Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਰਾਜ ਕੁਮਾਰ ਵੇਰਕਾ ਵੱਲੋਂ ਔਟਿਜ਼ਮ ਅਤੇ ਨਿਊਰੋ-ਡਿਵੈਲਪਮੈਂਟ ਡਿਸਆਰਡਰਜ਼ ਸਬੰਧੀ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਔਟਿਜ਼ਮ ਅਤੇ ਹੋਰ ਨਿਊਰੋ-ਵਿਕਾਸ ਸੰਬੰਧੀ ਵਿਕਾਰਾਂ ਵਾਲੇ ਵਿਅਕਤੀਆਂ ਲਈ ਵਿਆਪਕ, ਏਕੀਕ੍ਰਿਤ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ‘ਚ ਆਪਣੀ ਕਿਸਮ ਦੀ ਪਹਿਲਾ ਸੈਂਟਰ: ਡਾ. ਵੇਰਕਾ

Raj Kumar Verka, Congress, Punjab Congress, Dr. Raj Kumar Verka S.A.S.Nagar, Mohali, S.A.S. Nagar Mohali, Sahibzada Ajit Singh Nagar, Balwinder Singh Laadi, Alok Shekhar, Dr. Avnish Kumar, Dr. Akash Deep Aggarwal

5 Dariya News

5 Dariya News

5 Dariya News

ਐਸ.ਏ.ਐਸ.ਨਗਰ , 15 Dec 2021

Last updated on: Dec 15, 2021, 00:00 IST

ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਸੈਕਟਰ 79, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਔਟਿਜ਼ਮ ਅਤੇ ਨਿਊਰੋ-ਡਿਵੈਲਪਮੈਂਟਲ ਡਿਸਆਰਡਰਜ਼ ਸਬੰਧੀ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ ਕੀਤਾ। ਉਦਘਾਟਨੀ ਸਮਾਰੋਹ ਤੋਂ ਬਾਅਦ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਇਹ ਕੇਂਦਰ ਪੰਜਾਬ ਵਿੱਚ ਆਪਣੀ ਕਿਸਮ ਦੀ ਪਹਿਲੀ ਸੰਸਥਾ ਹੈ ਅਤੇ ਇਹ ਭਾਰਤ ਵਿੱਚ ਔਟਿਜ਼ਮ ਅਤੇ ਹੋਰ ਨਿਊਰੋ-ਵਿਕਾਸ ਸੰਬੰਧੀ ਵਿਕਾਰਾਂ ਵਾਲੇ ਵਿਅਕਤੀਆਂ ਲਈ ਵਿਆਪਕ, ਏਕੀਕ੍ਰਿਤ ਅਤੇ ਜਵਾਬਦੇਹੀ ਸੇਵਾਵਾਂ ਪ੍ਰਦਾਨ ਕਰੇਗਾ।ਡਾ. ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਇਸ ਕੇਂਦਰ ਦਾ ਉਦੇਸ਼ ਕਲੀਨਿਕਲ ਸੇਵਾਵਾਂ, ਮਾਪਿਆਂ ਦੀ ਸਿਖਲਾਈ ਲਈ ਰਿਹਾਇਸ਼ੀ ਸਹੂਲਤਾਂ ਅਤੇ ਬੱਚਿਆਂ ਲਈ ਸਕੂਲ ਮੁਹੱਈਆ ਕਰਵਾਉਣਾ ਵੀ ਹੈ। ਉਹਨਾਂ ਅੱਗੇ ਦੱਸਿਆ ਕਿ ਕੇਂਦਰ ਵਿੱਚ ਇੱਕ ਬਹੁ-ਅਨੁਸ਼ਾਸਨੀ ਮਾਹਿਰਾਂ ਦੀ ਟੀਮ ਵੀ ਉਪਲਬਧ ਹੋਵੇਗੀ ਜਿਸ ਵਿੱਚ ਬਾਲ ਰੋਗ ਵਿਗਿਆਨੀ, ਮਨੋਵਿਗਿਆਨੀ, ਕਿੱਤਾਮੁਖੀ ਅਤੇ ਫ਼ਿਜੀਕਲ ਥੈਰੇਪਿਸਟ ਸ਼ਾਮਲ ਹੋਣਗੇ।

ਇਸ ਮੌਕੇ ਕੈਬਨਿਟ ਮੰਤਰੀ ਦੇ ਨਾਲ ਵਿਧਾਇਕ ਬਲਵਿੰਦਰ ਸਿੰਘ ਲਾਡੀ, ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਸ੍ਰੀ ਅਲੋਕ ਸ਼ੇਖਰ ਆਈ.ਏ.ਐਸ., ਡਾਇਰੈਕਟਰ ਡਾ. ਅਵਨੀਸ਼ ਕੁਮਾਰ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ. ਅਕਾਸ਼ ਦੀਪ ਅਗਰਵਾਲ ਵੀ ਹਾਜ਼ਰ ਸਨ।ਡਾ. ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਮੋਹਾਲੀ ਦੇ ਨਵੇਂ ਡਾ. ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਨੂੰ ਇਸ ਸੈਂਟਰ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਬੱਚਿਆਂ ਦੀ ਵਿਸ਼ੇਸ਼ ਦੇਖਭਾਲ ਕਰਨ ਲਈ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਔਟਿਜ਼ਮ ਅਤੇ ਦਿਮਾਗ ਦੇ ਵਿਕਾਸ ਸਬੰਧੀ ਹੋਰ ਵਿਕਾਰਾਂ ਵਾਲੇ ਬੱਚਿਆਂ ਦੀ ਵਿਸ਼ੇਸ਼ ਦੇਖਭਾਲ ਕੀਤੀ ਜਾ ਸਕੇ। ਮੰਤਰੀ ਨੇ ਕੇਂਦਰ ਵਿੱਚ ਮੌਜੂਦ ਮਰੀਜ਼ਾਂ ਅਤੇ ਸਟਾਫ਼ ਮੈਂਬਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਸਫ਼ਲ ਆਪ੍ਰੇਸ਼ਨਾਂ ਲਈ ਕੇਂਦਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕੇਂਦਰ ਵਿਖੇ ਵਾਧੂ ਲੋੜਾਂ ਸਬੰਧੀ ਰਿਪੋਰਟ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਅਤੇ ਜਲਦੀ ਹੀ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।ਡਾ. ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਹਨਾਂ ਦੇ ਸੁਪਨਿਆਂ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

Tags: Raj Kumar Verka , Congress , Punjab Congress , Dr. Raj Kumar Verka S.A.S.Nagar , Mohali , S.A.S. Nagar Mohali , Sahibzada Ajit Singh Nagar , Balwinder Singh Laadi , Alok Shekhar , Dr. Avnish Kumar , Dr. Akash Deep Aggarwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD