਾ ਵਾਲੇ ਆਧੁਨਿਕ ਵਨਾਸਪਤੀ ਅਤੇ ਰਿਫਾਇੰਡ ਆਇਲ ਯੂਨਿਟ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਖੰਨਾ ਪਲਾਂਟ ਵਿਖੇ ਵਨਸਪਤੀ ਅਤੇ ਰਿਫਾਇੰਡ ਤੇਲ ਦਾ ਉਤਪਾਦਨ ਹੋਵੇਗਾ ਅਤੇ ਇਹ ਪਲਾਂਟ 15 ਮਹੀਨਿਆਂ ਵਿੱਚ ਪੂਰਾ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਉਤਪਾਦਨ ਦੀ ਉੱਚ ਸਮਰੱਥਾ ਦੇ ਨਾਲ ਹੋਰ ਰਾਜ ਸਰਕਾਰਾਂ ਨਾਲ ਗੱਠਜੋੜ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਦੇ ਕੁਦਰਤੀ ਤੇਲ (ਸਰ੍ਹੋਂ ਦਾ ਤੇਲ, ਕਪਾਹ ਦਾ ਤੇਲ, ਰਾਈਸ ਬ੍ਰੈਨ ਆਇਲ) ਦੀ ਪ੍ਰੋਸੈਸਿੰਗ ਕਰਕੇ ਪੰਜਾਬ ਦੇ ਕਿਸਾਨ ਆਪਣੇ ਤੇਲ ਬੀਜਾਂ ਦੇ ਪੱਕੇ ਭਾਅ ਪ੍ਰਾਪਤ ਕਰਨ ਦੇ ਯੋਗ ਹੋਣਗੇ ਅਤੇ ਮਾਰਕਫ਼ੈੱਡ ਵੱਲੋਂ ਇਸ ਦੀ ਪ੍ਰੋਸੈਸਿੰਗ ਲਈ ਤੇਲ ਬੀਜਾਂ ਦੀ ਖਰੀਦ ਕੀਤੀ ਜਾਵੇਗੀ ਜਿਸ ਨਾਲ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਤੋਂ ਰਾਹਤ ਮਿਲੇਗੀ।ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਸ. ਸਤਨਾਮ ਸਿੰਘ ਸੋਨੀ, ਚੇਅਰਮੈਨ ਮਾਰਕਿਟ ਕਮੇਟੀ ਸ. ਗੁਰਦੀਪ ਸਿੰਘ, ਚੇਅਰਮੈਨ ਬੇਅੰਤ ਸਿੰਘ ਜੱਸੀ, ਉਪ-ਮੰਡਲ ਮੈਜਿਸਟ੍ਰੇਟ ਸ੍ਰੀਮਤੀ ਮਨਜੀਤ ਕੌਰ, ਰੁਪਿੰਦਰ ਸਿੰਘ ਰਾਜਾ, ਸਿਆਸੀ ਸਕੱਤਰ ਸ. ਹਰਿੰਦਰ ਸਿੰਘ ਕਨੇਚ, ਸਾਬਕਾ ਪ੍ਰਧਾਨ ਨਗਰ ਕੌਂਸਲ ਸ੍ਰੀ ਵਿਕਾਸ ਮਹਿਤਾ, ਸ੍ਰੀ ਅਮਿਤ ਤਿਵਾੜੀ, ਸ. ਗੁਰਮੱਖ ਸਿੰਘ ਚਾਹਲ, ਮਾਰਕਫੈੱਡ ਜਨਰਲ ਮਨੇਜਰ ਰਵਿੰਦਰ ਸ਼ਰਮਾ ਤੇ ਹੋਰ ਹਾਜ਼ਰ ਸਨ।

 

Tags: Gurkirat Singh Kotli , Congress , Punjab Congress Khanna , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD