Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

 

ਸੂਬੇ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰੇਗੀ ਡਿਕਸਨ ਟੈਕਨਾਲੋਜੀਜ਼; 300 ਕਰੋੜ ਰੁਪਏ ਦਾ ਕਰੇਗੀ ਨਿਵੇਸ਼

ਇਲੈਕਟ੍ਰਾਨਿਕ ਖੇਤਰ ਨੂੰ ਮਿਲੇਗਾ ਵੱਡਾ ਹੁਲਾਰਾ

Gurkirat Singh Kotli, Congress, Punjab Congress

Web Admin

Web Admin

5 Dariya News

ਚੰਡੀਗੜ੍ਹ , 15 Dec 2021

ਡਿਕਸਨ ਟੈਕਨਾਲੋਜੀਜ਼ ਵੱਲੋਂ ਸੂਬੇ ਵਿੱਚ ਕੀਤੇ ਜਾਣ ਵਾਲੇ 300 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਦੇ ਇਲੈਕਟ੍ਰੋਨਿਕਸ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ।ਅੱਜ ਇੱਥੇ ਹੋਈ ਮੀਟਿੰਗ ਦੌਰਾਨ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਡਿਕਸਨ ਟੈਕਨਾਲੋਜੀਜ਼ ਦੇ ਕਾਰਜਕਾਰੀ ਚੇਅਰਮੈਨ  ਸੁਨੀਲ ਬਚਾਨੀ ਨੇ ਵਿਆਪਕ ਵਿਚਾਰ-ਵਟਾਂਦਰਾ ਕੀਤਾ।ਪਤਵੰਤਿਆਂ ਨੇ ਪੰਜਾਬ ਵਿੱਚ ਇਲੈਕਟ੍ਰਾਨਿਕ ਨਿਰਮਾਣ ਖੇਤਰ ਲਈ ਸਮੁੱਚੇ ਕਾਰੋਬਾਰੀ ਮੌਕਿਆਂ ਨਾਲ ਸਬੰਧਤ ਮਾਮਲਿਆਂ ਬਾਰੇ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਡਿਕਸਨ ਦੁਆਰਾ ਇੱਕ ਵਿਸਥਾਰਤ ਪੇਸ਼ਕਾਰੀ ਦਿੱਤੀ ਗਈ ਜਿਸ ਵਿੱਚ ਕੰਪਨੀ ਦੇ ਕਾਰਜ  ਖੇਤਰ ਅਤੇ ਗਰੁੱਪ ਨਾਲ ਜੁੜੇ ਬ੍ਰਾਂਡਾਂ ਦੀ ਜਾਣਕਾਰੀ ਦਿੱਤੀ ਗਈ। ਪੇਸ਼ਕਾਰੀ ਅਤੇ ਚਰਚਾ ਸੂਬੇ ਵਿੱਚ ਡਿਕਸਨ ਦੀਆਂ ਵਿਕਾਸ ਯੋਜਨਾਵਾਂ ਦੀ ਗੱਲ ਕੀਤੀ ਗਈ।ਕਾਰਜਕਾਰੀ ਚੇਅਰਮੈਨ ਸੁਨੀਲ ਬਚਾਨੀ ਨੇ ਉਦਯੋਗ ਮੰਤਰੀ ਨੂੰ ਜਾਣੂ ਕਰਵਾਇਆ ਕਿ ਡਿਕਸਨ ਲੁਧਿਆਣਾ ਵਿੱਚ ਭਾਰਤੀ ਗਰੁੱਪ ਨਾਲ ਮਿਲੇ ਕੇ ਸਾਂਝੇ  ਉੱਦਮ (ਜੇਵੀ) ਰਾਹੀਂ ਜ਼ਮੀਨ ਅਤੇ ਇਮਾਰਤ ਸਮੇਤ ਲਗਭਗ 300 ਕਰੋੜ ਰੁਪਏ ਦੇ ਨਿਵੇਸ਼ ਨਾਲ ਇਲੈਕਟ੍ਰਾਨਿਕ ਨਿਰਮਾਣ ਪਲਾਂਟ ਸਥਾਪਤ ਕਰੇਗਾ। ਉਨ੍ਹਾਂ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੂੰ ਟੈਲੀਕਾਮ ਸੈਕਟਰ ਲਈ ਭਾਰਤ ਸਰਕਾਰ ਦੀ ਪੀ.ਐਲ.ਆਈ. ਸਕੀਮ ਦੇ ਤਹਿਤ ਪ੍ਰੋਡਕਸ਼ਨ ਲਿੰਕਡ ਇੰਸੈਂਟਿਵ  (ਪੀ.ਐਲ.ਆਈ.) ਦੀ ਪ੍ਰਵਾਨਗੀ ਪ੍ਰਾਪਤ ਹੋਈ ਹੈ।ਹੋਰ ਜਾਣਕਾਰੀ ਦਿੰਦਿਆਂ ਸੁਨੀਲ ਬਚਾਨੀ ਨੇ ਦੱਸਿਆ ਕਿ ਹਾਲ ਹੀ ਵਿੱਚ ਡਿਕਸਨ ਟੈਕਨਾਲੋਜੀ ਅਤੇ ਬੀਟਲ ਟੈਲੀਟੈਕ ਲਿਮਟਿਡ ਨੇ ਸਾਂਝੇ ਉੱਦਮ ਸਬੰਧੀ ਸਮਝੌਤਾ ਕੀਤਾ ਹੈ। ਜੇਵੀ ਕੰਪਨੀ-ਡਿਕਸਨ ਇਲੈਕਟ੍ਰੋ ਐਪਲਾਇੰਸਜ਼ ਪ੍ਰਾਈਵੇਟ ਲਿਮਟਿਡ ਨੇ ਪੰਜਾਬ ਦੇ  ਲੁਧਿਆਣਾ ਸ਼ਹਿਰ ਵਿੱਚ ਨਿਰਮਾਣ ਸਹੂਲਤ ਐਕਵਾਇਰ ਕੀਤੀ ਸੀ।   

ਪੰਜਾਬ ਵਿੱਚ ਡਿਕਸਨ ਟੈਕਨਾਲੋਜੀਜ਼ ਦਾ ਸਵਾਗਤ ਕਰਦੇ ਹੋਏੵ ਸ਼੍ਰੀ ਗੁਰਕੀਰਤ ਸਿੰਘ ਕੋਟਲੀ ਨੇ ਸ਼੍ਰੀ ਬਚਾਨੀ ਅਤੇ ਡਿਕਸਨ ਗਰੁੱਪ ਦੀ ਇਲੈਕਟ੍ਰਾਨਿਕ ਨਿਰਮਾਣ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਲਈ ਸ਼ਲਾਘਾ ਕੀਤੀ। ਸ੍ਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ “ਮੈਨੂੰ ਖੁਸ਼ੀ ਹੈ ਕਿ ਡਿਕਸਨ ਵਰਗੀਆਂ ਸੰਸਥਾਵਾਂ, ਜੋ  ਇਲੈਕਟ੍ਰਾਨਿਕ ਨਿਰਮਾਣ ਖੇਤਰ ਵਿੱਚ ਮੋਹਰੀ ਹਨ, ਪੰਜਾਬ `ਚ ਇਲੈਕਟ੍ਰਾਨਿਕ ਨਿਰਮਾਣ ਈਕੋ ਸਿਸਟਮ ਤਿਆਰ ਕਰਨ ਲਈ ਉਤਸੁਕ ਹਨ। ਮੇਰਾ ਉਦੇਸ਼ ਸੂਬੇ ਵਿੱਚ ਵੱਡੇ ਸੁਧਾਰ ਲਿਆਉਣਾ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਵਧਾਉਣ ਵਿੱਚ ਅਹਿਮ ਯੋਗਦਾਨ ਪਾਉਣਾ ਹੈ। ਡਿਕਸਨ ਵਰਗੀਆਂ ਸੰਸਥਾਵਾਂ ਦੀ ਮਦਦ  ਨਾਲ ਅਸੀਂ ਯਕੀਨੀ ਤੌਰ `ਤੇ ਇਸ ਉਦੇਸ਼ ਨੂੰ ਹਾਸਿਲ ਕਰਾਂਗੇ।``ਉਦਯੋਗ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਪੰਜਾਬ ਨੂੰ ਈਐਸਡੀਐਮ ਨਿਰਮਾਣ ਵਿੱਚ ਇੱਕ ਮੋਹਰੀ ਸੂਬੇ ਵਜੋਂ ਵੇਖਣ ਲਈ ਬਹੁਤ ਉਤਸੁਕ ਹਨ ਅਤੇ ਡਿਕਸਨ ਟੈਕਨਾਲੋਜੀਜ਼ ਦੁਆਰਾ ਇਹ ਨਵਾਂ ਨਿਵੇਸ਼ ਈਐਸਡੀਐਮ ਨਿਰਮਾਣ ਵਾਤਾਵਰਣ ਨੂੰ  ਹੁਲਾਰਾ ਦਿੰਦਿਆਂ ਯਕੀਨੀ ਤੌਰ `ਤੇ ਰਾਜ ਵਿੱਚ ਇਲੈਕਟ੍ਰਾਨਿਕ ਨਿਰਮਾਣ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।ਸੀਈਓ ਰਜਤ ਅਗਰਵਾਲ ਦੀ ਅਗਵਾਈ ਵਾਲੀ ਇਨਵੈਸਟ ਪੰਜਾਬ ਟੀਮ ਦੀ ਸ਼ਲਾਘਾ ਕਰਦਿਆਂ ਸੁਨੀਲ ਬਚਾਨੀ ਨੇ ਕਿਹਾ ਕਿ ਉਨ੍ਹਾਂ ਨੇ ਟੀਮ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਅਤੇ ਪੰਜਾਬ ਵਿੱਚ  ਇਲੈਕਟ੍ਰਾਨਿਕ ਨਿਰਮਾਣ ਪ੍ਰੋਜੈਕਟ ਸਥਾਪਤ ਕਰਨ ਲਈ  ਇੱਕ ਵਧੀਆ ਅਤੇ ਮਜ਼ਬੂਤ ਕੇਸ ਤਿਆਰ ਕੀਤਾ। ਇਸ ਤੋਂ ਬਾਅਦ ਇਨਵੈਸਟ ਪੰਜਾਬ ਟੀਮ ਨੇ ਬਹੁਤ ਸਰਗਰਮੀ ਨਾਲ ਅਤੇ ਲਗਾਤਾਰ ਇਸ ਦਾ ਪਾਲਣ ਕੀਤਾ। ਸ੍ਰੀ ਬਚਾਨੀ ਨੇ ਕਿਹਾ ਕਿ ਪੰਜਾਬ ਵਿੱਚ ਵੱਖ-ਵੱਖ ਵੱਕਾਰੀ ਵਿਦਿਅਕ ਅਤੇ ਖੋਜ ਸੰਸਥਾਵਾਂ ਦੇ  ਨਾਲ ਨਾਲ ਸ਼ਾਨਦਾਰ ਬੁਨਿਆਦੀ ਢਾਂਚਾ, ਨੀਤੀਗਤ ਪ੍ਰੋਤਸਾਹਨ, ਵਧੀਆ ਸੰਪਰਕ, ਵਧੀਆ ਤਕਨੀਕੀ ਸਿਖਲਾਈ ਪ੍ਰਾਪਤ ਮਨੁੱਖੀ ਸ਼ਕਤੀ ਇੱਕ ਨਿਰਣਾਇਕ ਕਾਰਕ ਸੀ।ਜ਼ਿਕਰਯੋਗ ਹੈ ਕਿ ਉਦਯੋਗ ਮੰਤਰੀ ਦੀ ਪਹਿਲਕਦਮੀ ਅਤੇ ਇਨਵੈਸਟ ਪੰਜਾਬ ਦੇ ਠੋਸ ਯਤਨਾਂ ਦੇ ਨਤੀਜੇ ਵਜੋਂ ਸੂਬੇ ਨੇ ਹਾਲ ਹੀ ਵਿੱਚ ਸ਼੍ਰੀ  ਪੰਜਾਬ ਸੀਮੇਂਟ, ਜੇਕੇਪੀਐਲ ਪੈਕੇਜਿੰਗ ਪ੍ਰੋਡਕਟਸ ਲਿਮਟਿਡ, ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਿਵੀਜ਼ਨ, ਅਰਿਹੰਤ ਸਪਿਨਿੰਗ ਮਿੱਲਜ਼, ਇੰਟਰਨੈਸ਼ਨਲ ਟਰੈਕਟਰਜ਼ ਲਿਮਿਟੇਡ , ਹੀਰੋ ਇਲੈਕਟ੍ਰਿਕ ਵਹੀਕਲਜ਼ ਪ੍ਰਾਈਵੇਟ ਲਿਮਿਟਡ, ਵਰਧਮਾਨ ਆਦਰਸ਼ ਇਸਪਾਤ ਪ੍ਰਾਈਵੇਟ ਲਿਮਟਿਡ, ਐਲੇਂਜਰਜ਼   ਓ.ਈ.ਐਮ. ਪ੍ਰਾਈਵੇਟ ਲਿਮਿਟਡ, ਸਨਜਿਨ ਇੰਡੀਆ ਫੀਡਜ਼ ਪ੍ਰਾਈਵੇਟ ਲਿਮਿਟਡ ਆਦਿ ਵੱਲੋਂ ਕਈ ਵੱਡੇ ਨਿਵੇਸ਼ ਹਾਸਲ ਕੀਤੇ ਹਨ।ਇਨਵੈਸਟਮੈਂਟ ਪ੍ਰਮੋਸ਼ਨ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਸ੍ਰੀ ਬਚਾਨੀ ਨੂੰ ਇਸ ਪ੍ਰੋਜੈਕਟ ਨੂੰ ਸਥਾਪਤ ਕਰਨ ਲਈ ਇਨਵੈਸਟ ਪੰਜਾਬ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ  ਭਰੋਸਾ ਦਿੱਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਇਨਵੈਸਟ ਪੰਜਾਬ ਦੇ ਵਧੀਕ ਸੀ.ਈ.ਓ. ਡਾ. ਸੇਨੂੰ ਦੁੱਗਲ ਅਤੇ ਡਿਕਸਨ ਟੈਕਨਾਲੋਜੀ ਇੰਡੀਆ ਲਿਮਟਿਡ ਦੇ ਪ੍ਰੋਜੈਕਟ ਮੈਨੇਜਰ ਪ੍ਰਿਥਵੀ ਬਚਾਨੀ ਅਤੇ ਚੇਅਰਮੈਨ ਪੰਜਾਬ ਇਨਫੋਟੈੱਕ ਹਰਪ੍ਰੀਤ ਸਿੰਘ ਸੰਧੂ ਵੀ ਹਾਜ਼ਰ ਸਨ।

 

Tags: Gurkirat Singh Kotli , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD