Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਖੇਡ ਮੰਤਰੀ ਪਰਗਟ ਸਿੰਘ ਨੇ ਖਿਡਾਰੀਆਂ ਤੇ ਕੋਚਾਂ ਨੂੰ 11.80 ਕਰੋੜ ਰੁਪਏ ਦੀ ਰਾਸ਼ੀ ਵੰਡੀ

ਬਜਟ ਦਾ 10 ਤੋਂ 15 ਫੀਸਦੀ ਨੌਜਵਾਨਾਂ ਤੇ ਖਿਡਾਰੀਆਂ ਉਤੇ ਖਰਚਣ ਉਪਰ ਦਿੱਤਾ ਜ਼ੋਰ

Pargat Singh, Congress, Punjab Congress, Government of Punjab, Punjab Government, Punjab

5 Dariya News

5 Dariya News

5 Dariya News

ਚੰਡੀਗੜ੍ਹ , 15 Dec 2021

ਕੌਮੀ ਬਜਟ ਦਾ 10 ਤੋਂ 15 ਫੀਸਦੀ ਨੌਜਵਾਨਾਂ ਖ਼ਾਸ ਤੌਰ ਉਤੇ ਖਿਡਾਰੀਆਂ ਉਪਰ ਖਰਚਣ ਉਤੇ ਜ਼ੋਰ ਦਿੰਦਿਆਂ ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਮਨੁੱਖੀ ਸਰੋਤਾਂ ਉਤੇ ਪੈਸਾ ਖਰਚਣ ਨਾਲ ਤੁਹਾਨੂੰ ਸਿਹਤ ਸੇਵਾਵਾਂ ਉਤੇ ਜ਼ਿਆਦਾ ਪੈਸਾ ਖਰਚਣ ਦੀ ਲੋੜ ਨਹੀਂ ਪੈਂਦੀ।ਇੱਥੇ ਮੈਗਸੀਪਾ ਵਿਖੇ ਪੰਜਾਬ ਦੇ 3309 ਖਿਡਾਰੀਆਂ ਤੇ 10 ਕੋਚਾਂ ਨੂੰ ਕੁੱਲ 11.80 ਕਰੋੜ ਰੁਪਏ ਦੀ ਰਾਸ਼ੀ ਸੌਂਪਣ ਮੌਕੇ ਸੰਬੋਧਨ ਕਰਦਿਆਂ ਸ. ਪਰਗਟ ਸਿੰਘ ਨੇ ਕਿਹਾ ਕਿ ਚੀਨ ਨੇ ਮਨੁੱਖੀ ਸਰੋਤਾਂ ਦੇ ਵਿਕਾਸ ਉਤੇ ਖਰਚ ਕੀਤਾ ਜਿਸ ਕਾਰਨ ਉਥੋਂ ਦੇ ਲੋਕਾਂ ਦੀ ਪਿਛਲੇ ਦਹਾਕਿਆਂ ਦੌਰਾਨ ਔਸਤਨ ਲੰਬਾਈ 2.5 ਇੰਚ ਵਧੀ ਹੈ।ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਮੱਲਾਂ ਮਾਰਨ ਲਈ ਉਤਸ਼ਾਹਤ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਖੇਡ ਨੀਤੀ ਵਿੱਚ ਲੋੜ ਮੁਤਾਬਕ ਤਬਦੀਲੀਆਂ ਕਰਨ ਦੀ ਗੱਲ ਆਖਦਿਆਂ ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਸਮੇਂ ਦੇ ਅਨੁਕੂਲ ਬਣਾਇਆ ਜਾ ਰਿਹਾ ਹੈ। ਪੰਜਾਬ ਦੇ ਸਰੀਰਿਕ ਸਿੱਖਿਆ ਅਧਿਆਪਕਾਂ ਨੂੰ ਦੱਖਣੀ ਅਫ਼ਰੀਕਾ ਦੇ ਕੋਚਾਂ ਤੋਂ ਸਿਖਲਾਈ ਦਿਵਾਉਣ ਦੀ ਗੱਲ ਆਖਦਿਆਂ ਸ.ਪਰਗਟ ਸਿੰਘ ਨੇ ਆਖਿਆ ਕਿ ਵਿਦੇਸ਼ੀ ਕੋਚਾਂ ਦੀ ਮੁਹਾਰਤ ਦਾ ਲਾਹਾ ਲੈਣ ਦੀ ਲੋੜ ਹੈ। ਸਿੱਖਿਆ ਵਿਭਾਗ ਤੇ ਖੇਡ ਵਿਭਾਗ ਮਿਲ ਕੇ ਖੇਡ ਪਨੀਰੀ ਤਿਆਰ ਕਰਨਗੇ।ਆਪਣੇ ਖੇਡ ਪਿਛੋਕੜ ਦਾ ਜ਼ਿਕਰ ਕਰਦਿਆਂ ਪਰਗਟ ਸਿੰਘ ਨੇ ਖਿਡਾਰੀਆਂ ਨੂੰ ਵੀ ਸਮਾਜ ਲਈ ਰੋਲ ਮਾਡਲ ਬਣਨ ਲਈ ਪ੍ਰੇਰਦਿਆਂ ਖੇਡ ਮੈਦਾਨ ਦੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਟੀਮ ਭਾਵਨਾ ਦੀ ਲੋੜ ਉਤੇ ਜ਼ੋਰ ਦਿੱਤਾ। ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਵੱਖ ਵੱਖ ਵਿਭਾਗਾਂ ਵਿੱਚ 3 ਫੀਸਦੀ ਖੇਡ ਕੋਟੇ ਤਹਿਤ ਹੁੰਦੀ ਭਰਤੀ ਦੀ ਥਾਂ ਇਸ ਸਾਰੇ ਖੇਡ ਕੋਟੇ ਨੂੰ ਖੇਡ ਵਿਭਾਗ ਅਧੀਨ ਹੀ ਲਿਆਂਦਾ ਜਾਵੇ ਤਾਂ ਜੋ ਇਹ ਖਿਡਾਰੀ ਅੱਗੇ ਹੋਰ ਖਿਡਾਰੀ ਤਿਆਰ ਕਰ ਕੇ ਭਾਰਤ ਨੂੰ ਦੁਨੀਆ ਦੇ ਖੇਡ ਨਕਸ਼ੇ ਦਾ ਧੁਰਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ।

ਇਸ ਤੋਂ ਪਹਿਲਾਂ ਸਵਾਗਤੀ ਸ਼ਬਦ ਬੋਲਦਿਆਂ ਖੇਡ ਵਿਭਾਗ ਦੇ ਡਾਇਰੈਕਟਰ ਪਰਮਿੰਦਰ ਪਾਲ ਸਿੰਘ ਸੰਧੂ ਨੇ ਕਿਹਾ ਕਿ ਕੁੱਲ 11.80 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 3309 ਖਿਡਾਰੀਆਂ ਨੂੰ 9.37 ਕਰੋੜ ਰੁਪਏ ਅਤੇ 10 ਕੋਚਾਂ ਨੂੰ 2.43 ਕਰੋੜ ਰੁਪਏ ਦਿੱਤੇ ਗਏ। ਇਨ੍ਹਾਂ ਵਿੱਚ 1298 ਖਿਡਾਰੀਆਂ ਨੂੰ ਸਾਲ 2018-19 ਲਈ 4.84 ਕਰੋੜ (4,84,30,000) ਰੁਪਏ ਅਤੇ 2011 ਖਿਡਾਰੀਆਂ ਨੂੰ 4.49 ਕਰੋੜ (4,49,96,000) ਰੁਪਏ ਦਿੱਤੇ ਗਏ।ਅੱਜ ਦੇ ਸਮਾਗਮ ਵਿੱਚ ਖੇਡ ਮੰਤਰੀ ਪਰਗਟ ਸਿੰਘ ਨੇ ਸੰਕੇਤਕ ਤੌਰ ਉਤੇ 10 ਕੋਚਾਂ ਅਤੇ 14 ਖਿਡਾਰੀਆਂ ਨੂੰ ਚੈੱਕ ਸੌਂਪੇ ਜਦੋਂ ਕਿ ਬਾਕੀ ਸਾਰੇ ਖਿਡਾਰੀਆਂ ਦੇ ਖਾਤਿਆਂ ਵਿੱਚ ਡੀ.ਬੀ.ਟੀ. ਰਾਹੀਂ ਰਾਸ਼ੀ ਪਾ ਦਿੱਤੀ ਗਈ। 10 ਕੋਚਾਂ ਵਿੱਚੋਂ ਦਰੋਣਾਚਾਰੀਆ ਐਵਾਰਡੀ ਮਹਿੰਦਰ ਸਿੰਘ ਢਿੱਲੋਂ ਤੇ ਦਰੋਣਾਚਾਰੀਆ ਐਵਾਰਡੀ ਸੁਖਦੇਵ ਸਿੰਘ ਪੰਨੂੰ ਨੂੰ 40-40 ਲੱਖ ਰੁਪਏ, ਬੈਡਮਿੰਟਨ ਕੋਚ ਵਿਜੈਦੀਪ ਸਿੰਘ ਨੂੰ 30 ਲੱਖ ਰੁਪਏ, ਓਲੰਪੀਅਨ ਵੇਟ ਲਿਫਟਿੰਗ ਕੋਚ ਸੰਦੀਪ ਕੁਮਾਰ ਨੂੰ 28 ਲੱਖ ਰੁਪਏ, ਬੈਡਮਿੰਟਨ ਕੋਚ ਸੁਰੇਸ਼ ਕੁਮਾਰ ਤੇ ਅਥਲੈਟਿਕਸ ਕੋਚ ਹਰਮਿੰਦਰ ਪਾਲ ਸਿੰਘ ਨੂੰ 20-20 ਲੱਖ ਰਪਏ, ਹਾਕੀ ਕੋਚ ਅਵਤਾਰ ਸਿੰਘ, ਗੁਰਦੇਵ ਸਿੰਘ ਤੇ ਯੁਧਵਿੰਦਰ ਸਿੰਘ ਨੂੰ 16.66-16.66 ਲੱਖ ਰੁਪਏ ਅਤੇ ਅਥਲੈਟਿਕਸ ਕੋਚ ਜਸਪਾਲ ਸਿੰਘ ਨੂੰ 16 ਲੱਖ ਰੁਪਏ ਦਿੱਤੇ ਗਏ।14 ਖਿਡਾਰੀਆਂ ਵਿੱਚੋਂ ਓਲੰਪੀਅਨ ਨਿਸ਼ਾਨੇਬਾਜ਼ ਅੰਜੁਮ ਮੌਦਗਿੱਲ ਨੂੰ 1.12 ਕਰੋੜ ਰੁਪਏ, ਅਰਜੁਨਾ ਐਵਾਰਡੀ ਨਿਸ਼ਾਨੇਬਾਜ਼ ਗੁਰਪ੍ਰੀਤ ਸਿੰਘ ਨੂੰ 61 ਲੱਖ ਰੁਪਏ, ਬੈਡਮਿੰਟਨ ਖਿਡਾਰੀ ਧਰੁਵ ਕਪੀਲਾ ਨੇ 15 ਲੱਖ ਰੁਪਏ, ਤਲਵਾਰਬਾਜ਼ੀ ਦੀ ਖਿਡਾਰਨ ਜਗਮੀਤ ਕੌਰ ਨੂੰ 7 ਲੱਖ ਰੁਪਏ, ਈਨਾ ਅਰੋੜਾ ਨੂੰ 6.57 ਲੱਖ ਰੁਪਏ, ਵਰਿੰਦਰ ਸਿੰਘ ਨੂੰ 5.30 ਲੱਖ ਰੁਪਏ, ਕੋਮਲਪ੍ਰੀਤ ਸ਼ੁਕਲਾ, ਅਨੁਸ਼ਕਾ, ਅਥਲੀਟ ਨਵਜੀਤ ਕੌਰ ਢਿੱਲੋਂ, ਅਥਲੀਟ ਕ੍ਰਿਪਾਲ ਸਿੰਘ, ਜੂਡੋਕਾ ਜਸਲੀਨ ਸਿੰਘ ਸੈਣੀ, ਕਬੱਡੀ ਖਿਡਾਰਨ ਹਰਵਿੰਦਰ ਕੌਰ ਤੇ ਵਾਲੀਬਾਲ ਖਿਡਾਰੀ ਰਣਜੀਤ ਸਿੰਘ ਨੂੰ 5-5 ਲੱਖ ਰੁਪਏ ਦਿੱਤੇ ਗਏ।ਇਸ ਤੋਂ ਪਹਿਲਾਂ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇ.ਐਸ.ਸਿੱਧੂ ਨੇ ਕਿਹਾ ਕਿ ਖਿਡਾਰੀ ਸਖਤ ਮਿਹਨਤ ਕਰ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ ਪ੍ਰੰਤੂ ਕਈ ਵਾਰ ਖਿਡਾਰੀਆਂ ਨੂੰ ਬਣਦਾ ਮਾਣ-ਸਨਮਾਨ ਨਹੀਂ ਮਿਲਦਾ ਪਰ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ ਜਿਸ ਨੇ ਅੱਜ ਵੱਡੀ ਗਿਣਤੀ ਵਿੱਚ ਖਿਡਾਰੀਆਂ ਤੇ ਕੋਚਾਂ ਨੂੰ ਨਗਦ ਇਨਾਮਾਂ ਨਾਲ ਸਨਮਾਨਤ ਕੀਤਾ ਹੈ। ਇਸ ਨਾਲ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਿਆ ਜਾਵੇਗਾ।ਇਸ ਮੌਕੇ ਖਿਡਾਰੀਆਂ ਤਰਫੋਂ ਰਾਸ਼ਟਰਮੰਡਲ ਖੇਡਾਂ ਦੀ ਕਾਂਸੀ ਦਾ ਤਮਗਾ ਜੇਤੂ ਨਵਜੀਤ ਕੌਰ ਢਿੱਲੋਂ ਅਤੇ ਮੈਰਾਥਨ ਵਿੱਚ ਸੈਫ ਖੇਡਾਂ ਦੇ ਸੋਨ ਤਮਗਾ ਜੇਤੂ ਰਛਪਾਲ ਸਿੰਘ ਨੇ ਆਪਣੇ ਮਨ ਦੇ ਵਲਵਲੇ ਸਾਂਝੇ ਕਰਦਿਆਂ ਸੂਬਾ ਸਰਕਾਰ ਦਾ ਇਸ ਉਦਮ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਉਤਸ਼ਾਹ ਨਾਲ ਉਨ੍ਹਾਂ ਨੂੰ ਅੱਗੇ ਆਉਣ ਵਾਲੇ ਮੁਕਾਬਲਿਆਂ ਵਿੱਚ ਹੋਰ ਵੀ ਪ੍ਰਾਪਤੀਆਂ ਕਰਨ ਲਈ ਪ੍ਰੇਰਨਾ ਮਿਲੇਗੀ।ਅੰਤ ਵਿੱਚ ਖੇਡ ਵਿਭਾਗ ਦੇ ਡਿਪਟੀ ਡਾਇਰੈਕਟਰ ਕ੍ਰਿਪਾਲ ਵੀਰ ਸਿੰਘ ਨੇ ਮੁੱਖ ਮਹਿਮਾਨ ਅਤੇ ਖਿਡਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਖਿਡਾਰੀ ਦਾ ਨਗਦ ਇਨਾਮ ਕਿਸੇ ਦਸਤਾਵੇਜ਼ ਦੀ ਕਮੀ ਕਾਰਨ ਰਹਿ ਗਿਆ ਹੋਵੇ ਤਾਂ ਉਹ ਲੋੜੀਂਦੇ ਕਾਗਜ਼ਾਂ ਵਿਭਾਗ ਨੂੰ ਜਮ੍ਹਾਂ ਕਰਵਾ ਸਕਦਾ ਹੈ।ਇਸ ਮੌਕੇ ਹਾਕੀ ਓਲੰਪੀਅਨ ਸਰਦਾਰ ਸਿੰਘ, ਕੌਮਾਂਤਰੀ ਹਾਕੀ ਖਿਡਾਰੀ ਤੇ ਓਲੰਪੀਅਨ ਕੋਚ ਸੁਖਬੀਰ ਸਿੰਘ ਗਰੇਵਾਲ, ਅਰਜੁਨਾ ਐਵਾਰਡੀ ਅਥਲੀਟ ਮਾਧੁਰੀ ਸਕਸੈਨਾ ਵੀ ਹਾਜ਼ਰ ਸਨ।

 

Tags: Pargat Singh , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD