Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੁਰਕੀਰਤ ਕੋਟਲੀ ਨੇ ਚਮੜਾ ਉਦਯੋਗ 'ਤੇ ਲੱਗਣ ਵਾਲੇ ਦੋਹਰੇ ਟੈਕਸ ਨੂੰ ਮੁਆਫ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ ਵਿਖੇ ਲੈਦਰ ਫੈਡਰੇਸ਼ਨ ਜਲੰਧਰ ਦੇ ਵਫ਼ਦ ਨਾਲ ਕੀਤੀ ਮੁਲਾਕਾਤ

Gurkirat Singh Kotli, Congress, Punjab Congress

5 Dariya News

5 Dariya News

5 Dariya News

ਚੰਡੀਗੜ੍ਹ , 15 Dec 2021

Last updated on: Dec 15, 2021, 00:00 IST

ਜਲੰਧਰ ਦੇ ਚਮੜਾ ਉਦਯੋਗ ਦੇ ਹਾਲਤ ਸੁਧਾਰਨ ਦੇ ਉਦੇਸ਼ ਨਾਲ ਪੰਜਾਬ ਦੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਅੱਜ ਇਹਨਾਂ 'ਤੇ ਲੱਗਣ ਵਾਲੇ ਦੋਹਰੇ ਟੈਕਸ ਅਤੇ ਗਿੱਲੇ ਪਲਾਟਾਂ ਤੋਂ ਨਾਨ-ਕੰਸਟ੍ਰਕਸ਼ਨ ਚਾਰਜਿਜ਼ ਨੂੰ ਮੁਆਫ ਕਰਨ ਦਾ ਐਲਾਨ ਕੀਤਾ ਹੈ।ਜਲੰਧਰ ਦੇ ਉੱਘੇ ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਦੀਆਂ ਵੱਖ-ਵੱਖ ਜਾਇਜ਼ ਮੰਗਾਂ ਨੂੰ ਮੰਨਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਜਲੰਧਰ ਦੀਆਂ ਪੁਰਾਣੇ ਚਮੜਾ ਕਾਰਖਾਨਿਆਂ ਨੂੰ ਅਪਗ੍ਰੇਡ ਕਰਨ ਲਈ 15 ਫੀਸਦੀ ਹਿੱਸਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਸੂਬੇ ਦੇ ਸਨਅਤੀ ਖੇਤਰਾਂ ਵਿੱਚੋਂ ਸਾਰੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਵੱਖ-ਵੱਖ ਉਦਯੋਗਿਕ ਪੱਖੀ ਨੀਤੀਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ 2030 ਤੱਕ ਗਲੋਬਲ ਐਮੀਸ਼ਨ ਨਿਯਮਾਂ ਦੀ ਪਾਲਣਾ ਕਰਨ ਲਈ ਵਚਨਬੱਧ ਹਾਂ ਕਿਉਂਕਿ ਪ੍ਰਧਾਨ ਮੰਤਰੀ ਨੇ ਵੀ ਗ੍ਰੀਨਹਾਊਸ ਗੈਸਾਂ ਨੂੰ ਕੰਟਰੋਲ ਕਰਨ ਲਈ ਆਪਣਾ ਦ੍ਰਿਸ਼ਟੀਕੋਣ ਸਾਂਝਾ ਕੀਤਾ ਸੀ। 

ਉਨ੍ਹਾਂ ਨੇ ਸਮੂਹ ਉਦਯੋਗਪਤੀਆਂ ਨੂੰ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।ਸ੍ਰੀ ਕੋਟਲੀ ਨੇ ਇਨਫੋਟੈਕ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਉਦਯੋਗ ਵਿਭਾਗ ਦੇ ਡਾਇਰੈਕਟਰ ਸਿਬਿਨ ਸੀ. ਨਾਲ ਮਿਲ ਕੇ ਵਫ਼ਦ ਨੂੰ ਚਮੜਾ ਉਦਯੋਗ ਦੀ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਨਿਪਟਾਰਾ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਚਮੜਾ ਉਦਯੋਗ ਦੀ ਰਹਿੰਦ-ਖੂੰਹਦ ਨੂੰ ਕੁਦਰਤੀ ਜਲ ਸਰੋਤਾਂ ਵਿੱਚ ਸੁੱਟਣਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਕੀਤਾ ਜਾਵੇਗਾ।ਵਫ਼ਦ ਨੇ ਉਦਯੋਗ ਮੰਤਰੀ ਵੱਲੋਂ ਜਲੰਧਰ ਸਥਿਤ ਲੈਦਰ ਫੈਡਰੇਸ਼ਨ ਦੀਆਂ ਇਕਾਈਆਂ ਦੀਆਂ ਅਸਲ ਸਮੱਸਿਆਵਾਂ ਨੂੰ ਸੁਣਨ ਦੇ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ।ਮੀਟਿੰਗ ਦੌਰਾਨ ਲੈਦਰ ਫੈਡਰੇਸ਼ਨ ਜਲੰਧਰ ਦੇ ਵਫ਼ਦ ਵਿੱਚ ਰੀਜਨਲ ਡਾਇਰੈਕਟਰ ਕੌਂਸਲ ਫਾਰ ਲੈਦਰ ਐਕਸਪੋਰਟ (ਨਵੀਂ ਦਿੱਲੀ) ਅਤੁਲ ਕੁਮਾਰ ਮਿਸ਼ਰਾ, ਪ੍ਰਧਾਨ ਪੰਜਾਬ ਲੈਦਰ ਫੈਡਰੇਸ਼ਨ ਹੀਰਾ ਲਾਲ ਵਰਮਾ, ਸੀਨੀਅਰ ਮੀਤ ਪ੍ਰਧਾਨ ਦੀਪਕ ਚਾਵਲਾ, ਸਕੱਤਰ ਸੰਜੈ ਵਰਮਾ ਅਤੇ ਮੁੱਖ ਸਲਾਹਕਾਰ ਸਟੀਵਨ ਕਲੇਰ ਹਾਜ਼ਰ ਸਨ।

 

Tags: Gurkirat Singh Kotli , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD