Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ 50,000 ਰੁਪਏ ਤੱਕ ਦੇ ਕਰਜ਼ਾ ਮਾਫ ਕਰਨ ਸਬੰਧੀ ਸਰਟੀਫਿਕੇਟ ਜਾਰੀ

ਸ੍ਰੀ ਚਮਕੌਰ ਸਾਹਿਬ ਬਲਾਕ ਦੇ 59 ਲਾਭਪਾਤਰੀਆਂ ਦੇ 26.80 ਲੱਖ ਰੁਪਏ ਦੇ ਕਰਜੇ ਮਾਫ ਕੀਤੇ: ਭਾਗ ਸਿੰਘ

Congress, Punjab Congress, Rupnagar, Sri Chamkaur Sahib

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 15 Dec 2021

Last updated on: Dec 15, 2021, 00:00 IST

ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਅਨਾਜ ਮੰਡੀ, ਸ੍ਰੀ ਚਮਕੌਰ ਸਾਹਿਬ ਵਿਖੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 50,000 ਰੁਪਏ ਤੱਕ ਦੇ ਕਰਜ਼ਾ ਮਾਫ ਕਰਨ ਸਬੰਧੀ ਸਰਟੀਫਿਕੇਟ ਜਾਰੀ ਕਰਨ ਲਈ ਇਕ ਵਿਸ਼ੇਸ਼ ਸਮਾਗਮ ਆਯੋਜਤ ਕੀਤਾ ਗਿਆ। ਇਸ ਸਮਾਗਮ ਵਿਚ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਪੁੱਤਰ ਸ. ਨਵਨੀਤ ਸਿੰਘ ਨਵੀ, ਪ੍ਰਧਾਨ, ਨਗਰ ਪੰਚਾਇਤ, ਸ੍ਰੀ ਚਮਕੌਰ ਸਾਹਿਬ ਸ. ਸ਼ਮਸ਼ੇਰ ਸਿੰਘ ਭੰਗੂ ਵਿਸ਼ੇਸ਼ ਤੌਰ ਉਤੇ ਪਹੁੰਚੇ।ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਸ. ਭਾਗ ਸਿੰਘ ਵੱਲੋਂ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ  ਨੇ ਅਨੁਸੂਚਿਤ ਜਾਤੀਆਂ ਦੇ ਕਰਜਦਾਰਾਂ ਦੇ ਪੰਜਾਹ-ਪੰਜਾਹ ਹਜਾਰ ਰੁਪਏ ਤੱਕ ਦਾ ਕਰਜਾ ਮਾਫ ਕਰਕੇ 41.48 ਕਰੋੜ ਰੁਪਏ ਦੀ ਰਾਹਤ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਇਹ  ਰਾਹਤ ਸਿਰਫ ਐਲਾਨ ਹੀ ਨਹੀਂ ਬਲਕਿ ਵਾਸਤਵ ਵਿਚ ਇਹ ਪੰਜਾਹ ਰੁਪਏ ਦੀ ਰਾਸ਼ੀ ਇਨਾਂ ਕਰਜਦਾਰਾਂ ਦੇ ਵਸੂਲੀ ਖਾਤਿਆਂ ਵਿਚ ਜਮਾਂ ਕਰਵਾ ਦਿੱਤੀ ਗਈ ਹੈ ਅਤੇ ਇਸ ਸਬੰਧੀ ਸਰਟੀਫਿਕੇਟ ਅੱਜ ਵੰਡੇ ਜਾ ਰਹੇ ਹਨ।ਸ. ਭਾਗ ਸਿੰਘ ਨੇ ਕਿਹਾ ਮੁੱਖ ਮੰਤਰੀ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕ-ਪੱਖੀ ਫੈਸਲੇ ਲਏ ਜਾ ਰਹੇ ਹਨ ਅਤੇ ਅੱਜ ਦੇ ਇਸ ਸਮਾਗਮ ਵਿਚ ਸ੍ਰੀ ਚਮਕੌਰ ਸਾਹਿਬ ਬਲਾਕ ਦੇ 59 ਲਾਭਪਾਤਰੀਆਂ ਨੂੰ 26.80 ਲੱਖ ਰੁਪਏ ਦੇ ਕਰਜੇ ਦੀ ਮਾਫੀ ਦੇ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਤੇ ਸਮਾਗਮ ਵਿਚ ਕਾਰਪੋਰੇਸ਼ਨ ਦੇ ਨਿਜੀ ਸਕੱਤਰ ਰਾਜਿੰਦਰ ਸਿੰਘ, ਜਿਲਾ ਮੈਨੇਜਰ ਅਵਤਾਰ ਸਿੰਘ ਰਾਏ, ਸਹਾਇਕ ਜਿਲਾ ਮੈਨੇਜਰ ਬੁੱਧ ਸਿੰਘ, ਸੁਖਰਾਮ ਸਿੰਘ, ਅਤੇ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪਤਵੰਤੇ ਹਾਜਰ ਸਨ।

 

Tags: Congress , Punjab Congress , Rupnagar , Sri Chamkaur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD