Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਸਰਕਾਰੀ ਸਕੂਲਾਂ ਨੂੰ ਵੰਡੇ ਟੈਬਲੇਟਸ

Randeep Singh Nabha, Congress, Punjab Congress

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ , 15 Dec 2021

Last updated on: Dec 15, 2021, 00:00 IST

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ ਹਨ ਤੇ ਨਾਲ ਹੀ ਸਕੂਲਾਂ ਨੂੰ ਟੈਬਲੇਟ ਵੀ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਨਾਲ ਸਿੱਖਿਆ ਦਾ ਮਿਆਰ ਵਧਿਆ ਹੈ ਅਤੇ  ਪੰਜਾਬ ਦਾ ਭਵਿੱਖ ਸੁਨਹਿਰਾ ਬਣ ਰਿਹਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੰਡੀ ਗੋਬਿੰਦਗੜ੍ਹ ਵਿਖੇ 06 ਸਕੂਲਾਂ ਨੂੰ 05-05 ਟੈਬਲੇਟਸ ਕੁੱਲ 30 ਟੈਬਲੇਟਸ ਵੰਡਣ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨੇ ਸਕੂਲ ਦੇ ਵਿਕਾਸ ਕਾਰਜਾਂ ਲਈ 05 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਸ. ਨਾਭਾ ਨੇ ਕਿਹਾ ਕਿ ਅੱਜ ਤਕਨੀਕ ਸਦਕਾ ਇਕ ਬਟਨ ਨਾਲ ਸਾਰੇ ਸੰਸਾਰ ਦੀ ਜਾਣਕਾਰੀ ਮਿਲ ਜਾਂਦੀ ਹੈ ਤੇ ਮੋਬਾਈਲ ਫੋਨ ਤਾਂ ਸਰੀਰ ਦਾ ਅੰਗ ਹੀ ਬਣ ਚੱਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਕਿ ਵਿਦਿਆਰਥੀਆਂ ਨੂੰਅਚੰਗੀ ਵਿੱਦਿਆ ਮਿਲੇ ਤੇ ਉਹ ਜ਼ਿੰਦਗੀ ਵਿੱਚ ਅੱਗੇ ਵੱਧ ਸਕਣ। ਬੱਚੇ ਦੇਸ਼ ਦਾ ਭਵਿੱਖ ਹਨ ਤੇ ਦੇਸ਼ ਦੇ ਚੰਗੇ ਭਵਿੱਖ ਲਈ ਚੰਗੀ ਵਿਦਿਆ ਲਾਜ਼ਮੀ ਹੈ।ਸ. ਨਾਭਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਹਿਣੀ ਤੇ ਕਰਨੀ ਦੇ ਪੂਰੇ ਹੋਣ ਦਾ ਸਬੂਤ ਦਿੰਦਿਆਂ ਇਹ ਟੈਬਲੇਟ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਤਕਨਾਲੋਜੀ ਦਾ ਯੁੱਗ ਹੈ ਤੇ ਤਕਨੀਕੀ ਚੀਜ਼ਾਂ ਦਾ ਜ਼ਿੰਦਗੀ ਵਿੱਚ ਅਹਿਮ ਸਥਾਨ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਿਦਿਆਰਥੀ ਪੜ੍ਹਾਈ ਦੇ ਖੇਤਰ ਵਿੱਚ ਇਨ੍ਹਾਂ ਟੈਬਲੇਟਸ ਦਾ ਲਾਹਾ ਲੈਂਦਿਆਂ ਆਪਣਾ ਤੇ ਸੂਬੇ ਦਾ ਨਾਂ ਰੌਸ਼ਨ ਕਰਨਗੇ।

 ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵੱਡੀ ਗਿਣਤੀ ਵਿਦਿਆਰਥੀ ਲੋੜਵੰਦ ਪਰਿਵਾਰਾਂ ਨਾਲ ਸਬੰਧਤ ਹਨ, ਜਿਨ੍ਹਾਂ ਕੋਲ ਤਕਨੀਕੀ ਚੀਜ਼ਾਂ ਨਾ ਹੋਣ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਸੀ ਪਰ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਨਿਰਵਿਘਨ ਆਪਣੀ ਪੜ੍ਹਾਈ ਜਾਰੀ ਰੱਖ ਸਕਣਗੇ।ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਸਿੱਖਿਆ ਦੇ ਮਿਆਰ ਵਿੱਚ ਵੱਡੇ ਪੱਧਰ ਉਤੇ ਸੁਧਾਰ ਹੋਇਆ ਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗੇ ਹਨ। ਇਸੇ ਤਹਿਤ ਜ਼ਿਲ੍ਹੇ ਵਿੱਚ ਸੀਨੀਅਰ ਸੈਕੰਡਰੀ ਨਾਲ ਸਬੰਧਤ ਵੱਡੀ ਗਿਣਤੀ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਵਿੱਚੋਂ ਹੱਟ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੀ ਵੱਡਾ ਵਾਧਾ ਹੋਇਆ।ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਹੈ, ਜਿਸ ਨਾਲ ਸਿੱਖਿਆ ਦਾ ਮਿਆਰ ਮਿਸਾਲੀ ਤੌਰ ਉਤੇ ਉੱਪਰ ਗਿਆ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ, ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਾਤ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵਿਦਿਆਰਥੀਆਂ ਨੂੰ ਸਾਈਕਲ ਵੰਡੇ ਗਏ ਸਨ। ਸਮਾਜ ਸੇਵੀ ਸੰਸਥਾ ਸਵਰਗੀ ਸ. ਗੁਰਦਰਸ਼ਨ ਸਿੰਘ ਨਾਭਾ ਫਾਊਂਡੇਸ਼ਨ ਵਲੋਂ ਵੀ 05 ਹਜ਼ਾਰ ਸਾਈਕਲ ਦਿੱਤੇ ਜਾਣਗੇ।ਇਸ ਮੌਕੇ ਸੰਜੀਵ ਦੱਤਾ, ਜੋਗਿੰਦਰ ਮੈਣੀ, ਡਾ. ਮਨਮੋਹਨ ਕੌਸ਼ਲ, ਪੀ.ਏ. ਰਾਮ ਕ੍ਰਿਸ਼ਨ ਭੱਲਾ, ਮਨਦੀਪ ਸਿੰਘ, ਰਾਜੂ ਸ਼ਾਹੀ, ਤਹਿਸੀਲਦਾਰ ਅਮਲੋਹ ਅੰਕਿਤਾ ਅਗਰਵਾਲ, ਪ੍ਰਿੰਸੀਪਲ ਸ਼੍ਰੀਮਤੀ ਮੋਨਿਕਾ, ਰਜੇਸ਼ ਸ਼ਰਮਾ ਸਮੇਤ ਪਤਵੰਤੇ ਤੇ ਵੱਖ ਵੱਖ ਸਕੂਲਾਂ ਦੇ ਨੁਮਾਇੰਦੇ ਹਾਜ਼ਰ ਸਨ।

 

Tags: Randeep Singh Nabha , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD